ਬੇਅਦਬੀ ਮਾਮਲਿਆਂ 'ਚ ਪਹਿਲੀ ਵਾਰ ਰਾਸ਼ਟਰਪਤੀ ਕੋਲ ਸ਼ਿਕਾਇਤ

By: ABP SANJHA | | Last Updated: Wednesday, 17 May 2017 12:03 PM
ਬੇਅਦਬੀ ਮਾਮਲਿਆਂ 'ਚ ਪਹਿਲੀ ਵਾਰ ਰਾਸ਼ਟਰਪਤੀ ਕੋਲ ਸ਼ਿਕਾਇਤ

ਦਿੱਲੀ:- ਸਾਲ 2015 ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਪੰਜਾਬ ਵਿੱਚ ਥਾਂ-ਥਾਂ ਤੇ ਹੋ ਰਹੀ ਬੇਅਦਬੀ ਦੇ ਦੋਸ਼ੀਆਂ ਨੂੰ ਫੜਨ ਲਈ ਖੁਫੀਆਂ ਏਜੰਸੀਆਂ ਦਾ ਸਹਾਰਾ ਲਿਆ ਜਾਵੇ। ਇਹ ਮੰਗ ਦੇਸ਼ ਦੇ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਲ ਐਸਜੀਪੀਸੀ ਨੇ ਚੁੱਕੀ ਹੈ। ਬੇਅਦਬੀ ਦੇ ਲਗਾਤਾਰ ਵਧ ਰਹੇ ਮਾਮਲਿਆਂ ਸਬੰਧੀ ਪਹਿਲੀ ਵਾਰ ਦੇਸ਼ ਦੇ ਰਾਸ਼ਟਰਪਤੀ ਕੋਲ ਸ਼ਿਕਾਇਤ ਕੀਤੀ ਗਈ ਹੈ।

 

ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿੱਚ ਰਾਸ਼ਟਰਪਤੀ ਨੂੰ ਮਿਲੇ 5 ਮੈਂਬਰੀ ਵਫਦ ਨੇ ਮੰਗ ਰੱਖਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਜਗ੍ਹਾ ਜਗ੍ਹਾ ਹੋ ਰਹੀ ਹੈ, ਜਿਨ੍ਹਾਂ ਦੇ ਦੋਸ਼ੀ ਹਾਲੇ ਤੀਕ ਨਹੀਂ ਫੜੇ ਗਏ ਅਤੇ ਨਾ ਹੀ ਬੇਅਦਬੀ ਦੀਆਂ ਘਟਨਾਵਾਂ ਰੁਕ ਰਹੀਆਂ ਹਨ। ਇਸ ਲਈ ਦੇਸ਼ ਦੀਆਂ ਖੁਫੀਆ ਏਜੰਸੀਆਂ ਰਾਹੀਂ ਦੋਸ਼ੀਆਂ ਦਾ ਪਤਾ ਲਗਾ ਕੇ ਸਖਤ ਸਜ਼ਾਵਾਂ ਦਿੱਤੀਆਂ ਜਾਣ।

 

ਇਸ ਦੌਰਾਨ ਵਫਦ ਨੇ ਰਾਸ਼ਟਰਪਤੀ ਦੇ ਸਨਮੁਖ ਸਿੱਖ ਕੈਦੀਆਂ ਦੀ ਰਿਹਾਈ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਤੀ, ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਬਹਮੁੱਲਾ ਸਮਾਨ ਵਾਪਸ ਕਰਨ, ਸਿਕਲੀਗਰ ਸਿੱਖਾਂ ਦੀਆਂ ਮੁਸ਼ਕਿਲਾਂ, ਵਿਦੇਸ਼ੀ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ, ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਦਾ ਜਲਦ ਨਿਪਟਾਰਾ ਕਰਨ, ਗਿਆਨ ਗੋਦੜੀ ਦੀ ਮੁੜ ਉਸਾਰੀ ਆਦਿ ਗੰਭੀਰ ਮਸਲੇ ਵੀ ਉਠਾਏ ਗਏ।

 

ਵਫਦ ਵਿੱਚ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੇ ਨਾਲ ਭਾਈ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ, ਸ. ਸੁਰਜੀਤ ਸਿੰਘ ਭਿੱਟੇਵੱਡ ਅੰਤ੍ਰਿੰਗ ਮੈਂਬਰ, ਸ. ਹਰਚਰਨ ਸਿੰਘ ਮੁੱਖ ਸਕੱਤਰ ਤੇ ਡਾ. ਪਰਮਜੀਤ ਸਿੰਘ ਸਰੋਆ ਐਡੀ: ਸਕੱਤਰ ਮੌਜੂਦ ਸਨ। ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਦੱਸਿਆ ਕਿ ਰਾਸ਼ਟਰਪਤੀ ਨੇ ਉਨ੍ਹਾਂ ਵੱਲੋਂ ਰੱਖੀਆਂ ਮੰਗਾਂ ਨੂੰ ਬੜੇ ਧਿਆਨ ਨਾਲ ਸੁਣਨ ਉਪਰੰਤ ਜਲਦ ਹੱਲ ਦਾ ਭਰੋਸਾ ਦਿੱਤਾ ਹੈ।

First Published: Wednesday, 17 May 2017 12:03 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ