ਸਰਕਾਰੀ ਮੁਲਾਜ਼ਮ ਸਰਕਾਰ ਤੋਂ ਕਿਉਂ ਮੰਗ ਰਹੇ ਨੇ ਲੋਹੜੀ..!

By: ਰਵੀ ਇੰਦਰ ਸਿੰਘ | | Last Updated: Saturday, 13 January 2018 1:27 PM
ਸਰਕਾਰੀ ਮੁਲਾਜ਼ਮ ਸਰਕਾਰ ਤੋਂ ਕਿਉਂ ਮੰਗ ਰਹੇ ਨੇ ਲੋਹੜੀ..!

ਪੁਰਾਣੀ ਤਸਵੀਰ

ਚੰਡੀਗੜ੍ਹ: ਪੰਜਾਬ ਸਰਕਾਰ ਦੇ ਕੱਚੇ ਮੁਲਾਜ਼ਮ ਅੱਜ ਪੰਜਾਬ ਸਰਕਾਰ ਦੇ ਮੰਤਰੀਆਂ ਤੇ ਵਿਧਾਇਕਾਂ ਤੋਂ ਹਰ ਜ਼ਿਲ੍ਹੇ ‘ਚ ਲੋਹੜੀਆਂ ਮੰਗ ਰਹੇ ਹਨ। ਦਰ ਅਸਲ ਅਕਾਲੀ ਸਰਕਾਰ ਆਪਣੀ ਅੰਤਿਮ ਦਿਨਾਂ ‘ਚ 27 ਹਜ਼ਾਰ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਕਥਿਤ ਨੋਟੀਫਿਕੇਸ਼ਨ ਕਰ ਕੇ ਗਈ ਸੀ ਪਰ ਇਹ ਮੁਲਾਜ਼ਮ ਪੱਕੇ ਨਾ ਹੋਏ। ਚੋਣਾਂ ਦੇ ਦਿਨਾਂ ‘ਚ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਵਾਅਵਾ ਕੀਤਾ ਸੀ ਕਿ ਉਹ ਇਸ ਮਾਮਲੇ ਨੂੰ ਗੰਭੀਰਤਾ ਨਾਲ ਦੇਖਣਗੇ ਤੇ ਹਰ ਸੰਭਵ ਹੱਲ ਕੱਢਣਗੇ। ਪਰ ਜਥੇਬੰਦੀ ਦਾ ਦਾਅਵਾ ਹੈ ਕਿ ਸਰਕਾਰ ਦੇ 10 ਮਹੀਨੇ ਬੀਤ ਜਾਣ ਦੇ ਬਾਵਜੂਦ ਮੁੱਖ ਮੰਤਰੀਆਂ ਨੇ ਸਾਡੇ ਨਾਲ ਮੁਲਕਾਤ ਤੱਕ ਨਹੀਂ ਕੀਤੀ ਹੈ।

 

ਅੱਜ ਕੱਚੇ ਮੁਲਾਜ਼ਮ ਪੰਜਾਬ ਭਰ ਦੇ ਕਈ ਮੰਤਰੀਆਂ ਤੇ ਵਿਧਾਇਕਾਂ ਦੇ ਘਰ ਗਏ ਤੇ ਇਸ ਗੱਲ ਦੀ ਲੋਹੜੀ ਮੰਗੀ ਕਿ ਸਾਡੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਵਾਈ ਜਾਵੇ ਤੇ ਕੱਚੇ ਤੋਂ ਪੱਕੇ ਕੀਤਾ ਜਾਵੇ। ਦਰ ਅਸਲ ਨਵੀਂ ਸਰਕਾਰ ਬਣਨ ਤੋਂ ਬਾਅਦ ਸਰਕਾਰ ਖ਼ਿਲਾਫ ਵੱਡੇ ਪੱਧਰ ‘ਤੇ ਕੱਚੇ ਮੁਲਾਜ਼ਮਾਂ ਦੇ ਧਰਨੇ ਮੁਜ਼ਾਹਰੇ ਜਾਰੀ ਹਨ। ਇਨ੍ਹਾਂ ਕੱਚੇ ਮੁਲਾਜ਼ਮਾਂ ‘ਚ ਇੰਜੀਨੀਅਰ, ਡਾਕਟਰ, ਅਧਿਆਪਕ, ਕਲਰਕ, ਨਰਸਾਂ ਤੇ ਅਕਾਊਂਟ ਆਦਿ ਕਈ ਕਿੱਤਿਆਂ ਦੇ ਮੁਲਾਜ਼ਮ ਹਨ।

 

ਸੰਘਰਸ਼ ਕਰ ਰਹੀ ਜਥੇਬੰਦੀ ਦੇ ਆਗੂ ਆਸ਼ੀਸ਼ ਦਾ ਕਹਿਣਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਦੇ ਕਰੀਬੀ ਸੰਦੀਪ ਸੰਧੂ ਨੇ ਸਰਕਾਰ ਬਣਨ ਤੋਂ ਬਾਅਦ ਉਨ੍ਹਾਂ ਨੂੰ ਧਰਨੇ ਤੋਂ ਇਸ ਵਾਅਦੇ ਨਾਲ ਉਠਾਇਆ ਸੀ ਕਿ ਉਹ ਉਨ੍ਹਾਂ ਦੀ ਕੈਪਟਨ ਨਾਲ ਮੁਲਾਕਾਤ ਕਰਵਾਉਣਗੇ। ਉਨ੍ਹਾਂ ਕਿਹਾ ਕਿ ਅੱਜ ਤੱਕ ਸੰਦੀਪ ਸੰਧੂ ਨੇ ਆਪਣਾ ਵਾਅਦਾ ਨਹੀਂ ਨਿਭਾਇਆ। ਉਨ੍ਹਾਂ ਕਿਹਾ ਕਿ ਸਰਕਾਰ ਬਣਨ ਤੋਂ ਪਹਿਲਾਂ ਕੈਪਟਨ ਨੇ ਟਵੀਟ ਕਰ ਕੇ ਕਿਹਾ ਸੀ ਉਹ ਮਸਲੇ ਦਾ ਹੱਲ ਕਰਨਗੇ ਪਰ ਹੁਣ ਕੈਪਟਨ ਆਪਣੇ ਵਾਅਦੇ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਅਸੀਂ ਕੈਪਟਨ ਉਨ੍ਹਾਂ ਦਾ ਵਾਅਦਾ ਯਾਦ ਦਿਵਾਉਣ ਲਈ 24 ਜਨਵਰੀ ਨੂੰ ਜਲੰਧਰ ਪ੍ਰੈਸ ਕਲੱਬ ਸਾਹਮਣੇ ਸਰਕਾਰ ਦੇ ਝੂਠੇ ਵਾਅਦਿਆਂ ਨੂੰ ਪੋਲ ਖੋਲ੍ਹਾਂਗੇ।

 

ਆਸ਼ੀਸ਼ ਨੇ ਕਿਹਾ ਕਿ ਕੱਚੇ ਮੁਲਾਜ਼ਮਾਂ ਨਾਲ ਹਰ ਸਰਕਾਰ ਨੇ ਧੱਕਾ ਕੀਤਾ ਹੈ। ਨਾ ਸਾਡੀਆਂ ਅਕਾਲੀਆਂ ਨੇ ਸੁਣੀ ਤੇ ਨਾ ਕਾਂਗਰਸੀ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੀਆਂ ਪਾਰਟੀਆਂ ਸਿਰਫ਼ ਚੋਣ ਵਾਅਦੇ ਕਰਨ ਜੋਗੀਆਂ ਹਨ, ਨਿਭਾਉਂਦੀ ਕੋਈ ਵੀ ਨਹੀਂ।

First Published: Saturday, 13 January 2018 1:27 PM

Related Stories

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ

ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ
ਅੰਮ੍ਰਿਤਸਰ ਤੋਂ ਸਿੱਧੀ ਬਰਮਿੰਗਮ ਲਈ ਉਡਾਣ

ਅੰਮ੍ਰਿਤਸਰ: ਗੁਰੂ ਨਗਰੀ ਤੋਂ ਲੰਡਨ ਜਾਣ ਤੇ ਲੰਡਨ ਤੋਂ ਹਰਿਮੰਦਰ ਸਾਹਿਬ ਦੇ