ਅਕਾਲ ਤਖ਼ਤ ਦੇ ਜਥੇਦਾਰ ਵੱਲੋਂ RSS ਦੇ ਸਮਾਗਮ 'ਚ ਸ਼ਮੂਲੀਅਤ ਦਾ ਸੱਚ

By: ABP Sanjha | | Last Updated: Tuesday, 24 October 2017 1:32 PM
ਅਕਾਲ ਤਖ਼ਤ ਦੇ ਜਥੇਦਾਰ ਵੱਲੋਂ RSS ਦੇ ਸਮਾਗਮ 'ਚ ਸ਼ਮੂਲੀਅਤ ਦਾ ਸੱਚ

ਪੁਰਾਣੀ ਤਸਵੀਰ

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਬਿਆਨ ਨੂੰ ਗ਼ਲਤ ਤਰੀਕੇ ਨਾਲ ਪੇਸ਼ ਕਰਨ ਦੀ ਗੱਲ ਕਰਦਿਆਂ ਉਨ੍ਹਾਂ ਦੇ ਨਿੱਜੀ ਸਹਾਇਕ ਸਤਿੰਦਰਪਾਲ ਸਿੰਘ ਨੇ ਇਸ ਸਮਾਗਮ ਵਿੱਚ ਸ਼ਮੂਲੀਅਤ ਕਰਨ ਦਾ ਖੰਡਨ ਕੀਤਾ ਹੈ।

 

ਗਿਆਨੀ ਗੁਰਬਚਨ ਸਿੰਘ ਨੇ ਬੀਤੇ ਕੱਲ੍ਹ ਇਹ ਕਿਹਾ ਸੀ ਕਿ ਸਿੱਖ ਗੁਰੂ ਸਾਹਿਬਾਨ ਸਭ ਦੇ ਸਾਂਝੇ ਹਨ ਕਿਉਂਕਿ ਉਨ੍ਹਾਂ ਸਮੁੱਚੀ ਲੋਕਾਈ ਨੂੰ ਸਾਂਝੀਵਾਲਤਾ ਦਾ ਉਪਦੇਸ਼ ਦਿੱਤਾ ਹੈ। ਇਸ ‘ਤੇ ਛਪੀ ਇੱਕ ਖਬਰ ਨੂੰ ਗ਼ਲਤ ਠਹਿਰਾਉਂਦਿਆਂ ਸਤਿੰਦਰਪਾਲ ਸਿੰਘ ਨੇ ਕਿਹਾ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਕਰਵਾਏ ਜਾ ਰਹੇ ਸੰਮੇਲਨ ਵਿੱਚ ਉਨ੍ਹਾਂ ਦੀ ਸ਼ਮੂਲੀਅਤ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅਜਿਹੇ ਕਿਸੇ ਸੰਮੇਲਨ ਨਾਲ ਉਨ੍ਹਾਂ ਦਾ ਕੋਈ ਵਾਸਤਾ ਨਹੀਂ।

 

ਉਨ੍ਹਾਂ ਕਿਹਾ ਕਿ 2004 ਵਿੱਚ ਰਾਸ਼ਟਰੀ ਸਿੱਖ ਸੰਗਤ ਬਾਰੇ ਅਕਾਲ ਤਖ਼ਤ ਤੋਂ ਜਾਰੀ ਸੰਦੇਸ਼ ਨੂੰ ਅੱਜ ਵੀ ਹੁਕਮ ਵਾਂਗ ਮੰਨਦੇ ਹਨ। ਉਨ੍ਹਾਂ ਅਪੀਲ ਕੀਤੀ ਕਿ ਇਸ ਬਾਰੇ ਜੋ ਵੀ ਗੁੰਮਰਾਹਕੁੰਨ ਪ੍ਰਚਾਰ ਕੀਤਾ ਜਾ ਰਿਹਾ ਹੈ, ਉਸ ਤੋਂ ਸੁਚੇਤ ਰਹਿਣਾ ਚਾਹੀਦਾ ਹੈ।

 

ਦੱਸ ਦੇਈਏ ਕਿ ਭਲਕੇ 25 ਅਕਤੂਬਰ ਨੂੰ ਰਾਸ਼ਟਰੀ ਸਵੈਮ ਸੇਵਕ ਸੰਘ ਦੀ ਸਰਪ੍ਰਸਤੀ ਵਾਲੀ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਵਸ ਮੌਕੇ ਇੱਕ ਸਮਾਗਮ ਵਿੱਚ ਤਖ਼ਤ ਪਟਨਾ ਸਾਹਿਬ ਦੇ ਜੱਥੇਦਾਰ ਤੋਂ ਇਲਾਵਾ ਹੋਰਨਾਂ ਸਿੱਖ ਆਗੂਆਂ ਨੂੰ ਵੀ ਸੱਦਾ ਭੇਜਿਆ ਗਿਆ ਹੈ।

 

ਅਕਾਲ ਤਖ਼ਤ ਵੱਲੋਂ 2004 ਵਿੱਚ ਹੀ ਸਾਰੀ ਸਿੱਖ ਕੌਮ ਨੂੰ ਇਹ ਸੰਦੇਸ਼ ਦੇ ਦਿੱਤਾ ਗਿਆ ਸੀ ਕਿ ਰਾਸ਼ਟਰੀ ਸਿੱਖ ਸੰਗਤ ਦੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਤੋਂ ਗੁਰੇਜ਼ ਕਰਨ ਲਈ ਕਿਹਾ ਸੀ।

First Published: Tuesday, 24 October 2017 1:32 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ