"ਸੁਪਰ ਸਿੰਘ" ਦਿਲਜੀਤ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼

By: ਏਬੀਪੀ ਸਾਂਝਾ | | Last Updated: Sunday, 18 June 2017 5:36 PM

ਅੰਮ੍ਰਿਤਸਰ: ਦਿਲਜੀਤ ਦੋਸਾਂਝ ਦੀ ਨਵੀਂ ਫਿਲਮ “ਸੁਪਰ ਸਿੰਘ” ਰਿਲੀਜ਼ ਹੋਣ ਤੋਂ ਦੋ ਦਿਨ ਬਾਅਦ ਹੀ ਵਿਵਾਦਾਂ ਵਿੱਚ ਘਿਰ ਚੁੱਕੀ ਹੈ। ਫਿਲਮ ‘ਸੁਪਰ ਸਿੰਘ’ ਵਿੱਚ ਸਿੱਖ ਧਰਮ ਨਾਲ ਸਬੰਧਤ ਵਿਵਾਦਤ ਅੰਸ਼ਾਂ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੰਭੀਰ ਨੋਟਿਸ ਲਿਆ ਹੈ। ਉਨ੍ਹਾਂ ਨੇ ਇਸ ਬਾਰੇ ਜਾਂਚ ਲਈ ਕਮੇਟੀ ਦਾ ਗਠਨ ਕੀਤਾ ਹੈ।

 

ਇਸ ਕਮੇਟੀ ਵਿੱਚ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਭਾਈ ਰਾਮ ਸਿੰਘ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਮੀਤ ਸਕੱਤਰ ਸਿਮਰਜੀਤ ਸਿੰਘ ਤੇ ਧਾਰਮਿਕ ਪ੍ਰੀਖਿਆ ਦੇ ਇੰਚਾਰਜ ਸੁਖਦੇਵ ਸਿੰਘ (ਕੋਆਰਡੀਨੇਟਰ) ਨੂੰ ਸ਼ਾਮਲ ਕਰਕੇ ਫਿਲਮ ਵੇਖਣ ਉਪਰੰਤ ਤੁਰੰਤ ਰਿਪੋਰਟ ਦੇਣ ਨੂੰ ਕਿਹਾ ਹੈ। ਬਡੂੰਗਰ ਨੇ ਕਿਹਾ ਕਿ ਫਿਲਮ ਬਾਰੇ ਉਨ੍ਹਾਂ ਨੂੰ ਲਿਖਤੀ ਸ਼ਿਕਾਇਤਾਂ ਪ੍ਰਾਪਤ ਹੋਣ ਦੇ ਨਾਲ-ਨਾਲ ਮੀਡੀਆ ਰਾਹੀਂ ਵੀ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ।

 

ਉਨ੍ਹਾਂ ਕਿਹਾ ਕਿ ਪੁੱਜੀਆਂ ਸ਼ਿਕਾਇਤਾਂ ਵਿੱਚ ਜਿਥੇ ਫਿਲਮ ਦੀ ਕਹਾਣੀ ਨੂੰ ਸਿੱਖ ਫਲਸਫੇ ਦੇ ਵਿਰੁੱਧ ਦੱਸਿਆ ਗਿਆ ਹੈ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖਤ ਸਾਹਿਬ ਬਾਰੇ ਵੀ ਮਨਘੜਤ ਕਿਸਮ ਦੇ ਦ੍ਰਿਸ਼ਾਂ ਦਾ ਜ਼ਿਕਰ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਧਿਆਤਮਕਤਾ ਦਾ ਸੋਮਾ ਹੋਣ ਕਾਰਨ ਸਿੱਖਾਂ ਦੇ ਨਾਲ-ਨਾਲ ਸਮੁੱਚੀ ਮਾਨਵਤਾ ਲਈ ਬੇਹੱਦ ਸਤਿਕਾਰਤ ਧਾਰਮਿਕ ਅਸਥਾਨ ਹੈ, ਜਿਸ ਬਾਰੇ ਵਿਵਾਦਤ ਫਿਲਮਾਂਕਣ ਨਹੀਂ ਹੋਣਾ ਚਾਹੀਦਾ। ਜੇਕਰ ਫਿਲਮ ਵਿਚ ਅਜਿਹਾ ਕੀਤਾ ਗਿਆ ਹੈ ਤਾਂ ਇਹ ਠੀਕ ਨਹੀਂ।

 

ਉਨ੍ਹਾਂ ਕਿਹਾ ਕਿ ਫਿਲਮਾਂ ਵਿਚ ਧਰਮ ਸਬੰਧੀ ਵਿਵਾਦਤ ਜਾਣਕਾਰੀ ਪ੍ਰਸਤੁਤ ਕਰਨੀ ਬਿਲਕੁਲ ਗ਼ਲਤ ਵਰਤਾਰਾ ਹੈ। ਜੇਕਰ ਕੋਈ ਫਿਲਮਸਾਜ਼ ਆਪਣੀ ਫਿਲਮ ਵਿਚ ਸਿੱਖੀ ਨਾਲ ਸਬੰਧਤ ਜਾਣਕਾਰੀ ਦੇਣਾ ਚਾਹੁੰਦਾ ਹੈ ਜਾਂ ਕੋਈ ਦ੍ਰਿਸ਼ ਫਿਲਮਾਉਣਾ ਚਾਹੁੰਦਾ ਹੈ ਤਾਂ ਇਸ ਬਾਰੇ ਫਿਲਮ ਬਣਾਉਣ ਤੋਂ ਪਹਿਲਾਂ ਆਪਣੀ ਸਕ੍ਰਿਪਟ ਸ਼੍ਰੋਮਣੀ ਕਮੇਟੀ ਪਾਸ ਭੇਜੀ ਜਾਵੇ ਤੇ ਇਤਰਾਜ਼ ਨਾ ਹੋਣ ਦੀ ਸੂਰਤ ਵਿਚ ਹੀ ਉਸ ਨੂੰ ਫਿਲਮ ਦਾ ਹਿੱਸਾ ਬਣਾਇਆ ਜਾਵੇ। ਵਪਾਰ ਤੇ ਨਿੱਜੀ ਲਾਲਚ ਖਾਤਰ ਕਿਸੇ ਨੂੰ ਵੀ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਰਨ ਦਾ ਹੱਕ ਨਹੀਂ ਦਿੱਤਾ ਜਾ ਸਕਦਾ। ਇਸ ਲਈ ਫਿਲਮ ਜਗਤ ਨਾਲ ਜੁੜੇ ਲੋਕ ਆਪਣੀ ਨੈਤਿਕ ਜਿੰਮੇਵਾਰੀ ਦਾ ਅਹਿਸਾਸ ਕਰਨ ਤੇ ਧਾਰਮਿਕ ਸਰੋਕਾਰਾਂ ਦੀ ਕਦਰ ਕਰਦਿਆਂ ਸੁਹਿਰਦ ਪਹੁੰਚ ਅਪਣਾਉਣ।

First Published: Sunday, 18 June 2017 5:36 PM

Related Stories

ਰਾਮਦਾਸ ਸਰਾਂ 'ਚੋਂ ਮਿਲੀ ਲਾਸ਼
ਰਾਮਦਾਸ ਸਰਾਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਵਿੱਚੋਂ ਬੀਤੇ ਦਿਨੀਂ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ

ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ
ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ‘ਚ ਲੁੱਟਾਂ-ਖੋਹਾਂ ਜਾਂ ਫਿਰ ਇੱਥੇ

ਥੱਪੜ ਮਾਰਨ ਵਾਲੇ ਸੁਪਰੀਡੈਂਟ ਦੀ ਸਫਾਈ
ਥੱਪੜ ਮਾਰਨ ਵਾਲੇ ਸੁਪਰੀਡੈਂਟ ਦੀ ਸਫਾਈ

ਅੰਮ੍ਰਿਤਸਰ: ਗੁਰੂ ਨਾਨਕ ਦੇਵ ਹਸਪਤਾਲ ‘ਚ ਇੱਕ ਵਿਅਕਤੀ ਨੂੰ ਸ਼ਰੇਆਮ ਥੱਪੜ