ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?

By: ਰਵੀ ਇੰਦਰ ਸਿੰਘ | | Last Updated: Saturday, 13 January 2018 1:39 PM
ਮੈਨੀਫੈਸਟੋ 'ਚੋਂ ਕਿਉਂ ਮਨਫੀ ਪੰਜਾਬ ਦੇ ਕਰਜ਼ੇ ਦੀ ਗੱਲ..?

ਸੰਕੇਤਕ ਤਸਵੀਰ

ਯਾਦਵਿੰਦਰ ਸਿੰਘ

ਚੰਡੀਗੜ੍ਹ: ਪੰਜਾਬੀ ਦੀ ਕਹਾਵਤ ਹੈ “ਪੱਲੇ ਨੀਂ ਧੇਲਾ ਕਰਦੀ ਮੇਲਾ ਮੇਲਾ”। ਪੰਜਾਬ ਸਰਕਾਰ ‘ਤੇ ਇਹ ਕਹਾਵਤ ਢੁਕਦੀ ਹੈ। ਮੈਨੀਫੈਸਟੋ ਦੇ ਵਾਅਦਿਆਂ ਨੂੰ ਲੈ ਕੇ ਅੱਗਾ ਦੌੜ ਤੇ ਪਿੱਛਾ ਚੌੜ ਜਿਹੀ ਹਾਲਤ ਬਣੀ ਹੋਈ ਹੈ। ਵਿੱਤ ਮੰਤਰੀ ਮਨਪ੍ਰੀਤ ਬਾਦਲ ਖ਼ੁਦ ਕਈ ਵਾਰ ਕਹਿ ਚੁੱਕੇ ਹਨ ਕਿ ਪੰਜਾਬ ਦੀ ਆਰਥਿਕਤਾ ਦਾ ਬੁਰਾ ਹਾਲ ਹੈ।

 

ਸੂਬੇ ਦੇ ਮੇਲੇ ‘ਚ ਅੱਜ ਕੱਲ੍ਹ ਕਰਜ਼ੇ ਦੀ ਚਰਚਾ ਜ਼ੋਰਾਂ ‘ਤੇ ਹੈ। ਸਰਕਾਰ ਦੇ ਹੀ ਇਕ ਮੋਟੇ ਅੰਦਾਜ਼ੇ ਮੁਤਾਬਕ ਇਸ ਸਮੇਂ ਪੰਜਾਬ ਸਿਰ ਕੁੱਲ ਤਿੰਨ ਲੱਖ ਹਜ਼ਾਰ ਕਰੋੜ ਰੁਪਏ ਦੇ ਕਰਜ਼ ਹੈ। 2017 ਦੀਆਂ ਚੋਣਾਂ ਸਮੇਂ ਢਾਈ ਲੱਖ ਹਜ਼ਾਰ ਕਰੋੜ ਦੀ ਚਰਚਾ ਜ਼ੋਰਾਂ ‘ਤੇ ਸੀ ਪਰ ਅਜਿਹਾ ਕਿਉਂ ਹੈ ਕਿ ਕਿਸੇ ਵੀ ਮੁੱਖ ਪਾਰਟੀ ਨੇ ਆਪਣੇ ਮੈਨੀਫੈਸਟੋ ‘ਚ ਇਹ ਨਹੀਂ ਲਿਖਿਆ ਕਿ ਉਹ ਸਭ ਤੋਂ ਪਹਿਲਾਂ ਪੰਜਾਬ ਸਿਰ ਚੜ੍ਹਿਆ ਕਰਜ਼ਾ ਲਾਹੁਣ ਨੂੰ ਤਰਜ਼ੀਹ ਦੇਣਗੇ। ਕਿਉਂ ਸਾਰੀਆਂ ਮੁੱਖ ਪਾਰਟੀਆਂ ਨੇ ਏਨੇ ਕਰਜ਼ੇ ਦੇ ਬਾਵਜੂਦ ਪੰਜਾਬੀਆਂ ਨਾਲ ਨਵੇਂ ਲੋਕ ਲਭਾਉਣੇ ਵਾਅਦੇ ਕੀਤੇ?

 

ਉਦਾਰਹਨ ਦੇ ਤੌਰ ‘ਤੇ ਸਮਾਰਟਫੋਨ ਤੇ ਕਰਜ਼ ਮੁਆਫ। ਜੇ ਕਿਸੇ ਘਰ ‘ਤੇ ਕਰਜ਼ ਹੋਵੇ ਤਾਂ ਘਰ ਦਾ ਮੁਖੀ ਬੱਚਿਆਂ ਨੂੰ ਨਵੇਂ ਸਮਾਰਟਫੋਨ ਦੀ ਗੱਲ ਨਹੀਂ ਕਹੇਗਾ। ਬਲਕਿ ਘਰ ਦਾ ਮੁਖੀ ਕਹੇਗਾ ਕਿ ਤੁਸੀਂ ਸਾਰੇ ਮੇਰਾ ਕਰਜ਼ਾ ਉਤਾਰਣ ‘ਚ ਸਹਿਯੋਗ ਕਰੋ। ਇਹ ਵੀ ਸੱਚ ਹੈ ਕਿ ਜੇ ਕਿਸੇ ਸਿਰ ਕਰਜ਼ ਹੋਵਗੇ ਤਾਂ ਉਹ ਦੂਜੇ ਦਾ ਕਰਜ਼ਾ ਮੁਆਫ ਕਰਨ ਦੀ ਗੱਲ ਵੀ ਨਹੀਂ ਕਰੇਗਾ। ਪਰ ਪੰਜਾਬ ‘ਚ ਚੋਣਾਂ ਤੋਂ ਪਹਿਲਾਂ ਸਾਰੀਆਂ ਹੀ ਪਾਰਟੀਆਂ ਨੇ ਅਜਿਹੇ ਵਾਅਦੇ ਕੀਤੇ।

 

ਸ਼੍ਰੋਮਣੀ ਅਕਾਲੀ ਦਲ, ਕਾਂਗਰਸ ਤੇ ਆਮ ਆਦਮੀ ਪਾਰਟੀ। ਸਾਰੀਆਂ ਇਕ ਦੂਜੇ ਤੋਂ ਵਧ ਚੜ੍ਹ ਕੇ ਅਜਿਹੇ ਵਾਅਦੇ ਕਰ ਰਹੀਆਂ ਸਨ। ਅਜਿਹਾ ਵਾਅਦੇ ਜੇ ਪੂਰੇ ਵੀ ਕੀਤੇ ਜਾਂਦੇ ਹਨ ਤਾਂ ਉਸ ਦਾ ਮਤਲਬ ਪੰਜਾਬ ਸਰਕਾਰ ਸਿਰ ਹੋਰ ਕਰਜ਼ਾ ਹੋਵੇਗਾ। ਜਦੋਂ ਕਰਜ਼ਾ ਚੜ੍ਹ ਜਾਵੇ ਤਾਂ ਕਿਹਾ ਜਾਂਦੈ ਦਾੜ੍ਹੀ ਨਾਲੋਂ ਮੁੱਛਾਂ ਵੱਡੀਆਂ ਹੋ ਗਈਆਂ। ਪੰਜਾਬ ਦੀ ਆਰਥਿਕਤਾ ਦਾ ਹਾਲ ਵੀ ਅੱਜ ਕੱਲ੍ਹ ਇਹ ਹੈ।

 

ਪੰਜਾਬ ਦੇ ਅਰਥਸਾਸ਼ਤਰੀਆਂ ਦਾ ਕਹਿਣਾ ਹੈ ਕਿ ਅਸੂਲਣ ਤਾਂ ਮੈਨੀਫੈਸਟੋ ਦੀ ਪਹਿਲੀ ਲਾਈਨ ਹੀ ਇਹ ਹੋਣੀ ਚਾਹੀਦੀ ਹੈ ਕਿ ਸਭ ਤੋਂ ਪਹਿਲਾਂ ਪੰਜਾਬ ਸਿਰੇ ਚੜ੍ਹੇ ਕਰਜ਼ ਉਤਾਰਨ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਮੁਤਾਬਕ ਦਰ ਅਸਲ ਪਾਰਟੀਆਂ ਦਾ ਧਿਆਨ ਪੰਜਾਬ ‘ਚ ਘੱਟ ‘ਤੇ ਸੱਤਾ ਦੀ ਕੁਰਸੀ ‘ਤੇ ਬਿਰਾਜਮਾਨ ਹੋਣ ‘ਚ ਜ਼ਿਆਦਾ ਹੁੰਦਾ ਹੈ। ਇਸੇ ਲਈ ਹੀ ਸਿਆਸੀ ਪਾਰਟੀ ਕਰਜ਼ਾ ਉਤਾਰਨ ਦੀ ਗੱਲ ਥਾਂ ਲੋਕਾਂ ਨਾਲ ਮੈਨੀਫੈਸਟੋ ‘ਚ ਲੋਕ ਲਭਾਉਣੇ ਵਾਅਦੇ ਕਰਦੀਆਂ ਹਨ।

First Published: Saturday, 13 January 2018 1:39 PM

Related Stories

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..
ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ.

ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ
ਇੰਜਨੀਅਰ ਨੇ ਖੋਲ੍ਹੀ ਰਸੋਈ, ਦਿਨੇ ਨਹੀਂ ਰਾਤ ਨੂੰ ਖਾਣੇ ਦੀ ਸਪਲਾਈ

ਨਵੀਂ ਦਿੱਲੀ: 27 ਸਾਲ ਦੇ ਅਭਿਸ਼ੇਕ ਸਿੰਘ ਨੇ ਇੰਜਨੀਅਰ ਦੀ ਨੌਕਰੀ ਛੱਡ ਕੇ ਅਜਿਹਾ ਕੰਮ

ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ
ਮੋਦੀ ਤੇ ਕੈਪਟਨ ਖਿਲਾਫ ਸੜਕਾਂ 'ਤੇ ਉੱਤਰੇ ਕਿਸਾਨ

ਅੰਮ੍ਰਿਤਸਰ: ਮੋਦੀ ਸਰਕਾਰ ਵੱਲੋਂ ਨੀਤੀ ਅਯੋਗ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਖੋਹ

ABP ਸਾਂਝਾ ਲੋਹੜੀ ਵਿਸ਼ੇਸ਼: ਜਿਨ੍ਹਾਂ ਦਾ ਨਾਇਕ 'ਦੁੱਲਾ' ਸੀ ਉਨ੍ਹਾਂ ਦੇ ਨਾਇਕ ਗੈਂਗਸਟਰ ਕਿਉਂ ਬਣੇ?
ABP ਸਾਂਝਾ ਲੋਹੜੀ ਵਿਸ਼ੇਸ਼: ਜਿਨ੍ਹਾਂ ਦਾ ਨਾਇਕ 'ਦੁੱਲਾ' ਸੀ ਉਨ੍ਹਾਂ ਦੇ ਨਾਇਕ...

  ਯਾਦਵਿੰਦਰ ਸਿੰਘ   ਚੰਡੀਗੜ੍ਹ: ਲੋਹੜੀ ਦੇ ਤਿਓਹਾਰ ਦੀ ਕਹਾਣੀ ਦਾ ਮੁੱਖ ਨਾਇਕ