ਕੈਪਟਨ ਸਰਕਾਰ ਦੀ ਪਕੋਕਾ ਲਿਆਉਣ ਪਿੱਛੇ ਕੀ ਮਨਸ਼ਾ!

By: abp sanjha | | Last Updated: Monday, 13 November 2017 5:00 PM
ਕੈਪਟਨ ਸਰਕਾਰ ਦੀ ਪਕੋਕਾ ਲਿਆਉਣ ਪਿੱਛੇ ਕੀ ਮਨਸ਼ਾ!

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਗੈਂਗਸਟਰਾਂ ਤੇ ਹੋਰ ਸਮਾਜ ਵਿਰੋਧੀ ਅਨਸਰਾਂ ਦੀਆਂ ਸਰਗਰਮੀਆਂ ਨੂੰ ਰੋਕਣ ਦੇ ਨਾਂ ਹੇਠ ‘ਪੰਜਾਬ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ’ (ਪਕੋਕਾ) ਬਣਾਉਣ ਦੀ ਤਜਵੀਜ਼ ਪਾਸ ਕਰਨ ਤੇ ਮੁੱਖ ਮੰਤਰੀ ਵੱਲੋਂ ਕੈਬਨਿਟ ਸਬ-ਕਮੇਟੀ ਨੂੰ ਇਸ ਦਾ ਬਿੱਲ ਤਿਆਰ ਕਰਨ ਦਾ ਆਦੇਸ਼ ਦੇਣ ਦੀ ਜਮਹੂਰੀ ਅਧਿਕਾਰ ਸਭਾ ਪੰਜਾਬ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।
ਪ੍ਰੈੱਸ ਬਿਆਨ ਜਾਰੀ ਕਰਦਿਆਂ ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਪ੍ਰਧਾਨ ਪ੍ਰੋਫੈਸਰ ਏ.ਕੇ. ਮਲੇਰੀ, ਸੂਬਾ ਜਨਰਲ ਸਕੱਤਰ ਪ੍ਰੋਫੈਸਰ ਜਗਮੋਹਣ ਸਿੰਘ ਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਕਿਹਾ ਕਿ ”ਜਥੇਬੰਦ ਜੁਰਮਾਂ ਤੇ ਗੈਂਗਸਟਰਾਂ” ਦੇ ਵਧਣ-ਫੁੱਲਣ ਦਾ ਕਾਰਨ ਸਖ਼ਤ ਕਾਨੂੰਨਾਂ ਦੀ ਘਾਟ ਨਹੀਂ ਜਿਵੇਂ ਨਾਗਰਿਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਬਲਕਿ ਹਾਕਮ ਜਮਾਤੀ ਪਾਰਟੀਆਂ ਵੱਲੋਂ ਆਪਣੇ ਸੌੜੇ ਸਵਾਰਥਾਂ ਲਈ ਸਮਾਜ ਵਿਰੋਧੀ ਅਨਸਰਾਂ ਦੀ ਪੁਸ਼ਤਪਨਾਹੀ ਤੇ ਸਰਕਾਰਾਂ ਵਿੱਚ ਇਨ੍ਹਾਂ ਅਨਸਰਾਂ ਦੀਆਂ ਕਾਰਵਾਈਆਂ ਨੂੰ ਨੱਥ ਪਾਉਣ ਲਈ ਲੋੜੀਂਦੀ ਰਾਜਸੀ ਇੱਛਾ ਦੀ ਅਣਹੋਂਦ ਇਸ ਲਈ ਜ਼ਿੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਤੋਂ ਲੋਕਾਂ ਦੀ ਬਦਜ਼ਨੀ ਦਾ ਸਿਆਸੀ ਲਾਹਾ ਲੈਣ ਲਈ ਪੰਜਾਬ ਦੀ ਮੌਜੂਦਾ ਸਰਕਾਰ ਵੱਡੇ-ਵੱਡੇ ਲੋਕ-ਲੁਭਾਊ ਵਾਅਦੇ ਕਰਕੇ ਸੱਤਾ ਵਿਚ ਆਈ ਹੈ। ਇਸ ਕੋਲ ਦਿਨੋ-ਦਿਨ ਸਮਾਜ ਵਿੱਚ ਵਧ ਰਹੀ ਨਾਬਰਾਬਰੀ, ਵਿਕਰਾਲ ਖੇਤੀ ਸੰਕਟ, ਸੰਕਟਗ੍ਰਸਤ ਸਨਅਤੀ ਖੇਤਰ ਦੀ ਮੁੜ-ਸੁਰਜੀਤੀ, ਬੇਰੁਜ਼ਗਾਰੀ, ਨਸ਼ਿਆਂ ਦੀ ਮਹਾਂਮਾਰੀ, ਸਿੱਖਿਆ ਤੇ ਸਿਹਤ ਵਰਗੀਆਂ ਮੁੱਢਲੀਆਂ ਮਨੁੱਖੀ ਜ਼ਰੂਰਤਾਂ ਦੀ ਪੂਰਤੀ ਆਦਿ ਮਸਲਿਆਂ ਨੂੰ ਹੱਲ ਕਰਨ ਦਾ ਕੋਈ ਨਿੱਗਰ ਪ੍ਰੋਗਰਾਮ ਨਹੀਂ। ਆਪਣੀ ਇਸ ਕਮਜ਼ੋਰੀ ਨੂੰ ਲੁਕੋਣ ਤੇ ਸਮਾਜਿਕ ਬਦਜ਼ਨੀ ਦੇ ਮੂਲ ਕਾਰਨਾਂ ਨੂੰ ਮੁਖ਼ਾਤਬ ਹੋਣ ਤੇ ਇਨ੍ਹਾਂ ਦੇ ਹੱਲ ਲਈ ਠੋਸ ਵਿਕਾਸਮੁਖੀ ਨੀਤੀਆਂ ਅਮਲ ਵਿੱਚ ਲਿਆਉਣ ਦੀ ਬਜਾਏ ਸਰਕਾਰ ਜਵਾਬਦੇਹੀ ਤੋਂ ਬਚਣ ਲਈ ਜਥੇਬੰਦ ਜੁਰਮਾਂ ਦਾ ਹਊਆ ਖੜ੍ਹਾ ਕਰ ਰਹੀ ਹੈ। ਇਸ ਦੇ ਬਹਾਨੇ ਪੁਲਿਸ ਨੂੰ ਹੋਰ ਤਾਨਾਸ਼ਾਹ ਤਾਕਤਾਂ ਨਾਲ ਲੈਸ ਕਰ ਰਹੀ ਹੈ।
ਸਰਕਾਰ ‘ਕਾਨੂੰਨ ਦੇ ਰਾਜ’ ਲਈ ਸਮਾਜ ਦਾ ਮਾਹੌਲ ਸਾਜ਼ਗਰ ਬਣਾਉਣ ਦੀ ਬਜਾਏ ਜਾਬਰ ਕਾਨੂੰਨਾਂ ਰਾਹੀਂ ਨਾਗਰਿਕਾਂ ਉੱਪਰ ਰਾਜ ਦੀ ਅਥਾਰਟੀ ਥੋਪਣ ਦੀ ਤਾਨਾਸ਼ਾਹ ਨੀਤੀ ਉੱਪਰ ਚੱਲ ਰਹੀ ਹੈ ਕਿਉਂਕਿ ਲੋਕਾਂ ਦਾ ਸੱਤਾਧਾਰੀ ਧਿਰ ਦੀ ਵਾਅਦਾਖ਼ਿਲਾਫ਼ੀ ਤੇ ਥੋਥੀ ਬਿਆਨਬਾਜ਼ੀ ਤੋਂ ਮੋਹ ਭੰਗ ਹੋਣ ਕਾਰਨ ਬੇਚੈਨੀ ਵਧ ਰਹੀ ਹੈ ਤੇ ਉਹ ਸੱਤਾਧਾਰੀ ਧਿਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਹਨ। ਸਰਕਾਰ ਦਾ ਸਖ਼ਤ ਕਾਨੂੰਨ ਬਣਾ ਕੇ ਗੈਂਗਸਟਰਾਂ ਵਿੱਚ ਡਰ ਪੈਦਾ ਕਰਨ ਦੀ ਲੋੜ ਦਾ ਹੋ-ਹੱਲਾ ਆਮ ਲੋਕਾਂ ਨੂੰ ਗੁੰਮਰਾਹ ਕਰਨ ਤੋਂ ਬਿਨਾ ਕੁਝ ਨਹੀਂ।
ਇਹ ਪੁਲਿਸ ਪ੍ਰਸ਼ਾਸਨ ਨੂੰ ਚੁਸਤ ਤੇ ਕੁਸ਼ਲ ਬਣਾਉਣ ਦੀ ਬਜਾਏ ਇਸ ਨੂੰ ਵਧ ਧੱਕੜ ਤੇ ਭਰਿਸ਼ਟ ਬਣਾਉਣ ਦਾ ਸਬਬ ਬਣੇਗਾ; ਤੇ ਲੋਕਾਂ ਨੂੰ ਹੋਰ ਵੀ ਵਧੇਰੇ ਅਸੁਰੱਖਿਆ ਦਾ ਸਾਹਮਣਾ ਕਰਨਾ ਪਵੇਗਾ। ਪਹਿਲਾਂ ਕੈਪਟਨ ਸਰਕਾਰ ਵਲੋਂ ‘ਸਰਕਾਰੀ ਤੇ ਨਿੱਜੀ ਜਾਇਦਾਦ ਭੰਨਤੋੜ ਰੋਕੂ ਕਾਨੂੰਨ-2017’ ਚੁੱਪਚੁਪੀਤੇ ਥੋਪ ਦਿੱਤਾ ਗਿਆ। ਹੁਣ ਇਕ ਹੋਰ ਕਾਲਾ ਬਿੱਲ ਲਿਆਉਣ ਦੀ ਤਜਵੀਜ਼ ਪੁਲਿਸ ਨੂੰ ਹੋਰ ਵੀ ਜਾਬਰ ਬਣਾਉਣ ਦਾ ਰਾਹ ਪੱਧਰਾ ਕਰਨ ਲਈ ਹੈ ਜਿਸ ਨੂੰ ਲੋਕ ਸੰਘਰਸ਼ਾਂ ਵਿਰੁੱਧ ਵਰਤੋਂ ਵਿਚ ਲਿਆਂਦਾ ਜਾਵੇਗਾ।
ਉਨ੍ਹਾਂ ਨੇ ਸਪਸ਼ਟ ਕੀਤਾ ਕਿ ਐਨ.ਐਸ.ਏ., ਟਾਡਾ, ਪੋਟਾ, ਯੂ.ਏ.ਪੀ.ਏ. ਆਦਿ ਬੇਮਿਸਾਲ ਜਾਬਰ ਕਾਨੂੰਨ ਤੱਤਕਾਲੀ ਸੱਤਾਧਾਰੀਆਂ ਵੱਲੋਂ ਮੁੱਖ ਤੌਰ ‘ਤੇ ਆਮ ਲੋਕਾਂ ਨੂੰ ਦਬਾਉਣ ਲਈ ਹੀ ਵਰਤੇ ਗਏ। ਇਹ ਮਨੁੱਖੀ ਹੱਕਾਂ ਦੇ ਘਾਣ ਦਾ ਸੰਦ ਹੀ ਸਾਬਤ ਹੋਏ। ਮੌਜੂਦਾ ਬਿੱਲ ਵੀ ਇਸ ਤੋਂ ਵੱਖਰਾ ਨਹੀਂ ਹੋਵੇਗਾ। ਸਭਾ ਦੇ ਆਗੂਆਂ ਨੇ ਸਮੂਹ ਜਮਹੂਰੀ ਤਾਕਤਾਂ ਨੂੰ ਸਰਕਾਰ ਦੇ ਇਸ ਤਾਨਾਸ਼ਾਹ ਰੁਝਾਨ ਤੋਂ ਚੌਕਸ ਕਰਦਿਆਂ ਜਮਹੂਰੀ ਹੱਕਾਂ ਦੀ ਰਾਖੀ ਲਈ ਸੁਚੇਤ ਹੋਣ ਅਤੇ ਤਾਨਾਸ਼ਾਹ ਰੁਝਾਨ ਨੂੰ ਰੋਕਣ ਲਈ ਲੋਕ ਰਾਏ ਮਜ਼ਬੂਤ ਕਰਨ ਦੀ ਅਪੀਲ ਕੀਤੀ ਹੈ।
First Published: Monday, 13 November 2017 5:00 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ