ਡੇਰਾ ਸਿਰਸਾ ਦੇ ਪ੍ਰੇਮੀ ਭੜਕੇ, ਭੰਨ੍ਹੀ ਬੱਸ, ਲਾਇਆ ਜਾਮ

By: ABP Sanjha | | Last Updated: Thursday, 10 August 2017 7:13 PM
ਡੇਰਾ ਸਿਰਸਾ ਦੇ ਪ੍ਰੇਮੀ ਭੜਕੇ, ਭੰਨ੍ਹੀ ਬੱਸ, ਲਾਇਆ ਜਾਮ

ਬਰਨਾਲਾ: ਡੇਰਾ ਸੱਚਾ ਸੌਦਾ ਪ੍ਰੇਮੀਆਂ ਨੇ ਅੱਜ 10 ਅਗਸਤ ਨੂੰ ਸੜਕ ਜਾਮ ਕਰ ਕੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਸਵਾਰੀਆਂ ਨਾਲ ਬੱਸ ਦੀ ਭੰਨ੍ਹ-ਤੋੜ ਵੀ ਕਰ ਦਿੱਤੀ। ਇਸ ਘਟਨਾ ਵਿੱਚ ਬੱਸ ਦੇ ਚਾਲਕ ਤੇ ਇੱਕ ਸਵਾਰੀ ਨੂੰ ਸੱਟਾਂ ਵੱਜੀਆਂ ਹਨ।

ਦਰਅਸਲ, ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਵਿਰੁੱਧ ਕੇਸ ਦੀਆਂ ਸੀ.ਬੀ.ਆਈ. ਦੀ ਅਦਾਲਤ ਵਿੱਚ ਪੈ ਰਹੀਆਂ ਲਗਾਤਾਰ ਤਰੀਕਾਂ ਤੇ ਪੇਸ਼ੀਆਂ ਭੁਗਤਾਏ ਜਾਣ ਤੋਂ ਖਫਾ ਸਨ। ਇਨ੍ਹਾਂ ਪੇਸ਼ੀਆਂ ਦੇ ਵਿਰੋਧ ਵਿੱਚ ਉਨ੍ਹਾਂ ਰੋਸ ਪ੍ਰਰਦਸ਼ਨ ਕੀਤਾ। ਇਸ ਦੌਰਾਨ ਇੱਕ ਪ੍ਰਾਈਵੇਟ ਕੰਪਨੀ ਦੀ ਸਵਾਰੀਆਂ ਨਾਲ ਭਰੀ ਬੱਸ ਜਾਮ ਲਾ ਹੋਣ ਕਾਰਨ ਬਦਲਵੇਂ ਰਾਹ ਤੋਂ ਜਾਣ ਲੱਗੀ ਤਾਂ ਪ੍ਰੇਮੀਆਂ ਨੇ ਬੱਸ ‘ਤੇ ਹਮਲਾ ਕਰ ਦਿੱਤਾ।

Sauda Saadh2-compressed

ਹਾਲਾਂਕਿ ਡੇਰਾ ਪ੍ਰੇਮੀਆਂ ਦੀ ਅਗਵਾਈ ਕਰ ਰਹੇ ਹਰਦੀਪ ਸਿੰਘ ਨੇ ਇਸ ਘਟਨਾ ਤੋਂ ਅਣਜਾਣ ਹੋਣ ਦੀ ਗੱਲ ਕਹੀ। ਜਦਕਿ ਬੱਸ ‘ਤੇ ਵਰ੍ਹੀਆਂ ਸੋਟੀਆਂ ਤੇ ਰਾੜਾਂ ਕਾਰਨ ਉਸ ਦਾ ਕਾਫੀ ਨੁਕਸਾਨ ਹੋਇਆ ਹੈ। ਚਾਲਕ ਨੇ ਦੱਸਿਆ ਕਿ ਬੱਸ ਦੇ ਸ਼ੀਸ਼ੇ ਤੇ ਲਾਈਟਾਂ ਤੋੜ ਦਿੱਤੀਆਂ ਗਈਆਂ।

ਬਰਨਾਲਾ ਦੇ ਡੀ.ਐਸ.ਪੀ. ਨੇ ਕਿਹਾ ਕਿ ਬੱਸ ਮਾਲਕ, ਚਾਲਕ ਤੇ ਕੰਡਕਟਰ ਦੇ ਬਿਆਨਾਂ ਦੇ ਆਧਾਰ ‘ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਮੁਲਜ਼ਮਾਂ ਪ੍ਰਤੀ ਢਿੱਲ ਨਹੀਂ ਵਰਤੀ ਜਾਵੇਗੀ।

First Published: Thursday, 10 August 2017 7:13 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ