ਡੀ.ਜੀ.ਪੀ. ਨੇ ਕੀਤਾ ਹਿੰਦੂ ਨੇਤਾ ਦੇ ਕਤਲ ਦੀ ਅਸਲੀ ਵਜ੍ਹਾ ਦਾ ਖੁਲਾਸਾ

By: ਰਵੀ ਇੰਦਰ ਸਿੰਘ | | Last Updated: Saturday, 4 November 2017 1:25 PM
ਡੀ.ਜੀ.ਪੀ. ਨੇ ਕੀਤਾ ਹਿੰਦੂ ਨੇਤਾ ਦੇ ਕਤਲ ਦੀ ਅਸਲੀ ਵਜ੍ਹਾ ਦਾ ਖੁਲਾਸਾ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ ਦੇ ਬਟਾਲਾ ਰੋਡ ਇਲਾਕੇ ਵਿੱਚ ਕੁਝ ਅਣਪਛਾਤੇ ਪਗੜੀਧਾਰੀ ਨੌਜਵਾਨਾਂ ਵਲੋਂ ਇੱਕ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕੀਤੇ ਗਏ ਕਤਲ ਦੇ ਮਾਮਲੇ ‘ਚ ਪੰਜਾਬ ਪੁਲਿਸ ਮੁਖੀ ਸੁਰੇਸ਼ ਅਰੋੜਾ ਨੇ ਵੱਡਾ ਖੁਲਾਸਾ ਕਰਦਿਆਂ ਕਿਹਾ ਹੈ ਕਿ ਇਸ ਕਤਲ ਪਿੱਛੇ ਕਿਸੇ ਵੀ ਅੱਤਵਾਦੀ ਜੱਥੇਬੰਦੀ ਦਾ ਹੱਥ ਨਹੀਂ ਹੈ।

 

ਡੀ.ਜੀ.ਪੀ. ਬੀਤੀ ਰਾਤ ਵਿਸ਼ੇਸ਼ ਤੌਰ ‘ਤੇ ਅੰਮ੍ਰਿਤਸਰ ਪੁੱਜੇ ਸਨ। ਉਨ੍ਹਾਂ ਸਭ ਤੋਂ ਪਹਿਲਾਂ ਜ਼ਿਲ੍ਹੇ ਦੇ ਸਾਰੇ ਪੁਲਿਸ ਅਧਿਕਾਰੀਆਂ ਨਾਲ ਬੈਠਕ ਕੀਤੀ ਅਤੇ ਅੱਜ ਸਵੇਰੇ ਤਕਰੀਬ 8 ਵਜੇ ਉਹ ਉਸ ਥਾਂ ‘ਤੇ ਪੁੱਜੇ ਜਿੱਥੇ ਵਿਪਨ ਸ਼ਰਮਾ ਦਾ ਕਤਲ ਕੀਤਾ ਗਿਆ ਸੀ। ਉਨ੍ਹਾਂ ਇਸ ਮਾਮਲੇ ਵਿੱਚ ਚੱਲ ਰਹੀ ਜਾਂਚ ਬਾਰੇ ਦੱਸਿਆ ਕਿ ਪੁਲਿਸ ਵਲੋਂ ਵਿਪਨ ਦੇ ਕਾਤਲਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਜਲਦ ਹੀ ਮੁਲਜ਼ਮਾਂ ਨੂੰ ਕਾਬੂ ਕਰਕੇ ਇਸ ਪੂਰੇ ਮਾਮਲੇ ਦਾ ਖੁਲਾਸਾ ਕਰ ਦਿੱਤਾ ਜਾਵੇਗਾ।

 

ਡੀ.ਜੀ.ਪੀ. ਨੇ ਇਹ ਸਾਫ ਕੀਤਾ ਕਿ ਵਿਪਨ ਸ਼ਰਮਾ ਦਾ ਕਤਲ ਕਿਸੇ ਵੀ ਅੱਤਵਾਦੀ ਜਾਂ ਕਿਸੇ ਕੱਟੜ ਜੱਥੇਬੰਦੀ ਵਲੋਂ ਨਹੀਂ ਕੀਤਾ ਗਿਆ। ਇਸ ਕਤਲ ਦੇ ਪਿੱਛੇ ਕੁਝ ਹੋਰ ਵਜ੍ਹਾ ਸਾਹਮਣੇ ਆਈ ਹੈ ਜਿਸ ਬਾਰੇ ਹਾਲੇ ਹੋਰ ਜਾਂਚ ਕੀਤੀ ਜਾ ਰਹੀ ਹੈ।

 

ਦੱਸਣਯੋਗ ਹੈ ਕਿ ਹਿੰਦੂ ਸੰਘਰਸ਼ ਸੈਨਾ ਜੱਥੇਬੰਦੀ ਨਾਲ ਸਬੰਧਤ ਵਿਪਨ ਸ਼ਰਮਾ ਦੇ ਕਤਲ ਦੀਆਂ ਤਸਵੀਰਾਂ ਸੀ.ਸੀ.ਟੀ.ਵੀ. ਵਿੱਚ ਕੈਦ ਹੋਣ ਤੋਂ ਬਾਅਦ ਹਿੰਦੂ ਜੱਥੇਬੰਦੀਆਂ ਇਹ ਇਲਜ਼ਾਮ ਲਗਾ ਰਹੀਆਂ ਸਨ ਕਿ ਵਿਪਨ ਦਾ ਕਤਲ ਇਸ ਲਈ ਕੀਤਾ ਗਿਆ ਹੈ ਕਿਉਂਕਿ ਉਹ ਸੰਤ ਜਰਨੈਲ ਸਿੰਘ ਭਿੰਡਰਾਂ ਵਾਲੇ ਦਾ ਵਿਰੋਧ ਕਰਦਾ ਸੀ ਅਤੇ ਸੀ ਲਈ ਸਿੱਖ ਨੌਜਵਾਨਾਂ ਵਲੋਂ ਉਸ ਨੂੰ ਨਿਸ਼ਾਨਾ ਬਣਾਇਆ ਗਿਆ ਹੈ।

 

ਸੂਤਰਾਂ ਮੁਤਾਬਿਕ ਵਿਪਨ ਸ਼ਰਮਾ ਦਾ ਕਤਲ ਕੁਝ ਗੈਂਗਸਟਰਾਂ ਵਲੋਂ ਕੀਤਾ ਗਿਆ ਹੈ ਅਤੇ ਇਹ ਹੀ ਕਾਰਨ ਹੈ ਕਿ ਅੰਮ੍ਰਿਤਸਰ ਜੇਲ ਵਿੱਚ ਬੰਦ ਖ਼ਤਰਨਾਕ ਗੈਂਗਸਟਰ ਜੱਗੂ ਭਗਵਾਨਪੁਰੀਏ ਤੋਂ ਇਲਾਵਾ ਕਈ ਹੋਰ ਗੈਂਗਸਟਰਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਹੁਣ ਤੱਕ ਕੀਤੀ ਗਈ ਜਾਂਚ ਮੁਤਾਬਿਕ ਵਿਪਨ ਨੂੰ ਆਪਸੀ ਰੰਜਿਸ਼ ਅਤੇ ਪੈਸੇ ਦੇ ਲੈਣ-ਦੇਣ ਚਲਦਿਆਂ ਕਤਲ ਕੀਤਾ ਗਿਆ ਸੀ।

First Published: Saturday, 4 November 2017 1:25 PM

Related Stories

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ

ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ ਹਮਲੇ
ਗੁਰੂਘਰ ਮੱਥੇ ਟੇਕਣ ਟੇਕਣ ਗਏ ਸੁਖਬੀਰ ਤੇ ਹਰਸਿਮਰਤ ਵੱਲੋਂ ਕਾਂਗਰਸ ਤੇ 'ਆਪ' 'ਤੇ...

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ

ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ
ਸਾਂਸਦ ਔਜਲਾ ਨੇ ਮਾਰਿਆ ਸਰਕਾਰੀ ਹਸਪਤਾਲ 'ਚ ਛਾਪਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਅੱਜ ਸਵੇਰੇ ਗੁਰੂ

ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ
ਗੁਰੂ ਗੋਬਿੰਦ ਸਿੰਘ ਦਾ ਪ੍ਰਕਾਸ਼ ਦਿਹਾੜਾ 25 ਦਸੰਬਰ ਨੂੰ ਮਨਾਉਣ ਦੀ ਹਦਾਇਤ

ਅੰਮ੍ਰਿਤਸਰ: ਪੰਜ ਸਿੰਘ ਸਾਹਿਬਾਨ ਦੀ ਅੱਜ ਹੋਈ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ