ਕੈਪਟਨ ਵਿਦੇਸ਼ੀ ਗੁਰਦੁਆਰਿਆਂ 'ਚ ਦਾਖ਼ਲਾ ਰੋਕਣ ਦੇ ਖ਼ਿਲਾਫ

By: ਏਬੀਪੀ ਸਾਂਝਾ | | Last Updated: Thursday, 11 January 2018 4:21 PM
ਕੈਪਟਨ ਵਿਦੇਸ਼ੀ ਗੁਰਦੁਆਰਿਆਂ 'ਚ ਦਾਖ਼ਲਾ ਰੋਕਣ ਦੇ ਖ਼ਿਲਾਫ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਨੇਡਾ ਤੇ ਅਮਰੀਕਾ ‘ਚ ਭਾਰਤੀ ਅਫਸਰਾਂ ਤੇ ਲੀਡਰਾਂ ਦਾ ਗੁਰਦੁਆਰਿਆਂ ‘ਚ ਦਾਖ਼ਲਾ ਰੋਕਣ ਨੂੰ ਸਿੱਖੀ ਧਰਮ ਦੀ ਰਵਾਇਤ ਦੇ ਵਿਰੋਧ ‘ਚ ਦੱਸਿਆ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਸਭ ਲਈ ਹੈ, ਚਾਹੇ ਉਹ ਸਿੱਖ ਹੋਵੇ ਜਾਂ ਗੈਰ ਸਿੱਖ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਾਖਲੇ ਨੂੰ ਰੋਕਣਾ ਬੇਹੱਦ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿੱਖ ਇਤਿਹਾਸ ‘ਚ ਕਦੇ ਇਹ ਨਹੀਂ ਹੋਇਆ।

 

ਮੁੱਖ ਮੰਤਰੀ ਨੇ ਕਿਹਾ ਕਿ ਉਹ ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਸਬੰਧੀ 186 ਕੇਸਾਂ ਦੀ ਮੁੜ ਜਾਂਚ ਦੀ ਸ਼ਲਾਘਾ ਕਰਦੇ ਹਨ ਕਿਉਂਕਿ ਇਸ ਮਾਮਲੇ ‘ਚ ਸਿੱਖਾਂ ਨੂੰ ਇਨਸਾਫ ਮਿਲਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਬਹੁਤ ਸਾਰੇ ਸਿੱਖ ਪੀੜਤ ਹਨ ਤੇ ਉਨ੍ਹਾਂ ਪੀੜਤਾਂ ਨੂੰ ਮੁੜ ਇਨਸਾਫ ਦੀ ਆਸ ਜਾਗੀ ਹੈ। ਉਨ੍ਹਾਂ ਕਿਹਾ ਕਿ ਮੈਂ ਖ਼ੁਦ ਇਸ ਮਾਮਲੇ ‘ਚ ਐਮਪੀ ਦੀ ਕੁਰਸੀ ਤਿਆਗੀ ਸੀ।

 

ਕੈਪਟਨ ਨੇ ਕਿਹਾ ਕਿ ਫਹਿਗਗੜ੍ਹ ਸਾਹਿਬ ਦੇ ਸ਼ਹੀਦੀ ਜੋੜ ਮੇਲੇ ਦੀ ਤਰ੍ਹਾਂ ਹੋਰ ਸ਼ਹੀਦੀ ਜੋੜ ਮੇਲਿਆਂ ‘ਤੇ ਵੀ ਸ਼ਹੀਦੀ ਕਾਨਫਰੰਸਾਂ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਹੋਰਾਂ ਪਾਰਟੀਆਂ ਨੂੰ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਦੀ ਸ਼ਲਾਘਾ ਕਰਦੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਿਹੜੇ ਜੋੜ ਮੇਲੇ ਸ਼ਹੀਦਾਂ ਨਾਲ ਜੁੜੇ ਨਹੀਂ ਹੋਏ ਉੱਥੇ ਜ਼ਰੂਰ ਕਾਨਫਰੰਸਾਂ ਹੋਣੀਆਂ ਚਾਹੀਦੀਆਂ ਹਨ।

First Published: Thursday, 11 January 2018 12:21 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ