ਡਾ. ਗਾਂਧੀ ਵੱਲੋਂ ਕੈਪਟਨ ਅਮਰਿੰਦਰ ਦੇ ਕੰਮਕਾਜ ਦਾ ਲੇਖਾ ਜੋਖਾ

By: ABP SANJHA | | Last Updated: Thursday, 18 May 2017 3:40 PM
ਡਾ. ਗਾਂਧੀ ਵੱਲੋਂ ਕੈਪਟਨ ਅਮਰਿੰਦਰ ਦੇ ਕੰਮਕਾਜ ਦਾ ਲੇਖਾ ਜੋਖਾ

ਪਟਿਆਲਾ: ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਦੋ ਮਹੀਨਿਆਂ ਦੇ ਕੰਮਕਾਜ ਉੱਤੇ ਪਟਿਆਲਾ ਤੋਂ ਸਾਂਸਦ ਡਾਕਟਰ ਧਰਮਵੀਰ ਗਾਧੀ ਨੇ ਸਵਾਲ ਚੁੱਕੇ ਹਨ। ਉਨ੍ਹਾਂ ਆਖਿਆ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ ਤੋਂ ਪਹਿਲਾਂ ਜੋ ਲੋਕਾਂ ਨਾਲ ਵਾਅਦੇ ਕੀਤੇ ਸਨ, ਉਨ੍ਹਾਂ ਨੂੰ ਪੂਰਾ ਕਰਨ ਵਿੱਚ ਉਹ ਪੂਰੀ ਤਰ੍ਹਾਂ ਅਸਫਲ ਰਹੇ ਹਨ।

 

 

 

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਧਰਮਵੀਰ ਗਾਂਧੀ ਨੇ ਆਖਿਆ ਕਿ ਸਰਕਾਰ ਪੰਜਾਬ ਵਿੱਚੋਂ ਨਸ਼ਾ ਖ਼ਤਮ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਡਾਕਟਰ ਗਾਂਧੀ ਅਨੁਸਾਰ ਸਰਕਾਰ ਦੀ ਮਾੜੀ ਨੀਤੀਆਂ ਕਾਰਨ ਅਫ਼ੀਮ ਤੇ ਭੁੱਕੀ ਦੇ ਭਾਅ ਅਸਮਾਨ ਨੂੰ ਛੂਹਣ ਲੱਗੇ ਹਨ। ਇਸ ਕਾਰਨ ਇਨ੍ਹਾਂ ਨਸ਼ਿਆਂ ਦੇ ਆਦੀ ਨੌਜਵਾਨ ਸਮੈਕ ਤੇ ਮੈਡੀਕਲ ਨਸ਼ੇ ਵੱਲ ਤੁਰ ਪਏ ਹਨ। ਉਨ੍ਹਾਂ ਸੂਬੇ ਸਰਕਾਰ ਵੱਲੋਂ ਨਸ਼ੇ ਦੀ ਰੋਕਥਾਮ ਲਈ ਗਠਿਤ ਕੀਤੀ ਐਸਆਈਟੀ ਉੱਤੇ ਵੀ ਸਵਾਲ ਚੁੱਕੇ ਹਨ। ਉਨ੍ਹਾਂ ਆਖਿਆ ਐਸਆਈਟੀ ਅਜੇ ਤੱਕ ਕਿਸੇ ਵੀ ਵੱਡੇ ਨਸ਼ੇ ਦੇ ਸੌਦਾਗਰ ਨੂੰ ਗ੍ਰਿਫ਼ਤਾਰ ਨਹੀਂ ਕਰ ਸਕੀ। ਉਨ੍ਹਾਂ ਆਖਿਆ ਕਿ ਪੰਜਾਬ ਵਿੱਚ ਅਜੇ ਵੀ ਚਿੱਟੇ ਦਾ ਬੋਲਬਾਲਾ ਹੈ।

 

 

 

ਖੇਤੀਬਾੜੀ ਦੇ ਮੁੱਦੇ ਉੱਤੇ ਬੋਲਦਿਆਂ ਡਾ. ਧਰਮਵੀਰ ਗਾਂਧੀ ਨੇ ਆਖਿਆ ਕਿ ਕਿਸਾਨਾਂ ਦੀਆਂ ਖੁਦਕੁਸ਼ੀਆਂ ਦਾ ਸਿਲਸਿਲਾ ਅਜੇ ਤੱਕ ਨਹੀਂ ਰੁਕਿਆ। ਉਨ੍ਹਾਂ ਆਖਿਆ ਕਿ ਕਰਜ਼ ਮੁਆਫ਼ੀ ਦੇ ਮੁੱਦੇ ਉੱਤੇ ਵੀ ਕੈਪਟਨ ਸਰਕਾਰ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਪਹਿਲੇ ਦੋ ਮਹੀਨਿਆਂ ਵਿੱਚ ਸਰਕਾਰ ਦਾ ਕੰਮ ਤਸਲੱਬਖਸ਼ ਨਹੀਂ ਰਿਹਾ। ਡਾ. ਗਾਂਧੀ ਅਨੁਸਾਰ ਕੈਪਟਨ ਸਰਕਾਰ ਨੇ ਸਿਵਾਏ ਅਧਿਕਾਰੀਆਂ ਦੇ ਬਦਲੀਆਂ ਦੇ ਇਲਾਵਾ ਹੋਰ ਕੁਝ ਨਹੀਂ ਕੀਤਾ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਾਂ ਦੀ ਸਮੱਸਿਆਵਾਂ ਵੱਲ ਧਿਆਨ ਦੇਣਾ ਚਾਹੀਦਾ ਹੈ।

First Published: Thursday, 18 May 2017 3:40 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ