ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ

By: abp sanjha | | Last Updated: Monday, 17 July 2017 10:56 AM
ਡਰਾਈਵਿੰਗ ਲਾਇਸੈਂਸ ਬਣਾਉਣ ਵਾਲਿਆਂ ਲਈ ਵੱਡੀ ਖ਼ੁਸ਼ਖ਼ਬਰੀ

ਚੰਡੀਗੜ੍ਹ: ਸਟੇਟ ਟਰਾਂਸਪੋਰਟ ਵਿਭਾਗ ਵੱਲੋਂ ਲਰਨਿੰਗ ਡਰਾਈਵਿੰਗ ਲਾਇਸੈਂਸ ਲਈ ਆਨ-ਲਾਈਨ ਸਿਸਟਮ ਸ਼ੁਰੂ ਕੀਤਾ ਗਿਆ ਹੈ। ਹੁਣ ਕਿਸੇ ਵੀ ਵਿਅਕਤੀ ਨੂੰ ਲਰਨਿੰਗ ਡਰਾਈਵਿੰਗ ਲਾਇਸੈਂਸ ਲਈ ਡਰਾਈਵਿੰਗ ਟੈੱਸਟ ਟਰੈਕ ‘ਤੇ ਜਾ ਕੇ ਧੱਕੇ ਖਾਣ ਦੀ ਲੋੜ ਨਹੀਂ, ਉਹ ਕਿਤੋਂ ਵੀ ਲਾਇਸੈਂਸ ਆਨਲਾਈਨ ਅਪਲਾਈ ਕਰ ਸਕਦਾ ਹੈ।

 

ਇਸ ਨਾਲ ਜਨਤਾ ਨੂੰ ਏਜੰਟਾਂ ਦੀ ਚੁੰਗਲ ਵਿਚ ਫਸਣਾ ਨਹੀਂ ਪਵੇਗਾ ਅਤੇ ਟਰੈਕ ‘ਤੇ ਲੰਮੀਆਂ ਲਾਈਨਾਂ ਵਿਚ ਲੱਗਣ ਤੋਂ ਰਾਹਤ ਮਿਲੇਗੀ। ਟਰਾਂਸਪੋਰਟ ਵਿਭਾਗ ਦੇ ਹੈੱਡ ਆਫ਼ਿਸ ਤੋਂ ਆਏ ਕੋਆਰਡੀਨੇਟਰ ਗਗਨ ਪਜਨੀ, ਏ.ਡੀ.ਟੀ.ਓ. ਭੁਪਿੰਦਰ ਸਿੰਘ ਤੇ ਕਲਰਕ ਪਵਨ ਕੁਮਾਰ ਵੱਲੋਂ ਟੈੱਸਟ ਟਰੈਕ ‘ਤੇ ਆਏ ਤਿੰਨ ਵਿਅਕਤੀਆਂ ਵੱਲੋਂ ਲਰਨਿੰਗ ਡਰਾਈਵਿੰਗ ਲਾਇਸੈਂਸ ਲਈ ਆਨ ਲਾਈਨ ਅਪਲਾਈ ਕਰਵਾ ਕੇ ਕੁੱਝ ਸਮੇਂ ਬਾਅਦ ਉਨ੍ਹਾਂ ਨੂੰ ਲਰਨਿੰਗ ਲਾਇਸੈਂਸ ਵੀ ਸੌਂਪੇ ਗਏ।

 

ਇਸ ਸਬੰਧੀ ਗੱਲਬਾਤ ਕਰਦਿਆਂ ਏ. ਡੀ. ਟੀ. ਓ. ਭੁਪਿੰਦਰ ਸਿੰਘ ਤੇ ਕੋਆਰਡੀਨੇਟਰ ਗਗਨ ਪਜਨੀ ਨੇ ਦੱਸਿਆ ਕਿ ਪੰਜਾਬ ਦੇ ਚਾਰ ਜ਼ਿਲ੍ਹੇ ਮੁਹਾਲੀ, ਬਠਿੰਡਾ, ਫ਼ਤਿਹਗੜ੍ਹ ਸਾਹਿਬ ਤੇ ਪਟਿਆਲਾ ਵਿਖੇ ਲਰਨਿੰਗ ਡਰਾਈਵਿੰਗ ਲਾਇਸੈਂਸ ਲਈ ਆਨਲਾਈਨ ਸਿਸਟਮ ਸ਼ੁਰੂ ਕੀਤਾ ਗਿਆ ਹੈ ਅਤੇ ਜਲਦ ਹੀ ਆਨ ਲਾਈਨ ਸਿਸਟਮ ਨੂੰ ਪੂਰੇ ਸੂਬੇ ਵਿਚ ਲਾਗੂ ਕਰ ਦਿੱਤਾ ਜਾਵੇਗਾ।

 

ਉਨ੍ਹਾਂ ਦੱਸਿਆ ਕਿ ਕੋਈ ਵੀ ਬਿਨੈਕਾਰ ਵਿਭਾਗ ਦੀ ਪਰਿਵਾਹਨ ਵੈੱਬਸਾਈਟ ‘ਤੇ ਜਾ ਕੇ ਲਰਨਿੰਗ ਲਾਇਸੈਂਸ ਅਪਲਾਈ ਕਰ ਸਕਦਾ ਹੈ, ਨਿਯਮਾਂ ਅਤੇ ਸ਼ਰਤਾਂ ਪੂਰੀਆਂ ਕਰਨ ਵਾਲਾ ਆਪਣੇ ਕੰਪਿਊਟਰ ਜਾਂ ਮੋਬਾਈਲ ‘ਤੇ ਟੈਬ ਟੈੱਸਟ ਵੀ ਦੇ ਸਕਦਾ ਹੈ।

 

ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਜਲਦ ਪੱਕੇ ਡਰਾਈਵਿੰਗ ਲਾਇਸੈਂਸ ਦੀ ਪ੍ਰਕਿਰਿਆ ਵੀ ਆਨਲਾਈਨ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰੈਕ ਦੇ ਸਮੂਹ ਕੰਪਿਊਟਰ ਆਪ੍ਰੇਟਰਾਂ ਨੇ ਆਨਲਾਈਨ ਅਪਲਾਈ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਹੈ। ਇਸ ਮੌਕੇ ਸਮਾਰਟ ਚਿੱਪ ਕੰਪਨੀ ਦੇ ਕਈ ਕੰਪਿਊਟਰ ਆਪਰੇਟਰ ਮੌਜੂਦ ਸਨ।

First Published: Monday, 17 July 2017 7:49 AM

Related Stories

ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ
ਸੁਖਪਾਲ ਖਹਿਰਾ ਨੇ ਪੰਜਾਬ ਵਿੱਚ ਖੇਤੀ ਬਾੜੀ ਐਮਰਜੰਸੀ ਦੀ ਮੰਗ ਕੀਤੀ

ਚੰਡੀਗ੍ਹੜ: ਸੁਖਪਾਲ ਖਹਿਰਾ ਵਿਰੋਧੀ ਧਿਰ ਦੀ ਨੇਤਾ ਤੋਂ ਬਾਅਦ ਸਿੱਖ ਕੌਮ ਦੇ ਚੌਥੇ

ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ
ਬਲਾਚੌਰ ਦੀਆਂ ਦੋ ਕੁੜੀਆਂ ਦੀ ਮੌਤ ਸਬੰਧੀ 3 ਗ੍ਰਿਫਤਾਰ

ਬਲਾਚੌਰ: ਇੱਥੋਂ ਦੀਆਂ ਦੋ ਲੜਕੀਆਂ ਦੀ ਮੌਤ ਹਾਲੇ ਤੱਕ ਰਹੱਸ ਬਣੀ ਹੋਈ ਹੈ। ਪੁਲਿਸ

ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.
ਪਿੰਡ ਦੀਆਂ ਸੜਕਾਂ ਵੇਖ ਨਿਰਾਸ਼ ਹੋਏ ਇੰਗਲੈਂਡ ਦੇ ਐਮ.ਪੀ.

ਜਲੰਧਰ: ਜ਼ਿਲ੍ਹੇ ਦੇ ਪਿੰਡ ਰਾਏਪੁਰ ਫਰਾਲਾ ਦੇ ਤਨਮਨਜੀਤ ਸਿੰਘ ਢੇਸੀ ਇੰਗਲੈਂਡ ਦੇ

ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ
ਗੋਲੀ ਲੱਗਣ ਨਾਲ ਸੁਰੱਖਿਆ ਗਾਰਡ ਜ਼ਖ਼ਮੀ

ਫ਼ਤਿਹਗੜ੍ਹ ਸਾਹਿਬ: ਜ਼ਿਲ੍ਹੇ ਦੇ ਪਿੰਡ ਨੰਦਪੁਰ ਕਲੌੜ ਵਿੱਚ ਪੰਜਾਬ ਨੈਸ਼ਨਲ ਬੈਂਕ

ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ
ਕਮਿਸ਼ਨ ਏਜੰਟ ਨੂੰ ਅਗਵਾ ਕਰਨ ਵਾਲੇ ਦਬੋਚੇ

ਸੰਗਰੂਰ: ਦਿੜ੍ਹਬਾ ਦੇ ਕਮਿਸ਼ਨ ਏਜੰਟ ਨੂੰ ਅਗਵਾ ਕਰਨ ਦੇ ਮਾਮਲੇ ਵਿੱਚ ਸੰਗਰੂਰ

ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ
ਤੇਜ਼ਾਬ ਹਮਲਾ ਪੀੜਤਾਂ ਨੂੰ ਮੁਆਵਜ਼ੇ ਬਾਰੇ ਹਾਈਕੋਰਟ ਨੇ ਲਿਆ ਸਖ਼ਤ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਤੇਜ਼ਾਬ ਹਮਲੇ ਦੇ ਪੀੜਤਾਂ ਲਈ 8000

ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ
ਮਾਂ ਵੱਲੋਂ ਆਸ਼ਕ ਨਾਲ ਮਿਲ ਕੇ ਧੀ ਦਾ ਕਤਲ

ਬਰਨਾਲਾ: ਜ਼ਿਲ੍ਹੇ ਦੇ ਥਾਣਾ ਟੱਲੇਵਾਲ ਦੀ ਪੁਲਿਸ ਨੇ ਕਤਲ ਦੀ ਗੁੱਥੀ ਨੂੰ

ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ
ਕਰਜ਼ਾ ਮਾਫੀ ਦੇ ਐਲਾਨ ਮਗਰੋਂ ਵੀ ਨਹੀਂ ਰੁਕੀਆਂ ਖੁਦਕੁਸ਼ੀਆਂ

ਬਰਨਾਲਾ: ਬੇਸ਼ੱਕ ਕਾਂਗਰਸ ਸਰਕਾਰ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਐਲਾਨ ਕਰ

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ