ਕਿਵੇਂ ਹੋਵੇਗਾ ਨਸ਼ਿਆਂ ਦਾ ਖਾਤਮਾ, ਕੈਪਟਨ ਦੇ ਜਰਨੈਲ ਹੀ ਸ਼ੱਕ ਦੇ ਘੇਰੇ 'ਚ

By: ਏਬੀਪੀ ਸਾਂਝਾ | | Last Updated: Wednesday, 17 May 2017 1:50 PM
ਕਿਵੇਂ ਹੋਵੇਗਾ ਨਸ਼ਿਆਂ ਦਾ ਖਾਤਮਾ, ਕੈਪਟਨ ਦੇ ਜਰਨੈਲ ਹੀ ਸ਼ੱਕ ਦੇ ਘੇਰੇ 'ਚ

ਚੰਡੀਗੜ੍ਹ: ਸੱਤਾ ਵਿੱਚ ਆਉਣ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੱਡੇ-ਵੱਡੇ ਵਾਅਦੇ ਕੀਤੇ ਸਨ ਪਰ ਹੁਣ ਤੱਕ ਦੀ ਸਰਕਾਰੀ ਕਾਰਜਸ਼ੈਲੀ ਤੋਂ ਨਹੀਂ ਲੱਗਦਾ ਕਿ ਇਨ੍ਹਾਂ ਵਾਅਦਿਆਂ ਨੂੰ ਪੂਰਾ ਕਰਨ ਲਈ ਸਰਕਾਰ ਕੋਈ ਕੋਲ ਕੋਈ ਪੁਖਤਾ ਯੋਜਨਾ ਹੈ। ਸਭ ਤੋਂ ਅਹਿਮ ਵਾਅਦਾ ਹੈ ਕਿ ਸੱਤਾ ਸੰਭਾਲਦਿਆਂ ਹੀ ਮਹੀਨੇ ਦੇ ਅੰਦਰ-ਅੰਦਰ ਨਸ਼ਿਆਂ ਦਾ ਖਾਤਮਾ। ਹੁਣ ਦੋ ਮਹੀਨੇ ਹੋ ਚੁੱਕੇ ਹਨ ਪਰ ਨਸ਼ਿਆਂ ਖਿਲਾਫ ਕੋਈ ਵੱਡੀ ਕਾਰਵਾਈ ਸਾਹਮਣੇ ਨਹੀਂ ਆਈ।

 

ਦਿਲਚਸਪ ਗੱਲ਼ ਹੈ ਕਿ ਕੈਪਟਨ ਸਰਕਾਰ ਨੇ ਨਸ਼ਿਆਂ ਦੇ ਖਾਤਮੇ ਲਈ ਜਿਨ੍ਹਾਂ ਅਫਸਰਾਂ ਦੀ ਡਿਊਟੀ ਲਾਈ ਸੀ ਉਹ ਹੀ ਸ਼ੱਕ ਦੇ ਘੇਰੇ ਵਿੱਚ ਆ ਗਏ ਹਨ। ਇਸ ਲਈ ਸਰਕਾਰ ਨੇ ਸਮੱਗਲਰਾਂ ਨਾਲ ਨੇੜਤਾ ਰੱਖਣ ਵਾਲੇ ਸ਼ੱਕੀ ਪੁਲਿਸ ਅਧਿਕਾਰੀਆਂ ਨੂੰ ਦੂਰ-ਦਰਾਜ਼ ਦੇ ਇਲਾਕਿਆਂ ਵਿੱਚ ਬਦਲਣ ਦੇ ਹੁਕਮ ਦਿੱਤੇ ਹਨ। ਇਸ ਸਬੰਧੀ ਮੁੱਖ ਮੰਤਰੀ ਨੇ ਮੁੱਖ ਸਕੱਤਰ ਨੂੰ ਨਿਰਦੇਸ਼ ਜਾਰੀ ਕਰਕੇ ਡੀਜੀਪੀ ਨਾਲ ਰਾਬਤਾ ਕਰਨ ਲਈ ਕਿਹਾ ਹੈ। ਸਰਕਾਰ ਨੇ ਇਸ ਲਈ ਅੰਤਰ-ਵਿਭਾਗੀ ਕਮੇਟੀ ਵੀ ਕਾਇਮ ਕੀਤੀ ਹੈ। ਹੁਣ ਸਵਾਲ ਪੈਦਾ ਹੁੰਦਾ ਹੈ ਕਿ ਸਰਕਾਰ ਕੋਲ ਨਸ਼ਿਆਂ ਦੇ ਖਾਤਮੇ ਲਈ ਕੋਈ ਠੋਸ ਨੀਤੀ ਤੇ ਯੋਗ ਅਫਸਰ ਹੀ ਨਹੀਂ ਹਨ।

 

ਹੁਣ ਮੁੱਖ ਮੰਤਰੀ ਨੇ ਵਿਸ਼ੇਸ਼ ਟਾਸਕ ਫੋਰਸ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ’ਚ ਸਰਹੱਦ ਪਾਰ ਤੋਂ ਨਸ਼ਿਆਂ ਦੀ ਸਪਲਾਈ ਠੱਲ੍ਹਣ ਲਈ ਬੀਐਸਐਫ ਤੇ ਸੂਬਾ ਪੁਲੀਸ ਦੇ ਮੁਲਾਜ਼ਮਾਂ ਵਿਚਾਲੇ ਕਥਿਤ ‘ਤਾਲਮੇਲ’ ਨੂੰ ਰੋਕਣ ਲਈ ਸਰਹੱਦੀ ਜ਼ਿਲ੍ਹਿਆਂ ਦੇ ਥਾਣਿਆਂ ਦੇ ਸਟਾਫ਼ ’ਤੇ ਸਖ਼ਤ ਨਿਗਰਾਨੀ ਰੱਖਣ ਲਈ ਕਿਹਾ। ਸਰਕਾਰ ਵੱਲੋਂ ਕਾਇਮ ਕੀਤੀ ਅੰਤਰ-ਵਿਭਾਗੀ ਕਮੇਟੀ ਵਿੱਚ ਪ੍ਰਮੁੱਖ ਸਕੱਤਰ ਸਮਾਜਿਕ ਸੁਰੱਖਿਆ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ, ਪ੍ਰਮੁੱਖ ਸਕੱਤਰ ਸਿੱਖਿਆ ਤੇ ਸਕੱਤਰ ਖੇਡਾਂ ਸ਼ਾਮਲ ਹੋਣਗੇ।

First Published: Wednesday, 17 May 2017 1:36 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ