ਕਰਜ਼ ਮਾਫੀ ਮਗਰੋਂ ਵੀ ਕਿਸਾਨ ਨੇ ਕੀਤੀ ਖੁਦਕੁਸ਼ੀ

By: ਏਬੀਪੀ ਸਾਂਝਾ | | Last Updated: Tuesday, 9 January 2018 5:16 PM
ਕਰਜ਼ ਮਾਫੀ ਮਗਰੋਂ ਵੀ ਕਿਸਾਨ ਨੇ ਕੀਤੀ ਖੁਦਕੁਸ਼ੀ

ਸੰਗਰੂਰ: ਕਰਜ਼ ਮਾਫੀ ਤੋਂ ਬਾਅਦ ਵੀ ਜ਼ਿਲ੍ਹਾ ਸੰਗਰੂਰ ਦੇ ਪਿੰਡ ਲੋਹਾਖੇੜੀ ਦੇ 29 ਸਾਲਾ ਕਿਸਾਨ ਹਰਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਪੀ ਕੇ ਖੁਦਕੁਸ਼ੀ ਕਰ ਲਈ। ਪੰਜ ਏਕੜ ਦੇ ਮਾਲਕ ਕਿਸਾਨ ਸਿਰ 10 ਲੱਖ ਰੁਪਏ ਕਰਜ਼ ਸੀ ਪਰ ਸਰਕਾਰ ਨੇ ਸਿਰਫ 90 ਹਜ਼ਾਰ ਕਰਜ਼ ਮਾਫ ਕੀਤਾ ਸੀ। ਫਸਲ ਖਰਾਬ ਹੋਣ ਕਰਕੇ ਉਹ ਬੇਹੱਦ ਪ੍ਰੇਸ਼ਾਨ ਸੀ ਜਿਸ ਕਰਕੇ ਉਸ ਨੇ ਖੁਦਕੁਸ਼ੀ ਕਰ ਲਈ।

 

ਪਿੰਡ ਵਾਲਿਆਂ ਨੇ ਦੱਸ਼ਿਆ ਕਿ ਕਿਸਾਨ ਦਾ ਨਾਂ ਕਰਜ਼ ਮਾਫੀ ਦੀ ਲਿਸਟ ਵਿੱਚ ਵੀ ਆ ਗਿਆ ਸੀ ਤੇ ਉਸ ਦਾ 90 ਹਜ਼ਾਰ ਕਰਜ਼ ਮਾਫ ਹੋ ਗਿਆ ਹੈ। ਇਸ ਦੇ ਬਾਵਜੂਦ ਉਸ ਨੇ ਇੰਨਾ ਵੱਡਾ ਕਦਮ ਚੁੱਕ ਲਿਆ। ਸਿਤਮ ਦੀ ਗੱਲ ਹੈ ਕਿ ਹੁਣ ਘਰ ਵਿੱਚ ਰਹਿਣ ਵਾਲੀਆਂ ਤਿੰਨੇ ਮਹਿਲਾਵਾਂ ਹਰਵਿੰਦਰ ਦੀ ਮਾਂ, ਭਾਬੀ ਤੇ ਪਤਨੀ ਵਿਧਵਾ ਹੋ ਚੁੱਕੀਆਂ ਹਨ।

 

ਪਤਾ ਲੱਗਾ ਹੈ ਕਿ ਹਰਵਿੰਦਰ ਦੇ ਪਿਤਾ ਦੀ ਮੌਤ 25 ਸਾਲ ਪਹਿਲਾਂ ਕੀਟਨਾਸ਼ਕ ਦਵਾਈ ਚੜ੍ਹਨ ਨਾਲ ਹੋ ਗਈ ਸੀ। ਉਸ ਦੇ ਭਰਾ ਦੀ ਮੌਤ 2010 ਵਿੱਚ ਸੜਕ ਹਾਦਸੇ ਦੌਰਾਨ ਹੋ ਗਈ ਸੀ। ਹਰਵਿੰਦਰ ਦੀਆਂ ਦੋ ਲੜਕੀਆਂ ਤੇ ਇੱਕ ਮੁੰਡਾ ਹੈ। ਹੁਣ ਘਰ ਚਲਾਉਣ ਦੀ ਜ਼ਿੰਮੇਵਾਰੀ ਤਿੰਨੇ ਔਰਤਾਂ ਸਿਰ ਪੈ ਗਈ ਹੈ।

 

ਹਰਵਿੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਖੇਤੀਬਾੜੀ ਲਈ ਪ੍ਰਾਈਵੇਟ ਬੈਂਕ ਤੋਂ ਪੰਜ ਸਾਲ ਪਹਿਲਾਂ ਕਰਜ਼ ਲਿਆ ਸੀ। ਉਹ ਖੇਤੀ ਵਿੱਚੋਂ ਉਸ ਦਾ ਸਿਰਫ ਵਿਆਜ਼ ਹੀ ਲਾਹ ਪਾ ਰਹੇ ਸੀ। ਇਸ ਵਾਰ ਫਸਲ ਦਾ ਝੜ ਘੱਟ ਨਿਕਲਿਆ ਜਿਸ ਕਰਕੇ ਹਰਵਿੰਦਰ ਕਾਫੀ ਪ੍ਰੇਸ਼ਾਨ ਸੀ।

First Published: Tuesday, 9 January 2018 5:04 PM

Related Stories

ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ
ਭਾਰਤ ਦੀ 73 ਫੀਸਦੀ ਜਾਇਦਾਦ ਇੱਕ ਫੀਸਦੀ ਲੋਕਾਂ ਦੀ ਜੇਬ 'ਚ

ਨਵੀਂ ਦਿੱਲੀ: ਭਾਰਤ ਵਿੱਚ ਸਭ ਤੋਂ ਧਨੀ ਇੱਕ ਫ਼ੀਸਦੀ ਅਮੀਰਾਂ ਨੇ ਪਿਛਲੇ ਸਾਲ 73 ਫ਼ੀਸਦੀ

4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ
4 ਏਕੜ ਦੇ ਮਾਲਕ ਭੁਪਿੰਦਰ ਦਾ ਕਾਰਨਾਮਾ, ਸਾਲਾਨਾ 8 ਲੱਖ ਕਮਾਈ

ਮੁਹਾਲੀ: ਲੀਹ ਤੋਂ ਹਟ ਕੇ ਪਿੰਡ ਭੂਪਨਗਰ ਦੇ ਕਿਸਾਨ ਭੁਪਿੰਦਰ ਸਿੰਘ ਆਪਣੀ ਮਾਲਕੀ

 ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ