ਚਿੱਟੀ ਮੱਖੀ ਨੇ ਨਿਗਲਿਆ ਨੌਜਵਾਨ ਕਿਸਾਨ

By: ABP Sanjha | | Last Updated: Friday, 11 August 2017 4:56 PM
ਚਿੱਟੀ ਮੱਖੀ ਨੇ ਨਿਗਲਿਆ ਨੌਜਵਾਨ ਕਿਸਾਨ

ਬਠਿੰਡਾ: ਇੱਥੋਂ ਦੇ ਪਿੰਡ ਗੁਰਥੜੀ ਵਿੱਚ 11 ਅਗਸਤ ਨੂੰ ਇੱਕ ਨੌਜਵਾਨ ਕਿਸਾਨ ਜਸਵੀਰ ਸਿੰਘ ਨੇ ਆਪਣੀ ਫਸਲ ਖ਼ਰਾਬ ਹੋ ਜਾਣ ਕਾਰਨ ਖ਼ੁਦਕੁਸ਼ੀ ਕਰ ਲਈ ਹੈ। ਪੰਜ ਕਿੱਲੇ ਜ਼ਮੀਨ ਦਾ ਮਾਲਕ 32 ਸਾਲਾ ਮ੍ਰਿਤਕ ਕਿਸਾਨ 18 ਲੱਖ ਰੁਪਏ ਦਾ ਕਰਜ਼ਈ ਸੀ। ਉਸ ਨੇ ਅੱਜ ਕੀਟਨਾਸ਼ਕ ਦਵਾਈ ਪੀ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲਈ।

 

ਨਰਮਾ ਪੱਟੀ ਦੇ ਇਸ ਕਿਸਾਨ ਬਾਰੇ ਪਤਾ ਲੱਗਾ ਹੈ ਕਿ ਬੀਤੇ ਸਾਲ ਉਹ ਵੀ ਚਿੱਟੀ ਮੱਖੀ ਦੀ ਮਾਰ ਹੇਠ ਆ ਗਿਆ ਸੀ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਉਸ ਨੇ ਪਿਛਲੇ ਸਾਲ 5 ਕਿੱਲੇ ਹੋਰ ਠੇਕੇ ‘ਤੇ ਲੈ ਕੇ 10 ਕਿੱਲਿਆਂ ਵਿੱਚ ਕਪਾਹ ਬੀਜੀ ਸੀ ਜੋ ਚਿੱਟੀ ਮੱਖੀ ਕਾਰਨ ਬਰਬਾਦ ਹੋ ਗਈ ਸੀ। ਇਸ ਸਾਲ ਉਸ ਨੇ ਝੋਨਾ ਬੀਜਿਆ ਸੀ ਪਰ ਉਹ ਵੀ ਪੀਲੀ ਕੁੰਗੀ ਦੀ ਮਾਰ ਹੇਠ ਆ ਗਿਆ।

 

ਕਿਸਾਨ ਦੇ ਪਰਿਵਾਰਕ ਜੀਆਂ ਮੁਤਾਬਕ ਫਸਲ ਖ਼ਰਾਬ ਹੋ ਜਾਣ ਕਾਰਨ ਉਹ ਪਿਛਲੇ ਕਾਫੀ ਦਿਨਾਂ ਤੋਂ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦਾ ਸੀ। ਜਸਵੀਰ ਸਿੰਘ ‘ਤੇ ਬੈਂਕਾਂ, ਆੜ੍ਹਤੀਆਂ ਤੋਂ ਇਲਾਵਾ ਕੁਝ ਜਾਣਕਾਰਾਂ ਦਾ ਵੀ ਕਰਜ਼ ਸੀ ਜੋ 18 ਲੱਖ ਰੁਪਏ ਬਣਦਾ ਸੀ। ਪੀੜਤ ਪਰਿਵਾਰ ਨੇ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਵੀ ਮੰਗ ਕੀਤੀ ਹੈ।

First Published: Friday, 11 August 2017 4:56 PM

Related Stories

ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ
ਬਠਿੰਡਾ 'ਚ ਟਰਾਲੇ ਦਾ ਕਹਿਰ, ਤਿੰਨ ਜਣਿਆਂ ਨੂੰ ਕੁਚਲਿਆ

ਬਠਿੰਡਾ: ਸ਼ਹਿਰ ਦੀ ਦਾਣਾ ਮੰਡੀ ‘ਚ ਦੇਰ ਰਾਤ ਟਰਾਲਾ ਚਾਲਕ ਨੇ ਮੰਡੀ ‘ਚ ਸ਼ੈਡ ਥੱਲੇ

ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ
ਸਿਰਸਾ ਮੁਖੀ ਦੀ ਪੇਸ਼ੀ ਸਬੰਧੀ ਹਰਿਆਣਾ ਨੇ ਲਾਇਆ ਟਿੱਲ

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ 25 ਅਗਸਤ ਨੂੰ ਹੋ ਰਹੀ ਪੇਸ਼ੀ ਸਬੰਧੀ

ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 
ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਲੀਡਰ ਦਾ ਗੋਲੀਆਂ ਮਾਰ ਕੇ ਕਤਲ 

ਬਰਨਾਲਾ: ਇੱਥੋਂ ਦੇ ਨੇੜਲੇ ਪਿੰਡ ਕਾਹਨੇਕੇ ਵਿੱਚ ਸ਼੍ਰੋਮਣੀ ਪੰਥਕ ਅਕਾਲੀ ਦਲ (ਘੋੜੇ

ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ
ਸਿਲੰਡਰ ਫਟਿਆ, ਮਹਿਲਾ ਤੇ ਦੋ ਬੱਚੇ ਝੁਲਸੇ

ਗੁਰਦਾਸਪੁਰ: ਬਟਾਲਾ ਦੇ ਮੁਰਗ਼ੀ ਮੁਹੱਲੇ ਵਿੱਚ ਛੋਟੇ ਗੈਸ ਸਿਲੰਡਰ ਦੇ ਫੱਟਣ ਕਾਰਨ

ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼
ਮਜੀਠੀਆ ਵੱਲੋਂ ਕੇਜਰੀਵਾਲ ਨੂੰ ਟਿਕਟ ਦੀ ਪੇਸ਼ਕਸ਼

ਅੰਮ੍ਰਿਤਸਰ: ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਆਮ ਆਦਮੀ ਪਾਰਟੀ

ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ
ਮੋਦੀ ਸਰਕਾਰ ਖਿਲਾਫ ਡਟੇ 10 ਲੱਖ ਬੈਂਕ ਕਰਮਚਾਰੀ

ਜਲੰਧਰ: ਦੇਸ਼ ਭਰ ‘ਚ ਪਬਲਿਕ ਸੈਕਟਰ ਦੇ ਬੈਂਕਾਂ ‘ਚ ਅੱਜ ਕੰਮ ਠੱਪ ਰਿਹਾ। ਅੱਜ

ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ
ਡੇਰਾ ਮੁਖੀ ਦੀ ਪੇਸ਼ੀ ਤੋਂ ਪਹਿਲਾਂ ਡੀ.ਜੀ.ਪੀ. ਅਰੋੜਾ ਬਠਿੰਡਾ ਪੁੱਜੇ

ਬਠਿੰਡਾ: ਡੇਰਾ ਮੁਖੀ ਲਈ 25 ਨੂੰ ਆਉਣ ਵਾਲੇ ਅਦਾਲਤੀ ਫੈਸਲੇ ਤੋਂ ਗਰਮਾਏ ਪੰਜਾਬ ਦੇ

ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ
ਸੁਰਜੀਤ ਪਾਤਰ ਬਣੇ ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਮੈਨ

ਚੰਡੀਗੜ੍ਹ: ਪੰਜਾਬ ਦੇ ਨਾਮਵਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਨੂੰ ਪੰਜਾਬ ਆਰਟਸ

ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ 'ਤੇ ਸੁੱਟਿਆ
ਇਤਿਹਾਸਕ ਗੁਰਦੁਆਰੇ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਤੇ ਹੋਰ ਸਮਾਨ ਕੱਢ ਕੇ ਸੜਕ...

ਚੰਡੀਗੜ੍ਹ :ਇਤਿਹਾਸਕ ਗੁਰਦੁਆਰਾ ਗੁਰੂ ਡਾਂਗਮਾਰ ਸਾਹਿਬ ‘ਚ ਸੁਸ਼ੋਭਿਤ ਸ੍ਰੀ

ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...
ਟਿਊਬਵੈੱਲ 'ਤੇ ਮਾਸੂਮ ਪੁੱਤਰ ਨੂੰ ਫ਼ਾਹਾ ਦੇ ਕੇ ਖੁਦ ਕੀਤੀ ਖੁਦਕੁਸ਼ੀ...

ਅੰਮ੍ਰਿਤਸਰ: ਥਾਣਾ ਲੋਪੋਕੇ ਅਧੀਨ ਪਿੰਡ ਕੱਕੜ ਵਿੱਚ ਇੱਕ ਪਿਤਾ ਵੱਲੋਂ ਟਿਊਬਵੈੱਲ