ਕਿਸਾਨਾਂ ਵੱਲੋਂ ਐਸ.ਐਸ.ਪੀ. ਦਫਤਰ ਨੂੰ ਘੇਰਾ

By: abp sanjha | | Last Updated: Thursday, 10 August 2017 4:52 PM
ਕਿਸਾਨਾਂ ਵੱਲੋਂ ਐਸ.ਐਸ.ਪੀ. ਦਫਤਰ ਨੂੰ ਘੇਰਾ

ਅੰਮ੍ਰਿਤਸਰ: ਪੁਲਿਸ ਵੱਲੋਂ ਕਿਸਾਨਾਂ ਤੇ ਮਜ਼ਦੂਰਾਂ ਖਿਲਾਫ ਦਰਜ ਕੀਤੇ ਗਏ ਕੇਸਾਂ ਦਾ ਨਿਬੇੜਾ ਨਾ ਕੀਤੇ ਜਾਣ ਦੇ ਚੱਲਦਿਆਂ ਅੱਜ ਕਿਸਾਨ ਸੰਘਰਸ਼ ਕਮੇਟੀ ਵੱਲੋਂ ਅੰਮ੍ਰਿਤਸਰ ਜ਼ਿਲ੍ਹਾ ਦਿਹਾਤੀ ਦੇ ਐਸ.ਐਸ.ਪੀ. ਦਫਤਰ ਬਾਹਰ ਧਾਰਨਾ ਦਿੱਤਾ ਗਿਆ। ਇਸ ਧਰਨੇ ਵਿੱਚ ਕਿਸਾਨਾਂ, ਮਜ਼ਦੂਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਔਰਤਾਂ ਵੀ ਸ਼ਾਮਲ ਹੋਈਆਂ। ਉਨ੍ਹਾਂ ਨੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ।

 

ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਦੱਸਿਆ ਕਿ ਕਿਸਾਨਾਂ ਨਾਲ ਸਬੰਧਤ ਵੱਖ-ਵੱਖ ਥਾਣਿਆਂ ਵਿੱਚ ਕਰੀਬ 17 ਸ਼ਿਕਾਇਤਾਂ ਦਰਜ ਹਨ। ਇਨ੍ਹਾਂ ਨੂੰ ਪੁਲਿਸ ਵੱਲੋਂ ਸੁਲਝਾਉਣ ਦੀ ਥਾਂ ਟਾਲਮਟੋਲ ਵਾਲੀ ਨੀਤੀ ਅਪਣਾਈ ਜਾ ਰਹੀ ਹੈ। ਕਿਸਾਨਾਂ ਦਾ ਇਲਜ਼ਾਮ ਹੈ ਕਿ ਪੁਲਿਸ ਪ੍ਰਸ਼ਾਸ਼ਨ ਇਨ੍ਹਾਂ ਕੇਸਾਂ ਨੂੰ ਨਿਬੇੜਨ ਵਿੱਚ ਢਿੱਲ ਵਰਤ ਰਿਹਾ ਹੈ।

 

ਉਨ੍ਹਾਂ ਇੱਕ ਕੇਸ ਦਾ ਹਵਾਲਾ ਦਿੰਦਿਆਂ ਕਿਹਾ ਕਿ ਪਿੰਡ ਕੋਟਲਾ ਦੇ ਕਿਸਾਨ ਨਿਰਵੈਰ ਸਿੰਘ ਨਾਲ ਰਿਪੁਦਮਨ ਸਿੰਘ ਨਾਮ ਦੇ ਵਿਅਕਤੀ ਨੇ ਨੌਕਰੀ ਦਾ ਝਾਂਸਾ ਦੇ ਕੇ 16 ਲੱਖ ਰੁਪਏ ਠੱਗੇ ਸਨ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਮੁਲਜ਼ਮ ਖਿਲਾਫ 420 ਦਾ ਕੇਸ ਤਾਂ ਦਰਜ ਕੀਤਾ ਗਿਆ ਹੈ ਪਰ 8 ਮਹੀਨੇ ਬਾਅਦ ਵੀ ਮੁਲਜ਼ਮ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ। ਇਸ ਦਾ ਕਾਰਨ ਮੁਲਜ਼ਮਾਂ ਵਿੱਚ ਇੱਕ ਪੀ.ਏ.ਪੀ. ਮੁਲਾਜ਼ਮ ਵੀ ਸ਼ਾਮਲ ਹੈ।

 

ਇਸੇ ਤਰ੍ਹਾਂ ਕਈ ਹੋਰ ਲੜਾਈ ਝਗੜੇ, ਕੁੱਟਮਾਰ ਤੇ ਕਿਸਾਨਾਂ ਨਾਲ ਠੱਗੀ ਦੇ ਮਾਮਲੇ ਹਨ ਜਿਨ੍ਹਾਂ ਨੂੰ ਹੱਲ ਕਰਵਾਉਣ ਲਈ ਕਈ ਵਾਰ ਪੁਲਿਸ ਅਫਸਰਾਂ ਨਾਲ ਮੁਲਾਕਾਤਾਂ ਕੀਤੀਆਂ ਗਈਆਂ ਹਨ। ਅਜੇ ਤੱਕ ਉਨ੍ਹਾਂ ਦਾ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ 28 ਦਿਨਾਂ ਵਿੱਚ ਨਸ਼ਾ ਬੰਦ ਕਰਨ ਦਾ ਦਾਅਵਾ ਕਰਨ ਵਾਲੀ ਕੈਪਟਨ ਸਰਕਾਰ ਦੀ ਪੁਲਿਸ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

 

ਕ਼ਾਨੂੰਨ ਵਿਵਸਥਾ ਵੀ ਦਿਨੋ-ਦਿਨ ਵਿਗੜਦੀ ਹੋਈ ਦਿਖਾਈ ਦੇ ਰਹੀ ਹੈ। ਇਸ ਤੋਂ ਇਲਾਵਾ ਲੁੱਟ-ਖੋਹ ਤੇ ਕਤਲ ਦੀਆਂ ਵਾਰਦਾਤਾਂ ਵੀ ਆਮ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਹੁਣ ਵੀ ਪੁਲਿਸ ਵੱਲੋਂ ਆਮ ਲੋਕਾਂ ਨੂੰ ਇਨਸਾਫ ਨਾ ਦਿੱਤਾ ਗਿਆ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।

First Published: Thursday, 10 August 2017 4:33 PM

Related Stories

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਨਜ਼ਰ!

ਅੰਮ੍ਰਿਤਸਰ: ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਅੱਜ ਅੰਮ੍ਰਿਤਸਰ ਦੇ ਮੀਡੀਆ

 ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ
ਗੁਰੂ ਨਗਰੀ 'ਚ ਮਨਚਲਿਆਂ ਨੇ ਕੀਤਾ ਇਨਸਾਨੀਅਤ ਨੂੰ ਸ਼ਰਮਸਾਰ

ਅੰਮ੍ਰਿਤਸਰ: ਗੁਰੂ ਨਗਰੀ ਦੇ ਅੰਦਰੂਨੀ ਇਲਾਕੇ ਕਟੜਾ ਕਰਮ ਸਿੰਘ ਵਿੱਚ ਤਿੰਨ ਮਨਚਲੇ

ਗੁਰੂ ਨਗਰੀ 'ਚ ਡੇਂਗੂ ਦੀ ਦਸਤਕ
ਗੁਰੂ ਨਗਰੀ 'ਚ ਡੇਂਗੂ ਦੀ ਦਸਤਕ

ਅੰਮ੍ਰਿਤਸਰ: ਸਿਹਤ ਵਿਭਾਗ ਵੱਲੋਂ ਡੇਂਗੂ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰਨ ਦੇ

ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ
ਕਿਸਾਨਾਂ ਨੇ ਘੇਰੀ ਸਿੱਧੂ ਦੀ ਕੋਠੀ

ਅੰਮ੍ਰਿਤਸਰ- ਕਿਸਾਨਾਂ ਦੇ ਕਰਜ਼ ਮੁਆਫੀ ਅਤੇ ਚੋਣਾਂ ਦੌਰਾਨ ਪੰਜਾਬ ਦੇ ਲੋਕਾਂ ਨਾਲ

"ਆਪ" ਨੇ ਨਿਗਮ ਚੋਣਾਂ ਲਈ ਕਮਰ ਕਸੀ

ਅੰਮ੍ਰਿਤਸਰ: ਪੰਜਾਬ ਵਿੱਚ ਹੋਣ ਵਾਲੀਆਂ ਨਗਰ ਨਿਗਮ ਚੋਣਾਂ ਦਾ ਭਾਵੇਂ ਐਲਾਨ ਨਹੀਂ

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ