ਭਾਰਤ-ਪਾਕਿ ਸਰਹੱਦ ਤੋਂ ਵਪਾਰੀਆਂ ਲਈ ਖੁਸ਼ਖ਼ਬਰੀ!

By: ABP SANJHA | | Last Updated: Thursday, 12 October 2017 2:45 PM
ਭਾਰਤ-ਪਾਕਿ ਸਰਹੱਦ ਤੋਂ ਵਪਾਰੀਆਂ ਲਈ ਖੁਸ਼ਖ਼ਬਰੀ!

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਅਟਾਰੀ ਸਰਹੱਦ ‘ਤੇ ਦੋਹਾਂ ਮੁਲਕਾਂ ਵਿਚਾਲੇ ਹੋਣ ਵਾਲੇ ਵਪਾਰ ਲਈ ਵਰਤੇ ਜਾਣ ਵਾਲੇ ਟਰੱਕਾਂ ਨੂੰ ਸਕੈਨ ਕਰਨ ਲਈ ਆਈ.ਸੀ.ਪੀ. ‘ਤੇ ਜਲਦ ਹੀ ਫੁੱਲਬਾਡੀ ਸਕੈਨਰ ਲਾਏ ਜਾਣਗੇ। ਇਸ ਗੱਲ ਦਾ ਖੁਲਾਸਾ ਕਰਦਿਆਂ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਇਨ੍ਹਾਂ ਸਕੈਨਰਾਂ ਨੂੰ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ।

 

ਸ਼ਵੇਤ ਮਲਿਕ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਕੇਂਦਰੀ ਰਾਜ ਮੰਤਰੀ ਕਿਰਨ ਰਜ਼ੀਜ਼ੂ ਨਾਲ ਮੁਲਾਕਾਤ ਕੀਤੀ ਗਈ ਸੀ। ਇਸ ਦੌਰਾਨ ਉਨ੍ਹਾਂ ਨੇ ਵਪਾਰ ਲਈ ਬਣਾਈ ਗਈ ਆਈ.ਸੀ.ਪੀ. ‘ਤੇ ਫੁੱਲ ਬਾਡੀ ਟਰੱਕ ਸਕੈਨਰ ਲਾਉਣ ਦੀ ਮੰਗ ਨੂੰ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ। ਵਪਾਰੀਆਂ ਵੱਲੋਂ ਲੰਮੇ ਸਮੇਂ ਤੋਂ ਕੀਤੀ ਜਾ ਰਹੀ ਮੰਗ ਨੂੰ ਮੰਤਰੀ ਦੇ ਧਿਆਨ ਵਿੱਚ ਲਿਆਉਣ ਤੋਂ ਬਾਅਦ ਉਨ੍ਹਾਂ ਇਸ ਕੰਮ ਲਈ 40 ਕਰੋੜ ਦੀ ਰਕਮ ਜਾਰੀ ਕਰਦਿਆਂ ਕੰਮ ਨੂੰ ਜਲਦ ਮੁਕੰਮਲ ਕਰਨ ਲਈ ਠੇਕਾ ਵੀ ਦੇ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉੱਥੇ 5 ਕਰੋੜ ਦੀ ਲਾਗਤ ਵਾਲੇ ਉੱਚ ਪੱਧਰੀ ਸੀਸੀਟੀਵੀ ਕੈਮਰੇ ਵੀ ਲਾਏ ਜਾ ਚੁੱਕੇ ਹਨ।

 

ਦਰਅਸਲ ਭਾਰਤੀ ਵਪਾਰੀਆਂ ਵੱਲੋਂ ਪਿਛਲੇ ਕਈ ਸਾਲਾਂ ਤੋਂ ਇਹ ਸਕੈਨਰ ਲਾਉਣ ਦੀ ਮੰਗ ਕੀਤੀ ਜਾ ਰਹੀ ਸੀ ਕਿਉਂਕਿ ਸਰਹੱਦ ਪਾਰੋਂ ਆਉਣ ਵਾਲੇ ਟਰੱਕਾਂ ਦੀ ਚੈਕਿੰਗ ਵਿੱਚ ਬਹੁਤ ਜ਼ਿਆਦਾ ਸਮਾਂ ਲੱਗਣ ਕਰਕੇ ਉਨ੍ਹਾਂ ਦਾ ਮਾਲ ਕਈ ਕਈ ਦਿਨ ਟਰੱਕਾਂ ਵਿੱਚ ਹੀ ਪਿਆ ਰਹਿੰਦਾ ਸੀ ਤੇ ਉਨ੍ਹਾਂ ਨੂੰ ਕਾਫੀ ਘਾਟਾ ਝੱਲਣਾ ਪੈਂਦਾ ਸੀ। ਕੇਂਦਰ ਸਰਕਾਰ ਵੱਲੋਂ ਜਲਦ ਸਕੈਨਰ ਲਾਉਣ ਬਾਰੇ ਦਿੱਤੀ ਗਈ ਮਨਜ਼ੂਰੀ ਦੇ ਬਾਅਦ ਭਾਰਤੀ ਵਪਾਰੀਆਂ ਦੇ ਚਿਹਰੇ ਤੇ ਰੌਣਕ ਆ ਗਈ ਹੈ।

First Published: Thursday, 12 October 2017 2:45 PM

Related Stories

ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ ਜ਼ਿਆਦਾ ਪੈਸੇ ਬਰਾਮਦ
ਦੁਰਗਿਆਨਾ ਮੰਦਰ 'ਚ ਚੋਰੀ ਕਰਨ ਵਾਲੇ ਮੁਲਜ਼ਮ ਦੇ ਘਰੋਂ ਲੁੱਟੀ ਰਕਮ ਤੋਂ 3 ਗੁਣਾ...

ਅੰਮ੍ਰਿਤਸਰ: ਦਿਵਾਲੀ ਵਾਲੇ ਦਿਨ ਦੁਰਗਿਆਨਾ ਮੰਦਿਰ ਵਿੱਚ ਚੋਰੀ ਕਰਨ ਦੇ ਇਲਜ਼ਾਮ

ਇਰਾਕ 'ਚ ਫਸੇ ਪੰਜਾਬੀਆਂ ਦੇ ਮਾਪਿਆਂ ਨੂੰ ਵੱਡਾ ਡਰ...!
ਇਰਾਕ 'ਚ ਫਸੇ ਪੰਜਾਬੀਆਂ ਦੇ ਮਾਪਿਆਂ ਨੂੰ ਵੱਡਾ ਡਰ...!

ਅੰਮ੍ਰਿਤਸਰ: ਇਰਾਕ ਵਿੱਚ ਖੂੰਖਾਰ ਦਹਿਸ਼ਤਗਰ ਜੱਥੇਬੰਦੀ ਆਈ.ਐਸ.ਆਈ.ਐਸ. ਵੱਲੋਂ

ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼
ਸ੍ਰੀ ਅਕਾਲ ਤਖਤ ਤੋਂ ਸੰਗਤਾਂ ਨੂੰ ਸੰਦੇਸ਼

ਅੰਮ੍ਰਿਤਸਰ: ਬੰਦੀ ਛੋੜ ਦਿਵਸ ਤੇ ਦੀਵਾਲੀ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ

ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ
ਦੀਵਾਲੀ ਵਾਲੀ ਰਾਤ ਦੁਰਗਿਆਣਾ ਮੰਦਰ 'ਚ ਸੰਨ੍ਹ, ਲਕਸ਼ਮੀ ਚੋਰੀ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੇ ਵਿਸ਼ਵ ਪ੍ਰਸਿੱਧ ਦੁਰਗਿਆਣਾ ਮੰਦਰ ਵਿੱਚ

ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ
ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਕਾਲੀ ਦੀਵਾਲੀ ਮਨਾਉਣ ਦਾ ਐਲਾਨ
ਕਾਲੀ ਦੀਵਾਲੀ ਮਨਾਉਣ ਦਾ ਐਲਾਨ

ਅੰਮ੍ਰਿਤਸਰ: ਜਿੱਥੇ ਪੂਰਾ ਦੇਸ਼ ਦੀਵਾਲੀ ਰੌਸ਼ਨੀ ਭਰਿਆ ਤਿਉਹਾਰ ਬੜੇ ਉਤਸ਼ਾਹ ਨਾਲ

ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ
ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ

ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ
ਗੁਰਦਾਸਪੁਰ ਜ਼ਿਮਨੀ ਚੋਣ: ਇਸ ਥੱਪੜ ਦੀ ਗੂੰਜ ਦਿੱਲੀ ਤਕ ਸੁਣਾਈ ਦੇਵੇਗੀ

ਗੁਰਦਾਸਪੁਰ ਜ਼ਿਮਨੀ ਚੋਣ ਦੇ ਨਤੀਜੇ ਲਗਾਤਾਰ ਆ ਰਹੇ ਹਨ। ਇਨ੍ਹਾਂ ਪ੍ਰਾਪਤ ਹੋ ਰਹੇ

ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ
ਆਤਿਸ਼ਬਾਜ਼ੀ 'ਤੇ ਜਥੇਦਾਰ ਦਾ ਸਟੈਂਡ

ਅੰਮ੍ਰਿਤਸਰ: ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਪੰਜਾਬ ਤੇ ਹਰਿਆਣਾ ਵਿੱਚ