ਵਿਦੇਸ਼ਾਂ 'ਚ ਵੱਸਦੇ ਸਿੱਖਾਂ ਤੋਂ ਗਿਆਨੀ ਗੁਰਬਚਨ ਸਿੰਘ ਖਫਾ

By: ਏਬੀਪੀ ਸਾਂਝਾ | | Last Updated: Tuesday, 16 May 2017 2:29 PM
ਵਿਦੇਸ਼ਾਂ 'ਚ ਵੱਸਦੇ ਸਿੱਖਾਂ ਤੋਂ ਗਿਆਨੀ ਗੁਰਬਚਨ ਸਿੰਘ ਖਫਾ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵਿਦੇਸ਼ਾਂ ਵਿੱਚ ਸਿੱਖਾਂ ਦੇ ਟਕਰਾਅ ਦੀਆਂ ਵਾਇਰਲ ਹੋ ਰਹੀਆਂ ਵੀਡੀਓਜ਼ ਬਾਰੇ ਨਾਰਾਜ਼ਗੀ ਜਤਾਈ ਹੈ। ਉਨ੍ਹਾਂ ਕਿਹਾ ਹੈ ਕਿ ਪਿਛਲੇ ਦਿਨੀਂ ਵਿਦੇਸ਼ਾਂ ਵਿੱਚ ਸਿੱਖਾਂ ਦੇ ਆਪਸੀ ਟਕਰਾਅ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ। ਉਹ ਬਹੁਤ ਹੀ ਨਿੰਦਣਯੋਗ ਤੇ ਸਿੱਖੀ ਨੂੰ ਸ਼ਰਮਸਾਰ ਕਰਨ ਵਾਲੀਆਂ ਹਨ।

 

ਉਨ੍ਹਾਂ ਕਿਹਾ ਕਿ ਵਿਦੇਸ਼ਾਂ ਵਿੱਚ ਸਿੱਖੀ ਤੇ ਸਿੱਖਾਂ ਨੂੰ ਮਾਣ-ਸਤਿਕਾਰ, ਉੱਚ ਅਹੁਦੇ, ਇੱਕ ਸੱਚੀ-ਸੁੱਚੀ ਤੇ ਸਾਰੇ ਧਰਮਾਂ ਦਾ ਸਤਿਕਾਰ ਕਰਨ ਵਾਲੀ ਕੌਮ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਸਿੱਖ ਭਾਈਚਾਰਾ ਆਪਸ ਵਿੱਚ ਲੜ ਕੇ ਇੱਕ-ਦੂਜੇ ਦੀਆਂ ਦਸਤਾਰਾਂ ਉਤਾਰਣ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜੂਰੀ ਵਿੱਚ ਮੰਦੇ ਬੋਲ ਬੋਲਣ, ਇਹ ਦੂਸਰੀਆਂ ਕੌਮਾਂ ਅੱਗੇ ਸਿੱਖੀ ਨੂੰ ਨੀਵਾਂ ਕਰਨ ਵਾਲੀਆਂ ਤੇ ਕੌਮ ਨੂੰ ਸ਼ਰਮਸਾਰ ਕਰਨ ਵਾਲੀਆਂ ਹਰਕਤਾਂ ਹਨ।

 

ਜਥੇਦਾਰ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਉਨ੍ਹਾਂ ਦੱਸਿਆ ਕਿ ਪਿਛਲੀ ਦਿਨੀਂ ਯੂਰਪ ਵਿੱਚ ਜਿਥੇ ਅਸੀਂ ਸਿੱਖ ਦਸਤਾਰ ਦੀ ਆਜ਼ਾਦੀ, ਧਰਮ ਰਜਿਸਟਰ ਕਰਵਾਉਣ ਲਈ ਕਾਨੂੰਨੀ ਲੜਾਈਆਂ ਲੜ ਰਹੇ ਹਾਂ। ਉਸ ਦੇਸ਼ ਵਿੱਚ ਸਿੱਖਾਂ ਦਾ ਆਪਸੀ ਖੂਨੀ ਟਕਰਾਅ ਹੋਣਾ ਬਹੁਤ ਮੰਦਭਾਗਾ ਹੈ। ਇਸ ਤਰ੍ਹਾਂ ਦੇ ਟਕਰਾਓ, ਲੜਾਈਆਂ, ਝਗੜੇ ਸਾਡੀਆਂ ਧਰਮ ਸਬੰਧੀ ਕਾਨੂੰਨੀ ਲੜਾਈਆਂ ਨੂੰ ਬਹੁਤ ਕਮਜ਼ੋਰ ਕਰ ਸਕਦੇ ਹੈ।

 

ਇਹ ਟਕਰਾਓ ਟਾਲਿਆ ਜਾ ਸਕਦਾ ਸੀ ਕਿਉਂਕਿ ਇਸ ਸਬੰਧੀ ਭਾਈ ਪੰਥਪ੍ਰੀਤ ਸਿੰਘ ਦੇ ਯੂਰਪ ਵਿੱਚ ਰੱਖੇ ਦੀਵਾਨਾਂ ਸਬੰਧੀ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਇਤਰਾਜ਼ ਪੁੱਜੇ ਸਨ। ਇਸ ਸਬੰਧੀ ਉਨ੍ਹਾਂ ਨੂੰ ਬੁਲਾਉਣ ਵਾਲਿਆਂ ਨੂੰ ਪੱਤਰ ਰਾਹੀਂ ਜਾਣੂ ਕਰਵਾਇਆ ਗਿਆ ਸੀ। ਇਸ ਮਸਲੇ ਦਾ ਮਿਲ ਬੈਠ ਕੇ ਹੱਲ ਕੱਢਣ ਲਈ ਕਿਹਾ ਗਿਆ ਸੀ ਪਰ ਕੁਝ ਬਜ਼ਿੱਦ ਲੋਕਾਂ ਨੇ ਇਸ ਦੀ ਪ੍ਰਵਾਹ ਨਾ ਕਰਦੇ ਹੋਏ ਆਪਣੀ ਜਿੱਦ ਨੂੰ ਪੂਰਾ ਕਰਨ ਲਈ ਹਰ ਤਰ੍ਹਾਂ ਦੇ ਹੀਲੇ ਵਰਤੇ।

 

ਸ਼ੋਸ਼ਲ ਮੀਡੀਆ ‘ਤੇ ਆਈਆਂ ਵੀਡੀਓ ਵਿੱਚ ਸਿੱਖਾਂ ਦੀਆਂ ਕਿਰਪਾਨਾਂ ਪੁਲਿਸ ਰਾਹੀਂ ਉਤਰਵਾਈਆਂ ਗਈਆਂ। ਪੁਲਿਸ ਨੂੰ ਜੋੜਿਆਂ ਸਮੇਤ ਗੁਰਦੁਆਰਾ ਸਾਹਿਬ ਦੇ ਅੰਦਰ ਬੁਲਾ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਵਾਈ ਗਈ। ਇਹ ਕਿਸ ਨੇ ਕਰਵਾਈ? ਇਹ ਕੁਝ ਲੋਕਾਂ ਦੇ ਬਜ਼ਿੱਦਪੁਣੇ ਨੇ ਸਾਰੇ ਸੰਸਾਰ ਵਿੱਚ ਸਿੱਖ ਕੌਮ ਨੂੰ ਬਦਨਾਮ ਕਰਵਾਉਣ ਦਾ ਕੋਝਾ ਕਾਰਾ ਕੀਤਾ ਹੈ। ਇਸ ਸਮੁੱਚੇ ਘਟਨਾਕ੍ਰਮ ਸਬੰਧੀ ਉਨ੍ਹਾਂ ਕਿਹਾ ਕਿ ਦੋਹਾਂ ਧਿਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤਾ ਜਾਵੇਗਾ ਤੇ ਇਸ ਕੇਸ ਦੀ ਪੂਰੀ ਪੜਤਾਲ ਵੀ ਕਰਵਾਈ ਜਾਵੇਗੀ।

 

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸਿੱਖ ਪੰਥ ਨੂੰ ਇਕਜੁਟਤਾ ਵਿੱਚ ਇਕੱਠੇ ਹੋਣ ਤੇ ਮਿਲ ਬੈਠ ਕੇ ਆਪਸੀ ਮਤਭੇਦ ਦੂਰ ਕਰਨ ਲਈ ਕਿਹਾ ਜਾ ਰਿਹਾ ਹੈ। ਦਸਤਾਰ ਤੇ ਸਿੱਖਾਂ ਦੇ ਕਕਾਰਾਂ ਸਬੰਧੀ ਕਾਨੂੰਨੀ ਲੜਾਈ ਲੜੀ ਜਾ ਰਹੀ ਹੈ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਹੋਣ ਨਾਲ ਦੂਜੀਆਂ ਕੌਮਾਂ ਨੂੰ ਸਿੱਖਾਂ ਦਾ ਮਜ਼ਾਕ ਉਡਾਉਣ ਦਾ ਮੌਕਾ ਮਿਲਦਾ ਹੈ। ਜਿਵੇਂ ਪਿਛਲੇ ਸਮੇਂ ਵਿੱਚ ਇਟਲੀ ਸਰਕਾਰ ਵੱਲੋਂ ਨਗਰ ਕੀਰਤਨ ਕੱਢਣ ਦੀ ਆਗਿਆ ਨਹੀਂ ਸੀ ਦਿੱਤੀ ਗਈ। ਸਿੱਖਾਂ ਵਾਸਤੇ ਇਹ ਬਹੁਤ ਸ਼ਰਮਨਾਕ ਘਟਨਾਵਾਂ ਹਨ।

First Published: Tuesday, 16 May 2017 2:29 PM

Related Stories

ਰਾਮਦਾਸ ਸਰਾਂ 'ਚੋਂ ਮਿਲੀ ਲਾਸ਼
ਰਾਮਦਾਸ ਸਰਾਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਵਿੱਚੋਂ ਬੀਤੇ ਦਿਨੀਂ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ

ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ
ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ‘ਚ ਲੁੱਟਾਂ-ਖੋਹਾਂ ਜਾਂ ਫਿਰ ਇੱਥੇ

"ਸੁਪਰ ਸਿੰਘ" ਦਿਲਜੀਤ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼

ਅੰਮ੍ਰਿਤਸਰ: ਦਿਲਜੀਤ ਦੋਸਾਂਝ ਦੀ ਨਵੀਂ ਫਿਲਮ “ਸੁਪਰ ਸਿੰਘ” ਰਿਲੀਜ਼ ਹੋਣ ਤੋਂ