ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ

By: ਏਬੀਪੀ ਸਾਂਝਾ | | Last Updated: Wednesday, 18 October 2017 5:08 PM
ਗਿਆਨੀ ਗੁਰਬਚਨ ਸਿੰਘ ਦੀ ਕੈਪਟਨ ਸਰਕਾਰ 'ਤੇ ਟੇਕ

ਅੰਮ੍ਰਿਤਸਰ: ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱਲ੍ਹ ਬੰਦੀ ਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਹਰਿਮੰਦਰ ਸਾਹਿਬ ਵਿੱਚ ਸੰਦੇਸ਼ ਦੇਣ ਜਾਂ ਫਿਰ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਤੇ ਸਰਕਾਰ ਜ਼ਿੰਮੇਵਾਰ ਹੋਵੇਗੀ।

 

ਉਨ੍ਹਾਂ ਕਿਹਾ ਕਿ ਬੰਦੀ-ਛੋੜ ਦਿਵਸ ਦਾ ਇਤਿਹਾਸਕ ਦਿਹਾੜਾ ਮਨਾਉਣ ਵਾਸਤੇ ਦੇਸ਼-ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ਵਿੱਚ ਪਹੁੰਚ ਰਹੀਆਂ ਹਨ ਤੇ ਸੰਗਤਾਂ ਦੀ ਰਿਹਾਇਸ਼ ਤੇ ਲੰਗਰ ਆਦਿ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤਾ ਜਾਂਦਾ ਹੈ। ਅੱਜ ਅਖ਼ਬਾਰਾਂ ਦੀ ਖ਼ਬਰ ਪੜਨ ‘ਤੇ ਪਤਾ ਲੱਗਾ ਹੈ ਕਿ ਆਪੋ ਬਣੇ ਜਥੇਦਾਰ ਬੰਦੀ-ਛੋੜ ਦਿਵਸ ਉੱਤੇ ਸੰਦੇਸ਼ ਦੇਣਾ ਚਾਹੁੰਦੇ ਹਨ ਜੋ ਪੰਥਕ ਮਰਿਯਾਦਾ ਦੀ ਉਲੰਘਣਾ ਹੈ। ਬੰਦੀ-ਛੋੜ ਦਿਵਸ ਮੌਕੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਪੰਥਕ ਰਵਾਇਤ ਅਨੁਸਾਰ ਉਨ੍ਹਾਂ ਵੱਲੋਂ ਨਿਯੁਕਤ ਕੀਤੇ ਪੰਥ ਪ੍ਰਵਾਨਿਤ ਜਥੇਦਾਰ ਹੀ ਸੰਗਤਾਂ ਨੂੰ ਬੰਦੀ-ਛੋੜ ਦਿਵਸ ਮੌਕੇ ਸੰਦੇਸ਼ ਦਿੰਦੇ ਹਨ।

 

ਜਥੇਦਾਰ ਨੇ ਕਿਹਾ ਕਿ ਅੱਜ ਕੁਝ ਨਾਮ-ਨਿਹਾਦ ਲੋਕ ਸੰਗਤਾਂ ਵਿੱਚ ਅਸ਼ਾਂਤੀ ਫੈਲਾਉਣ ਤੇ ਮਹੌਲ ਨੂੰ ਖਰਾਬ ਕਰਨ ਵਾਸਤੇ ਕੁਝ ਸਮੇਂ ਤੋਂ ਐਸੀਆਂ ਕਾਰਵਾਈਆਂ ਕਰ ਰਹੇ ਹਨ। ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਮੌਜੂਦਾ ਕਾਂਗਰਸ ਸਰਕਾਰ ਇਸ ‘ਤੇ ਸਖ਼ਤੀ ਨਾਲ ਪੇਸ਼ ਆਵੇ, ਜਿਸ ਨਾਲ ਹੋ ਰਹੇ ਸਮਾਗਮ ਵਿੱਚ ਕਿਸੇ ਨੂੰ ਮਹੌਲ ਖਰਾਬ ਕਰਨ ਦੀ ਆਗਿਆ ਨਾ ਦਿੱਤੀ ਜਾਵੇ। ਜੇਕਰ ਕੋਈ ਅਣਸੁਖਾਵੀਂ ਜਾਂ ਮਾਹੌਲ ਨੂੰ ਵਿਗਾੜਨ ਲਈ ਕੋਈ ਐਸੀ ਘਟਨਾ ਵਾਪਰਦੀ ਹੈ ਤਾਂ ਇਹ ਸਮਝਿਆ ਜਾਵੇਗਾ ਕਿ ਇਹ ਕਾਂਗਰਸ ਸਰਕਾਰ ਪੰਥਕ ਮਰਿਯਾਦਾ ਤੇ ਪੰਥਕ ਸੰਸਥਾਵਾਂ ਦਾ ਘਾਣ ਕਰਨ ‘ਤੇ ਤੁਲੀ ਹੋਈ ਹੈ।

First Published: Wednesday, 18 October 2017 5:08 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ