ਲੜਕੀ ਨੇ ਪਿਤਾ ਦੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲੀ

By: ABP Sanjha | | Last Updated: Saturday, 12 August 2017 12:39 PM
ਲੜਕੀ ਨੇ ਪਿਤਾ ਦੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗੋਲੀ

ਸਮਰਾਲਾ: ਪੁਲਿਸ ਜ਼ਿਲ੍ਹਾ ਖੰਨਾ ਅਧੀਨ ਆਉਂਦੇ ਹਲਕਾ ਸਮਰਾਲਾ ਵਿੱਚ ਇੱਕ ਕੁੜੀ ਨੇ ਆਪਣੇ ਪਿਤਾ ਦੇ 38 ਬੋਰ ਲਾਈਸੰਸੀ ਰਿਵਾਲਵਰ ਤੋਂ ਸਿਰ ਵਿੱਚ ਗੋਲੀ ਮਾਰ ਕੇ ਆਤਮ ਹੱਤਿਆ ਕਰ ਲਈ ਹੈ।

 

ਮ੍ਰਿਤਕਾ ਦਾ ਕੁਝ ਸਮੇਂ ਪਹਿਲਾਂ ਤਾਲਾਕ ਹੋ ਜਾਣ ਕਾਰਨ ਉਹ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਰਹਿੰਦੀ ਸੀ। ਮ੍ਰਿਤਕਾ ਦੇ ਪਿਤਾ ਅਨੁਸਾਰ ਕੁੜੀ ਨੇ ਆਪਣੇ ਸੁਸਾਈਡ ਨੋਟ ਵਿੱਚ ਪਿੰਡ ਦੇ ਹੀ ਇੱਕ ਨੌਜਵਾਨ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਹੈ।

 

ਲੜਕੀ ਦੇ ਪਿਤਾ ਦੇ ਨੇ ਕਿਹਾ ਕਿ ਉਕਤ ਨੌਜਵਾਨ ਨੇ ਉਸ ਦੇ ਜਵਾਈ, ਜੋ ਅਮਰੀਕਾ ਰਹਿੰਦਾ ਹੈ, ਨੂੰ ਉਸ ਦੀ ਧੀ ਬਾਰੇ ਮੰਦਾ ਕਹਿ-ਕਹਿ ਕੇ ਤਲਾਕ ਕਰਵਾ ਦਿੱਤਾ। ਇਸ ਤੋਂ ਬਾਅਦ ਉਸ ਦੀ ਧੀ ਕਾਫ਼ੀ ਪ੍ਰੇਸ਼ਾਨ ਰਹਿਣ ਲੱਗੀ ਸੀ ਅਤੇ ਉਸ ਨੇ ਅੱਜ ਇਹ ਕਦਮ ਉੱਠਿਆ ਲਿਆ।

 

ਮ੍ਰਿਤਕਾ ਦੇ ਪਿਤਾ ਨੇ ਇਲਜ਼ਾਮ ਲਾਇਆ ਕਿ ਉਕਤ ਮੁੰਡਾ ਉਸ ਦੀ ਧੀ ਦੇ ਵਿਆਹ ਦੇ ਪੰਜ ਮਹੀਨੇ ਬਾਅਦ ਹੀ ਉਸ ਨੂੰ ਫੋਨ ਕਰ ਕੇ ਬਲੈਕਮੇਲ ਕਰ ਰਿਹਾ ਸੀ ਤੇ 5 ਲੱਖ ਰੁਪਏ ਦੀ ਮੰਗ ਕਰਦਾ ਆ ਰਿਹਾ ਸੀ।

 

ਖੰਨਾ ਦੇ ਐਸ.ਪੀ. ਡੀ. ਰਵਿੰਦਰ ਪਾਲ ਸਿੰਘ ਸੰਧੂ ਨੇ ਦੱਸਿਆ ਕਿ ਮ੍ਰਿਤਕਾ ਵੱਲੋਂ ਲਿਖੇ ਗਏ ਸੁਸਾਈਡ ਨੋਟ ਦੇ ਆਧਾਰ ‘ਤੇ ਧਾਰਾ 306 ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।

First Published: Saturday, 12 August 2017 12:39 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ