ਆਜ਼ਾਦੀ ਘੁਲਾਟੀਏ ਦੇ ਪੋਤੇ ਨੂੰ ਵੀ ਨਿਗਲ਼ ਗਿਆ ਕਰਜ਼ੇ ਦਾ ਦੈਂਤ 

By: ਰਵੀ ਇੰਦਰ ਸਿੰਘ | | Last Updated: Tuesday, 9 January 2018 3:17 PM
ਆਜ਼ਾਦੀ ਘੁਲਾਟੀਏ ਦੇ ਪੋਤੇ ਨੂੰ ਵੀ ਨਿਗਲ਼ ਗਿਆ ਕਰਜ਼ੇ ਦਾ ਦੈਂਤ 

ਫ਼ਰੀਦਕੋਟ: ਜ਼ਿਲ੍ਹੇ ਦੇ ਪਿੰਡ ਚਹਿਲ ਵਿੱਚ ਕਿਸਾਨ ਨੇ 30 ਲੱਖ ਰੁਪਏ ਦੇ ਵੱਡੇ ਕਰਜ਼ ਤੋਂ ਤੰਗ ਆ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੇ ਨਜ਼ਦੀਕੀ ਤੇ ਆਜ਼ਾਦੀ ਘੁਲਾਟੀਏ ਊਧਮ ਸਿੰਘ ਦਾ ਪੋਤਰਾ ਸੀ। ਮ੍ਰਿਤਕ ਕਿਸਾਨ ਗੁਰਦੇਵ ਸਿੰਘ 10 ਕਿੱਲੇ ਜ਼ਮੀਨ ਦਾ ਮਾਲਕ ਸੀ।

 

ਮ੍ਰਿਤਕ ਕਿਸਾਨ ਦੇ ਰਿਸ਼ਤੇਦਾਰ ਜੋਰਾ ਸਿੰਘ ਨੇ ਦੱਸਿਆ ਕਿ ਗੁਰਦੇਵ ਸਿੰਘ ਸੰਧੂ ਆਜ਼ਾਦੀ ਘੁਲਾਟੀਏ ਊਧਮ ਸਿੰਘ ਸੰਧੂ ਦਾ ਪੋਤਾ ਸੀ। ਉਸ ਦੇ ਸਿਰ 30 ਲੱਖ ਰੁਪਏ ਦਾ ਵੱਡਾ ਕਰਜ਼ ਹੋਣ ਕਾਰਨ ਉਹ ਅਕਸਰ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਰਾਤ ਉਹ ਬਿਨਾ ਦੱਸਿਆਂ ਹੀ ਘਰੋਂ ਚਲਾ ਗਿਆ ਤੇ ਖੇਤ ਜਾ ਕੇ ਮੋਟਰ ਵਾਲੇ ਖੂਹ ‘ਚ ਫਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ।

 

ਪਿੰਡ ਦੇ ਸਰਪੰਚ ਬਲਜੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਦੇਵ ਸਿੰਘ ਸੰਧੂ ਆਪਣੇ ਪਿੱਛੇ ਇੱਕ ਪੁੱਤਰ ਤੇ ਪਤਨੀ ਛੱਡ ਗਿਆ ਹੈ। ਉਨ੍ਹਾਂ ਕਿਸਾਨ ਦਾ ਕਰਜ਼ਾ ਮੁਆਫ ਕਰਨ ਦੀ ਮੰਗ ਵੀ ਕੀਤੀ। ਘਟਨਾ ਸਥਾਨ ‘ਤੇ ਥਾਣਾ ਸਦਰ ਕੋਟਕਪੂਰਾ ਦੇ ਮੁਖੀ ਮੁਖਤਿਆਰ ਸਿੰਘ ਨੇ ਪਹੁੰਚ ਕੇ ਲਾਸ਼ ਆਪਣੇ ਕਬਜ਼ੇ ਵਿੱਚ ਲਈ ਤੇ ਜਾਂਚ ਸ਼ੁਰੂ ਕਰ ਦਿੱਤੀ।

First Published: Tuesday, 9 January 2018 3:15 PM

Related Stories

ਹੁਣ ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ
ਹੁਣ ਇਹ ਫਲ ਵੀ ਬਾਗ਼ ਦੇ ਘੇਰੇ ਵਿੱਚ ਹੋਣਗੇ ਸ਼ਾਮਲ

ਚੰਡੀਗੜ੍ਹ : ਅੰਗੂਰ, ਅਮਰੂਦ ਤੇ ਕੇਲੇ ਅਧੀਨ ਭੂਮੀ ਹੁਣ ਬਾਗ਼ ਦੇ ਘੇਰੇ ਵਿਚ ਆਵੇਗੀ।

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ
ਖੁਲਾਸਾ :15 ਸਾਲਾਂ ਚ 16 ਹਜ਼ਾਰਾਂ ਕਿਸਾਨਾਂ ਨੇ ਕੀਤੀ ਖੁਦਕੁਸ਼ੀ

ਚੰਡੀਗੜ੍ਹ :ਪਿਛਲੇ 15 ਸਾਲਾਂ ਵਿਚ ਪੰਜਾਬ ‘ਚ 16 ਹਜ਼ਾਰ 606 ਕਿਸਾਨ ਤੇ ਖੇਤ ਮਜ਼ਦੂਰ

ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ
ਘਰ ਬੈਠਿਆਂ ਹੀ ਮਿਲਣਗੇ ਮਾਰਕਫੈੱਡ ਦੇ ਉਤਪਾਦ

ਚੰਡੀਗੜ੍ਹ: ਮਾਰਕਫੈੱਡ ਦੀਆਂ ਮਿਆਰੀ ਖੁਰਾਕੀ ਵਸਤਾਂ ਹੁਣ ਤੁਹਾਨੂੰ ਘਰ ਬੈਠਿਆਂ ਹੀ

ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 
ਕੈਪਟਨ ਸਰਕਾਰ ਖਿਲਾਫ ਨਿੱਤਰੀਆਂ 7 ਕਿਸਾਨ ਜਥੇਬੰਦੀਆਂ 

ਚੰਡੀਗੜ੍ਹ: ਸੰਪੂਰਨ ਕਰਜ਼ਾ ਮਾਫੀ ਦੀ ਮੰਗ ਨੂੰ ਲੈ ਕੇ ਪੰਜਾਬ ਦੀਆਂ ਸੱਤ ਕਿਸਾਨ

ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ
ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ ਖ਼ੁਦਕੁਸ਼ੀ ਕੀਤੀ

ਫਗਵਾੜਾ: ਨੇੜਲੇ ਪਿੰਡ ਭਾਣੌਕੀ ਵਿੱਚ ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਫ਼ਾਹਾ ਲੈ ਕੇ

ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ
ਕਰਜ਼ਾ ਮਾਫੀ ਲਿਸਟ 'ਚ ਨਾਮ ਨਾ ਆਉਣ 'ਤੇ ਕਿਸਾਨ ਨੇ ਕੀਤੀ ਖੁਦਕੁਸ਼ੀ

ਬਠਿੰਡਾ: ਕਰਜ਼ਾ ਮਾਫੀ ਦੀ ਲਿਸਟ ਵਿੱਚ ਨਾਮ ਨਾ ਆਉਣ ਤੋਂ ਦੁਖੀ ਕਿਸਾਨ ਨੇ ਖੁਦਕੁਸ਼ੀ

ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ
ਕਰਜ਼ੇ ਤੋਂ ਦੁਖੀ ਕਿਸਾਨ ਜਸਵੰਤ ਸਿੰਘ ਵਲੋਂ ਜ਼ਹਿਰ ਖਾ ਕੇ ਖੁਦਕੁਸ਼ੀ

ਲੁਧਿਆਣਾ- ਚੌਕੀ ਮੱਤੇਵਾੜਾ ਦੇ ਪਿੰਡ ਜੀਵਨ ਨਗਰ ਵਿਚ ਕਰਜ਼ੇ ਤੋਂ ਦੁਖੀ ਕਿਸਾਨ

ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ
ਆਲੂ ਨੇ ਰੋਲੇ ਕਿਸਾਨ, ਰੂੜੀਆਂ 'ਤੇ ਸੁੱਟੀ ਪੁੱਤਾਂ ਵਾਂਗ ਪਾਲੀ ਫਸਲ

ਸੁਖਵਿੰਦਰ ਸਿੰਘ   ਚੰਡੀਗੜ੍ਹ: ਕਿਸਾਨ ਉੱਤੇ ਕਰਜ਼ਾ ਕਿਵੇਂ ਚੜ੍ਹਦਾ ਹੈ, ਇਸ ਦੀ

ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..
ਖੇਤੀਬਾੜੀ ਅਧਿਕਾਰੀ ਕਰਦਾ ਸੀ ਇਹ ਕਾਰਾ! ਘਰੋਂ ਮਿਲੇ ਸਵਾ ਦੋ ਕਰੋੜ ਰੁਪਏ..

ਨਵੀਂ ਦਿੱਲੀ-ਸੀ. ਬੀ. ਆਈ. ਨੇ ਕੇਂਦਰੀ ਖੇਤੀਬਾੜੀ ਮੰਤਰਾਲੇ ਦੇ ਇਕ ਅਧਿਕਾਰੀ ਆਰ. ਕੇ.