GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

By: ਏਬੀਪੀ ਸਾਂਝਾ | | Last Updated: Monday, 17 July 2017 12:50 PM
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ ਬਾਅਦ ਹਰਿਮੰਦਰ ਸਾਹਿਬ ਵਿਖੇ ਸ਼ਰਧਾਲੂਆਂ ਵੱਲੋਂ ਚੜ੍ਹਾਏ ਜਾਣ ਵਾਲੇ ਰੁਮਾਲੇ ਤੇ ਚੰਦੋਆ ਸਾਹਿਬ ਦੀ ਸਪਲਾਈ ਬੰਦ ਹੋ ਚੁੱਕੀ ਹੈ। ਹਰਿਮੰਦਰ ਸਾਹਿਬ ਦੁਆਲੇ ਇਹ ਸਮੱਗਰੀ ਵੇਚਣ ਵਾਲੇ ਦੁਕਾਨਦਾਰਾਂ ਦੀ ਮੰਗ ਹੈ ਕਿ ਗੁਰਧਾਮਾਂ ਨਾਲ ਉੱਥੇ ਚੜ੍ਹਾਈ ਜਾਣ ਵਾਲੀ ਸਾਰੀ ਸਮੱਗਰੀ ਨੂੰ ਜੀ.ਐਸ.ਟੀ. ਤੋਂ ਮੁਕਤ ਕਰਨਾ ਚਾਹੀਦਾ ਹੈ। ਉਨ੍ਹਾਂ ਦੀ ਦਲੀਲ ਹੈ ਕਿ ਇਹ ਲੋਕਾਂ ਦੀ ਆਸਥਾ ਨਾਲ ਜੁੜਿਆ ਹੋਇਆ ਮਾਮਲਾ ਹੈ।

 

ਹਰਿਮੰਦਰ ਸਾਹਿਬ ਨੇੜੇ ਧਾਰਮਿਕ ਵਸਤੂਆਂ ਵੇਚਣ ਵਾਲੇ ਦੁਕਾਨਦਾਰਾਂ ਮੁਤਾਬਕ ਨਿਸ਼ਾਨ ਸਾਹਿਬ ‘ਤੇ ਚੜ੍ਹਏ ਜਾਣ ਵਾਲੇ ਕੇਸਰੀ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ. ਲੱਗੇਗਾ ਜਦਕਿ ਚੰਦੋਆ ਤੇ ਰੁਮਾਲੇ ‘ਤੇ ਇਹ ਟੈਕਸ 12 ਤੋਂ 18 ਫੀਸਦੀ ਹੈ। ਦੁਕਾਨਦਾਰਾਂ ਦੱਸਿਆ ਕਿ ਸਿਰੋਪਾ, ਨਿਸ਼ਾਨ ਸਾਹਿਬ ਸਮੇਤ ਕਈ ਹੋਰ ਵਸਤੂਆਂ ਰਾਜਸਥਾਨ ਤੇ ਅਹਿਮਦਾਬਾਦ ਤੋਂ ਤਿਆਰ ਹੋ ਕੇ ਇੱਥੇ ਪਹੁੰਚਦੀਆਂ ਹਨ। ਜੀ.ਐਸ.ਟੀ. ਲਾਗੂ ਹੋਣ ਤੋਂ ਬਾਅਦ ਇਨ੍ਹਾਂ ਸਾਰੀਆਂ ਵਸਤੂਆਂ ਦੀ ਸਪਲਾਈ ਪੂਰੀ ਤਰ੍ਹਾ ਬੰਦ ਹੋ ਚੁੱਕੀ ਹੈ।

 

ਦੁਕਾਨਦਾਰਾਂ ਦੀ ਮੰਨੀਏ ਤਾਂ ਸਿਰੋਪਾ ਤਾਂ ਸਿਰਫ 20 ਤੋਂ 50 ਰੁਪਏ ਮੀਟਰ ਤੱਕ ਦੀ ਕੀਮਤ ‘ਤੇ ਵੇਚਿਆ ਜਾਂਦਾ ਹੈ ਪਰ ਚੰਦੋਆ ਤੇ ਰੁਮਾਲੇ ‘ਤੇ ਵਧੇਰੇ ਟੈਕਸ ਲਾਇਆ ਗਿਆ ਹੈ। ਦੁਕਾਨਦਾਰ ਫਿਲਹਾਲ ਉਨ੍ਹਾਂ ਕੋਲ ਪਏ ਪੁਰਾਣੇ ਸਟਾਕ ਨੂੰ ਹੀ ਵੇਚ ਕੇ ਆਪਣਾ ਕਾਰੋਬਾਰ ਚਲਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਵੱਲੋਂ ਧਾਰਮਿਕ ਅਸਥਾਨਾਂ ਤੇ ਧਾਰਮਿਕ ਸਮੱਗਰੀ ਨੂੰ ਇਸ ਟੈਕਸ ਤੋਂ ਮੁਕਤ ਨਹੀਂ ਕੀਤਾ ਜਾਂਦਾ ਤਾਂ ਦੁਕਾਨਦਾਰਾਂ ਦੇ ਨਾਲ-ਨਾਲ ਸ਼ਰਧਾਲੂਆਂ ਨੂੰ ਵੀ ਇਸ ਸਮੱਗਰੀ ਲਈ ਵੱਧ ਪੈਸੇ ਖਰਚ ਕਰਨੇ ਪੈਣਗੇ।

First Published: Monday, 17 July 2017 12:50 PM

Related Stories

ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ
ਹੁਣ ਭੀਖ ਮੰਗਣ ਵਾਲੇ ਬੱਚਿਆਂ 'ਤੇ ਹੋਵੇਗੀ ਸਖਤੀ

ਅੰਮ੍ਰਿਤਸਰ: ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਨੂੰ ਭੀਖ

ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ
ਇਟਲੀ ਦੀ ਕੰਪਨੀ ਵੱਲੋਂ ਬਣਾਈ ਕਿਰਪਾਨ ਸਿੰਘ ਸਹਿਬਾਨ ਵੱਲੋਂ ਰੱਦ

ਅੰਮ੍ਰਿਤਸਰ: ਇਟਲੀ ਦੀ ਸੁਪਰੀਮ ਕੋਰਟ ਵੱਲੋਂ ਕਿਰਪਾਨ ‘ਤੇ ਪਾਬੰਧੀ ਲਾਉਣ ਮਗਰੋਂ

ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!
ਕਿਤੇ ਹੁਣ ਨਾ ਬਣਾ ਬੈਠਿਓ ਪੁਲਿਸ ਦੀ ਵੀਡੀਓ!

ਅੰਮ੍ਰਿਤਸਰ: ਸੋਸ਼ਲ ਮੀਡੀਆ ‘ਤੇ ਲਗਾਤਾਰ ਪੁਲਿਸ ਮੁਲਾਜ਼ਮਾਂ ਦੀਆਂ ਵਾਇਰਲ ਹੋ

ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ
ਯੂ.ਕੇ. ਦੇ ਪਹਿਲੇ ਸਿੱਖ ਐਮ.ਪੀ. ਪਹੁੰਚੇ ਗੁਰੂ ਨਗਰੀ

ਅੰਮ੍ਰਿਤਸਰ: ਯੂ.ਕੇ. ਵਿੱਚ ਪਹਿਲੇ ਸਿੱਖ ਮੈਂਬਰ ਪਾਰਲੀਮੈਂਟ ਬਣੇ ਤਨਮਨਜੀਤ ਸਿੰਘ

ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ
ਜ਼ਮੀਨੀ ਝਗੜੇ ਕਰਕੇ ਦਿਨ-ਦਿਹਾੜੇ ਚੱਲੀਆਂ ਗੋਲੀਆਂ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟਾਂ-ਖੋਹਾਂ ਤੇ ਗੋਲੀ ਚੱਲਣ ਦੀਆਂ ਘਟਨਾਵਾਂ ਆਮ

ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ
ਮਨਪ੍ਰੀਤ ਬਾਦਲ 'ਤੇ ਵਰ੍ਹੇ ਸੁਖਬੀਰ ਬਾਦਲ, ਕੇਸ ਦਰਜ ਕਰਨ ਦੀ ਮੰਗ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸੂਬੇ ਦੇ

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ