ਗੁਰੂ ਨਗਰੀ 'ਚ ਕੀਰਤਨ ਪ੍ਰਵਾਹ, ਹੁੰਮ-ਹੁਮਾ ਕੇ ਪਹੁੰਚੀ ਸੰਗਤ

By: ਏਬੀਪੀ ਸਾਂਝਾ | | Last Updated: Friday, 19 May 2017 1:20 PM
ਗੁਰੂ ਨਗਰੀ 'ਚ ਕੀਰਤਨ ਪ੍ਰਵਾਹ, ਹੁੰਮ-ਹੁਮਾ ਕੇ ਪਹੁੰਚੀ ਸੰਗਤ

ਅੰਮ੍ਰਿਤਸਰ: ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਅੱਜ ਬੜੀ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ। ਸ਼੍ਰੀ ਅਕਾਲ ਤਖਤ ਸਾਹਿਬ ਦੇ ਸਿਰਜਣਹਾਰ, ਬੰਦੀਛੋੜ ਸਤਿਗੁਰੂ ਛੇਵੀ ਪਾਤਸ਼ਾਹੀ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦਾ ਗੁਰਿਆਈ ਦਿਵਸ ਅੱਜ ਸਮੂਹ ਸੰਗਤਾਂ ਵੱਲੋਂ ਬਹੁਤ ਉਤਸ਼ਾਹ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਮੌਕੇ ਸ੍ਰੀ ਹਰਿਮੰਦਰ ਸਾਹਿਬ ਸਮੇਤ ਵੱਖ-ਵੱਖ ਸਥਾਨਾਂ ‘ਤੇ ਸਮਾਗਮਾਂ ਕਰਵਾਏ ਗਏ। ਇਸ ਮੌਕੇ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ਵਿਖੇ ਸੁੰਦਰ ਜਲੌਅ ਵੀ ਸਜਾਏ ਗਏ।

 

ਗੁਰਿਆਈ ਦਿਵਸ ਨੂੰ ਲੈ ਕੇ ਸੰਗਤਾਂ ਵਿੱਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਦੇਸ਼ ਵਿਦੇਸ਼ ਤੋਂ ਸ਼ਰਧਾਲੂ ਵੱਡੀ ਗਿਣਤੀ ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਪੂਜ ਕੇ ਪਵਿਤਰ ਸਰੋਵਰ ਵਿੱਚ ਇਸ਼ਨਾਨ ਕਰਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਰਹੇ ਹਨ। ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਨ। ਅੱਜ ਦੇ ਇਸ ਪਵਿੱਤਰ ਦਿਹਾੜੇ ਮੌਕੇ ਸ਼੍ਰੀ ਹਰਿਮੰਦਰ ਸਾਹਿਬ, ਸ਼੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਗੁਰੂ ਸਾਹਿਬਾਨ ਨਾਲ ਸਬੰਧਤ ਇਤਿਹਾਸਕ ਤੇ ਬੇਸ਼ਕੀਮਤੀ ਵਸਤਾਂ ਦੇ ਪਵਿੱਤਰ ਜਲੌਅ ਸੰਗਤਾਂ ਦੇ ਦਰਸ਼ਨਾਂ ਲਈ ਸਵੇਰੇ 9 ਤੋਂ ਦੁਪਹਿਰ 12 ਵਜੇ ਤੱਕ ਸਜਾਏ ਗਏ। ਇਨ੍ਹਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਸੰਗਤਾਂ ਨੇ ਘੰਟਿਆਂਬੱਧੀ ਕਤਾਰਾਂ ਵਿੱਚ ਖੜ੍ਹੇ ਹੋ ਕੇ ਪਵਿਤਰ ਜਲੌਅ ਦੇ ਦਰਸ਼ਨ ਕਰਕੇ ਆਪਣਾ ਜੀਵਨ ਸਫਲ ਕੀਤਾ।

 

ਅੱਜ ਅਕਾਲ ਤਖਤ ਸਾਹਿਬ ਵਿਖੇ ਵੀ ਵਿਸ਼ੇਸ਼ ਸਮਾਗਮ ਕਰਵਾਇ ਗਿਆ। ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਤੇ ਉਪਰੰਤ ਰਾਗੀ ਤੇ ਢਾਡੀ ਜਥਿਆਂ ਨੇ ਕੀਰਤਨ ਤੇ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਸਮੇਤ ਅਨੇਕਾਂ ਪੰਥ ਪ੍ਰਸਿੱਧ ਸ਼ਖਸੀਅਤਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ। ਪ੍ਰਧਾਨ ਸ਼੍ਰੋਮਣੀ ਕਮੇਟੀ ਨੇ ਕਿਹਾ ਕਿ ਅੱਜ ਸਾਰੇ ਖਾਲਸਾ ਪੰਥ ਲਈ ਸਗੋਂ ਸਮੁੱਚੀ ਮਾਨਵਤਾ ਲਈ ਖੁਸ਼ੀਆਂ ਦਾ ਦਿਹਾੜਾ ਹੈ। ਅੱਜ ਦੇ ਦਿਨ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਗੁਰੂ ਨਾਨਕ ਦੇਵ ਜੀ ਦੀ ਗੱਦੀ ‘ਤੇ ਬਿਰਾਜਮਾਨ ਹੋਏ ਤੇ ਗੁਰੂ ਨਾਨਕ ਵੱਲੋਂ ਦਿਖਾਏ ਰਸਤੇ ‘ਤੇ ਚਲਦਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੀ ਸਿਰਜਣਾ ਕੀਤੀ। ਗੁਰੂ ਸਾਹਿਬ ਨੇ ਮੀਰੀ ਪੀਰੀ ਦੀਆਂ ਦੋ ਕਿਰਪਾਨਾਂ ਧਾਰਨ ਕਰਕੇ ਭਗਤੀ ਤੇ ਸ਼ਕਤੀ ਦਾ ਸਿਧਾਂਤ ਪੱਕਿਆਂ ਕੀਤਾ। ਸਿੱਖ ਕੌਮ ਨੂੰ ਜਬਰ ਤੇ ਜ਼ੁਲਮ ਦਾ ਟਾਕਰਾ ਕਰਨ ਲਈ ਬਲ ਬਖਸ਼ਿਆ। ਪ੍ਰੋਫੈਸਰ ਬਡੂੰਗਰ ਨੇ ਸਾਰੀ ਮਾਨਵਤਾ ਨੂੰ ਗੁਰੂ ਸਾਹਿਬ ਦੇ ਗੁਰੂਆਈ ਦਿਵਸ ਦੀ ਵਧਾਈ ਦਿਤੀ।

First Published: Friday, 19 May 2017 1:20 PM

Related Stories

ਪੁਲਿਸ ਮੁਲਾਜ਼ਮਾਂ ਨੂੰ ਛੁੱਟੀ ਦਾ ਐਲਾਨ
ਪੁਲਿਸ ਮੁਲਾਜ਼ਮਾਂ ਨੂੰ ਛੁੱਟੀ ਦਾ ਐਲਾਨ

ਬਠਿੰਡਾ: ਪੁਲਿਸ ਮੁਲਾਜ਼ਮਾਂ ਨੂੰ ਜਨਮ ਦਿਨ ਤੇ ਵਿਆਹ ਦੀ ਵਰ੍ਹੇਗੰਢ ਮੌਕੇ ਛੁੱਟੀ

ਭਗਵੰਤ ਮਾਨ ਦੇ ਉਪਰਾਲੇ ਨਾਲ ਵਤਨ ਪਰਤੇ 20 ਮੁੰਡੇ
ਭਗਵੰਤ ਮਾਨ ਦੇ ਉਪਰਾਲੇ ਨਾਲ ਵਤਨ ਪਰਤੇ 20 ਮੁੰਡੇ

ਜਲੰਧਰ: ਦੁਬਈ ‘ਚ ਫਸੇ ਹੋਣ ਦਾ ਵੀਡੀਓ ਆਮ ਆਦਮੀ ਪਾਰਟੀ ਦੇ ਲੀਡਰ ਭਗਵੰਤ ਮਾਨ ਨੂੰ

ਸ਼ਰਾਬ ਕੇਸ: ਹਾਈਕੋਰਟ ਵੱਲੋਂ ਕੈਪਟਨ ਸਰਕਾਰ ਨੂੰ ਨੋਟਿਸ
ਸ਼ਰਾਬ ਕੇਸ: ਹਾਈਕੋਰਟ ਵੱਲੋਂ ਕੈਪਟਨ ਸਰਕਾਰ ਨੂੰ ਨੋਟਿਸ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਹੋਟਲਾਂ,

ਔਰਤ ਦਾ ਗਲ ਵੱਢ ਕੇ ਹੱਤਿਆ
ਔਰਤ ਦਾ ਗਲ ਵੱਢ ਕੇ ਹੱਤਿਆ

ਧਨੌਲਾ: ਪਿੰਡ ਬਡਬਰ ਵਿਖੇ ਜ਼ਮੀਨੀ ਟੁਕੜੇ ਨੂੰ ਲੈ ਕੇ ਇੱਕ ਮਹਿਲਾ ਦਾ ਗਲ ਵੱਢ ਕੇ ਕਤਲ

ਕਪਿਲ ਦੀ ਬੇੜੀ ਬੰਨ੍ਹੇ ਲਾਏਗੀ ਭਾਰਤੀ
ਕਪਿਲ ਦੀ ਬੇੜੀ ਬੰਨ੍ਹੇ ਲਾਏਗੀ ਭਾਰਤੀ

ਚੰਡੀਗੜ੍ਹ: ਟੀਵੀ ਦੇ ਸੁਪਰ ਡੁਪਰ ਹਿੱਟ ਸ਼ੋਅ ਤੋਂ ਫਲਾਪ ਸ਼ੋਅ ਦੇ ਰਾਹ ਵੱਲ ਜਾ ਰਹੇ

ਹੌਲਦਾਰ ਨੂੰ ਕੁੱਟਣ ਵਾਲੇ ਦਾ ਪੁਲਿਸ ਨੇ ਨਹੀਂ ਮੰਗਿਆ ਰਿਮਾਂਡ
ਹੌਲਦਾਰ ਨੂੰ ਕੁੱਟਣ ਵਾਲੇ ਦਾ ਪੁਲਿਸ ਨੇ ਨਹੀਂ ਮੰਗਿਆ ਰਿਮਾਂਡ

ਪਟਿਆਲਾ: ਸ਼ਹਿਰ ‘ਚ ਟ੍ਰੈਫਿਕ ਪੁਲਿਸ ਦੇ ਹੌਲਦਾਰ ਦੀ ਕੁੱਟਮਾਰ ਕਰਨ ਵਾਲੇ ਤੇ

ਕੈਪਟਨ ਸਰਕਾਰ ਖਿਲਾਫ ਹੋਈਆਂ ਟਰੱਕ ਯੂਨੀਅਨਾਂ
ਕੈਪਟਨ ਸਰਕਾਰ ਖਿਲਾਫ ਹੋਈਆਂ ਟਰੱਕ ਯੂਨੀਅਨਾਂ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ ਭਰ ਦੀਆਂ ਟਰੱਕ ਯੂਨੀਅਨਾਂ ਖ਼ਤਮ ਕਰਨ ਦੇ

ਵੀਜ਼ੇ ਹੋਣ ਦੇ ਬਾਵਜੂਦ ਸਿੱਖ ਯਾਤਰੀ ਨਹੀਂ ਜਾ ਸਕੇ ਪਾਕਿਸਤਾਨ
ਵੀਜ਼ੇ ਹੋਣ ਦੇ ਬਾਵਜੂਦ ਸਿੱਖ ਯਾਤਰੀ ਨਹੀਂ ਜਾ ਸਕੇ ਪਾਕਿਸਤਾਨ

ਅੰਮ੍ਰਿਤਸਰ: ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ ਨੂੰ 178ਵੀਂ ਬਰਸੀ

ਗਿਆਨੀ ਗੁਰਮੁਖ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ
ਗਿਆਨੀ ਗੁਰਮੁਖ ਸਿੰਘ ਨੂੰ ਮੁੜ ਮਿਲੀ ਜਾਨੋਂ ਮਾਰਨ ਦੀ ਧਮਕੀ

ਅੰਮ੍ਰਿਤਸਰ/ਬਠਿੰਡਾ:- ਹਰਿਆਣਾ ਦੇ ਇਤਿਹਾਸਕ ਗੁਰਦੁਆਰਾ ਧਮਧਾਨ ਸਾਹਿਬ ਵਿਖੇ ਮੁੱਖ

ਇਲਾਜ ਨਹੀਂ ਕੈਪਟਨ ਸਰਕਾਰ ਤੋਂ 'ਮੁਫ਼ਤ ਕਫ਼ਨ' ਲਓ!
ਇਲਾਜ ਨਹੀਂ ਕੈਪਟਨ ਸਰਕਾਰ ਤੋਂ 'ਮੁਫ਼ਤ ਕਫ਼ਨ' ਲਓ!

ਚੰਡੀਗੜ੍ਹ: ਪੰਜਾਬ ਦੇ ਗਰੀਬ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚੋਂ ਮੁਫ਼ਤ ਇਲਾਜ