ਹੁਣ ਬਿੱਲੀਆਂ ਨੇ ਕੱਟੇ ਬਜ਼ੁਰਗ ਔਰਤ ਦੇ ਵਾਲ

By: ਏਬੀਪੀ ਸਾਂਝਾ | | Last Updated: Wednesday, 9 August 2017 1:05 PM
ਹੁਣ ਬਿੱਲੀਆਂ ਨੇ ਕੱਟੇ ਬਜ਼ੁਰਗ ਔਰਤ ਦੇ ਵਾਲ

ਅੰਮ੍ਰਿਤਸਰ: ਦੇਸ਼ ਵਿੱਚ ਵੱਖ-ਵੱਖ ਥਾਈਂ ਔਰਤਾਂ ਦੇ ਵਾਲ ਕੱਟੇ ਜਾਣ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਹੁਣ ਜ਼ਿਲ੍ਹਾ ਤਰਨ ਤਾਰਨ ਵਿੱਚ ਵੀ ਬਜ਼ੁਰਗ ਔਰਤ ਸਵਰਨ ਕੌਰ ਦੇ ਰਾਤ ਵੇਲੇ ਵਾਲ ਕੱਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਹੈਰਾਨੀ ਦੀ ਗੱਲ ਇਹ ਹੈ ਕਿ ਬਜ਼ੁਰਗ ਮਹਿਲਾ ਮੁਤਾਬਕ ਉਸ ਦੇ ਵਾਲ ਕਿਸੇ ਇਨਸਾਨ ਨੇ ਨਹੀਂ ਬਲਕਿ ਇੱਕ ਬਿੱਲੀ ਨੇ ਕੱਟੇ ਹਨ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਇਲਾਕਾ ਵਾਸੀਆਂ ਵੱਲੋਂ ਇਲਾਕੇ ਵਿੱਚ ਪਹਿਰਾ ਦਿੱਤਾ ਜਾ ਰਿਹਾ ਹੈ।

 

ਵਾਲ ਕੱਟੇ ਜਾਣ ਦਾ ਸ਼ਿਕਾਰ ਬਜ਼ੁਰਗ ਔਰਤ ਸਵਰਨ ਕੌਰ ਦੀ ਉਮਰ 85 ਸਾਲ ਹੈ। ਉਹ ਤਰਨ ਤਾਰਨ ਦੀ ਗਲੀ ਬਾਜ਼ੀਗਰਾਂ ਵਾਲੀ ਵਿੱਚ ਰਹਿੰਦੀ ਹੈ। ਸਵਰਨ ਕੌਰ ਮੁਤਾਬਕ ਉਹ ਹਰ ਰੋਜ਼ ਦੀ ਤਰ੍ਹਾਂ ਆਪਣੇ ਘਰ ਸੌਂ ਰਹੀ ਸੀ ਕਿ ਅਚਾਨਕ ਰਾਤ ਵੇਲੇ ਉਸ ਨੂੰ ਦੋ ਬਿੱਲੀਆਂ ਨਜ਼ਰ ਆਈਆਂ। ਇਹ ਬਿੱਲੀਆਂ ਇੱਕਦਮ ਪਰਛਾਵੇਂ ਵਿੱਚ ਤਬਦੀਲ ਹੋ ਗਈਆਂ। ਇਨ੍ਹਾਂ ਵਿੱਚੋਂ ਇੱਕ ਨੇ ਉਸ ਦੇ ਸਿਰ ‘ਤੇ ਹੱਥ ਫੇਰਿਆ ਤੇ ਉਹ ਪਰਛਾਵੇਂ ਫਿਰ ਬਿੱਲੀਆਂ ਬਣ ਗਏ। ਜਦ ਉਸ ਨੇ ਆਪਣੇ ਸਿਰ ‘ਤੇ ਹੱਥ ਲਾ ਕੇ ਵੇਖਿਆ ਤਾਂ ਉਸ ਦੇ ਵਾਲ ਕੱਟੇ ਹੋਏ ਸਨ।

 

ਅੱਧੀ ਰਾਤ ਵੇਲੇ ਬਜ਼ੁਰਗ ਔਰਤ ਦੀ ਉੱਚੀ-ਉੱਚੀ ਰੋਣ ਦੀ ਆਵਾਜ਼ ਸੁਣ ਕੇ ਮੁਹੱਲਾ ਵਾਸੀ ਵੀ ਆਪਣੇ ਘਰਾਂ ਵਿੱਚੋਂ ਬਾਹਰ ਨਿਕਲੇ। ਉਨ੍ਹਾਂ ਮਹਿਲਾ ਵੱਲੋਂ ਦੱਸੇ ਸਾਰੇ ਘਟਨਕ੍ਰਮ ਤੋਂ ਬਾਅਦ ਉਨ੍ਹਾਂ ਬਿੱਲੀਆਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਕਾਮਯਾਬੀ ਹੱਥ ਨਹੀਂ ਲੱਗੀ। ਪਿੰਡ ਵਾਸੀਆਂ ਵੱਲੋਂ ਕੱਲ੍ਹ ਸਾਰੀ ਰਾਤ ਪਹਿਰਾ ਵੀ ਦਿੱਤਾ ਗਿਆ। ਅਸੀਂ ਆਪਣੇ ਚੈਨਲ ਰਾਹੀਂ ਲੋਕਾਂ ਨੂੰ ਅਪੀਲ ਵੀ ਕਰਦੇ ਹਾਂ ਕਿ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋਕਾਂ ਵਿੱਚ ਵਹਿਮ ਭਰਨ ਦੀ ਥਾਂ ਲੋਕਾਂ ਨੂੰ ਸੁਚੇਤ ਕਰਨ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ‘ਤੇ ਰੋਕ ਲਾਈ ਜਾ ਸਕੇ।

First Published: Wednesday, 9 August 2017 1:05 PM

Related Stories

ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?
ਨਾਮਧਾਰੀਆਂ ਤੋਂ ਅਕਾਲ ਤਖ਼ਤ ਦੇ ਜਥੇਦਾਰ ਕਿਉਂ ਨਾਰਾਜ਼ ?

ਅੰਮ੍ਰਿਤਸਰ: ਨਾਮਧਾਰੀ ਸੰਪਰਦਾ ਬਾਰੇ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਤੋਂ

ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ
ਤਿੰਨ ਖਾਲਿਸਤਾਨ ਹਮਾਇਤੀਆਂ ਨੂੰ ਜੇਲ੍ਹ ਭੇਜਿਆ

ਅੰਮ੍ਰਿਤਸਰ: ਬੀਤੇ ਦਿਨੀਂ ਮੱਧ ਪ੍ਰਦੇਸ਼ ਦੇ ਗਵਾਲੀਅਰ ਜ਼ਿਲ੍ਹੇ ਤੋਂ ਗ੍ਰਿਫ਼ਤਾਰ

2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ
2024 'ਚ ਪੂਰਾ ਹੋਊ ਅੰਮ੍ਰਿਤਸਰ-ਦਿੱਲੀ ਬੁਲੇਟ ਟਰੇਨ ਦਾ ਸੁਫਨਾ

ਅੰਮ੍ਰਿਤਸਰ: ਗੁਰੂ ਨਗਰੀ ਦੇ ਨਿਵਾਸੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਲਈ ਚੰਗੀ

ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ
ਸਿੱਧੂ ਨੇ ਸੁਖਬੀਰ ਬਾਦਲ ਨੂੰ ਕਿਹਾ ਗੱਪੀ, ਸ਼ੁਰਲੀਬਾਜ਼ ਤੇ ਬੇਸ਼ਰਮ

ਅੰਮ੍ਰਿਤਸਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ

ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ
ਅਕਾਲੀ ਕਰਵਾ ਰਹੇ ਕਿਸਾਨ ਤੋਂ ਖੁਦਕੁਸ਼ੀਆਂ: ਕੈਪਟਨ ਅਮਰਿੰਦਰ

ਅੰਮ੍ਰਿਤਸਰ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲਗਾਤਾਰ ਵਧ ਰਹੀਆਂ ਕਿਸਾਨਾਂ

ਸਾਬਕਾ ਬੀਜੇਪੀ ਮੰਤਰੀ ਦੇ ਸੱਦੇ 'ਤੇ ਸਮਾਗਮ 'ਚ ਪੁੱਜੇ ਕੈਪਟਨ
ਸਾਬਕਾ ਬੀਜੇਪੀ ਮੰਤਰੀ ਦੇ ਸੱਦੇ 'ਤੇ ਸਮਾਗਮ 'ਚ ਪੁੱਜੇ ਕੈਪਟਨ

ਅੰਮ੍ਰਿਤਸਰ: ਭਾਜਪਾ ਦੀ ਸੀਨੀਅਰ ਲੀਡਰ ਤੇ ਪੰਜਾਬ ਦੀ ਸਾਬਕਾ ਸਿਹਤ ਮੰਤਰੀ ਲਕਸ਼ਮੀ

ਸਿੱਧੂ ਵੱਲੋਂ ਪ੍ਰੋਟੋਕਾਲ ਤੋੜਨ 'ਤੇ ਕੈਪਟਨ ਦੀ ਸਫਾਈ
ਸਿੱਧੂ ਵੱਲੋਂ ਪ੍ਰੋਟੋਕਾਲ ਤੋੜਨ 'ਤੇ ਕੈਪਟਨ ਦੀ ਸਫਾਈ

ਅੰਮ੍ਰਿਤਸਰ: ਆਜ਼ਾਦੀ ਦਿਹਾੜੇ ਵਾਲੇ ਦਿਨ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ

ਭਾਰਤ-ਪਾਕਿ ਸਰਹੱਦ 'ਤੇ ਸਰੱਖਿਆ ਬਲਾਂ ਵਿਚਾਲੇ ਮਿਠਾਸ
ਭਾਰਤ-ਪਾਕਿ ਸਰਹੱਦ 'ਤੇ ਸਰੱਖਿਆ ਬਲਾਂ ਵਿਚਾਲੇ ਮਿਠਾਸ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਵਿੱਚ ਚੱਲ ਰਹੇ ਤਣਾਅ ਦੇ ਬਾਵਜੂਦ ਦੋਵਾਂ ਮੁਲਕਾਂ

ਡਾ. ਜਸਪਾਲ ਸੰਧੂ ਹੋਣਗੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ
ਡਾ. ਜਸਪਾਲ ਸੰਧੂ ਹੋਣਗੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀਸੀ

ਅੰਮ੍ਰਿਤਸਰ: ਪੰਜਾਬ ਦੇ ਗਵਰਨਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਚਾਂਸਲਰ

ਕੈਪਟਨ ਦੀ ਪ੍ਰੈੱਸ ਕਾਨਫਰੰਸ 'ਚ ਬੀਜੇਪੀ ਦੀ ਸਾਬਕਾ ਮੰਤਰੀ
ਕੈਪਟਨ ਦੀ ਪ੍ਰੈੱਸ ਕਾਨਫਰੰਸ 'ਚ ਬੀਜੇਪੀ ਦੀ ਸਾਬਕਾ ਮੰਤਰੀ

ਅੰਮ੍ਰਿਤਸਰ: ਅੱਜ ਅੰਮ੍ਰਿਤਸਰ ਵਿੱਚ ਹੋਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ