'ਨਾਨਕ ਸ਼ਾਹ ਫ਼ਕੀਰ' ਦੇ ਨਿਰਮਾਤਾ ਨੂੰ ਪੰਥ 'ਚੋਂ ਛੇਕਿਆ

By: ABP Sanjha | | Last Updated: Thursday, 12 April 2018 4:22 PM
'ਨਾਨਕ ਸ਼ਾਹ ਫ਼ਕੀਰ' ਦੇ ਨਿਰਮਾਤਾ ਨੂੰ ਪੰਥ 'ਚੋਂ ਛੇਕਿਆ

ਅੰਮ੍ਰਿਤਸਰ: ‘ਨਾਨਕ ਸ਼ਾਹ ਫ਼ਕੀਰ’ ਫ਼ਿਲਮ ਦੇ ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ਸਿੱਖ ਧਰਮ ‘ਚੋਂ ਕੱਢ ਦਿੱਤਾ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨਾਂ ਦੀ ਬੈਠਕ ਵਿੱਚ ਇਹ ਫ਼ੈਸਲਾ ਲਿਆ ਗਿਆ।

 

ਅਕਾਲ ਤਖ਼ਤ ਸਾਹਿਬ ਤੋਂ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਸਿੱਕਾ ਨੂੰ ਗੁਰੂ ਨਾਨਕ ਦੇਵ ਜੀ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜੀਵਤ ਰੂਪ ਵਿੱਚ ਦਿਖਾਉਣ ਤੇ ਐਸਜੀਪੀਸੀ ਦੀ ਰੋਕ ਦੇ ਬਾਵਜੂਦ ਕਾਨੂੰਨ ਦਾ ਸਹਾਰਾ ਲੈ ਕੇ ਫ਼ਿਲਮ ਰਿਲੀਜ਼ ਕਰਨ ਲਈ ਬਜ਼ਿੱਦ ਰਹਿਣ ਕਰ ਕੇ ਇਹ ਸਜ਼ਾ ਦਿੱਤੀ ਗਈ ਹੈ।

 

ਸਿੱਕਾ ਨੇ ਆਪਣੀ ਫ਼ਿਲਮ ‘ਨਾਨਕ ਸ਼ਾਹ ਫ਼ਕੀਰ’ ਲਈ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਮਨਜ਼ੂਰੀ ਤੇ ਫਿਰ ਰੋਕ ਲਾਉਣ ਤੋਂ ਬਾਅਦ ਸੁਪਰੀਮ ਕੋਰਟ ਦਾ ਬੂਹਾ ਖੜਕਾਇਆ ਸੀ। ਦੇਸ਼ ਦੀ ਸਿਖਰਲੀ ਅਦਾਲਤ ਨੇ ਫ਼ਿਲਮ ਨੂੰ ਪੂਰੇ ਭਾਰਤ ਵਿੱਚ ਰਿਲੀਜ਼ ਕਰਨ ਦੀ ਖੁੱਲ੍ਹ ਦਿੱਤੀ ਤੇ ਸਾਰੇ ਸੂਬਿਆਂ ਨੂੰ ਲੋੜੀਂਦੇ ਪ੍ਰਬੰਧ ਕਰਨ ਦੇ ਹੁਕਮ ਵੀ ਦਿੱਤੇ।

 

ਹਾਲਾਂਕਿ, ਪ੍ਰੋਡਿਊਸਰ ਸਿੱਕਾ ਨੇ ਆਪਣੀ ਪਟੀਸ਼ਨ ਵਿੱਚ ਪੰਜਾਬ ਤੋਂ ਇਲਾਵਾ ਬਾਕੀ ਭਾਰਤ ਵਿੱਚ ਫ਼ਿਲਮ ਜਾਰੀ ਕਰਵਾਉਣ ਦੀ ਖੁੱਲ੍ਹ ਮੰਗੀ ਸੀ। ਫ਼ਿਲਮ ਨੂੰ ਸੈਂਸਰ ਬੋਰਡ ਤੋਂ ਪ੍ਰਵਾਨਗੀ ਵੀ ਮਿਲ ਚੁੱਕੀ ਹੈ।

 

ਉਧਰ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ਨੂੰ ਆਪਣੇ ਫ਼ੈਸਲੇ ‘ਤੇ ਮੁੜ ਤੋਂ ਗ਼ੌਰ ਕਰਨ ਲਈ ਕੀਤੀ ਬੇਨਤੀ ‘ਤੇ ਸੁਣਵਾਈ ਸੋਮਵਾਰ ਤਕ ਟਾਲ ਦਿੱਤੀ ਹੈ। ਇਸ ਦਾ ਮਤਲਬ ਕਿ ਫ਼ਿਲਮ 13 ਅਪ੍ਰੈਲ ਨੂੰ ਰਿਲੀਜ਼ ਹੋ ਸਕਦੀ ਹੈ।

First Published: Thursday, 12 April 2018 4:22 PM

Related Stories

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ
ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਿਆ ਅਮਰਜੀਤ ਸਿੰਘ ਵਾਪਸ

ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ
ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਏ ਅਮਰਜੀਤ ਸਿੰਘ ਦਾ ਪਤਾ

ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ
ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪਾਕਿਸਤਾਨ ਵਿਸਾਖੀ ਮਨਾਉਣ ਗਿਆ ਜਥਾ

ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ ਖੁਦਕੁਸ਼ੀ
ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ...

ਗੁਰਦਸਪੁਰ: ਸਰਕਾਰ ਕਰਜ਼ਾ ਮਾਫੀ ਤੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਦਾਅਵੇ ਕਰ

ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ
ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ: ਅੰਮ੍ਰਿਤਸਰ ਤੋਂ ਦਿੱਲੀ ਜਾਂਦੇ ਏਅਰ ਇੰਡੀਆ ਦੇ ਜਹਾਜ਼ ਨੂੰ ਝਟਕਾ

ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ
ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ

ਚਡੀਗੜ੍ਹ: ਸਾਬਕਾ ਮੰਤਰੀ ਤੇ ਕਿਸੇ ਸਮੇਂ ਮਾਝੇ ਦੇ ਜਰਨੈਲ ਕਹੇ ਜਾਂਦੇ ਬਿਕਰਮ