ਕਾਂਗਰਸ ਸਰਕਾਰ ਬਾਰੇ ਸੁਖਬੀਰ ਨਰਮ, ਹਰਸਿਮਰਤ ਗਰਮ

By: ਏਬੀਪੀ ਸਾਂਝਾ | | Last Updated: Monday, 27 March 2017 12:42 PM
ਕਾਂਗਰਸ ਸਰਕਾਰ ਬਾਰੇ ਸੁਖਬੀਰ ਨਰਮ, ਹਰਸਿਮਰਤ ਗਰਮ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਬਾਦਲ ਅੱਜ ਕਾਂਗਰਸ ਬਾਰੇ ਪੁੱਛੇ ਗਏ ਹਰ ਸਵਾਲ ਦਾ ਜਵਾਬ ਦੇਣ ਦੀ ਬਜਾਏ ਉਨ੍ਹਾਂ ਨੂੰ ਟਾਲਦੇ ਹੀ ਦਿਖਾਈ ਦਿੱਤੇ। ਦੂਜੇ ਪਾਸੇ ਉਨ੍ਹਾਂ ਦੀ ਪਤਨੀ ਤੇ ਕੇਂਦਰੀ ਮੰਤਰੀ ਹਰਸਿਮਰਤ ਬਾਦਲ ਕਾਂਗਰਸ ਵੱਲੋਂ ਕੀਤੇ ਚੋਣ ਵਾਅਦਿਆਂ ‘ਤੇ ਹੀ ਸਵਾਲ ਖੜ੍ਹੇ ਕਰਦੀ ਦਿਖਾਈ ਦਿੱਤੀ। ਸੁਖਬੀਰ ਤੇ ਹਰਸਿਮਰਤ ਅੱਜ ਸਵੇਰੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਸਨ।

 

ਹਰਸਿਮਰਤ ਬਾਦਲ ਨੇ ਕਾਂਗਰਸ ਵੱਲੋਂ ਕਿਸਾਨਾਂ ਦੇ ਕਰਜ਼ੇ ਮੁਆਫੀ ਦੇ ਕੀਤੇ ਵਾਅਦੇ ਨੂੰ ਪੂਰਾ ਕਰਨ ਦੀ ਨਸੀਹਤ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਅਕਾਲੀ ਸਰਕਾਰ ਖਿਲਾਫ ਖ਼ਜ਼ਾਨੇ ਨੂੰ ਲੁੱਟਣ ਦਾ ਕੋਈ ਸਬੂਤ ਹੈ ਤਾਂ ਉਹ ਅਦਾਲਤ ਵਿੱਚ ਜਾਣ। ਨਸ਼ੇ ਦੇ ਮੁੱਦੇ ‘ਤੇ ਹਰਸਿਮਰਤ ਬਾਦਲ ਖੁਦ ਆਪਣੀ ਹੀ ਗੱਲ ਵਿੱਚ ਘਿਰਦੀ ਹੋਈ ਨਜ਼ਰ ਆਈ। ਉਨ੍ਹਾਂ ਕਿਹਾ ਕਿ ਕੈਪਟਨ ਨੇ ਗੁਟਕਾ ਸਾਹਿਬ ਦੀ ਕਸਮ ਖਾਧੀ ਸੀ ਕਿ ਉਹ ਚਾਰ ਹਫਤਿਆਂ ਵਿੱਚ ਪੰਜਾਬ ਵਿੱਚੋਂ ਨਸ਼ਾ ਖਤਮ ਕਰਨਗੇ। ਹੁਣ ਉਹ ਆਪਣੇ ਵਾਅਦੇ ਮੁਤਾਬਕ ਨਸ਼ਾ ਖ਼ਤਮ ਕਰਨ। ਉਨ੍ਹਾਂ ਨੂੰ ਜਦੋਂ ਪੁੱਛਿਆ ਗਿਆ ਕਿ ਪੰਜਾਬ ਵਿੱਚ ਨਸ਼ਾ ਹੈ ਤਾਂ ਉਨ੍ਹਾਂ ਕਿਹਾ, “ਅਸੀਂ ਤਾਂ ਕਦੇ ਨਹੀਂ ਕਿਹਾ ਇਹ ਤਾਂ ਕਾਂਗਰਸ ਹੀ ਕਹਿੰਦੀ ਰਹੀ ਹੈ।”

 

ਜ਼ਿਕਰਯੋਗ ਹੈ ਕੇ ਅਕਾਲੀ ਦਲ ਹਮੇਸ਼ਾਂ ਪੰਜਾਬ ਵਿੱਚ ਨਸ਼ੇ ਦੇ ਮੁੱਦੇ ‘ਤੇ ਵਿਰੋਧੀ ਪਾਰਟੀਆਂ ਵੱਲੋਂ ਝੂਠ ਬੋਲਣ ਦੇ ਇਲਜ਼ਾਮ ਲਾਉਂਦਾ ਰਿਹਾ ਹੈ। ਸੁਖਬੀਰ ਬਾਦਲ ਨੂੰ ਜਦੋਂ ਪੰਜਾਬ ਦੇ ਖ਼ਜ਼ਾਨੇ ਨੂੰ ਲੁੱਟਣ ਦੇ ਇਲਜ਼ਾਮਾਂ ਬਾਰੇ ਸਵਾਲ ਕੀਤਾ ਗਿਆ ਤਾਂ ਉਨ੍ਹਾਂ ਕਿਹਾ, “ਕੋਈ ਗੱਲ ਨਹੀਂ ਹੁਣ ਸਰਕਾਰ ਕਾਂਗਰਸ ਦੀ ਹੈ ਦੇਖਦੇ ਹਾਂ ਕਿ ਕਿੰਨਾ ਕੁ ਵਿਕਾਸ ਕਰਵਾਉਂਦੇ ਹਨ। ਝੂਠ ਤਾਂ ਕੋਈ ਵੀ ਬੋਲ ਸਕਦਾ ਹੈ ਪਰ ਉਨ੍ਹਾਂ ਨੂੰ ਚਾਹੀਦਾ ਹੈ ਕਿ ਬਾਦਲ ਸਾਹਿਬ ਨਾਲੋਂ ਵੱਧ ਕੰਮ ਕਰਕੇ ਦਿਖਾਉਣ ਤਾਂ ਹੀ ਉਨ੍ਹਾਂ ਦੀ ਜਿੱਤ ਹੋਵੇਗੀ।” ਉਨ੍ਹਾਂ ਕਿਹਾ ਕਿ ਹਾਲ਼ੇ ਤਾਂ ਕਾਂਗਰਸ ਸਰਕਾਰ ਬਣੀ ਨੂੰ ਸਿਰਫ 15 ਦਿਨ ਹੀ ਹੋਏ ਹਨ। ਇਸ ਲਈ ਉਹ ਹਾਲ਼ੇ ਉਨ੍ਹਾਂ ਬਾਰੇ ਕੁਝ ਵੀ ਨਹੀਂ ਕਹਿਣਗੇ।

First Published: Monday, 27 March 2017 12:42 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ