ਪੁਲਿਸ ਮੁਕਾਬਲੇ 'ਚ ਮਾਰੇ ਅਕਾਲੀ ਲੀਡਰ ਦੀ ਵਿਧਵਾ ਨੂੰ 20 ਲੱਖ ਮੁਆਵਜ਼ਾ ਦੇਣ ਦਾ ਹੁਕਮ

By: ABP Sanjha | | Last Updated: Tuesday, 17 April 2018 2:02 PM
ਪੁਲਿਸ ਮੁਕਾਬਲੇ 'ਚ ਮਾਰੇ ਅਕਾਲੀ ਲੀਡਰ ਦੀ ਵਿਧਵਾ ਨੂੰ 20 ਲੱਖ ਮੁਆਵਜ਼ਾ ਦੇਣ ਦਾ ਹੁਕਮ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੁਲਿਸ ਮੁਕਾਬਲੇ ਵਿੱਚ ਮਾਰੇ ਗਏ ਅਕਾਲੀ ਲੀਡਰ ਮੁਖਜੀਤ ਸਿੰਘ ਮੁੱਖਾ ਦੀ ਪਤਨੀ ਹਰਜੀਤ ਕੌਰ ਨੂੰ 20 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਸੂਬਾ ਸਰਕਾਰ ਵੱਲੋਂ ਪੀੜਤਾ ਨੂੰ 5 ਲੱਖ ਰੁਪਏ ਮੁਆਵਜ਼ਾ ਪਹਿਲਾਂ ਵੀ ਦਿੱਤਾ ਗਿਆ ਸੀ। ਅਦਾਲਤ ਨੇ ਬਾਕੀ ਰਕਮ ਤਿੰਨ ਮਹੀਨਿਆਂ ਦੇ ਅੰਦਰ-ਅੰਦਰ ਭੁਗਤਾਨ ਕਰਨ ਦੇ ਨਿਰਦੇਸ਼ ਦਿੱਤੇ ਸਨ।

 

ਪਟੀਸ਼ਨ ਵਿੱਚ ਪੀੜਤਾ ਨੇ ਦਾਅਵਾ ਕੀਤਾ ਕਿ 16 ਜੂਨ, 2015 ਨੂੰ ਅੰਮ੍ਰਿਤਸਰ ਜ਼ਿਲ੍ਹੇ ਦੀ ਪੁਲਿਸ ਨੇ ਗੋਲ਼ੀਆਂ ਮਾਰ ਕੇ ਉਸ ਦੇ ਪਤੀ ਮੁਖਜੀਤ ਸਿੰਘ ਮੁੱਖਾ (38) ਦਾ ਉਸ ਦੀ ਕਾਰ ਵਿੱਚ ਹੀ ਕਤਲ ਕਰ ਦਿੱਤਾ। ਮੁੱਖਾ ਨੂੰ 23 ਗੋਲੀਆਂ ਲੱਗੀਆਂ ਸੀ। ਇਸ ਮਾਮਲੇ ਲਈ ਵਿਸ਼ੇਸ਼ ਜਾਂਚ ਟੀਮ ਵੀ ਬਣਾਈ ਗਈ ਸੀ। ਪੁਲਿਸ ਕਮਿਸ਼ਨਰ ਤੇ ਹੋਰ ਪੁਲਿਸ ਮੁਲਾਜ਼ਮਾਂ ਦੇ ਹਵਾਲੇ ਨਾਲ ਅਖ਼ਬਾਰਾਂ ’ਚ ਨਵੀਆਂ ਰਿਪੋਰਟਾਂ ਵੀ ਆਈਆਂ ਸੀ ਜਿਨ੍ਹਾਂ ਮੁਤਾਬਕ ਪੁਲਿਸ ਨੇ ਮੁੱਖਾ ਨੂੰ ਗੈਂਗਸਟਰ ਸਮਝ ਕੇ ਉਸ ਦਾ ਕਤਲ ਕੀਤਾ ਸੀ।

 

ਪੀੜਤ ਦੇ ਵਕੀਲ ਮੁਤਾਬਕ ਤਤਕਾਲੀ ਉਪ ਮੁਖ ਮੰਤਰੀ ਸੁਖਬੀਰ ਸਿੰਘ ਬਾਦਲ ਆਗੂ ਮੁੱਖਾ ਦੀ ਵਿਧਵਾ ਨੂੰ ਸਰਕਾਰੀ ਨੌਕਰੀ ਤੇ ਮੁਆਵਜ਼ੇ ਦਾ ਐਲਾਨ ਕਰਨ ਤੋਂ ਪਹਿਲਾਂ ਪੀੜਤ ਪਰਿਵਾਰ ਨੂੰ ਮਿਲਣ ਗਏ ਸੀ। ਸੂਬਾ ਸਰਕਾਰ ਨੇ ਪਰਿਵਾਰ ਨੂੰ 5 ਲੱਖ ਰੁਪਏ ਦਾ ਚੈੱਕ ਦਿੱਤਾ, ਜੋ ਅਦਾਇਗੀ ਯੋਗ ਨਹੀਂ ਸੀ। ਉੱਤੋਂ ਸੂਬਾ ਸਰਕਾਰ ਵੱਲੋਂ ਪੀੜਤਾ ਨੂੰ ਹੁਣ ਤਕ ਸਰਕਾਰੀ ਨੌਕਰੀ ਵੀ ਨਹੀਂ ਦਿੱਤੀ ਗਈ।

 

First Published: Tuesday, 17 April 2018 2:02 PM

Related Stories

ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ
ਮਹਾਰਾਣੀ ਜਿੰਦ ਕੌਰ ਦੇ ਝੁਮਕੇ 1.6 ਕਰੋੜ 'ਚ ਵਿਕੇ

ਲੰਡਨ: ਪੰਜਾਬ ਦੀ ਆਖਰੀ ਮਹਾਰਾਣੀ ਜਿੰਦ ਕੌਰ ਦੇ ਸੋਨੇ ਦੇ ਝੁਮਕਿਆਂ ਦੀ ਜੋੜੀ ਪੌਣੇ

ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ ਜਸਟਿਸ
ਜਸਟਿਸ ਕ੍ਰਿਸ਼ਨ ਮੁਰਾਰੀ ਹੋਣਗੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਵੇਂ ਚੀਫ...

ਚੰਡੀਗੜ੍ਹ: ਇਲਾਹਾਬਾਦ ਹਾਈਕੋਰਟ ਦੇ ਸੀਨੀਅਰ ਜੱਜ ਜਸਟਿਸ ਕ੍ਰਿਸ਼ਨਾ ਮੁਰਾਰੀ

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ
ਲੁਧਿਆਣਾ 'ਚ ਧਮਾਕਾ, 25 ਲੋਕ ਜ਼ਖ਼ਮੀ

ਲੁਧਿਆਣਾ: ਗਿਆਸਪੁਰ ਇਲਾਕੇ ਦੀ ਸਮਰਾਟ ਕਲੋਨੀ ਵਿੱਚ ਸਿਲੰਡਰ ਫਟਣ ਨਾਲ 25 ਲੋਕ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ
ਰਾਮ ਰਹੀਮ ਦੇ ਪੋਤੜੇ ਫੋਲਗੀ ਇਹ ਕਿਤਾਬ

ਨਵੀਂ ਦਿੱਲੀ: ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾਂ ਦੇ ਕਾਲ਼ੇ

ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ
ਦਰਿਆ ਨਹਾਉਣ ਗਏ ਤਿੰਨ ਮੁੰਡੇ ਡੁੱਬੇ

ਗੁਰਦਾਸਪੁਰ: ਜ਼ਿਲ੍ਹੇ ਦੇ ਕਸਬਾ ਕਾਹਨੂੰਵਾਨ ਵਿੱਚ ਕਿਸ਼ਨਪੁਰਾ ਪੱਤਣ ‘ਤੇ ਦਰਿਆ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ
ਜੇਲ੍ਹ ਮੰਤਰੀ ਨੂੰ ਕੈਦੀਆਂ ਨੇ ਲਾਇਆ ਵਧਾਈ ਦਾ ਫੋਨ

ਚੰਡੀਗੜ੍ਹ: ਨਵੇਂ ਬਣੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਵੱਡਾ ਖੁਲਾਸਾ ਕੀਤਾ