'ਫਰੈੱਸ਼ ਮੁਲਜ਼ਮਾਂ' ਨੇ ਲੁੱਟੇ ਸਨ 1 ਕਰੋੜ, ਇੱਕ ਹੋਰ ਗ੍ਰਿਫਤਾਰ ਪਰ ਪੁਲਿਸ ਹੱਥ ਨਹੀਂ ਲੱਗਾ ਕੋਈ ਧੇਲਾ

By: ਰਵੀ ਇੰਦਰ ਸਿੰਘ | | Last Updated: Saturday, 11 November 2017 6:10 PM
'ਫਰੈੱਸ਼ ਮੁਲਜ਼ਮਾਂ' ਨੇ ਲੁੱਟੇ ਸਨ 1 ਕਰੋੜ, ਇੱਕ ਹੋਰ ਗ੍ਰਿਫਤਾਰ ਪਰ ਪੁਲਿਸ ਹੱਥ ਨਹੀਂ ਲੱਗਾ ਕੋਈ ਧੇਲਾ

ਜਲੰਧਰ: ਬੀਤੇ ਕੱਲ੍ਹ ਯਾਨੀ ਸ਼ੁੱਕਰਵਾਰ ਨੂੰ ਹੋਈ ਇੱਕ ਕਰੋੜ 18 ਲੱਖ 50 ਰੁਪਏ ਦੀ ਲੁੱਟ ਮਾਮਲੇ ‘ਚ 24 ਘੰਟੇ ਬੀਤਣ ਤੋਂ ਬਾਅਦ ਪੁਲਿਸ ਨੇ ਇੱਕ ਹੋਰ ਲੁਟੇਰੇ ਨੂੰ ਫੜ ਲਿਆ ਹੈ। ਹਾਲਾਂਕਿ, ਪੁਲਿਸ ਦੇ ਹੱਥ ਹਾਲੇ ਤੱਕ ਲੁੱਟਿਆ ਹੋਇਆ ਕੈਸ਼ ਨਹੀਂ ਲੱਗਾ ਹੈ ਪਰ ਦਾਅਵਾ ਹੈ ਕਿ ਸਾਰੇ ਮੁਲਜ਼ਮਾਂ ਦੀ ਪਛਾਣ ਹੋ ਚੁੱਕੀ ਹੈ ਤੇ ਛੇਤੀ ਹੀ ਪੈਸੇ ਵੀ ਬਰਾਮਦ ਕਰ ਲਏ ਜਾਣਗੇ।

 

ਲੁੱਟ ਤੋਂ ਬਾਅਦ ਪ੍ਰੈਸ ਕਾਨਫਰੰਸ ਕਰ ਕੇ ਡੀ.ਆਈ.ਜੀ. ਜਲੰਧਰ ਰੇਂਜ ਜਸਕਰਨ ਸਿੰਘ ਨੇ ਦੱਸਿਆ ਕਿ ਲੁੱਟ ਵਿੱਚ ਸ਼ਾਮਲ ਛੇ ਮੁਲਜ਼ਮ ਕਪੂਰਥਲਾ ਦੇ ਨਡਾਲਾ ਤੇ ਨੇੜਲੇ ਪਿੰਡਾਂ ਦੇ ਹਨ। ਇੱਕ ਬਟਾਲੇ ਦਾ ਹੈ। ਜਿਸ ਮੁਲਜ਼ਮ ਨੂੰ ਬੀਤੇ ਕੱਲ੍ਹ ਗੋਲੀ ਲੱਗੀ ਸੀ ਉਸ ਦੀ ਹਾਲਤ ਸਥਿਰ ਹੈ ਤੇ ਹੋਰਾਂ ਬਾਰੇ ਪੜਤਾਲ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਹੈੱਪੀ ਨਾਂ ਦਾ ਇੱਕ ਮੁਲਜ਼ਮ ਪਹਿਲਾਂ ਐਚ.ਡੀ.ਐਫ.ਸੀ. ਬੈਂਕ ਦੇ ਕੈਸ਼ ਨੂੰ ਏ.ਟੀ.ਐਮ. ‘ਚ ਲੋਡ ਕਰਨ ਦਾ ਕੰਮ ਕਰਦਾ ਸੀ। ਇਸ ਲਈ ਉਸ ਨੂੰ ਇਸ ਬਾਰੇ ਜਾਣਕਾਰੀ ਸੀ।

 

ਡੀਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਸਤਿੰਦਰਪਾਲ ਸਿੰਘ, ਸੁਖਵਿੰਦਰ ਸਿੰਘ, ਜਸਕਰਨ ਸਿੰਘ, ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ, ਹਰਦੀਪ ਸਿੰਘ, ਰਣਜੀਤ ਸਿੰਘ ਵਜੋਂ ਹੋਈ ਹੈ। ਰਣਜੀਤ ਸਿੰਘ ਨੂੰ ਕੱਲ ਪੁਲਿਸ ਨੇ ਪਿੱਛਾ ਕਰ ਕੇ ਫੜ ਲਿਆ ਸੀ। ਇਸ ਤੋਂ ਬਾਅਦ ਜਸਕਰਨ ਸਿੰਘ ਨੂੰ ਵੀ ਫੜ ਲਿਆ ਹੈ।

 

ਪੁਲਿਸ ਮੁਤਾਬਕ ਲੁੱਟਿਆ ਹੋਇਆ ਰੁਪਿਆ ਗਰੁੱਪ ਦੇ ਸਰਗਨਾ ਨਿੰਮਾ ਕੋਲ ਹੈ। ਇਨ੍ਹਾਂ ਵਿੱਚੋਂ ਰਣਜੀਤ ਸਿੰਘ ਦੁਬਈ ਤੋਂ ਆਇਆ ਸੀ। ਉਹ ਅੱਜ-ਕੱਲ੍ਹ ਕੋਈ ਕੰਮ ਨਹੀਂ ਕਰ ਰਿਹਾ ਸੀ। ਇਨ੍ਹਾਂ ਮੁਲਜ਼ਮਾਂ ਦਾ ਕੋਈ ਵੱਡਾ ਕ੍ਰਿਮਿਨਲ ਰਿਕਾਰਡ ਵੀ ਹਾਲੇ ਤੱਕ ਨਹੀਂ ਪਤਾ ਲੱਗਾ ਹੈ।

First Published: Saturday, 11 November 2017 6:09 PM

Related Stories

ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ ਦੇ ਨਾਂਅ
ਪੁਲਿਸ ਤੋਂ ਤੰਗ ਨੌਜਵਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪੱਤਰ 'ਚ ਲਿਖੇ ਜ਼ਿਮੇਵਾਰਾਂ...

ਬਠਿੰਡਾ: ਇੱਥੋਂ ਦੇ ਪਿੰਡ ਮੰਡੀਕਲਾਂ ਦੇ ਇੱਕ ਨੌਜਵਾਨ ਕਿਸਾਨ ਭੁਪਿੰਦਰ ਸਿੰਘ ਨੇ

ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ
ਇਨਸਾਫ ਲਈ ਬੱਚੇ ਦੀ ਲਾਸ਼ ਰੇਹੜੀ 'ਚ ਪਾ ਕੇ ਡੀ.ਐਸ.ਪੀ. ਦਫ਼ਤਰ ਪਹੁੰਚੇ ਮਾਪੇ

ਜੈਤੋ: ਫ਼ਰੀਦਕੋਟ ਦੇ ਕਸਬਾ ਜੈਤੋ ਦੇ ਗ਼ਰੀਬ ਪਰਿਵਾਰ ਦੇ ਬੱਚੇ ਨੂੰ ਟਰੈਕਟਰ-ਟਰਾਲੀ

ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ
ਕਸ਼ਮੀਰ ਤੋਂ ਲਿਆਇਆ ਸੀ ਏ.ਕੇ.-47, ਲੁੱਟਾਂ-ਖੋਹਾਂ ਕਰਦਾ ਸਾਬਕਾ ਫੌਜੀ ਕਾਬੂ

ਬਟਾਲਾ: ਪੁਲਿਸ ਨੇ ਇੱਕ ਸਾਬਕਾ ਫੌਜੀ ਕੋਲੋਂ ਮੈਗਜ਼ੀਨ ਸਮੇਤ ਇੱਕ ਏ.ਕੇ.-47 ਰਾਈਫਲ, 23

ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ ਅਲਵਿਦਾ
ਲੁਧਿਆਣਾ ਅਗਨੀਕਾਂਡ: ਦੂਜਿਆਂ ਦੀ ਜ਼ਿੰਦਗੀ ਬਚਾਉਂਦਿਆਂ ਖੁਦ ਕਿਹਾ ਦੁਨਿਆ ਨੂੰ...

ਲੁਧਿਆਣਾ: ਬੀਤੇ ਕੱਲ੍ਹ ਵਾਪਰੇ ਦਰਦਨਾਕ ਅਗਨੀਕਾਂਡ ਵਿੱਚ 16 ਲੋਕਾਂ ਦੀ ਮੌਤ ਹੋ

ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ
ਭੱਠਲ ਵੱਲੋਂ ਹੁਣ ਸੰਗਰੂਰ ਤੋਂ ਲੋਕ ਸਭਾ ਚੋਣ ਲੜਨ ਦੀ ਤਿਆਰੀ

ਚੰਡੀਗੜ੍ਹ: “ਮੈਂ ਸੰਗਰੂਰ ਲੋਕ ਸਭਾ ਸੀਟ ਤੋਂ ਅਗਲੀ ਚੋਣ ਲੜਣ ਦੀ ਇੱਛਕ ਹਾਂ। ਜੇ

ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !
ਬੀਜੇਪੀ ਨੇ ਕੀਤਾ ਕੈਪਟਨ ਸਰਕਾਰ ਦਾ ਆਪ੍ਰੇਸ਼ਨ, ਸਰਕਾਰ ਫੇਲ੍ਹ ਕਰਾਰ !

ਚੰਡੀਗੜ੍ਹ: ਅਕਾਲੀ ਦਲ ਤੋਂ ਬਾਅਦ ਭਾਈਵਾਲ ਪਾਰਟੀ ਬੀਜੇਪੀ ਵੀ ਕਾਂਗਰਸ ਸਰਕਾਰ

ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ
ਹਿੰਦੂ ਨੇਤਾ ਦੇ ਕਤਲ ਦਾ ਦਾਅਵਾ ਕਰਨ ਵਾਲੇ ਗੈਂਗਸਟਰ ਸਾਰਜ ਦਾ ਭਰਾ ਗ੍ਰਿਫਤਾਰ

ਅੰਮ੍ਰਿਤਸਰ: ਸ਼ਹਿਰ ਦੇ ਹਿੰਦੂ ਨੇਤਾ ਵਿਪਿਨ ਸ਼ਰਮਾ ਦਾ ਗੋਲ਼ੀਆਂ ਮਾਰ ਕੇ ਕਤਲ ਦਾ

ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !
ਖਹਿਰਾ ਨੂੰ ਜਾਗੀਰ ਕੌਰ ਦੀ ਵੰਗਾਰ !

ਚੰਡੀਗੜ੍ਹ: ਇਸਤਰੀ ਅਕਾਲੀ ਦਲ ਦੀ ਪ੍ਰਧਾਨ ਤੇ ਸਾਬਕਾ ਵਿਧਾਇਕ ਬੀਬੀ ਜਗੀਰ ਕੌਰ ਨੇ

ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ
ਬਾਜਵਾ ਪਬਲੀਸਿਟੀ ਨਾ ਕਰਨ, ਭੱਠਲ ਦਾ ਤਿੱਖਾ ਵਾਰ

ਚੰਡੀਗੜ੍ਹ: ਕਿਸੇ ਵੇਲੇ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ਬਾਜਵਾ ਦੇ

ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ
ਲੁਧਿਆਣਾ 'ਚ ਅੱਜ ਫਿਰ ਅਗਨੀ ਕਾਂਡ, ਹੌਜ਼ਰੀ ਦੀ ਦੁਕਾਨ ਚੜ੍ਹੀ ਅੱਗ ਦੀ ਭੇਟ

ਲੁਧਿਆਣਾ: ਬੀਤੇ ਕੱਲ੍ਹ ਦੇ ਦਰਦਨਾਕ ਹਾਦਸੇ ਤੋਂ ਬਾਅਦ ਅੱਜ ਲੁਧਿਆਣਾ ਵਿੱਚ ਮੁੜ