ਪਤੀ ਨੇ ਕੀਤੇ ਪਤਨੀ ਉੱਤੇ ਚਾਕੂ ਨਾਲ ਵਾਰ, ਮੌਕੇ ਤੋਂ ਫ਼ਰਾਰ

By: ABP SANJHA | | Last Updated: Thursday, 18 May 2017 1:14 PM
ਪਤੀ ਨੇ ਕੀਤੇ ਪਤਨੀ ਉੱਤੇ ਚਾਕੂ ਨਾਲ ਵਾਰ, ਮੌਕੇ ਤੋਂ ਫ਼ਰਾਰ

ਲੁਧਿਆਣਾ: ਛੋਟੀ ਜਿਹੀ ਗੱਲ ਉੱਤੇ ਗ਼ੁੱਸੇ ਵਿੱਚ ਆ ਕੇ ਪਤੀ ਨੇ ਆਪਣੀ ਪਤਨੀ ਉੱਤੇ ਚਾਕੂ ਨਾਲ ਵਾਰ ਕਰ ਦਿੱਤਾ। ਪਤੀ ਦੇ ਵਾਰ ਕਾਰਨ ਪਤਨੀ ਗੰਭੀਰ ਜ਼ਖਮੀ ਹੈ। ਇਸ ਸਮੇਂ ਜ਼ਿੰਦਗੀ ਤੇ ਮੌਤ ਦੀ ਲੜਾਈ ਸਰਕਾਰੀ ਹਸਪਤਾਲ ਵਿੱਚ ਲੜ ਰਹੀ ਹੈ। ਦੂਜੇ ਪਾਸੇ ਪਤੀ ਤਰੁਨ ਸ਼ਰਮਾ ਇਹ ਕਾਰਾ ਕਰਨ ਤੋਂ ਬਾਅਦ ਫ਼ਰਾਰ ਹੋ ਗਿਆ। ਮਾਮਲਾ ਲੁਧਿਆਣਾ ਦੇ ਹੰਬਾੜਾ ਰੋਡ ਸਥਿਤ ਪ੍ਰਤਾਪ ਸਿੰਘ ਇਲਾਕੇ ਦਾ ਹੈ।

 
ਪੀੜਤ ਸ਼ਿਵਾਨੀ ਨੇ ਦੱਸਿਆ ਕਿ ਉਸ ਦਾ ਦੋ ਸਾਲ ਪਹਿਲਾਂ ਤਰੁਨ ਸ਼ਰਮਾ ਨਾਲ ਵਿਆਹ ਹੋਇਆ ਸੀ। ਉਸ ਦੇ ਇੱਕ ਬੇਟਾ ਹੈ। ਸ਼ਿਵਾਨੀ ਅਨੁਸਾਰ ਉਸ ਦਾ ਪਤੀ ਕੋਈ ਕੰਮ ਨਹੀਂ ਕਰਦਾ। ਇਸ ਕਾਰਨ ਘਰ ਵਿੱਚ ਥੋੜ੍ਹਾ ਬਹੁਤਾ ਝਗੜਾ ਹੁੰਦਾ ਰਹਿੰਦਾ ਸੀ। ਇਸ ਗੱਲ ਤੋਂ ਨਾਰਾਜ਼ ਹੋ ਕੇ ਉਸ ਦਾ ਪਤੀ ਆਪਣੀ ਮਾਂ (ਵੱਖਰੇ ਘਰ ਵਿੱਚ ਰਹਿੰਦੀ) ਕੋਲ ਚਲੇ ਗਿਆ।

 
ਸ਼ਿਵਾਨੀ ਅਨੁਸਾਰ ਬੀਤੀ ਰਾਤ ਉਸ ਦਾ ਪਤੀ ਉਨ੍ਹਾਂ ਦੇ ਗੁਆਂਢੀ ਦੇ ਘਰ ਆਇਆ ਤੇ ਉਸ ਨੂੰ ਧੋਖੇ ਨਾਲ ਉੱਥੇ ਬੁਲਾਇਆ। ਥੋੜ੍ਹੀ ਦੇਰ ਗੱਲਬਾਤ ਹੋਣ ਤੋਂ ਬਾਅਦ ਦੋਵਾਂ ਦੀ ਬਹਿਸ ਹੋਈ। ਇਸ ਤੋਂ ਬਾਅਦ ਉਸ ਦੇ ਪਤੀ ਨੇ ਉਸ ਉੱਤੇ ਚਾਕੂ ਨਾਲ ਵਾਰ ਕਰਨੇ ਸ਼ੁਰੂ ਕਰ ਦਿੱਤੇ। ਪਤਨੀ ਨੂੰ ਹਸਪਤਾਲ ਲੈ ਕੇ ਜਾਣ ਦੇ ਥਾਂ ਪਤੀ ਮੌਕੇ ਤੋਂ ਫ਼ਰਾਰ ਹੋ ਗਿਆ। ਗੁਆਂਢੀਆਂ ਨੇ ਹੀ ਸ਼ਿਵਾਨੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਸ਼ਿਵਾਨੀ ਦਾ ਚਿਹਰਾ, ਕੰਨ, ਗਲ ਤੇ ਹੱਥ ਬੁਰੀ ਤਰ੍ਹਾਂ ਜ਼ਖਮੀ ਹੋਇਆ ਹੈ।

First Published: Thursday, 18 May 2017 1:14 PM

Related Stories

ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ ਤੋਂ ਇਨਕਾਰ
ਕੈਪਟਨ ਵੱਲੋਂ ਖਾਲਿਸਤਾਨੀਆਂ ਨੂੰ ਖੁੱਲ੍ਹੀ ਵੰਗਾਰ, ਜ਼ੈੱਡ ਪਲੱਸ ਸੁਰੱਖਿਆ ਲੈਣ...

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਫੀਆ ਰਿਪੋਰਟਾਂ ਤੇ ਸ਼ਰੇਆਮ

ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ
ਇਲਾਜ ਦੇ ਬਹਾਨੇ ਡਾਕਟਰ ਦਾ ਸ਼ਰਮਨਾਕ ਕਾਰਾ, ਚੱਪਲਾਂ ਨਾਲ ਹੋਈ ਪਰੇਡ

ਅੰਬਾਲਾ: ਇੱਥੋਂ ਦੇ ਇੱਕ ਡਾਕਟਰ ਉੱਤੇ ਮਹਿਲਾ ਮਰੀਜ਼ ਨਾਲ ਛੇੜਛਾੜ ਕਰਨ ਦਾ ਮਾਮਲਾ

ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ
ਰਾਣਾ ਗੁਰਜੀਤ ਦੇ 'ਨੌਕਰ' ਰਾਤੋ-ਰਾਤ ਬਣੇ ਕਰੋੜਪਤੀ ਠੇਕੇਦਾਰ

ਚੰਡੀਗੜ੍ਹ: ਪੰਜਾਬ ਵਿੱਚ ਸ਼ੁੱਕਰਵਾਰ ਨੂੰ ਹੋਈ ਰੇਤਾ-ਬਜਰੀ ਦੀਆਂ ਖੱਡਾਂ ਦੀ ਬੋਲੀ

ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ
ਸਿੱਖਿਆ ਬੋਰਡ ਦੇ ਚੇਅਰਮੈਨ ਵੱਲੋਂ ਅਸਤੀਫਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਬਲਬੀਰ ਸਿੰਘ ਢੋਲ ਨੇ

ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !
ਪੰਜਾਬੀ ਨਹੀਂ ਕਰਦੇ ਆਪਣੀ ਮਾਂ ਬੋਲੀ ਨੂੰ ਪਿਆਰ !

ਚੰਡੀਗੜ੍ਹ :ਵਿਦੇਸ਼ਾਂ ਵਿੱਚ ਵਸਦੇ ਪੰਜਾਬੀ ਸਿੱਖ ਮੁੱਦਿਆਂ ਤੇ ਮਸਲਿਆਂ ‘ਤੇ

10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ
10 ਵੀਂ ਦੇ ਨਤੀਜੇ ਤੋਂ ਨਿਰਾਸ਼ ਪੰਜ ਵਿਦਿਆਰਥੀਆਂ ਕੀਤੀ ਖੁਦਕੁਸ਼ੀ-ਇੱਕ ਗੰਭੀਰ

ਚੰਡੀਗੜ੍ਹ: ਇਸ ਬਾਰ ਪੰਜਾਬ ਵਿੱਚ ਦਸਵੀਂ ਦੇ ਨਤੀਜੇ ਵਿਦਿਆਰਥੀਆਂ ਲਈ ਆਫਤ ਬਣਕੇ ਆਏ

ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ
ਸਰਕਾਰ ਨੇ ਬਿਜਲੀ ਬੱਚਤ ਦਾ ਲੱਭਿਆ ਤਰੀਕਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਕਿਹਾ ਕਿ ਪੰਜਾਬ

ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ
ਪੰਜਾਬ ਵਿੱਚ ਪੰਚਾਇਤੀ ਚੋਣਾਂ ਮੁਲਤਵੀ

ਚੰਡੀਗੜ੍ਹ :ਪੰਜਾਬ ਵਿੱਚ ਪੰਚਾਂ-ਸਰਪੰਚਾਂ ਦੀਆਂ ਖਾਲੀ ਸੀਟਾਂ ਲਈ 11 ਜੂਨ ਨੂੰ ਹੋਣ

ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ
ਖਾਲਿਸਤਾਨੀਆਂ ਵੱਲੋਂ ਕੈਪਟਨ ਅਮਰਿੰਦਰ ਤੇ ਰਵਨੀਤ ਬਿੱਟੂ ਦੇ ਕਤਲ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਸਾਂਸਦ ਰਵਨੀਤ ਸਿੰਘ