ਪਿਓ ਦੀ ਅਸ਼ਲੀਲ ਵੀਡੀਓ ਤੋਂ ਲੈ ਕੇ ਪੁੱਤ ਦੀ ਜਾਨ ਜਾਣ ਤਕ, ਕੀ ਹੈ ਪੂਰਾ ਮਾਮਲਾ

By: Rajiv Sharma | | Last Updated: Wednesday, 3 January 2018 6:50 PM
ਪਿਓ ਦੀ ਅਸ਼ਲੀਲ ਵੀਡੀਓ ਤੋਂ ਲੈ ਕੇ ਪੁੱਤ ਦੀ ਜਾਨ ਜਾਣ ਤਕ, ਕੀ ਹੈ ਪੂਰਾ ਮਾਮਲਾ

ਪੁਰਾਣੀ ਤਸਵੀਰ

ਅੰਮ੍ਰਿਤਸਰ: ਬੀਤੇ ਦਿਨੀਂ ਧਾਰਮਿਕ ਸੰਸਥਾ ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੀ ਇੱਕ ਮਹਿਲਾ ਪ੍ਰਿੰਸੀਪਲ ਨਾਲ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਅੱਜ ਚੱਢਾ ਦੇ ਪੁੱਤਰ ਇੰਦਰਪ੍ਰੀਤ ਚੱਢਾ ਨੇ ਖ਼ੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ।

ਅੰਮ੍ਰਿਤਸਰ ਦੇ ਡੀਸੀਪੀ ਅਮਰੀਕ ਸਿੰਘ ਪਵਾਰ ਨੇ ਦੱਸਿਆ ਕਿ ਇੰਦਰਪ੍ਰੀਤ ਸਿੰਘ ਚੱਢਾ ਅੱਜ ਦੁਪਿਹਰ ਅੰਮ੍ਰਿਤਸਰ-ਅਜਨਾਲਾ ਰੋਡ ‘ਤੇ ਗਰੀਨ ਏਕੜ ਇਲਾਕੇ ਵਿੱਚ ਆਪਣੀ ਫਾਰਚੂਨਰ ਗੱਡੀ ‘ਤੇ ਆਪਣੇ ਡਰਾਈਵਰ ਸਮੇਤ ਕਿਸੇ ਰਿਸ਼ਤੇਦਾਰ ਨੂੰ ਮਿਲਣ ਲਈ ਆਇਆ ਸੀ। ਜਦੋਂ ਰਿਸ਼ਤੇਦਾਰ ਘਰ ਨਹੀਂ ਮਿਲਿਆ ਤਾਂ ਉਸ ਨੇ ਡਰਾਈਵਰ ਨੂੰ ਗੱਡੀ ਵਾਪਸ ਮੋੜਨ ਲਈ ਕਿਹਾ। ਕੁਝ ਹੀ ਦੇਰ ਬਾਅਦ ਉਸ ਨੇ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੇ ਸਿਰ ਵਿੱਚ ਗੋਲੀ ਮਾਰ ਲਈ। ਇਸ ਤੋਂ ਬਾਅਦ ਡਰਾਈਵਰ ਤੁਰੰਤ ਉਸ ਨੂੰ ਲੈ ਕੇ ਨਜ਼ਦੀਕੀ ਹਸਪਤਾਲ ਪਹੁੰਚਿਆ ਪਰ ਉਦੋਂ ਤੱਕ ਇੰਦਰਪ੍ਰੀਤ ਸਿੰਘ ਦੀ ਮੌਤ ਹੋ ਚੁੱਕੀ ਹੈ.

ਪੁਲਿਸ ਵਲੋਂ ਗੱਡੀ ਨੂੰ ਕਬਜ਼ੇ ਵਿੱਚ ਲੈ ਲਿਆ ਗਿਆ ਹੈ ਅਤੇ ਡਰਾਈਵਰ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਚੱਢਾ ਦੇ ਕਰੀਬੀਆਂ ਮੁਤਾਬਿਕ ਇੰਦਰਪ੍ਰੀਤ ਪਿਛਲੇ ਕਈ ਦਿਨਾਂ ਤੋਂ ਕਾਫੀ ਪਰੇਸ਼ਾਨ ਦੀ ਕਿਉਂ ਕਿ ਉਸ ਦੇ ਪਿਤਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਵੀਡੀਓ ਵਿੱਚ ਨਜ਼ਰ ਆ ਰਹੀ ਮਹਿਲਾ ਪ੍ਰਿੰਸੀਪਲ ਨੇ ਇਲਜ਼ਾਮ ਲਗਾਏ ਸਨ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੱਢਾ ਅਤੇ ਉਸਦੇ ਬੇਟੇ ਇੰਦਰਪ੍ਰੀਤ ਸਿੰਘ ਚੱਢਾ ਨੇ ਉਸ ਨੂੰ ਕਾਫੀ ਧਮਕਾਇਆ ਸੀ।

ਮਹਿਲਾ ਪ੍ਰਿੰਸੀਪਲ ਵਲੋਂ ਡੀ.ਜੀ.ਪੀ. ਨੂੰ ਸ਼ਿਕਾਇਤ ਕਰਨ ਤੋਂ ਬਾਅਦ ਜ਼ਿਲ੍ਹਾ ਪੁਲਿਸ ਵਲੋਂ ਚਰਨਜੀਤ ਸਿੰਘ ਚੱਢਾ ਸਮੇਤ ਉਸ ਦੇ ਬੇਟੇ ਇੰਦਪ੍ਰੀਤ ਖ਼ਿਲਾਫ ਕੇਸ ਦਰਜ ਕੀਤੀ ਗਿਆ ਸੀ। ਇੰਦਪ੍ਰੀਤ ਸਿੰਘ ਚੱਢਾ ਵਲੋਂ ਅੰਤਰਿਮ ਜ਼ਮਾਨਤ ਲੈਣ ਤੋਂ ਬਾਅਦ ਕੱਲ੍ਹ ਪੁਲਿਸ ਨੂੰ ਆਪਣੇ ਬਿਆਨ ਵੀ ਦਰਜ ਕਰਵਾਏ ਗਏ ਸਨ। ਕੱਲ ਤੋਂ ਹੀ ਉਹ ਕਾਫੀ ਪਰੇਸ਼ਾਨ ਸੀ ਅਤੇ ਅੱਜ ਉਸ ਨੇ ਆਪਣੀ ਰਿਵਾਲਵਰ ਨਾਲ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਇਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ.

ਇਸ ਪੂਰੇ ਮਾਮਲੇ ਵਿੱਚ ਸਭ ਤੋਂ ਅਹਿਮ ਗੱਲ ਇਹ ਹੈ ਹੈ ਕਿ ਵੀਡੀਓ ਵਾਇਰਲ ਹੋਣ ਤੋਂ ਬਾਅਦ ਚਰਨਜੀਤ ਸਿੰਘ ਚੱਢਾ ਲਗਾਤਾਰ ਇਹ ਹੀ ਕਹਿੰਦਾ ਆ ਰਿਹਾ ਸੀ ਕਿ ਵੀਡੀਓ ਵਿੱਚ ਉਹ ਨਹੀਂ ਬਲਕਿ ਕੋਈ ਹੋਰ ਹੈ। ਪਰ ਜਦੋਂ ਮਾਮਲਾ ਦਰਜ ਹੋਇਆ ਤਾਂ ਚਰਨਜੀਤ ਸਿੰਘ ਚੱਢਾ ਫਰਾਰ ਹੈ ਅਤੇ ਪੁਲਿਸ ਵਲੋਂ ਉਸਦੇ ਖਿਲਾਫ ਲੁੱਕ ਆਊਟ ਨੋਟਿਸ ਵੀ ਜਾਰੀ ਕਰ ਦਿੱਤਾ ਗਿਆ ਹੈ। ਖ਼ਬਰਾਂ ਇਹ ਵੀ ਸਨ ਕਿ ਚੱਢਾ ਦੇਸ਼ ਛੱਡ ਕੇ ਵਿਦੇਸ਼ ਜਾ ਚੁੱਕਾ ਹੈ।

ਅੱਜ ਹੋਈ ਤਾਜ਼ਾ ਘਟਨਾ ਨੇ ਚੱਢਾ ਦੇ ਕਰੀਬੀਆਂ ਅਤੇ ਖਾਸ ਕਰਕੇ ਅੰਮ੍ਰਿਤਸਰ ਵਿੱਚ ਰਹਿੰਦੇ ਲੋਕਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ। ਦਰਅਸਲ ਚੱਢਾ ਪਰਿਵਾਰ ਸ਼ਹਿਰ ਦੇ ਨਾਮੀ ਪਰਿਵਾਰਾਂ ਵਿੱਚੋਂ ਇੱਕ ਹੈ ਅਤੇ ਵੱਡੇ ਕਾਰੋਬਾਰੀ ਹੋਣ ਕਰ ਕੇ ਲਗਪਗ ਸ਼ਹਿਰ ਦਾ ਹਰ ਇੱਕ ਵੱਡਾ ਪਰਿਵਾਰ ਉਨ੍ਹਾਂ ਨਾਲ ਜੁੜਿਆ ਹੋਇਆ ਹੈ। ਇਹ ਹੀ ਕਾਰਨ ਹੈ ਕਿ ਪਿਤਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਇੰਦਰਪ੍ਰੀਤ ਚੱਢਾ ਗਹਿਰੇ ਸਦਮੇ ਵਿੱਚ ਸੀ ਅਤੇ ਅੱਜ ਉਸ ਨੇ ਇਹ ਖ਼ਤਾਨਾਕ ਕਦਮ ਚੁੱਕ ਲਿਆ। ਹੁਣ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ ਵੀਡੀਓ ‘ਚ ਨਜ਼ਰ ਆਉਣ ਵਾਲਾ ਚਰਨਜੀਤ ਚੱਢਾ ਆਖਿਰ ਕਦੋਂ ਪੁਲਿਸ ਦੇ ਸਾਹਮਣੇ ਹੋਵੇਗਾ ਅਤੇ ਇਸ ਪੂਰੇ ਮਾਮਲੇ ਬਾਰੇ ਅੱਗੇ ਕੀ ਖੁਲਾਸਾ ਕਰੇਗਾ।

First Published: Wednesday, 3 January 2018 6:02 PM

Related Stories

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ