ਭਾਰਤ-ਪਾਕਿ ਵਪਾਰ ਦਾ ਜਾਇਜ਼ਾ ਲੈਣ ਗੁਰੂ ਨਗਰੀ ਆਈ ਸੰਸਦੀ ਕਮੇਟੀ

By: ਏਬੀਪੀ ਸਾਂਝਾ | | Last Updated: Monday, 1 May 2017 5:48 PM
ਭਾਰਤ-ਪਾਕਿ ਵਪਾਰ ਦਾ ਜਾਇਜ਼ਾ ਲੈਣ ਗੁਰੂ ਨਗਰੀ ਆਈ ਸੰਸਦੀ ਕਮੇਟੀ

ਅੰਮ੍ਰਿਤਸਰ: ਵਿਦੇਸ਼ ਮੰਤਰਾਲੇ ਵੱਲੋਂ ਬਣਾਈ ਗਈ ਸੰਸਦੀ ਕਮੇਟੀ ਨੇ ਅੱਜ ਅੰਮ੍ਰਿਤਸਰ ਪਾਸਪੋਰਟ ਦਫਤਰ ਵਿੱਚ ਬੈਠਕ ਕਾਰਨ ਤੋਂ ਇਲਾਵਾ ਅਟਾਰੀ ਵਿੱਚ ਭਾਰਤ-ਪਾਕਿਸਤਾਨ ਵਿਚਾਲੇ ਹੋਣ ਵਾਲੇ ਵਪਾਰ ਲਈ ਬਣਾਈ ਗਈ ਆਈ.ਸੀ.ਪੀ ਦਾ ਦੌਰਾ ਕੀਤਾ। ਇਸ ਤੋਂ ਪਹਿਲਾਂ ਇਨ੍ਹਾਂ ਮੈਂਬਰਾਂ ਨੇ ਹਰਿਮੰਦਰ ਸਾਹਿਬ ਮੱਥਾ ਵੀ ਟੇਕਿਆ। ਕਮੇਟੀ ਵਿੱਚ ਸ਼ਾਮਲ ਰਾਜ ਸਭਾ ਮੈਂਬਰ ਅਮਰ ਸਿੰਘ ਨੇ ਦੱਸਿਆ ਕਿ ਉਹ ਚਾਹੁੰਦੇ ਹਨ ਕਿ ਭਾਰਤ ਨੂੰ ਪਾਕਿਸਤਾਨ ਨਾਲੋਂ ਸਾਰੇ ਰਿਸ਼ਤੇ ਤੋੜ ਦੇਣੇ ਚਾਹੀਦੇ ਹਨ।

 

ਇਸ ਮੌਕੇ ਅਮਰ ਸਿੰਘ ਨੇ ਉੱਤਰ ਪ੍ਰਦੇਸ਼ ਵਿੱਚ ਨਵੀਂ ਬਾਣੀ ਸਰਕਾਰ ਦੇ ਮੁੱਖ ਮੰਤਰੀ ਯੋਗੀ ਆਦਿੱਤਿਆ ਨਾਥ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ। ਉਨ੍ਹਾਂ ਨੇ ਪਾਕਿਸਤਾਨ ਪ੍ਰਤੀ ਭੜਾਸ ਕੱਢਦਿਆਂ ਕਿਹਾ ਕਿ ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਇਸ ਕਰਕੇ ਭਾਰਤ ਨੂੰ ਉਸ ਨਾਲ ਕਿਸੇ ਤਰ੍ਹਾਂ ਦੇ ਵੀ ਸਬੰਧ ਨਹੀਂ ਰੱਖਣੇ ਚਾਹੀਦੇ। ਪਾਕਿਸਤਾਨ ਵੱਲੋਂ ਕਦੇ ਸੈਨਾ ਤੇ ਕਦੇ ਭਾਰਤੀਆਂ ‘ਤੇ ਹਮਲਾ ਕੀਤਾ ਜਾਂਦਾ ਹੈ। ਬਿਨਾ ਅਪਰਾਧ ਤੋਂ ਭਾਰਤੀ ਲੋਕਾਂ ਨੂੰ ਫਾਂਸੀ ਦੀ ਸਜ਼ਾ ਸੁਣਾ ਦਿੱਤੀ ਜਾਂਦੀ ਹੈ।

 

ਉਨ੍ਹਾਂ ਨਰਿੰਦਰ ਮੋਦੀ ਨੂੰ ਘੇਰਦਿਆਂ ਕਿਹਾ ਕਿ ਮੋਦੀ ਵੱਲੋਂ ਆਪਣਾ ਪ੍ਰੋਟੋਕੋਲ ਤੋੜ ਕੇ ਪਾਕਿਸਤਾਨ ਦਾ ਦੌਰਾ ਕਰਨਾ ਵੀ ਉਨ੍ਹਾਂ ਦੀ ਸਮਝ ਤੋਂ ਕੋਹਾਂ ਦੂਰ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਰਿਸ਼ਤੇ ਕਾਇਮ ਕਰਨ ਦੀ ਥਾਂ ਪਾਕਿਸਤਾਨ ਨੂੰ ਅੱਤਵਾਦੀ ਮੁਲਕ ਕਰਾਰ ਦੇਣਾ ਚਾਹੀਦਾ ਹੈ। ਇਸ ਕਮੇਟੀ ਦੀ ਅਗਵਾਈ ਕਰ ਰਹੇ ਸਾਂਸਦ ਸ਼ਸ਼ੀ ਥਰੂਰ ਨੇ ਕਿਹਾ ਕਿ ਉਹ ਇੱਥੇ ਇਹ ਜਾਣਨ ਲਈ ਆਏ ਹਨ ਕਿ ਪਾਕਿਸਤਾਨ ਨਾਲ ਹੋਣ ਵਾਲੇ ਵਪਾਰ ਨਾਲ ਭਾਰਤੀਆਂ ਨੂੰ ਕੀ ਫਾਇਦੇ ਹਨ। ਇਸ ਵਪਾਰ ਨੂੰ ਸਹੀ ਤਰੀਕੇ ਨਾਲ ਚਲਾਉਣ ਲਈ ਕੀ ਕਰਨਾ ਚਾਹੀਦਾ ਹੈ। ਇਸ ਦੌਰੇ ਤੋਂ ਬਾਅਦ ਇਹ ਕਮੇਟੀ ਜਲਦ ਹੀ ਆਪਣੀ ਰਿਪੋਰਟ ਸਰਕਾਰ ਨੂੰ ਸੌਂਪੇਗੀ।

First Published: Monday, 1 May 2017 4:41 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ