ਗਿਆਨੀ ਗੁਰਬਚਨ ਸਿੰਘ ਨੂੰ ਦਿੱਤਾ ਸਰਕਾਰੀ ਜਥੇਦਾਰ ਕਰਾਰ

By: ਏਬੀਪੀ ਸਾਂਝਾ | | Last Updated: Thursday, 20 April 2017 7:05 PM
ਗਿਆਨੀ ਗੁਰਬਚਨ ਸਿੰਘ ਨੂੰ ਦਿੱਤਾ ਸਰਕਾਰੀ ਜਥੇਦਾਰ ਕਰਾਰ

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਵਿਖੇ ਤਨਖਾਹੀਆ ਕਰਾਰ ਦੇਣ ਮਗਰੋਂ ਆਪਣੀ ਸੇਵਾ ਮੁਕੰਮਲ ਕਰਕੇ ਭੁੱਲ ਬਖਸ਼ ਚੁੱਕੇ ਹਰਿਆਣਾ ਗੁਰਦਵਾਰਾ ਕਮੇਟੀ ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਅੱਜ ਕਿਹਾ ਹੈ ਕਿ ਜਿਨ੍ਹਾਂ ਤਖਤਾਂ ਦੇ ਜਥੇਦਾਰਾਂ ਨੇ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਸੀ, ਉਹ ਸਰਕਾਰੀ ਜਥੇਦਾਰ ਹਨ। ਪੰਥ ਵੱਲੋਂ ਪ੍ਰਵਾਨਿਤ ਜਥੇਦਾਰ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰ ਹੀ ਹਨ। ਦਰਅਸਲ ਅੱਜ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਅੱਗੇ ਪੇਸ਼ ਹੋਣ ਮਗਰੋਂ ਵੀ ਝੀਂਡਾ ਨੂੰ ਕਲੀਨ ਚਿੱਟ ਦੇ ਦਿੱਤੀ ਗਈ ਹੈ।

 

ਅੱਜ ਦੁਪਹਿਰ ਵੇਲੇ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰ ਗਿਆਨੀ ਧਿਆਨ ਸਿੰਘ ਮੰਡ, ਭਾਈ ਬਲਜੀਤ ਸਿੰਘ ਦਾਦੂਵਾਲ ਤੇ ਭਾਈ ਅਮਰੀਕ ਸਿੰਘ ਅਕਾਲ ਤਖ਼ਤ ਸਾਹਿਬ ਦੇ ਬਾਹਰ ਪਹੁੰਚੇ। ਇੱਥੇ ਕੁਝ ਦੇਰ ਬੈਠਣ ਤੋਂ ਬਾਅਦ ਉਨ੍ਹਾਂ ਇੱਕ ਪ੍ਰੈੱਸ ਬਿਆਨ ਰਾਹੀਂ ਦੱਸਿਆ ਕਿ ਸਿੰਘ ਸਾਹਿਬਾਨ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਜਗਦੀਸ਼ ਸਿੰਘ ਝੀਂਡਾ ਵੱਲੋਂ ਹਰਿਆਣਾ ਵਿੱਚ ਸਥਿਤ ਗੁਰਦਵਾਰਿਆਂ ਦੀ ਸੇਵਾ ਸੰਭਾਲ ਤੇ ਉੱਥੇ ਵੱਸਦੇ ਸਿਖਾਂ ਨੂੰ ਸੰਭਾਲਣ ਦਾ ਸ਼ਾਂਤਮਈ ਸੰਘਰਸ਼ ਕੀਤਾ ਗਿਆ। ਇਸ ਕਰਕੇ ਤਖਤਾਂ ਦੇ ਜਥੇਦਾਰਾਂ ਵੱਲੋਂ ਆਪਣੇ ਧਾਰਮਿਕ ਅਹੁਦਿਆਂ ਦੀ ਦੁਰਵਰਤੋਂ ਕਰਦੇ ਹੋਏ ਬਾਦਲਾਂ ਦੇ ਪ੍ਰਭਾਵ ਹੇਠ ਆ ਕੇ ਝੀਂਡਾ ਨੂੰ ਸਿੱਖ ਪੰਥ ਵਿੱਚੋਂ ਖਾਰਜ ਕਰਨ ਦਾ ਸਿਆਸੀ ਹੁਕਮਨਾਮਾ ਜਾਰੀ ਕੀਤਾ ਸੀ। 14 ਅਪ੍ਰੈਲ ਨੂੰ ਝੀਂਡਾ ਵੱਲੋਂ ਉਨ੍ਹਾਂ ਨੂੰ ਪੱਤਰ ਪ੍ਰਾਪਤ ਹੋਇਆ ਸੀ। ਇਸ ਤੋਂ ਬਾਅਦ ਉਸ ਉੱਪਰ ਵਿਚਾਰ ਕਰਕੇ ਅੱਜ ਫੈਸਲਾ ਸੁਣਾਇਆ ਜਾਂਦਾ ਹੈ।

 

ਉਧਰ ਝੀਂਡਾ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲ ਤਖ਼ਤ ਸਾਹਿਬ ਤੋਂ ਸੁਣਾਏ ਗਏ ਹੁਕਮਨਾਮੇ ਤੋਂ ਬਾਅਦ ਉਨ੍ਹਾਂ ਨੇ ਜਥੇਦਾਰ ਸਾਹਿਬਾਨ ਅੱਗੇ ਪੇਸ਼ ਹੋ ਕੇ ਕੋਈ ਮੁਆਫੀ ਨਹੀਂ ਮੰਗੀ ਸੀ। ਇਸ ਦੇ ਨਾਲ ਹੀ ਉਨ੍ਹਾਂ ਉਸ ਦਿਨ ਵੀ ਜਥੇਦਾਰਾਂ ਨੂੰ ਕਿਹਾ ਸੀ ਕਿ ਉਹ ਸਰਬੱਤ ਖਾਲਸਾ ਵੱਲੋਂ ਥਾਪੇ ਜਥੇਦਾਰਾਂ ਕੋਲ ਵੀ ਪੇਸ਼ ਜ਼ਰੂਰ ਹੋਣਗੇ। ਝੀਂਡਾ ਮੁਤਾਬਕ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਮੇਤ ਬਾਕੀ ਜਥੇਦਾਰਾਂ ਨੇ ਵੀ ਉਨ੍ਹਾਂ ਦੇ ਇਸ ਪ੍ਰਸਤਾਵ ‘ਤੇ ਸਹਿਮਤੀ ਜਤਾਈ ਸੀ।

First Published: Thursday, 20 April 2017 7:05 PM

Related Stories

ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?
ਪੀਢੀਆਂ ਗੁੰਝਲਾਂ! ਗੈਰੀ ਵਿਰਕ ਦੀ ਮੌਤ ਮਗਰੋਂ ਬੁਝਾਰਤ ਬਣੀ ਪ੍ਰੋਫੈਸਰ ਸੁਖਪ੍ਰੀਤ?

ਅੰਮ੍ਰਿਤਸਰ: ਬੀਤੇ ਦਿਨੀਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਅਗਵਾ ਹੋਈ ਅਸਿਸਟੈਂਟ

ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ
ਕਤਲ ਕੇਸ 'ਚੋਂ ਛੁੱਟ ਕੇ ਆਏ ਨੌਜਵਾਨ ਦਾ ਕਤਲ

ਅੰਮ੍ਰਿਤਸਰ: ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਪਿੰਡ ਠੱਠਾ ਵਿੱਚ ਪੁਰਾਣੀ ਰੰਜਿਸ਼

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ