ਅਕਾਲੀ ਧਰਮ ਦੇ ਨਾਂਅ 'ਤੇ ਸਿਰਫ਼ ਸਿਆਸਤ ਕਰਦੇ: ਜਾਖੜ

By: ਰਵੀ ਇੰਦਰ ਸਿੰਘ | | Last Updated: Saturday, 13 January 2018 6:47 PM
ਅਕਾਲੀ ਧਰਮ ਦੇ ਨਾਂਅ 'ਤੇ ਸਿਰਫ਼ ਸਿਆਸਤ ਕਰਦੇ: ਜਾਖੜ

ਚੰਡੀਗੜ੍ਹ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਤੋਂ ਲੋਕ ਸਭਾ ਮੈਂਬਰ ਸੁਨੀਲ ਜਾਖੜ ਨੇ ਮੁਕਤਸਰ ‘ਚ ਕਿਹਾ ਹੈ ਕਿ ਧਰਮ ਦੇ ਨਾਂਅ ਤੇ ਸਿਆਸਤ ਕਰਨ ਵਾਲੇ ਅਕਾਲੀ ਦਲ ਨੇ ਇਕ ਵਾਰ ਫਿਰ ਸਿੱਧ ਕਰ ਦਿੱਤਾ ਹੈ ਕਿ ਉਸ ਲਈ ਸਿਆਸੀ ਹਿੱਤ ਹੀ ਸਭ ਕੁਝ ਹਨ। ਉਨਾਂ ਕਿਹਾ ਕਿ ਪੰਥਕ ਪਾਰਟੀ ਅਖਵਾਉਣ ਵਾਲੇ ਆਗੂਆਂ ਨੇ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਮੇਲੇ ਵਿੱਚ ਸਿਆਸੀ ਕਾਨਫਰੰਸ ਕਰਕੇ ਖ਼ੁਦ ਹੀ ਆਪਣੇ ਚਿਹਰੇ ਤੋਂ ਨਕਾਬ ਉਤਾਰ ਲਿਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼ਹੀਦਾਂ ਦੀ ਯਾਦ ਵਿਚ ਲੱਗਣ ਵਾਲੇ ਜੋੜ ਮੇਲਿਆਂ ਵਿਚ ਸਿਆਸੀ ਕਾਨਫਰੰਸਾਂ ਨਾ ਕਰਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਇਸ ਵਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਸਿਆਸੀ ਕਾਨਫਰੰਸ ਨਾ ਕਰਨ ਦਾ ਫੈਸਲਾ ਲਿਆ ਹੈ।

 

ਜਾਖੜ ਨੇ ਕਿਹਾ ਕਿ ਪਿਛਲੇ 10 ਸਾਲ ਤੱਕ ਪੰਜਾਬ ਦੀ ਸੱਤਾ ਤੇ ਕਾਬਜ ਰਹੇ ਅਕਾਲੀ ਦਲ ਨੇ ਇਤਿਹਾਸਕ ਸ਼ਹਿਰ ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਕੁਝ ਨਹੀਂ ਕੀਤਾ ਜਦ ਕਿ ਸ੍ਰੀ ਮੁਕਤਸਰ ਸਾਹਿਬ ਜ਼ਿਲਾ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਘਰੇਲੂ ਜ਼ਿਲ੍ਹਾ ਹੈ। ਉਨ੍ਹਾਂ ਕਿਹਾ ਕਿ ਮਾਘੀ ਦਾ ਮੇਲਾ ਚਾਲੀ ਮੁਕਤਿਆਂ ਦੀ ਸ਼ਹਾਦਤ ਨੂੰ ਯਾਦ ਕਰਨ ਲਈ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਅਸੀਂ ਆਪਣੇ ਸ਼ਹੀਦਾਂ ਨੂੰ ਆਪਣੀ ਸ਼ਰਧਾ ਭੇਟ ਕਰਦੇ ਹਾਂ ਉੱਥੇ ਹੀ ਸਾਡੇ ਮਹਾਨ ਗੁਰੂਆਂ ਵੱਲੋਂ ਵਿਖਾਏ ਰਾਹ ਤੇ ਚੱਲਣ ਦਾ ਸੰਕਲਪ ਲੈਂਦੇ ਹਾਂ।

 

ਜਾਖੜ ਨੇ ਕਿਹਾ ਕਿ ਇਹ ਕਾਂਗਰਸ ਸਰਕਾਰ ਹੀ ਸੀ ਜਿਸ ਨੇ 1994 ਵਿਚ ਸ੍ਰੀ ਮੁਕਤਸਰ ਸਾਹਿਬ ਨੂੰ ਜ਼ਿਲ੍ਹੇ ਦਾ ਦਰਜਾ ਦਿੱਤਾ ਸੀ। ਇਸ ਤੋਂ ਬਾਅਦ 2002 ਤੋਂ 2007 ਦੇ ਕਾਰਜਕਾਲ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਦਰਜੇ ਨੂੰ ਧਿਆਨ ਵਿਚ ਰੱਖਦੇ ਹੋਏ ਯਾਦਗਾਰੀ ਗੇਟ ਉਸਰਵਾਏ ਸਨ। ਇਸੇ ਤਰ੍ਹਾਂ ਕਾਂਗਰਸ ਸਰਕਾਰ ਸਮੇਂ ਹੀ 40 ਮੁਕਤਿਆਂ ਦੀ ਸ਼ਹਾਦਤ ਨੂੰ ਨਮਨ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਮੁਕਤ ਏ ਮਿਨਾਰ ਯਾਦਗਾਰ ਦੀ ਉਸਾਰੀ ਵੀ ਕਰਵਾਈ ਗਈ ਸੀ। ਜਦ ਕਿ ਅਕਾਲੀ ਸਰਕਾਰ ਸਮੇਂ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਕ ਮਹੱਤਵ ਦੇ ਮੱਦੇਨਜ਼ਰ ਕੋਈ ਵੀ ਯਾਦਗਾਰ ਜਾਂ ਸ਼ਹਿਰ ਦਾ ਹੋਰ ਵਿਕਾਸ ਨਹੀਂ ਕਰਵਾਇਆ ਗਿਆ।

First Published: Saturday, 13 January 2018 6:46 PM

Related Stories

'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ
'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਪ੍ਰਿੰਸੀਪਲ ਸਕੱਤਰ ਦੇ ਅਹੁਦੇ

ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ
ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ

ਜਲੰਧਰ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਤੋਂ

ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ
ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ

ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ

ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ
ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦਿੱਲੀ ‘ਚ ਹਨ ਤੇ ਕੱਲ੍ਹ ਉਨ੍ਹਾਂ ਦੀ ਕਾਂਗਰਸ

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼
IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼

ਲੁਧਿਆਣਾ: ਬੀਤੀ 30 ਦਸੰਬਰ ਨੂੰ ਜਗਰਾਉਂ ਦੇ ਪਿੰਡ ਦੇਹੜਕਾ ਦੇ 22 ਸਾਲਾ ਨੌਜਵਾਨ ਦੇ

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'
ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ

ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ
ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ

ਸੰਗਰੂਰ: ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੁਬਈ ਤੋਂ ਪਰਤੀ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ
ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ