ਹੁਣ ਭਿਖਾਰੀਆਂ ਨੂੰ ਟੱਕਰੇਗੀ ਜਲੰਧਰ ਪੁਲਿਸ

By: ਏਬੀਪੀ ਸਾਂਝਾ | | Last Updated: Friday, 12 January 2018 6:19 PM
ਹੁਣ ਭਿਖਾਰੀਆਂ ਨੂੰ ਟੱਕਰੇਗੀ ਜਲੰਧਰ ਪੁਲਿਸ

ਜਲੰਧਰ: ਜਲੰਧਰ ਵਿੱਚ ਭਿਖਾਰੀਆਂ ਨੂੰ ਫੜਨ ਲਈ ਪ੍ਰਸ਼ਾਸਨ ਜਲਦ ਮੁਹਿੰਮ ਸ਼ੁਰੂ ਕਰਨ ਜਾ ਰਿਹਾ ਹੈ। ਪ੍ਰਸ਼ਾਸਨ ਵੱਲੋਂ ਸਪੈਸ਼ਲ ਸਕੁਐਡ ਦਾ ਗਠਨ ਕੀਤਾ ਜਾਵੇਗਾ ਜਿਹੜੇ ਭਿਖਾਰੀਆਂ ਨੂੰ ਫੜ ਕੇ ਉਨ੍ਹਾਂ ਨੂੰ ਮੁੜ ਵਸੇਬੇ ਵਿੱਚ ਲਾਉਣਗੇ।

 

ਡਿਪਟੀ ਕਮਿਸ਼ਨਰ ਆਫ਼ਿਸ ਵਿੱਚ ਇਸ ਬਾਰੇ ਮੀਟਿੰਗ ਹੋਈ। ਇਸ ਵਿੱਚ ਡੀਸੀ ਵਰਿੰਦਰ ਸ਼ਰਮਾ, ਸਿਵਲ ਜੱਜ ਸੀਨੀਅਰ ਡਿਵੀਜ਼ਨ ਗੁਰਮੀਤ ਟਿਵਾਣਾ ਤੇ ਵਧੀਕ ਡੀਸੀਪੀ ਗੌਤਮ ਸਿੰਗਲਾ ਮੌਜੂਦ ਸਨ। ਬੈਠਕ ਵਿੱਚ ਭੀਖ ਦੇ ਕੋਹੜ ‘ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਗਿਆ ਕਿ ਇਸ ਨਾਲ ਸਮਾਜ ‘ਤੇ ਮਾੜਾ ਪ੍ਰਭਾਵ ਪੈਂਦਾ ਹੈ।

 

ਇਹ ਫ਼ੈਸਲਾ ਲਿਆ ਗਿਆ ਕਿ ਭੀਖ ਮੰਗਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਲੋੜੀਂਦੇ ਯਤਨ ਕੀਤੇ ਜਾਣੇ ਚਾਹੀਦੇ ਹਨ। ਪੁਲਿਸ ਤੇ ਸਿਵਲ ਅਧਿਕਾਰੀਆਂ ਦੀ ਇਹ ਸਕੂਐਡ ਭੀਖ ਮੰਗਣ ਵਾਲੇ ਵਿਅਕਤੀਆਂ ਨੂੰ ਫੜ ਕੇ ਕਾਨੂੰਨ ਅਨੁਸਾਰ ਉਨ੍ਹਾਂ ਖ਼ਿਲਾਫ਼ ਬਣਦੀ ਕਾਰਵਾਈ ਕਰੇਗੀ।

 

ਡੀਸੀ ਨੇ ਦੱਸਿਆ ਕਿ ਭੀਖ ਮੰਗਣ ਵਾਲੇ ਬੱਚਿਆਂ ਨੂੰ ਜੂਵੇਨਾਇਲ ਰੀਹੈਬਲੀਟੇਸ਼ਨ ਐਕਟ ਤਹਿਤ ਵੈਲਫੇਅਰ ਹੋਮ/ਡਿਟੈਂਸ਼ਨ ਹੋਮ ਜਾਂ ਸਪੈਸ਼ਲ ਹੋਮ ਵਿਖੇ ਭੇਜ ਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਯਤਨ ਕੀਤੇ ਜਾਣਗੇ। ਇਸੇ ਤਰ੍ਹਾਂ ਹੋਰ ਭਿਖਾਰੀਆਂ ਨੂੰ ਇਸ ਕੰਮ ਤੋਂ ਰੋਕਣ ਲਈ ਤੇ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਯਤਨ ਕੀਤੇ ਜਾਣਗੇ।

 

ਡੀਸੀ ਨੇ ਦੱਸਿਆ ਕਿ ਵਾਰ-ਵਾਰ ਭੀਖ ਮੰਗਣ ਵਾਲੇ ਵਿਅਕਤੀ ਨੂੰ ਫੜੇ ਜਾਣ ‘ਤੇ ਤਿੰਨ ਸਾਲਾਂ ਤੱਕ ਦੀ ਸਜ਼ਾ ਹੋ ਸਕਦੀ ਹੈ। ਇਸੇ ਤਰ੍ਹਾਂ ਜੇ ਕੋਈ ਵਿਅਕਤੀ ਕਿਸੇ ਬੱਚੇ ਨੂੰ ਭੀਖ ਮੰਗਣ ਲਈ ਮਜਬੂਰ ਕਰਦਾ ਹੈ ਤਾਂ ਉਸ ਨੂੰ 5 ਸਾਲ ਦੀ ਸਜ਼ਾ ਹੋ ਸਕਦੀ ਹੈ।

First Published: Friday, 12 January 2018 6:19 PM

Related Stories

'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ
'ਮਾਰਸ਼ਲ' ਨੂੰ ਬਚਾਉਣ ਲਈ ਕੈਪਟਨ ਪੱਬਾਂ ਭਾਰ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਚੀਫ ਪ੍ਰਿੰਸੀਪਲ ਸਕੱਤਰ ਦੇ ਅਹੁਦੇ

ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ
ਰਾਣੇ ਦੇ ਮੁੰਡੇ ਨੂੰ E.D. ਨੇ 7 ਘੰਟੇ ਰਿੜਕਿਆ

ਜਲੰਧਰ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਪੁੱਤਰ ਰਾਣਾ ਇੰਦਰ ਪ੍ਰਤਾਪ ਤੋਂ

ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ
ਰਾਣਾ ਗੁਰਜੀਤ ਦੇ ਅਸਤੀਫੇ ਮਗਰੋਂ 'ਆਪ' ਦਾ ਕੈਪਟਨ ਖਿਲਾਫ ਮੋਰਚਾ

ਚੰਡੀਗੜ੍ਹ: ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਅਸਤੀਫੇ ਮਗਰੋਂ ਵਿਰੋਧੀ ਧਿਰ

ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ
ਕੱਲ੍ਹ ਹੋ ਸਕਦੈ ਰਾਣਾ ਗੁਰਜੀਤ ਦੇ ਅਸਤੀਫੇ ਬਾਰੇ ਫੈਸਲਾ

ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਦਿੱਲੀ ‘ਚ ਹਨ ਤੇ ਕੱਲ੍ਹ ਉਨ੍ਹਾਂ ਦੀ ਕਾਂਗਰਸ

ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?
ਕੈਪਟਨ ਦੇ ਨੇੜੇ ਕਿਵੇਂ ਪਹੁੰਚੇ ਸੁਰੇਸ਼ ਕੁਮਾਰ?

ਯਾਦਵਿੰਦਰ ਸਿੰਘ ਚੰਡੀਗੜ੍ਹ: ਪੰਜਾਬ ਦੇ ਪ੍ਰਮੁੱਖ ਮੁੱਖ ਸਕੱਤਰ ਸੁਰੇਸ਼ ਕੁਮਾਰ

IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼
IELTS ਦਾ ਪੇਪਰ ਦੇਣ ਗਏ ਨੌਜਵਾਨ ਦਾ ਕਤਲ, ਦਾਦੀ ਨੇ ਸੰਦੂਕ 'ਚ ਬੰਦ ਕੀਤੀ ਲਾਸ਼

ਲੁਧਿਆਣਾ: ਬੀਤੀ 30 ਦਸੰਬਰ ਨੂੰ ਜਗਰਾਉਂ ਦੇ ਪਿੰਡ ਦੇਹੜਕਾ ਦੇ 22 ਸਾਲਾ ਨੌਜਵਾਨ ਦੇ

ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'
ਹਰਿਆਣਾ ਦੇ ਕਾਲਜਾਂ ਨੂੰ ਪੰਜਾਬ ਯੂਨੀਵਰਸਿਟੀ ਨਾਲ ਜੋੜਨ ਦਾ ਵਿਰੁੱਧ ਡਟੀ 'ਆਪ'

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ

ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ
ਦੁਬਈ ਤੋਂ ਪਰਤ ਕੇ ਡਾਂਸਰ ਨੇ ਕੀਤਾ ਪਤੀ ਦਾ ਕਤਲ

ਸੰਗਰੂਰ: ਪੁਲਿਸ ਨੇ ਅੰਨ੍ਹੇ ਕਤਲ ਦੀ ਗੁੱਥੀ ਨੂੰ ਸੁਲਝਾਉਂਦਿਆਂ ਦੁਬਈ ਤੋਂ ਪਰਤੀ

ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ
ਸੁਰੇਸ਼ ਕੁਮਾਰ ਕਾਰਨ ਉਜਾਗਰ ਹੋਏ ਸਰਕਾਰ ਦੇ ਪਾਵਰ ਸੈਂਟਰ

ਯਾਦਵਿੰਦਰ ਸਿੰਘ ਚੰਡੀਗੜ੍ਹ: ਸੁਰੇਸ਼ ਕੁਮਾਰ ਦੇ ਕੇਸ ਨੇ ਕੈਪਟਨ ਸਰਕਾਰ ‘ਚ ਬਣੇ

ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ
ਕੈਪਟਨ ਦੇ 'ਦੁਲਾਰੇ' ਸੁਰੇਸ਼ ਕੁਮਾਰ ਦੀ ਹੋਈ ਛੁੱਟੀ

ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਦੇ ਮੁੱਖ ਪ੍ਰਿੰਸੀਪਲ ਸਕੱਤਰ