ਜਲਿਆਂਵਾਲਾ ਬਾਗ ਦੀ ਹੋਏਗੀ ਕਾਇਆ-ਕਲਪ

By: ਏਬੀਪੀ ਸਾਂਝਾ | | Last Updated: Monday, 8 May 2017 3:46 PM
ਜਲਿਆਂਵਾਲਾ ਬਾਗ ਦੀ ਹੋਏਗੀ ਕਾਇਆ-ਕਲਪ

ਅੰਮ੍ਰਿਤਸਰ: ਕੇਂਦਰੀ ਮੰਤਰੀ ਡਾਕਟਰ ਮਹੇਸ਼ ਵਰਮਾ ਨੇ ਕਿਹਾ ਹੈ ਕਿ ਮੰਤਰੀ ਜਲਿਆਂਵਾਲਾ ਬਾਗ ਦੀ ਇਤਿਹਾਸਕ ਮਹੱਤਤਾ ਨੂੰ ਮੁੱਖ ਰੱਖਦਿਆਂ ਇਸ ਦਾ ਕਾਇਆ ਕਲਪ ਕੀਤਾ ਜਾਵੇਗਾ। ਇੱਥੇ ਅਤਿ ਆਧੁਨਿਕ ਤਕਨੀਕਾਂ ਨਾਲ ਲੈਸ ਡਿਜੀਟਲ ਮਿਊਜ਼ੀਅਮ, ਵਿਰਚੂਅਲ ਮਿਊਜ਼ੀਅਮ (Virtual) ਤੇ ਵਿਆਖਿਆ ਕੇਂਦਰ ਬਣਾਉਣ ਦੇ ਨਾਲ-ਨਾਲ ਲੋੜੀਂਦੇ ਸੁਧਾਰ ਵੀ ਕੀਤੇ ਜਾਣਗੇ।

 

ਕੇਂਦਰੀ ਸੈਰ ਸਪਾਟਾ ਮੰਤਰੀ ਅੱਜ ਅੰਮ੍ਰਿਤਸਰ ਵਿਖੇ ਸ਼ਹੀਦਾਂ ਦੇ ਅਸਥਾਨ ਜਲਿਆਂਵਾਲਾ ਬਾਗ ਵਿਖੇ ਸ਼ਰਧਾਂਜਲੀ ਭੇਂਟ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ ਲਹਿਰ ਨੂੰ ਨਵੀਂ ਦਿਸ਼ਾ ਦੇਣ ਵਾਲੇ 13 ਅਪ੍ਰੈਲ 1919 ਦੇ ਸਾਕੇ ਦੇ ਗਵਾਹ ਇਸ ਇਤਿਹਾਸਕ ਸਥਾਨ ਦੀ ਮੌਜੂਦਾ ਹਾਲਤ ਨੂੰ ਵੇਖਦੇ ਹੋਏ ਇੱਥੇ ਜਲਦ ਹੀ ਕੰਮ ਸ਼ੁਰੂ ਕੀਤਾ ਜਾਵੇਗਾ।

 

ਉਨ੍ਹਾਂ ਕਿਹਾ ਕਿ ਬਾਗ ਦੀ ਪ੍ਰਬੰਧਕੀ ਟਰੱਸਟ, ਹੋਰ ਸਮਾਜਿਕ ਜਥੇਬੰਦੀਆਂ ਤੇ ਇੱਥੇ ਆਉਣ ਵਾਲੇ ਸੈਲਾਨੀਆਂ ਨਾਲ ਸਲਾਹ ਮਸ਼ਵਰੇ ਤੋਂ ਬਾਅਦ ਇੱਕ ਚੰਗੀ ਕੰਪਨੀ ਤੋਂ ਡੀਪੀਆਰ ਤਿਆਰ ਕਰਕੇ ਕੰਮ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਾਗ ਵਿੱਚ ਸੈਲਾਨੀਆਂ ਦੇ ਆਉਣ ਦਾ ਸਮਾਂ ਵੀ ਵਧਾਇਆ ਜਾਵੇਗਾ। ਇਸ ਨੂੰ ਸੁੰਦਰ ਰੂਪ ਦਿੱਤਾ ਜਾਵੇਗਾ ਤਾਂ ਜੋ ਪੂਰੀ ਦੁਨੀਆ ਸਾਹਮਣੇ ਦਰਸਾਇਆ ਜਾ ਸਕੇ ਕਿ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿੱਚ ਇਸ ਸਥਾਨ ਦਾ ਬਹੁਤ ਮਹੱਤਵਪੂਰਨ ਯੋਗਦਾਨ ਰਿਹਾ ਹੈ।

 

ਕੇਂਦਰੀ ਮੰਤਰੀ ਨੇ ਕਿਹਾ ਕਿ ਇਤਿਹਾਸਕ ਤੇ ਧਾਰਮਿਕ ਮਹੱਤਤਾ ਵਾਲੇ ਅੰਮ੍ਰਿਤਸਰ ਨੂੰ ਇੱਕ ਪ੍ਰਮੁੱਖ ਸੈਲਾਨੀ ਕੇਂਦਰ ਦੇ ਰੂਪ ਵਿੱਚ ਵਿਕਸਤ ਕੀਤਾ ਜਾਵੇਗਾ। ਇਸ ਦਾ ਕੇਂਦਰ ਬਿੰਦੂ ਜਲਿਆਂਵਾਲਾ ਬਾਗ ਨੂੰ ਬਣਾਇਆ ਜਾਵੇਗਾ। ਇਹ ਕੰਮ ਆਉਂਦੇ 8 ਮਹੀਨੇ ਵਿੱਚ ਮੁਕੰਮਲ ਕੀਤਾ ਜਾਵੇਗਾ।

First Published: Monday, 8 May 2017 3:46 PM

Related Stories

ਰਾਮਦਾਸ ਸਰਾਂ 'ਚੋਂ ਮਿਲੀ ਲਾਸ਼
ਰਾਮਦਾਸ ਸਰਾਂ 'ਚੋਂ ਮਿਲੀ ਲਾਸ਼

ਅੰਮ੍ਰਿਤਸਰ: ਸ੍ਰੀ ਗੁਰੂ ਰਾਮਦਾਸ ਸਰਾਂ ਅੰਮ੍ਰਿਤਸਰ ਵਿੱਚੋਂ ਬੀਤੇ ਦਿਨੀਂ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ
ਸਿਆਸੀ ਪਲਟਾ: ਅਕਾਲੀਆਂ ਖਿਲਾਫ ਅਕਾਲ ਤਖਤ ਪੁੱਜੇ ਬੈਂਸ ਭਰਾ

ਅੰਮ੍ਰਿਤਸਰ: ਲੁਧਿਆਣਾ ਤੋਂ ਵਿਧਾਇਕ ਤੇ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਨਜੀਤ

ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ
ਅੰਮ੍ਰਿਤਸਰ ਨੂੰ ਹੋਏ 440 ਸਾਲ, ਸਥਾਪਨਾ ਦਿਵਸ ਮਨਾਇਆ ਜਾਵੇਗਾ

ਅੰਮ੍ਰਿਤਸਰ: 27 ਜੂਨ ਨੂੰ ਗੁਰੂ ਕੀ ਨਗਰੀ ਸ਼ਹਿਰ ਅੰਮ੍ਰਿਤਸਰ ਦਾ ਸਥਾਪਨਾ ਦਿਵਸ

ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ
ਮਾਂ ਬੋਲੀ ਨਾਲ ਅਨਿਆ 'ਤੇ ਐਕਸ਼ਨ ਲਵੇ ਕੈਪਟਨ ਸਰਕਾਰ: ਬਡੂੰਗਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ

ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'
ਸਿੱਖ ਰਾਜ ਕਾਇਮ ਕਰਨ ਵਾਲੇ ਪਹਿਲੇ 'ਬੰਦੇ'

ਅੰਮ੍ਰਿਤਸਰ: ਮਹਾਨ ਜਰਨੈਲ, ਤੇਜਸਵੀ ਯੋਧੇ ਤੇ ਪੰਜਾਬ ਵਿੱਚ ਪਹਿਲਾ ਸਿੱਖ ਰਾਜ ਕਾਇਮ

ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ
ਸ਼੍ਰੋਮਣੀ ਕਮੇਟੀ ਵੀ 'ਆਪ' ਵਿਧਾਇਕ ਦੇ ਹੱਕ 'ਚ ਸਰਗਰਮ, ਗਵਰਨਰ ਕੋਲ ਪਹੁੰਚ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ
'ਆਪ' ਵਿਧਾਇਕ ਦੀ ਦਸਤਾਰ ਲਾਹੁਣ ਦਾ ਅਕਾਲ ਤਖ਼ਤ ਵੱਲੋਂ ਸਖ਼ਤ ਨੋਟਿਸ

ਅੰਮ੍ਰਿਤਸਰ: ਅੱਜ ਵਿਧਾਨ ਸਭਾ ‘ਚ ਹੋਏ ਘਟਨਾਕ੍ਰਮ ਦੌਰਾਨ ਆਮ ਆਦਮੀ ਪਾਰਟੀ

ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ
ਗੁਰੂ ਨਗਰੀ 'ਚ ਚੋਰਾਂ ਨੇ ਸ਼ਹੀਦੀ ਖੂਹ ਨੂੰ ਵੀ ਨਾ ਬਖਸ਼ਿਆ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ‘ਚ ਲੁੱਟਾਂ-ਖੋਹਾਂ ਜਾਂ ਫਿਰ ਇੱਥੇ

"ਸੁਪਰ ਸਿੰਘ" ਦਿਲਜੀਤ ਤੋਂ ਸ਼੍ਰੋਮਣੀ ਕਮੇਟੀ ਨਾਰਾਜ਼

ਅੰਮ੍ਰਿਤਸਰ: ਦਿਲਜੀਤ ਦੋਸਾਂਝ ਦੀ ਨਵੀਂ ਫਿਲਮ “ਸੁਪਰ ਸਿੰਘ” ਰਿਲੀਜ਼ ਹੋਣ ਤੋਂ