ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

By: ਏਬੀਪੀ ਸਾਂਝਾ | | Last Updated: Monday, 16 October 2017 3:48 PM
ਜਥੇਦਾਰ ਦੀ ਪੰਜਾਬ ਸਰਕਾਰ ਨੂੰ ਚੇਤਾਵਨੀ

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪੰਜਾਬ ਸਰਕਾਰ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਇਸ ਸਾਲ ਦੀਵਾਲੀ/ਬੰਦੀਛੋੜ ਦਿਵਸ ਮੌਕੇ ਮੁਤਵਾਜ਼ੀ ਜਥੇਦਾਰਾਂ ਵੱਲੋਂ ਕੋਈ ਵੀ ਪੰਥ ਵਿਰੋਧੀ ਕਾਰਵਾਈ ਕਰਨ ਕਰਕੇ ਕੋਈ ਘਟਨਾ ਵਾਪਰਦੀ ਹੈ ਤਾਂ ਇਸ ਲਈ ਉਹ ਪੰਥਕ ਧਿਰਾਂ ਤੇ ਸੂਬਾ ਸਰਕਾਰ ਸਿੱਧੇ ਤੌਰ ‘ਤੇ ਜ਼ਿਮੇਵਾਰ ਹੋਵੇਗੀ।

 

ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਮੁਤਵਾਜ਼ੀ ਜਥੇਦਾਰਾਂ ਵੱਲੋਂ ਆਪਣੀ ਵੱਖਰੀ ਰਵਾਇਤ ਲਾਗੂ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਬਾਹਰ ਤਨਖਾਹਾਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਹਨ, ਜੋ ਮਰਿਆਦਾ ਦੇ ਬਿਲਕੁਲ ਉਲਟ ਹੈ। ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਤੀ ਪਹਿਲੀ ਵਾਰ ਸਖ਼ਤ ਨਰਾਜ਼ਗੀ ਪ੍ਰਗਟ ਕਰਦਿਆਂ ਕਿਹਾ ਸ਼੍ਰੋਮਣੀ ਕਮੇਟੀ ਨੂੰ ਵੀ ਖਿੱਚਿਆ ਜਾਵੇਗਾ, ਕਿਉਂਕਿ ਜੋ ਕੁਝ ਵਾਪਰ ਰਿਹਾ ਹੈ, ਉਹ ਸ਼੍ਰੋਮਣੀ ਕਮੇਟੀ ਵੱਲੋਂ ਵਰਤੀ ਜਾਂਦੀ ਢਿੱਲਮੱਠ ਕਰਕੇ ਹੀ ਵਾਪਰ ਰਿਹਾ ਹੈ। ਬੀਬੀ ਜਗੀਰ ਕੌਰ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਮਾਮਲੇ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਾਮਲਾ ਅਜੇ ਵਿਚਾਰ ਅਧੀਨ ਪਿਆ ਹੈ, ਪਹਿਲਾਂ ਪੰਥ ਨੂੰ ਦਰਪੇਸ਼ ਹਾਲੀਆ ਮਾਮਲਿਆਂ ਬਾਰੇ ਵਿਚਾਰ ਕਰਨ ਤੋਂ ਬਾਅਦ ਹੀ ਇਸ ‘ਤੇ ਵਿਚਾਰ ਕੀਤੀ ਜਾਵੇਗੀ।

 

ਦੱਸਣਯੋਗ ਹੈ ਕਿ ਸਾਲ 2015 ਵਿੱਚ ਅੰਮ੍ਰਿਤਸਰ ਦੇ ਚੱਬ ਪਿੰਡ ਵਿੱਚ ਸੱਦੇ ਗਏ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਜਥੇਦਾਰਾਂ ਨੇ ਕਿਹਾ ਸੀ ਕਿ ਕੌਮ ਦੇ ਨਾਮ ਸੰਦੇਸ਼ ਗਿਆਨੀ ਗੁਰਬਚਨ ਸਿੰਘ ਨਹੀਂ ਬਲਕਿ ਸਰਬੱਤ ਖਾਲਸਾ ਵੱਲੋਂ ਥਾਪੇ ਗਏ ਕਾਰਜਕਾਰੀ ਜਥੇਦਾਰ ਧਿਆਨ ਸਿੰਘ ਮੰਡ ਦੇਣਗੇ। ਇਸ ਤੋਂ ਬਾਅਦ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਂ ਦੇ ਬਾਵਜੂਦ ਮੰਡ ਤੇ ਬਾਕੀ ਮੁਤਵਾਜ਼ੀ ਜਥੇਦਾਰ ਉੱਥੇ ਪਹੁੰਚ ਗਏ ਸੀ ਤੇ ਮਾਹੌਲ ਕਾਫੀ ਤਣਾਅਪੂਰਨ ਹੋ ਗਿਆ ਸੀ।

 

ਉਸ ਵੇਲੇ ਸਰਕਾਰ ਅਕਾਲੀ ਦਲ ਦੀ ਸੀ ਪਰ ਹੁਣ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਪਹਿਲੀ ਵਾਰ ਬੰਦੀ ਛੋੜ ਦਿਵਸ ਮੌਕੇ ਹੋਣ ਵਾਲੇ ਸਮਾਗਮਾਂ ਵਿੱਚ ਪੈਣ ਵਾਲੇ ਖਲਲ ਨੂੰ ਰੋਕਣ ਲਈ ਜਥੇਦਾਰ ਵੱਲੋਂ ਚੇਤਾਵਨੀ ਦਿੱਤੀ ਗਈ ਹੈ। ਗੌਰਤਲਬ ਹੈ ਕਿ ਬੀਤੇ ਦਿਨੀਂ ਵੀ ਮੁਤਵਾਜ਼ੀ ਜਥੇਦਾਰਾਂ ਨੂੰ ਹਰਿਮੰਦਰ ਸਾਹਿਬ ਦੇ ਅੰਦਰ ਜਾ ਕੇ ਹੁਕਮਨਾਮਾ ਸੁਣਾਉਣ ਤੋਂ ਰੋਕ ਗਿਆ ਸੀ। ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਤੇ ਮੁਤਵਾਜ਼ੀ ਜਥੇਦਾਰਾਂ ਦੇ ਸਮਰਥਕਾਂ ਵਿਚਾਲੇ ਝੜਪ ਵੀ ਹੋਈ ਸੀ।

First Published: Monday, 16 October 2017 3:48 PM

Related Stories

ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ
ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ

ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ
ਹੁਣ ਗਿਆਨੀ ਗੁਰਬਚਨ ਸਿੰਘ ਨੇ ਸੁਣਾਈਆਂ ਮੋਦੀ ਸਰਕਾਰ ਨੂੰ ਖਰੀਆਂ-ਖਰੀਆਂ

ਅੰਮ੍ਰਿਤਸਰ: ਦਿੱਲੀ ਸਥਿਤ ਦਿਆਲ ਸਿੰਘ ਕਾਲਜ ਦਾ ਨਾਮ ਬਦਲੇ ਜਾਣ ਦੇ ਮਾਮਲੇ ‘ਤੇ

ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?
ਮਜੀਠਾ ਹਲਕੇ 'ਚ ਵਾਰਦਾਤਾਂ ਲਈ ਜ਼ਿੰਮੇਵਾਰ ਕੌਣ?

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਮਜੀਠੀਆ ਨੇ ਪੰਜਾਬ ਤੇ ਖ਼ਾਸ

ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ ਉਠਾਏ ਗੰਭੀਰ ਸਵਾਲ
ਪੰਜਾਬ ਦਾ ਮਾਹੌਲ ਖਰਾਬ ਕਰਨ ਵਾਲੇ ਸ਼ਿਵ ਸੈਨਿਕ ਕੌਣ? ਸੂਬਾ ਪ੍ਰਧਾਨ ਯੋਗਰਾਜ ਨੇ...

ਅੰਮ੍ਰਿਤਸਰ: ਪੰਜਾਬ ਵਿੱਚ ਆਏ ਦਿਨ ਸ਼ਿਵ ਸੈਨਾ ਦੇ ਨਾਮ ‘ਤੇ ਕਿਸੇ ਦੂਜੇ ਧਰਮ

ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ
ਨਵਜੋਤ ਸਿੱਧੂ ਦੀ ਕਾਲੋਨੀ 'ਚੋਂ ਬੰਦੂਕ ਦੀ ਨੋਕ 'ਤੇ ਲੁੱਟੀ ਕਾਰ

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਲੁੱਟ ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ

ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ
ਸੜਕਾਂ 'ਤੇ ਉੱਤਰੇ ਅਕਾਲੀਆਂ ਨੇ ਸਾੜੇ ਕੇਜਰੀਵਾਲ-ਖਹਿਰਾ ਦੇ ਪੁਤਲੇ

ਅੰਮ੍ਰਿਤਸਰ: ਆਮ ਆਦਮੀ ਪਾਰਟੀ ਵਿਧਾਇਕ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ

ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !
ਢੱਡਰੀਆਂ ਵਾਲੇ ਦੇ ਬਿਆਨ ਤੋਂ ਅਣਜਾਣ ਜਥੇਦਾਰ !

ਅੰਮ੍ਰਿਤਸਰ: ਬੀਤੇ ਦਿਨੀਂ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਹੋਈ ਪੰਜ ਸਿੰਘ

ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ
ਹਰਿਮੰਦਰ ਸਾਹਿਬ ਨਤਮਸਤਕ ਹੋਣ ਮਗਰੋਂ ਦੇਸ਼ ਦੇ ਰਾਸ਼ਟਰਪਤੀ ਨੇ ਕੀ ਲਿਖਿਆ ? ਜਾਣੋ

ਅੰਮ੍ਰਿਤਸਰ: ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅੱਜ ਆਪਣੀ ਪਤਨੀ ਸਮੇਤ ਸ੍ਰੀ