ਖੱਡਾਂ ਦੀ ਨਿਲਾਮੀ 'ਚ ਬੇਨੇਮੀਆਂ ਦੀ ਰਿਪੋਰਟ ਮੁੱਖ ਮੰਤਰੀ ਕੋਲ ਪਹੁੰਚੀ

By: ਏਬੀਪੀ ਸਾਂਝਾ | | Last Updated: Thursday, 10 August 2017 2:47 PM
ਖੱਡਾਂ ਦੀ ਨਿਲਾਮੀ 'ਚ ਬੇਨੇਮੀਆਂ ਦੀ ਰਿਪੋਰਟ ਮੁੱਖ ਮੰਤਰੀ ਕੋਲ ਪਹੁੰਚੀ

ਚੰਡੀਗੜ੍ਹ: ਪੰਜਾਬ ਵਿੱਚ ਰੇਤ ਖੱਡਾਂ ਦੀ ਨਿਲਾਮੀ ‘ਚ ਬੇਨਿਯਮੀਆਂ ਦੇ ਲੱਗੇ ਇਲਜ਼ਾਮਾਂ ਦੀ ਜਾਂਚ ਕਰ ਰਹੇ ਜਸਟਿਸ ਜੇ.ਐਸ. ਨਾਰੰਗ ਕਮਿਸ਼ਨ ਨੇ ਅੱਜ ਆਪਣੀ ਰਿਪੋਰਟ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪ ਦਿੱਤੀ ਹੈ। ਜਸਟਿਸ ਨਾਰੰਗ ਨੇ ਅੱਜ ਸਵੇਰੇ ਮੁੱਖ ਮੰਤਰੀ ਨੂੰ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ‘ਤੇ ਮਿਲ ਕੇ ਰਿਪੋਰਟ ਸੌਂਪੀ।

 

ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਇਹ ਰਿਪੋਰਟ ਮੁੱਖ ਸਕੱਤਰ ਨੂੰ ਭੇਜਦਿਆਂ ਦੋ ਹਫਤਿਆਂ ਵਿੱਚ ਆਪਣੀ ਟਿੱਪਣੀ ਦੇ ਕੇ ਵਾਪਸ ਭੇਜਣ ਲਈ ਆਖਿਆ। ਮੁੱਖ ਮੰਤਰੀ ਨੇ ਇਸ ਵਰ੍ਹੇ ਮਈ ਮਹੀਨੇ ਵਿੱਚ ਖਣਨ ਵਿਭਾਗ ਵੱਲੋਂ ਰੇਤ ਖੱਡਾਂ ਦੀ ਕਰਵਾਈ ਨਿਲਾਮੀ ਵਿੱਚ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਸ਼ਮੂਲੀਅਤ ਦੇ ਇਲਜ਼ਾਮਾਂ ਦੇ ਮੱਦੇਨਜ਼ਰ ਇੱਕ ਮੈਂਬਰੀ ਕਮਿਸ਼ਨ ਕਾਇਮ ਕਰਨ ਦੇ ਹੁਕਮ ਦਿੱਤੇ ਸਨ।ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਸੇਵਾ ਮੁਕਤ ਜੱਜ ਜਸਟਿਸ ਜੇ.ਐਸ. ਨਾਰੰਗ ਦੇ ਕਮਿਸ਼ਨ ਨੂੰ ਬਹੁ-ਕਰੋੜੀ ਰੇਤ ਖਣਨ ਨਿਲਾਮੀ ਵਿੱਚ ਸਿੰਚਾਈ ਤੇ ਬਿਜਲੀ ਮੰਤਰੀ ਵਿਰੁੱਧ ਬੇਨਿਯਮੀਆਂ ਦੇ ਲੱਗੇ ਇਲਜ਼ਾਮਾਂ ਨਾਲ ਜੁੜੇ ਸਾਰੇ ਪਹਿਲੂਆਂ ਦੀ ਜਾਂਚ ਲਈ ਆਖਿਆ ਗਿਆ ਸੀ।

 

 

ਕਮਿਸ਼ਨ ਨੂੰ ਇਸ ਪੱਖ ਦੀ ਪੜਤਾਲ ਕਰਨ ਲਈ ਆਖਿਆ ਗਿਆ ਸੀ ਕਿ ਕੀ ਮੰਤਰੀ ਦੇ ਸਾਬਕਾ ਮੁਲਾਜ਼ਮਾਂ ਨੂੰ ਦੋ ਖੱਡਾਂ ਦੇ ਟੈਂਡਰ ਦੇਣ ਮੌਕੇ ਬੋਲੀ ਦੇ ਨਿਯਮਾਂ ਤੇ ਸ਼ਰਤਾਂ ਦੀ ਪਾਲਣਾ ਕੀਤੀ ਗਈ ਸੀ? ਕੀ ਇਨ੍ਹਾਂ ਦੋਵਾਂ ਖੱਡਾਂ ਨੂੰ ਅਲਾਟ ਕਰਨ ਵਿੱਚ ਬੋਲੀ ਦੀ ਕੀਮਤ ਸਬੰਧੀ ਰਾਣਾ ਗੁਰਜੀਤ ਸਿੰਘ ਦਾ ਕਿਸੇ ਕਿਸਮ ਦਾ ਪ੍ਰਭਾਵ ਸੀ? ਕੀ ਬੋਲੀਕਾਰਾਂ ਨੇ ਇਨ੍ਹਾਂ ਦੋਵਾਂ ਖੱਡਾਂ ਲਈ ਮੰਤਰੀ ਵੱਲੋਂ ਬੋਲੀ ਦਿੱਤੀ? ਇਸ ਕਮਿਸ਼ਨ ਦਾ ਗਠਨ ਕਮਿਸ਼ਨ ਆਫ ਇੰਕੁਆਇਰੀ ਐਕਟ, 1952 ਤਹਿਤ ਕੀਤਾ ਗਿਆ ਸੀ। ਕਮਿਸ਼ਨ ਨੂੰ ਇਸ ਪਹਿਲੂ ਦੀ ਵੀ ਪੜਤਾਲ ਕਰਨ ਲਈ ਕਿਹਾ ਗਿਆ ਸੀ ਕਿ ਕੀ ਬੋਲੀਕਾਰਾਂ ਨੂੰ ਇਹ ਦੋ ਖੱਡਾਂ ਅਲਾਟ ਕਰਨ ਮੌਕੇ ਮੰਤਰੀ ਨੂੰ ਕੋਈ ਬੋਲੋੜਾ ਵਿੱਤੀ ਲਾਭ ਜਾਂ ਮੁਨਾਫਾ ਹਾਸਲ ਹੋਇਆ ਤੇ ਕੀ ਇਹ ਦੋ ਖੱਡਾਂ ਬੋਲੀਕਾਰਾਂ ਨੂੰ ਨਿਲਾਮ ਕਰਨ ਨਾਲ ਸਰਕਾਰੀ ਮਾਲੀਏ ਨੂੰ ਕੋਈ ਘਾਟਾ ਪਿਆ।

First Published: Thursday, 10 August 2017 2:47 PM

Related Stories

ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?
ਡੇਰਾ ਮੁਖੀ ਦੇ ਨਾਂ 'ਤੇ ਪੰਜਾਬ 'ਚ ਕਿਉਂ ਫੈਲਾਈ ਜਾ ਰਹੀ ਦਹਿਸ਼ਤ?

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ

ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?
ਮੰਤਰੀ ਜੀ ਕਹਿੰਦੇ ਕਰਜ਼ੇ ਕਰਕੇ ਥੋੜ੍ਹੇ ਮਰਦੇ ਨੇ ਕਿਸਾਨ...?

ਪਠਾਨਕੋਟ: ਪੰਜਾਬ ਦੇ ਕਿਸਾਨ ਸਿਰਫ ਕਰਜ਼ੇ ਕਾਰਨ ਹੀ ਖ਼ੁਦਕੁਸ਼ੀਆਂ ਨਹੀਂ ਕਰਦੇ,

ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ
ਡੇਰਾ ਸਿਰਸਾ ਮਾਮਲਾ: ਪੂਰੀ ਸਖਤੀ ਵਰਤਣ ਦੇ ਰੌਂਅ 'ਚ ਪੁਲਿਸ

ਚੰਡੀਗੜ੍ਹ: ਹਰਿਆਣਾ ਤੇ ਪੰਜਾਬ ਵਿੱਚ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ 25

ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ
ਬੀਜੇਪੀ ਲੀਡਰ ਨੂੰ ਸੋਸ਼ਲ ਮੀਡੀਆ 'ਤੇ ਤਸਵੀਰਾਂ ਪਾਉਣਾ ਪਿਆ ਮਹਿੰਗਾ

ਜਲੰਧਰ: ਬੀਜੇਪੀ ਦੇ ਸੀਨੀਅਰ ਲੀਡਰ ਮਨੋਰੰਜਨ ਕਾਲੀਆ ਨੇ ਆਪਣੇ ਘਰ ‘ਚ ਬਰਸਾਤੀ

ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ
ਡੇਰਾ ਸਿਰਸਾ ਮੁਖੀ ਬਾਰੇ ਫੈਸਲੇ ਤੋਂ ਪਹਿਲਾਂ ਪੁਲਿਸ ਚੌਕਸ

ਬਠਿੰਡਾ: 25 ਅਗਸਤ ਨੂੰ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੰਚਕੂਲਾ ਵਿਚਲੀ

ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ
ਰੁਪਿੰਦਰ ਗਾਂਧੀ ਦੇ ਭਰਾ ਦਾ ਕਾਤਲ ਆਇਆ ਸਾਹਮਣੇ

ਚੰਡੀਗੜ੍ਹ: ਐਤਵਾਰ ਨੂੰ ਪੰਜਾਬ ਦੇ ਖੰਨਾ ਨੇੜਲੇ ਪਿੰਡ ਰਸੂਲੜਾ ‘ਚ ਹੋਏ ਮ੍ਰਿਤਕ

ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ
ਚੰਡੀਗੜ੍ਹ, ਪੰਚਕੂਲਾ ਤੇ ਮੁਹਾਲੀ 'ਚ ਮੀਂਹ ਨੇ ਲੀਹੋਂ ਲਾਹੀ ਜ਼ਿੰਦਗੀ

ਚੰਡੀਗੜ੍ਹ: ਸੋਮਵਾਰ ਦੀ ਸਵੇਰ ਸ਼ਹਿਰ ਵਾਸੀਆਂ ਲਈ ਅਭੁੱਲ ਬਣ ਗਈ। ਸਵੇਰ ਤੋਂ ਹੀ ਮੀਂਹ

ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ
ਬਹਿਬਲ ਕਲਾਂ ਗੋਲੀ ਕਾਂਡ ਦੀ ਸੀਸੀਟੀਵੀ ਫੁਟੇਜ਼ ਨੇ ਖੋਲ੍ਹੀ ਪੋਲ

ਬਠਿੰਡਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਜ਼ਾਹਿਰ ਕਰ ਰਹੀ ਸੰਗਤ

ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ
ਅਧਿਆਪਕ ਦਿਵਸ 'ਤੇ ਪ੍ਰਸ਼ਾਸਨ ਨੂੰ ਪੜ੍ਹਨੇ ਪਾਉਣਗੇ ਅਧਿਆਪਕ

ਅੰਮ੍ਰਿਤਸਰ: 5 ਸਤੰਬਰ ਨੂੰ ਪੂਰੇ ਦੇਸ਼ ਵਿੱਚ ਮਨਾਏ ਜਾਣ ਵਾਲੇ ਅਧਿਆਪਕ ਦਿਵਸ ਵਾਲੇ