ਗੈਰਕਾਨੂੰਨੀ ਰੇਤ ਖੁਦਾਈ ਦੀ ਜਾਂਚ ਹੋਏ ਸੀ.ਬੀ.ਆਈ. ਹਵਾਲੇ

By: Harsharan K | | Last Updated: Wednesday, 10 January 2018 5:36 PM
ਗੈਰਕਾਨੂੰਨੀ ਰੇਤ ਖੁਦਾਈ ਦੀ ਜਾਂਚ ਹੋਏ ਸੀ.ਬੀ.ਆਈ. ਹਵਾਲੇ

ਚੰਡੀਗੜ੍ਹ: ਮਾਫੀਆ ਤੇ ਸਿਆਸਤਦਾਨਾਂ ਵਿਚਲੀ ਗੰਢਤੁੱਪ ਨਾਲ ਹੋ ਰਹੀ ਗੈਰਕਾਨੂੰਨੀ ਰੇਤ ਖੁਦਾਈ ਦੀ ਜਾਂਚ ਸੀ.ਬੀ.ਆਈ. ਹਵਾਲੇ ਕੀਤੀ ਜਾਵੇ। ਇਹ ਗੱਲ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਲੀਡਰ ਸੁਖਪਾਲ ਸਿੰਘ ਖਹਿਰਾ ਨੇ ਕਹੀ ਹੈ। ਮੰਤਰੀ ਤ੍ਰਿਪਤ ਬਾਜਵਾ ਵੱਲੋਂ ਪੰਜਾਬ ਵਿੱਚ ਸ਼ਰੇਆਮ ਗੈਰਕਾਨੂੰਨੀ ਰੇਤ ਖੁਦਾਈ ਮੰਨੇ ਜਾਣ ਦੇ ਸੰਦਰਭ ‘ਚ ਵਿਰੋਧੀ ਧਿਰ ਦੇ ਨੇਤਾ ਖਹਿਰਾ ਨੇ ਇਹ ਬਿਆਨ ਦਿੱਤਾ ਹੈ। ਵਿਰੋਧੀ ਧਿਰ ਨੇਤਾ ਨੇ ਕਿਹਾ ਕਿ ਖ਼ੁਦ ਸਰਕਾਰ ਦੇ ਮੰਤਰੀ ਨੇ ਹੋਰ ਅੱਗੇ ਵਧਦੇ ਹੋਏ ਇਲਜ਼ਾਮ ਲਾਇਆ ਹੈ ਕਿ ਮਾਈਨਿੰਗ ਮਾਫੀਆ ਨੇ ਹੁਣ ਬਿਆਸ ਤੇ ਰਾਵੀ ਦੇ ਕੰਢਿਆਂ ਉੱਪਰਲੀ ਪੰਚਾਇਤੀ ਜਮੀਨਾਂ ਉੱਪਰ ਕਬਜ਼ਾ ਕਰਕੇ ਮਾਈਨਿੰਗ ਕਰਨੀ ਸ਼ੁਰੂ ਕਰ ਦਿੱਤੀ ਹੈ।
ਖਹਿਰਾ ਨੇ ਕਿਹਾ ਕਿ ਮੰਤਰੀ ਬਾਜਵਾ ਦੇ ਬਿਆਨ ਨੇ ਮੁੜ ਸਾਡੇ ਇਲਜ਼ਾਮਾਂ ਨੂੰ ਪੁਖਤਾ ਸਾਬਤ ਕੀਤਾ ਹੈ ਕਿ ਗੈਰਕਾਨੂੰਨੀ ਰੇਤ ਖੁਦਾਈ ਪੂਰੇ ਸੂਬੇ ਵਿੱਚ ਸ਼ਰੇਆਮ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਇੰਨੇ ਵੱਡੇ ਪੱਧਰ ਉੱਪਰ ਕੀਤੀ ਜਾ ਰਹੀ ਗੈਰਕਾਨੂੰਨੀ ਰੇਤ ਖੁਦਾਈ ਕਾਂਗਰਸੀ ਵਿਧਾਇਕਾਂ ਤੇ ਮੰਤਰੀਆਂ ਦੀ ਸ਼ਹਿ ਤੋਂ ਬਿਨਾਂ ਮੁਮਕਿਨ ਨਹੀਂ ਹੈ।
ਖਹਿਰਾ ਨੇ ਕਿਹਾ ਕਿ ਭਾਂਵੇ ਉਨ੍ਹਾਂ ਨੇ ਇਹ ਮੁੱਦਾ ਵਿਧਾਨ ਸਭਾ ਸੈਸ਼ਨ ਵਿੱਚ ਵੀ ਉਠਾਇਆ ਸੀ ਪਰ ਕੈਪਟਨ ਅਮਰਿੰਦਰ ਸਿੰਘ ਨੇ ਅੱਖਾਂ ਬੰਦ ਕਰ ਰੱਖੀਆਂ ਹਨ ਕਿਉਂਕਿ ਉਹ ਜਾਣਦੇ ਹਨ ਕਿ ਜਦ ਵੀ ਨਿਰਪੱਖ ਤੇ ਆਜ਼ਾਦ ਜਾਂਚ ਕਰਵਾਈ ਗਈ ਤਾਂ ਉਨ੍ਹਾਂ ਦਾ ਚਹੇਤਾ ਮੰਤਰੀ ਰਾਣਾ ਗੁਰਜੀਤ ਸਿੰਘ ਇਸ ਦਾ ਸਭ ਤੋਂ ਪਹਿਲਾ ਸ਼ਿਕਾਰ ਬਣੇਗਾ। ਖਹਿਰਾ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ ਹੁਣ ਰਾਣਾ ਗੁਰਜੀਤ ਸਿੰਘ ਨੇ ਪਠਾਨਕੋਟ ਦੇ ਕ੍ਰੈਸ਼ਰਾਂ ਤੋਂ ਗੁੰਡਾ ਟੈਕਸ ਲੈਣਾ ਸ਼ੁਰੂ ਕਰ ਦਿੱਤਾ ਹੈ ਜਿਵੇਂ ਪਹਿਲਾਂ ਅਕਾਲੀਆਂ ਵੱਲੋਂ ਕੀਤਾ ਜਾਂਦਾ ਸੀ।
ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਨਹਿਰੀ ਵਿਭਾਗ ਦਾ ਮੰਤਰੀ ਹੈ ਇਸ ਕਰਕੇ ਕਰੈਸ਼ਰ ਆਪ੍ਰੇਟਰਾਂ ਨੂੰ ਉਸ ਦੇ ਹੁਕਮ ਮੰਨਣੇ ਪੈਣੇ ਹਨ ਕਿਉਂਕਿ ਦਰਿਆਈ ਇਲਾਕਾ ਉਸ ਦੇ ਵਿਭਾਗ ਹੇਠ ਆਉਂਦਾ ਹੈ। ਵਿਰੋਧੀ ਧਿਰ ਦੇ ਨੇਤਾ ਨੇ ਕਿਹਾ ਕਿ ਪੰਜਾਬ ਪੁਲਿਸ ਜਾਂ ਮਾਈਨਿੰਗ ਵਿਭਾਗ ਮਾਈਨਿੰਗ ਮਾਫੀਆ ਨੂੰ ਨੱਥ ਨਹੀਂ ਪਾ ਸਕਦਾ ਕਿਉਂਕਿ ਕਾਂਗਰਸੀ ਲੀਡਰਾਂ ਨੇ ਉਹਨਾਂ ਨੂੰ ਸ਼ਹਿ ਦਿੱਤੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸੇ ਕਾਰਨ ਹੀ ਵਿਰੋਧੀ ਧਿਰ ਮਾਈਨਿੰਗ ਮਾਫੀਆ-ਸਿਆਸਤਦਾਨਾਂ ਦੀ ਗੰਢ ਤੁੱਪ ਦਾ ਖੁਲਾਸਾ ਕਰਨ ਲਈ ਸੀ.ਬੀ.ਆਈ ਜਾਂਚ ਦੀ ਮੰਗ ਕਰ ਰਹੀ ਹੈ।
First Published: Wednesday, 10 January 2018 5:36 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ