ਖਾਲਿਸਤਾਨੀ ਤੂਫਾਨ ਸਿੰਘ ਦੀ ਲੜਾਈ ਪੁੱਜੀ ਸੁਪਰੀਮ ਕੋਰਟ!

By: Harsharan K | | Last Updated: Tuesday, 18 July 2017 11:41 AM
ਖਾਲਿਸਤਾਨੀ ਤੂਫਾਨ ਸਿੰਘ ਦੀ ਲੜਾਈ ਪੁੱਜੀ ਸੁਪਰੀਮ ਕੋਰਟ!

ਚੰਡੀਗੜ੍ਹ: ਖਾੜਕੂ ਜੁਗਰਾਜ ਸਿੰਘ ਤੂਫ਼ਾਨ ਦੇ ਜੀਵਨ ‘ਤੇ ਬਣੀ ਫ਼ਿਲਮ ‘ਤੂਫ਼ਾਨ ਸਿੰਘ’ ਉੱਤੇ ਸੈਂਸਰ ਬੋਰਡ ਵੱਲੋਂ ਦੂਜੀ ਵਾਰ ਰੋਕ ਲਾਏ ਜਾਣ ਦੇ ਬਾਵਜੂਦ ਫ਼ਿਲਮ ਨਿਰਮਾਤਾ ਦਿਲਬਾਗ਼ ਸਿੰਘ ਨੇ ਹਾਰ ਨਹੀਂ ਮੰਨੀ ਹੈ ਅਤੇ ਉਨ੍ਹਾਂ ਭਾਰਤ ਵਿੱਚ ਫ਼ਿਲਮ ਰਿਲੀਜ਼ ਕਰਵਾਉਣ ਲਈ ਕਾਨੂੰਨੀ ਲੜਾਈ ਲੜਨ ਦਾ ਫ਼ੈਸਲਾ ਕੀਤਾ ਹੈ। ਇਸ ਲਈ ਉਹ ਸੁਪਰੀਮ ਕੋਰਟ ਤੱਕ ਪਹੁੰਚ ਕਰਨਗੇ।

 
ਜ਼ਿਕਰਯੋਗ ਹੈ ਕਿ ਇਹ ਫ਼ਿਲਮ ਪਹਿਲਾਂ ਪਿਛਲੇ ਸਾਲ 16 ਜੁਲਾਈ ਨੂੰ ਰਿਲੀਜ਼ ਹੋਣੀ ਸੀ ਪਰ ਸੈਂਸਰ ਬੋਰਡ ਨੇ ਇਸ ‘ਤੇ ਪਾਬੰਦੀ ਲਾ ਦਿੱਤੀ ਸੀ। ਸੋਧ ਤੋਂ ਬਾਅਦ ਫ਼ਿਲਮ ਆਉਂਦੀ ਚਾਰ ਅਗਸਤ ਨੂੰ ਰਿਲੀਜ਼ ਹੋਣੀ ਸੀ ਪਰ ਸੈਂਸਰ ਬੋਰਡ ਨੇ ਇਕ ਵਾਰ ਮੁੜ ਇਸ ‘ਤੇ ਰੋਕ ਲਾ ਦਿੱਤੀ ਹੈ। ‘ਤੂਫ਼ਾਨ ਸਿੰਘ’ ਹੁਣ ਚਾਰ ਅਗਸਤ ਨੂੰ ਭਾਰਤ ਨੂੰ ਛੱਡ ਕੇ ਦੁਨੀਆ ਭਰ ਵਿੱਚ ਰਿਲੀਜ਼ ਹੋਵੇਗੀ।

 

 
ਫ਼ਿਲਮ ਨਿਰਮਾਤਾ ਦਿਲਬਾਗ ਸਿੰਘ ਨੇ ਇੰਗਲੈਂਡ ਤੋਂ ਗੱਲਬਾਤ ਕਰਦਿਆਂ ਕਿਹਾ ਕਿ ਜੁਗਰਾਜ ਸਿੰਘ ਤੂਫ਼ਾਨ ਨੂੰ ਸਭ ਵਰਗਾਂ ਤੇ ਧਰਮਾਂ ਦੇ ਲੋਕ ਪਿਆਰ ਕਰਦੇ ਸਨ ਅਤੇ ਉਨ੍ਹਾਂ ਦੇ ਨਾਂ ‘ਤੇ ਅੱਜ ਵੀ ਉਨ੍ਹਾਂ ਦੇ ਪਿੰਡ ਵਿੱਚ ਟੂਰਨਾਮੈਂਟ ਕਰਵਾਏ ਜਾਂਦੇ ਹਨ। ਵੱਡੇ ਬਜਟ ਨਾਲ ਇਹ ਫ਼ਿਲਮ ਬਣਾਈ ਗਈ ਹੈ, ਜਿਹੜੀ ਪੰਜਾਬੀ ਫ਼ਿਲਮ ਜਗਤ ਨੂੰ ਨਵਾਂ ਮੁਕਾਮ ਦੇਵੇਗੀ। ਫ਼ਿਲਮ ‘ਚ ਕੁਝ ਵੀ ਇਤਰਾਜ਼ਯੋਗ ਨਹੀਂ ਹੈ। ਇਸ ਵਿੱਚ ਜੁਗਰਾਜ ਸਿੰਘ ਤੂਫ਼ਾਨ ਦੇ ਜੀਵਨ ਦੀ ਅਸਲ ਕਹਾਣੀ ਦਿਖਾਈ ਗਈ ਹੈ। ਦਿਲਬਾਗ ਸਿੰਘ ਨੇ ਕਿਹਾ ਕਿ ਉਹ ਛੇਤੀ ਭਾਰਤ ਆ ਕੇ ਫ਼ਿਲਮ ਨੂੰ ਰਿਲੀਜ਼ ਕਰਵਾਉਣ ਲਈ ਹਰ ਸੰਭਵ ਹੀਲਾ ਕਰਨਗੇ। ਉਨ੍ਹਾਂ ਆਖਿਆ ਕਿ ਹੋ ਸਕਦਾ ਹੈ ਕਿ 4 ਅਗਸਤ ਨੂੰ ਉਨ੍ਹਾਂ ਦੀ ਫ਼ਿਲਮ ਭਾਰਤ ਵਿੱਚ ਰਿਲੀਜ਼ ਨਾ ਹੋਵੇ ਪਰ ਦੇਰ-ਸਵੇਰ ਜ਼ਰੂਰ ਰਿਲੀਜ਼ ਜ਼ਰੂਰ ਹੋਵੇਗੀ।

First Published: Tuesday, 18 July 2017 11:41 AM

Related Stories

ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ
ਜੈਕਲੀਨ ਦੇ ਵੀਡੀਓ ਨੇ ਮਚਾਇਆ ਤਹਿਲਕਾ, 14 ਲੱਖ ਤੋਂ ਜ਼ਿਆਦਾ ਵਾਰ ਵੇਖਿਆ

ਮੁੰਬਈ: ਬਾਲੀਵੁੱਡ ਅਦਾਕਾਰਾ ਜੈਕਲੀਨ ਫਰਨਾਂਡੀਜ਼ ਇਨ੍ਹਾਂ ਦਿਨਾਂ ਵਿੱਚ ਫ਼ਿਲਮ

ਜੇਲ੍ਹ 'ਚੋਂ ਨਿਕਲਣ ਮਗਰੋਂ ਸੰਜੇ ਦੱਤ ਦੀ ਵੱਡੀ ਐਂਟਰੀ
ਜੇਲ੍ਹ 'ਚੋਂ ਨਿਕਲਣ ਮਗਰੋਂ ਸੰਜੇ ਦੱਤ ਦੀ ਵੱਡੀ ਐਂਟਰੀ

ਮੁੰਬਈ: ਜੇਲ੍ਹ ਤੋਂ ਬਾਹਰ ਆਉਣ ਮਗਰੋਂ ਸੰਜੇ ਦੱਤ ਆਪਣੀ ਪਹਿਲੀ ਫਿਲਮ ‘ਭੂਮੀ’