ਖਾਲਸਾ ਕਾਲਜ ਵਿਵਾਦ: ਫਾਈਨਲ ਇਮਤਿਹਾਨ ਮੁਲਤਵੀ

By: ਏਬੀਪੀ ਸਾਂਝਾ | | Last Updated: Monday, 1 May 2017 4:58 PM
ਖਾਲਸਾ ਕਾਲਜ ਵਿਵਾਦ: ਫਾਈਨਲ ਇਮਤਿਹਾਨ ਮੁਲਤਵੀ

ਅੰਮ੍ਰਿਤਸਰ: ਖਾਲਸਾ ਕਾਲਜ ਦੇ ਹੋਸਟਲ ਵਿੱਚ ਵਿਦਿਆਰਥੀ ਹਰਪ੍ਰੀਤ ਸਿੰਘ ਵੱਲੋਂ ਖ਼ੁਦਕੁਸ਼ੀ ਕੀਤੇ ਜਾਣ ਮਗਰੋਂ ਕਾਲਜ ਵਿੱਚ ਪੈਦਾ ਹੋਏ ਹਾਲਾਤ ਨੂੰ ਦੇਖਦਿਆਂ ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਕੱਲ੍ਹ ਤੋਂ ਸ਼ੁਰੂ ਹੋਣ ਵਾਲੇ ਫਾਈਨਲ ਇਮਤਿਹਾਨ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ। ਇਸ ਦਾ ਐਲਾਨ ਅੱਜ ਕੌਂਸਲ ਦੇ ਪ੍ਰਧਾਨ ਸੱਤਿਆਜੀਤ ਸਿੰਘ ਮਜੀਠੀਆ ਵੱਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਹਾਲਾਤ ਨੂੰ ਦੇਖਦਿਆਂ ਕਾਲਜ ਵਿੱਚ ਹੋਣ ਵਾਲੀ ਸਾਲਾਨਾ ਕਾਨਵੋਕੇਸ਼ਨ ਨੂੰ ਵੀ ਰੱਦ ਕੀਤਾ ਜਾ ਚੁੱਕਾ ਹੈ।

 

ਸੱਤਿਆਜੀਤ ਮਜੀਠੀਆ ਨੇ ਕਿਹਾ ਕਿ ਉਨ੍ਹਾਂ ਨੂੰ ਹਰਪ੍ਰੀਤ ਸਿੰਘ ਦੀ ਮੌਤ ਦਾ ਦੁੱਖ ਹੈ ਪਰ ਉਸ ਦੀ ਮੌਤ ਦੇ ਅਸਲ ਕਾਰਨ ਜਾਣਨਾ ਬਹੁਤ ਜ਼ਰੂਰੀ ਹੈ। ਉਨ੍ਹਾਂ “ਏਬੀਪੀ ਸਾਂਝਾ” ਨਾਲ ਖਾਸ ਗੱਲਬਾਤ ਦੌਰਾਨ ਕਿਹਾ ਕਿ ਹਰਪ੍ਰੀਤ ਦੀ ਖ਼ੁਦਕੁਸ਼ੀ ਦੇ ਕਾਰਨ ਜਾਣਨ ਲਈ ਉਨ੍ਹਾਂ ਵੱਲੋਂ ਕਮੇਟੀ ਦਾ ਵੀ ਗਠਨ ਕੀਤਾ ਜਾ ਚੁੱਕਾ ਹੈ ਪਰ ਵਿਦਿਆਰਥੀਆਂ ਵੱਲੋਂ ਕਿਸੇ ਵੀ ਅਧਿਆਪਕ ਜਾਂ ਫਿਰ ਮੈਨੇਜਮੈਂਟ ਦੇ ਅਧਿਕਾਰੀ ਨੂੰ ਕਾਲਜ ਵਿੱਚ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮੌਤ ਦੇ ਕਰਨਾਂ ਦਾ ਪਤਾ ਲਾਉਣ ਲਈ ਜ਼ਰੂਰੀ ਹੈ ਕਿ ਕਾਲਜ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ਼ ਲਈ ਜਾਵੇ ਤਾਂ ਜੋ ਇਸ ਬਾਰੇ ਸਾਰੇ ਤੱਥ ਸਾਫ ਹੋ ਸਕਣ।

 

ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਆਪਣੀ ਜ਼ਿਦ ਛੱਡ ਕੇ ਮੈਨੇਜਮੈਂਟ ਦਾ ਸਾਥ ਦੇਣਾ ਚਾਹੀਦਾ ਹੈ। ਜੇਕਰ ਜਾਂਚ ਵਿੱਚ ਕੋਈ ਵੀ ਅਧਿਕਾਰੀ ਜ਼ਿਮੇਵਾਰ ਪਾਇਆ ਜਾਂਦਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਅਹੁਦਿਆਂ ਤੋਂ ਹਟਾਇਆ ਜਾਵੇਗਾ ਤੇ ਬਣਦੀ ਕਾਨੂੰਨੀ ਕਾਰਵਾਈ ਵੀ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਖਾਲਸਾ ਕਾਲਜ ਇੱਕ ਇਤਿਹਾਸਕ ਕਾਲਜ ਹੈ। ਪੂਰੇ ਦੇਸ਼ ਵਿੱਚ ਇਸ ਦੀ ਇੱਕ ਵੱਖਰੀ ਪਛਾਣ ਹੈ ਪਰ ਕੁਝ ਲੋਕਾਂ ਵੱਲੋਂ ਸੋਚੀ-ਸਮਝੀ ਸਾਜਿਸ਼ ਤਹਿਤ ਕਾਲਜ ਨੂੰ ਬਦਨਾਮ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

 

ਕਾਲਜ ਦੇ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਦੇ ਦਬਾਅ ਬਣਾਏ ਜਾਣ ਦੇ ਸਵਾਲ ‘ਤੇ ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿਆਪਕ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਵਿਦਿਆਰਥੀਆਂ ਵੱਲੋਂ ਆਪਣੇ ਪੇਪਰ ਕਿਸੇ ਬਾਹਰਲੀ ਯੂਨੀਵਰਸਿਟੀ ਜਾਂ ਕਾਲਜ ਦੇ ਅਧਿਆਪਕਾਂ ਕੋਲੋਂ ਚੈੱਕ ਕਰਵਾਏ ਜਾਣ ਦੀ ਮੰਗ ‘ਤੇ ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਕੀਤਾ ਜਾ ਸਕਦਾ। ਇੱਥੇ ਇਹ ਵੀ ਗੱਲ ਸਾਫ ਹੈ ਕਿ ਇੱਕ ਪਾਸੇ ਵਿਦਿਆਰਥੀ ਪ੍ਰਿੰਸੀਪਲ, ਵਿਭਾਗ ਦੇ ਮੁਖੀ ਤੇ ਰਜਿਸਟਰਾਰ ਦੀ ਗ੍ਰਿਫਤਾਰੀ ਦੀ ਮੰਗ ਕਰ ਰਹੇ ਹਨ, ਉੱਥੇ ਹੀ ਗਵਰਨਿੰਗ ਕੌਂਸਲ ਇਸ ਜ਼ਿਦ ‘ਤੇ ਅੜੀ ਹੈ ਕਿ ਜਾਂਚ ਤੋਂ ਬਾਅਦ ਹੀ ਉਕਤ ਅਧਿਕਾਰੀਆਂ ਖਿਲਾਫ ਕਾਰਵਾਈ ਕੀਤੀ ਜਾਵੇਗੀ।

 

ਉਨ੍ਹਾਂ ਕਿਹਾ ਕਿ ਕਾਲਜ ਵਿੱਚ ਪੈਦਾ ਹੋਏ ਮਾਹੌਲ ਨੂੰ ਦੇਖਦਿਆਂ 2 ਮਈ ਤੋਂ ਸ਼ੁਰੂ ਹੋਣ ਵਾਲੇ ਫਾਈਨਾਲ ਇਮਤਿਹਾਨ ਮੁਲਤਵੀ ਕੀਤੇ ਗਏ ਹਨ ਕਿਉਂਕਿ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਵੱਲੋਂ ਕਾਲਜ ਸਟਾਫ ਨੂੰ ਕਾਲਜ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾ ਰਿਹਾ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਭਵਿੱਖ ਨੂੰ ਮੁੱਖ ਰੱਖਦਿਆਂ ਆਪਣਾ ਵਿਰੋਧ ਪ੍ਰਦਰਸ਼ਨ ਬੰਦ ਕਰਕੇ ਸਭ ਤੋਂ ਪਹਿਲਾਂ ਆਪਣੀ ਪੜ੍ਹਾਈ ਵੱਲ ਧਿਆਨ ਦੇਣ।

First Published: Monday, 1 May 2017 4:58 PM

Related Stories

ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ
ਮਾਂ ਨਾਲ ਬਾਜ਼ਾਰ ਗਿਆ ਬੱਚਾ ਸ਼ਰੇਆਮ ਅਗਵਾ

ਅੰਮ੍ਰਿਤਸਰ: ਅੰਮ੍ਰਿਤਸਰ ਦੇ ਇੰਦਰਾ ਕਲੋਨੀ ਇਲਾਕੇ ਵਿੱਚ ਦਿਨ-ਦਿਹਾੜੇ ਆਪਣੀ ਮਾਂ

ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!
ਪੰਜਾਬ ਦਾ ਸਰਕਾਰੀ ਸਕੂਲਾਂ ਦਾ ਇਹ ਹੈ ਕੌੜਾ ਸੱਚ!

ਤਰਨ ਤਾਰਨ: ਬੀਤੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ

ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ
ਤਖਤ ਸਹਿਬਾਨ ਦੇ ਜਥੇਦਾਰਾਂ ਖਿਲਾਫ ਸੰਘਰਸ਼ ਦਾ ਐਲਾਨ

ਅੰਮ੍ਰਿਤਸਰ: ਹਰਿਆਣਾ ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ

ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ
ਇਮਰਾਨ ਪਾਕਿਸਤਾਨ ਤੋਂ ਲਿਆਇਆ 262 ਦੁਰਲਭ ਸਿੱਕੇ, ਕਸਟਮ ਵਿਭਾਗ ਨੇ ਦਬੋਚਿਆ

ਅੰਮ੍ਰਿਤਸਰ: ਕਸਟਮ ਵਿਭਾਗ ਨੇ ਅਟਾਰੀ ਰੇਲਵੇ ਸਟੇਸ਼ਨ ਤੋਂ ਇੱਕ ਯਾਤਰੀ ਕੋਲੋਂ

ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ
ਬੇਅਦਬੀ ਕਾਂਡ ਦੇ ਦੋਸ਼ੀਆਂ ਨੂੰ ਮਾਰਨ ਲਈ ਮੰਗਵਾਏ ਪਾਕਿਸਤਾਨੋਂ ਹਥਿਆਰ

ਅੰਮ੍ਰਿਤਸਰ: ਕੱਲ੍ਹ ਭਾਰਤ ਪਾਕਿਸਤਾਨ ਸਰਹੱਦ ਨੇੜੇ ਗ੍ਰਿਫ਼ਤਾਰ ਕੀਤੇ ਗਏ ਦੋਵਾਂ

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ ਸਰਕਾਰ 'ਤੇ ਭੜਕੀ
ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ...

ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ

ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ
ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ

ਅੰਮ੍ਰਿਤਸਰ: ਮਜੀਠਾ ਹਲਕੇ ਵਿੱਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ ‘ਤੇ

ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ
ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ

ਅੰਮ੍ਰਿਤਸਰ: ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ

ਗੁਰੂ ਨਗਰੀ 'ਚ ਦਰਦਨਾਕ ਹਾਦਸਾ, 5 ਮੌਤਾਂ 11 ਜ਼ਖ਼ਮੀ
ਗੁਰੂ ਨਗਰੀ 'ਚ ਦਰਦਨਾਕ ਹਾਦਸਾ, 5 ਮੌਤਾਂ 11 ਜ਼ਖ਼ਮੀ

ਅੰਮ੍ਰਿਤਸਰ: ਬਿਆਸ ਵਿੱਚ ਭਿਆਨਕ ਹਾਦਸੇ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਤੇ 11

ਮਜੀਠਾ 'ਚ 'ਬੇਆਬਰੂ' ਹੋਣ ਮਗਰੋਂ ਮਜੀਠੀਆ ਦਾ ਸ਼ਕਤੀ ਪ੍ਰਦਰਸ਼ਨ
ਮਜੀਠਾ 'ਚ 'ਬੇਆਬਰੂ' ਹੋਣ ਮਗਰੋਂ ਮਜੀਠੀਆ ਦਾ ਸ਼ਕਤੀ ਪ੍ਰਦਰਸ਼ਨ

ਅੰਮ੍ਰਿਤਸਰ: ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸ਼ਨੀਵਾਰ ਨੂੰ ਆਪਣੇ