ਸੜਕਾਂ 'ਤੇ ਨਿੱਤਰੇ ਪੰਜਾਬ ਦੇ ਕਿਸਾਨ

By: Sukhwinder Singh | | Last Updated: Friday, 16 June 2017 4:45 PM
ਸੜਕਾਂ 'ਤੇ ਨਿੱਤਰੇ ਪੰਜਾਬ ਦੇ ਕਿਸਾਨ

ਚੰਡੀਗੜ੍ਹ: ਮੱਧ ਪ੍ਰਦੇਸ਼ ‘ਚ ਮੰਦਸੌਰ ਵਿੱਚ ਅੰਦੋਲਨ ਦੌਰਾਨ ਮਾਰੇ ਗਏ ਛੇ ਕਿਸਾਨਾਂ ਪ੍ਰਤੀ ਹਮਦਰਦੀ ਜਾਹਿਰ ਕਰਦਿਆਂ ਪੰਜਾਬ ਦੇ ਕਿਸਾਨ ਝੋਨੇ ਦੇ ਸੀਜ਼ਨ ਤੇ ਤਪਦੀ ਗਰਮੀ ਵਿੱਚ ਸੜਕਾਂ ‘ਤੇ ਨਿੱਤਰੇ। 62 ਕਿਸਾਨ ਜਥੇਬੰਦੀਆਂ ਦੇ ਸਾਂਝੇ ਸੰਘ ਵੱਲੋਂ ਦਿੱਤੇ ਸੱਦੇ ਤਹਿਤ ਪੰਜਾਬ ਭਰ ਵਿੱਚ ਕੌਮੀ ਮਾਰਗ ‘ਤੇ ਕਿਸਾਨਾਂ ਵੱਲੋਂ ਜਾਮ ਲਾਏ ਗਏ। ਇਸੇ ਕੜੀ ਵਜੋਂ ਕਿਸਾਨਾਂ ਨੇ ਲੁਧਿਆਣਾ-ਚੰਡੀਗੜ੍ਹ ਹਾਈਵੇ ਦੇ ਮੋਰਿੰਡਾ ਬਾਈਪਾਸ ‘ਤੇ 12 ਤੋਂ ਤਿੰਨ ਵਜੇ ਤੱਕ ਜਾਮ ਲਾਇਆ। ਹਾਲਤ ਨੂੰ ਦੇਖਦੇ ਵੱਡੀ ਗਿਣਤੀ ਵਿੱਚ ਪੁਲਿਸ ਪਹੁੰਚੀ ਹੋਈ ਸੀ।
d
ਇਸ ਰੋਸ ਧਰਨਾ ਦੀ ਅਗਵਾਈ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਸੂਬਾ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਦੇਸ਼ ਦੀ ਭੁੱਖਮਰੀ ਖ਼ਤਮ ਕਰਨ ਵਾਲੇ ਵਰਗ ਨੂੰ ਸਰਕਾਰ ਗੋਲੀਆ ਨਾਲ ਨਵਾਜ਼ ਰਹੀ ਹੈ। ਮੱਧ ਪ੍ਰਦੇਸ਼ ਵਿੱਚ ਨਿਰਦੋਸ਼ ਛੇ ਕਿਸਾਨਾਂ ਨੂੰ ਮਾਰਨਾ ਇਸ ਦਾ ਸਬੂਦ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨ ਵਿਰੋਧੀ ਮੱਧ ਪ੍ਰਦੇਸ਼ ਦੀ ਸਰਕਾਰ ਨੂੰ ਤੁਰੰਤ ਬਰਖਾਸਤ ਕਰਨਾ ਚਾਹੀਦਾ ਹੈ। ਉਨ੍ਹਾਂ ਮੋਦੀ ਸਰਕਾਰ ਤੋਂ ਮੰਗ ਕੀਤੀ ਕਿ ਮੱਧ ਪ੍ਰਦੇਸ਼ ਦੇ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰੇ ਤੇ ਘਟਨਾ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਉਹ ਮੱਧ ਪ੍ਰਦੇਸ਼ ਦੇ ਕਿਸਾਨਾਂ ਨਾਲ ਖੜ੍ਹੇ ਹਨ ਤੇ ਦੇਸ਼ ਦੀ ਸਾਂਝ ਕਿਸਾਨ ਸੰਘ ਵੱਲੋਂ ਅਗਲੀ ਜਿਹੜਾ ਸੱਦਾ ਦਿੱਤਾ ਜਾਵੇਗਾ, ਉਹ ਉਸ ਨੂੰ ਪੰਜਾਬ ਵਿੱਚ ਲਾਗੂ ਕਰਨਗੇ।
c
ਕਿਸਾਨ ਆਗੂ ਨੇ ਇਸ ਸਮੇਂ ਪੰਜਾਬ ਸਰਕਾਰ ਖਿਲਾਫ ਵੀ ਰੋਸ ਜਾਹਿਰ ਕੀਤਾ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਇਸ ਬਜਟ ਵਿੱਚ ਕਿਸਾਨਾਂ ਦੇ ਕਰਜ਼ੇ ਉੱਤੇ ਲੀਕ ਮਾਰਨ ‘ਤੇ ਗੌਰ ਨਾ ਕੀਤੀ ਤਾਂ ਝੋਨਾ ਦੇ ਸੀਜ਼ਨ ਤੋਂ ਬਾਅਦ ਕਿਸਾਨ ਤਿੱਖਾ ਸੰਘਰਸ਼ ਕਰਨਗੇ। ਇਸ ਮੌਕੇ ਚਮੌਕਰ ਸਾਹਿਬ ਦੀ ਐਸਡੀਐਮ ਆਈ.ਏ.ਐਸ ਅਫਸਰ ਰੂਹੀ ਦੁੱਗ ਨੇ ਕਿਸਾਨਾਂ ਤੋਂ ਮੰਗ-ਪੱਤਰ ਲਿਆ। ਉਨ੍ਹਾਂ ਕਿਸਾਨਾਂ ਦੀਆਂ ਮੰਗਾਂ ਨੂੰ ਦੇਸ਼ ਦੇ ਪ੍ਰਧਾਨ ਮੰਤਰੀ ਤੱਕ ਪਹੁੰਚਾਉਣ ਦਾ ਭਰੋਸਾ ਦਿੱਤਾ।
a
ਜਿਕਰਯੋਗ ਹੈ ਕਿ ਬੀਤੇ ਦਿਨੀਂ ਦਿਲੀ ਗਾਂਧੀ ਪੀਸ ਫਾਊਂਡੇਸਨ ਵਿਖੇ ਭਾਰਤ ਦੇ ਪ੍ਰਮੁੱਖ ਕਿਸਾਨ ਸੰਗਠਨਾਂ ਨੇ ਮੀਟਿੰਗ ਕਰਕੇ ਮੱਧ ਪ੍ਰਦੇਸ਼ ‘ਚ ਅੰਦੋਲਨ ਦੀ ਹਮਾਇਤ ਦਾ ਐਲਾਨ ਕੀਤਾ ਸੀ। ਇਸ ਤਹਿਤ ਸਾਰੇ ਰਾਜਾਂ ਵਿੱਚ ਕਾਲੀਆਂ ਪਟੀਆਂ ਬੰਨ੍ਹ ਕੇ ਰੋਸ ਮਾਰਚ ਕੱਢਣ ਤੇ 16 ਜੂਨ ਨੂੰ ਸਾਰੇ ਹਾਈਵੇ ਜਾਮ ਕਰਨ ਦਾ ਫੈਸਲਾ ਕੀਤਾ ਸੀ।
First Published: Friday, 16 June 2017 4:21 PM

Related Stories

ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼
ਕਿਸਾਨਾਂ ਦੇ ਡੇਢ ਲੱਖ ਤੱਕ ਦੇ ਕਰਜ਼ੇ ਮੁਆਫ਼

ਮੁੰਬਈ: ਕਰਜ਼ਾਈ ਕਿਸਾਨਾਂ ਲਈ ਮਹਾਰਾਸ਼ਟਰ ਕਿਸਾਨ ਨੇ ਵੱਡੀ ਰਾਹਤ ਦਿੱਤੀ ਹੈ।

ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..
ਖ਼ਜ਼ਾਨਾ ਮੰਤਰੀ ਦੀ ਅਪੀਲ ਵੀ ਨਾ ਬਚਾ ਸਕੀ ਕਰਜ਼ਈ ਕਿਸਾਨ..

ਚੰਡੀਗੜ੍ਹ: ਕੁੱਝ ਦਿਨ ਪਹਿਲਾਂ ਖ਼ਜ਼ਾਨਾ ਮੰਤਰੀ ਨੇ ਪੱਤਰਕਾਰਾਂ ਦੇ ਸੁਆਲ ਦੇ ਜੁਆਬ

ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ
ਰਜਬਾਹੇ ਵਿੱਚ ਪਾੜ; ਝੋਨੇ ਦੀ ਫ਼ਸਲ ਡੁੱਬੀ

ਬਠਿੰਡਾ : ਪਿੰਡ ਭੁੱਚੋ ਕਲਾਂ ਦੇ ਖੇਤਾਂ ਵਿੱਚੋਂ ਲੰਘਦੇ ਬੁਰਜ ਕਾਹਨ ਸਿੰਘ ਵਾਲਾ

ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ
ਕਰਜ਼ਾ ਮੁਆਫ਼ੀ ਦੀ ਮੰਗ ਕਰਨਾ 'ਫ਼ੈਸ਼ਨ' ਬਣ ਗਿਐ : ਵੈਂਕਈਆ ਨਾਇਡੂ

ਮੁੰਬਈ : ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਵੈਂਕਈਆ ਨਾਇਡੂ ਨੇ ਅੱਜ ਕਿਹਾ ਕਿ ਕਰਜ਼ਾ

ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ
ਜੁਲਾਈ ਤੋਂ ਪੰਜਾਬ ਦੇ ਕਿਸਾਨ 'ਤੇ 500 ਕਰੋੜ ਦਾ ਭਾਰ

ਚੰਡੀਗੜ੍ਹ : ਕੇਂਦਰ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਉਪਰ ਜੀ.ਐਸ.ਟੀ ਰਾਹੀ 500 ਕਰੋੜ

ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?
ਕੈਪਟਨ ਸਰਕਾਰ ਦੇ ਹੁਕਮ ਬਠਿੰਡਾ ਦੇ ਕਿਸਾਨਾਂ ਲਈ ਨਹੀਂ ?

ਚੰਡੀਗੜ੍ਹ: ਬੇਸ਼ੱਕ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਕਰਜ਼ੇ ਮਾਫ਼ੀ ਦੀ ਗੱਲ ਕਹੀ ਜਾ

ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ
ਕਰਜ਼ੇ ਦਾ ਬੋਝ ਨਾ ਝੱਲਦਿਆਂ ਜ਼ਹਿਰੀਲੀ ਦਵਾਈ ਪੀ ਕੇ ਖ਼ੁਦਕੁਸ਼ੀ ਕਰ ਲਈ

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਰਜ਼ਾ ਮੁਆਫੀ ਦੇ ਐਲਾਨ ਤੋਂ ਬਾਅਦ ਵੀ ਕਿਸਾਨ

ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ
ਪੰਜਾਬ ਦਾ ਬਜਟ ਕਿਸਾਨਾਂ ਦੇ ਜਖਮਾਂ ਉਤੇ ਲੂਣ ਛਿੜਕਣ ਤੋਂ ਵੱਧ ਕੁਝ ਵੀ ਨਹੀਂ

ਚੰਡੀਗੜ੍ਹ: – ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤਾ