ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਬਾਦਲ

By: ABP SANJHA | | Last Updated: Sunday, 18 June 2017 6:08 PM
ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਠੋਕਣਗੇ ਬਾਦਲ

ਬਠਿੰਡਾ: ਅਬੋਹਰ ਵਾਟਰ ਵਰਕਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਾਚੇ ਦੇ ਮੁੰਡੇ ਪਰਮਜੀਤ ਸਿੰਘ ਲਾਲੀ ਬਾਦਲ ਨੇ ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣ ਦਾ ਐਲਾਨ ਕੀਤਾ ਹੈ। ਲਾਲੀ ਨੇ ਆਪਣੇ ਖਿਲਾਫ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਲਾਏ ਇਲਜ਼ਾਮਾਂ ਨੂੰ ਗਲਤ ਕਰਾਰ ਦਿੱਤਾ ਹੈ।

 

ਉਨ੍ਹਾਂ ਕਿਹਾ ਕਿ ਸਿੱਧੂ ਵੱਲੋਂ ਲਾਏ ਝੂਠੇ ਇਲਜ਼ਾਮਾਂ ਤਹਿਤ ਉਹ ਨਵਜੋਤ ਸਿੱਧੂ ਖਿਲਾਫ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣਗੇ। ਲਾਲੀ ਨੇ ਇਲਜ਼ਾਮਾਂ ਨੂੰ ਬੇਬੁਨਿਆਦ ਦੱਸਦੇ ਹੋਏ ਕਿਹਾ ਕਿ ਉਕਤ ਜ਼ਮੀਨ ਉਸ ਨੇ 8 ਲੱਖ ਰੁਪਏ ਵਿੱਚ ਖਰੀਦੀ ਸੀ ਜਦਕਿ ਸਿੱਧੂ ਨੇ ਵਿਧਾਨ ਸਭਾ ਵਿੱਚ ਇਸ ਨੂੰ 80 ਕਰੋੜ ਦਾ ਘੁਟਾਲਾ ਦੱਸ ਕੇ ਉਸ ‘ਤੇ ਝੂਠੇ ਇਲਜ਼ਾਮ ਲਾਏ ਹਨ।

 

 

ਲਾਲੀ ਨੇ ਦੱਸਿਆ ਕਿ ਜਿਸ ਤੋਂ ਮੈਂ ਜ਼ਮੀਨ ਖਰੀਦੀ ਹੈ, ਉਹ 1958 ਤੋਂ ਇਸ ਜ਼ਮੀਨ ਦਾ ਮਾਲਕ ਹੈ। ਲਾਲੀ ਨੇ ਮੀਡੀਆ ਦੇ ਸਾਹਮਣੇ ਸਾਰੇ ਦਸਤਾਵੇਜ਼ ਵੀ ਰੱਖੇ। ਮਾਮਲੇ ਵਿੱਚ ਲਾਲੀ ਹੁਣ ਝੂਠੇ ਇਲਜ਼ਾਮਾਂ ਦਾ ਹਵਾਲਾ ਦੇ ਕੇ ਨਵਜੋਤ ਸਿੱਧੂ ਖਿਲਾਫ 1 ਕਰੋੜ ਦੀ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਉਣਗੇ।

First Published: Sunday, 18 June 2017 6:08 PM

Related Stories

ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ
ਇੰਦਰਜੀਤ ਨਾਲ ਫਸਣਗੇ ਪੰਜਾਬ ਦੇ ਵੱਡੇ ਪੁਲੀਸ ਅਧਿਕਾਰੀ

ਚੰਡੀਗੜ੍ਹ: ਪੰਜਾਬ ਦੇ ਕੁਝ ਸੀਨੀਅਰ ਪੁਲੀਸ ਅਧਿਕਾਰੀਆਂ ਦੀ ਬਰਤਰਫ਼ ਇੰਸਪੈਕਟਰ

ਅੰਮ੍ਰਿਤ ਸਰੁ ਸਿਫਤੀ ਦਾ ਘਰ
ਅੰਮ੍ਰਿਤ ਸਰੁ ਸਿਫਤੀ ਦਾ ਘਰ

ਚੰਡੀਗੜ੍ਹ (ਹਰਸ਼ਰਨ ਕੌਰ): ਪੰਜਾਬ ਦੀ ਮੁਕੱਦਸ ਧਰਤੀ ਤੇ ਸਿੱਖਾਂ ਦੇ ਕੇਂਦਰੀ ਧਾਰਮਿਕ

ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ
ਸ਼੍ਰੋਮਣੀ ਕਮੇਟੀ ਨੂੰ ਮਨਪ੍ਰੀਤ ਬਾਦਲ ਦੀ ਨਸੀਹਤ

ਬਠਿੰਡਾ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਰੇ ਪੰਜਾਬ ਦੇ ਖ਼ਜ਼ਾਨਾ ਮੰਤਰੀ

ਪੰਜਾਬ 'ਚ ਕੱਪੜਾ ਕਾਰੋਬਾਰ ਬੰਦ
ਪੰਜਾਬ 'ਚ ਕੱਪੜਾ ਕਾਰੋਬਾਰ ਬੰਦ

ਅੰਮ੍ਰਿਤਸਰ: ਇੱਕ ਜੁਲਾਈ ਤੋਂ ਕੱਪੜੇ ‘ਤੇ 5 ਫੀਸਦੀ ਜੀ.ਐਸ.ਟੀ ਲਾਗੂ ਹੋਣ ਦੇ ਵਿਰੋਧ

ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ
ਬਠਿੰਡਾ-ਬਰਨਾਲਾ 'ਤੇ ਬੱਸ ਨੇ ਮਾਰੀ ਕਾਰ ਨੂੰ ਟੱਕਰ, ਸੱਸ-ਨੂੰਹ ਦੀ ਮੌਤ

ਹੰਡਿਆਇਆ: ਬਠਿੰਡਾ-ਬਰਨਾਲਾ ਮੁੱਖ ਮਾਰਗ ‘ਤੇ ਹੰਡਿਆਇਆ ਤੋਂ 8 ਕਿੱਲੋਮੀਟਰ ਦੂਰ

ਆਸਟਰੇਲੀਆ ਵਿੱਚ 1,32,496 ਪੰਜਾਬੀ
ਆਸਟਰੇਲੀਆ ਵਿੱਚ 1,32,496 ਪੰਜਾਬੀ

ਚੰਡੀਗੜ੍ਹ: ਆਸਟਰੇਲੀਆ ਵਿੱਚ ਨਵੀਂ ਮਰਦਮਸ਼ੁਮਾਰੀ ਸਾਹਮਣੇ ਆਈ ਹੈ। ਇਸ ਮੁਤਾਬਕ

ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ
ਸੁਖਬੀਰ ਬਾਦਲ ਨੇ ਸ਼੍ਰੋਮਣੀ ਕਮੇਟੀ ਤੇ ਸਿੰਘ ਸਾਹਿਬ ਨੂੰ ਕਸੂਤਾ ਫਸਾਇਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਇੱਕ ਵਾਰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ
ਘਪਲੇ 'ਚ ਮਜੀਠੀਆ ਨੂੰ ਘੇਰਨ ਦੀ ਤਿਆਰੀ

ਚੰਡੀਗੜ੍ਹ: ਕਾਂਗਰਸ ਸਰਕਾਰ ਨੇ ਪਿੰਡਾਂ ਵਿਚ ਬੀਤੇ ਦਸ ਸਾਲਾਂ ਵਿਚ ਲੱਗੀਆਂ ਸੋਲਰ

ਪੰਜਾਬ ਤੇ ਹਰਿਆਣਾ 'ਚ ਵੋਟਾਂ ਮੰਗਣ ਆਉਣਗੇ ਕੋਵਿੰਦ
ਪੰਜਾਬ ਤੇ ਹਰਿਆਣਾ 'ਚ ਵੋਟਾਂ ਮੰਗਣ ਆਉਣਗੇ ਕੋਵਿੰਦ

ਚੰਡੀਗੜ੍ਹ: ਕੌਮੀ ਜਮਹੂਰੀ ਗੱਠਜੋੜ ਦੇ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਰਾਮ

ਅਕਾਲੀਆਂ ਨੇ ਝੂਟੇ ਲੈ ਕੇ ਕੀਤਾ ਖ਼ਜ਼ਾਨਾ ਖਾਲੀ!
ਅਕਾਲੀਆਂ ਨੇ ਝੂਟੇ ਲੈ ਕੇ ਕੀਤਾ ਖ਼ਜ਼ਾਨਾ ਖਾਲੀ!

ਚੰਡੀਗੜ੍ਹ: ਪੰਜਾਬ ‘ਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਸਮੇਂ ਵਜ਼ੀਰਾਂ ਦੇ