ਵਪਾਰੀ ਨੂੰ ਲੁੱਟਣ ਵਾਲੇ ਲੁਟੇਰੇ ਬੇਨਕਾਬ

By: Harsharan K | | Last Updated: Wednesday, 10 January 2018 7:11 PM
ਵਪਾਰੀ ਨੂੰ ਲੁੱਟਣ ਵਾਲੇ ਲੁਟੇਰੇ ਬੇਨਕਾਬ

ਫਰੀਦਕੋਟ: ਫਰੀਦਕੋਟ ਦੇ ਕਸਬਾ ਜੈਤੋਂ ‘ਚ ਵਾਪਰੀ ਨੂੰ ਲੁੱਟਣ ਵਾਲੇ ਗਿਰੋਹ ਦਾ ਪੁਲੀਸ ਨੇ ਪਰਦਾਫਾਸ਼ ਕੀਤਾ ਹੈ। ਲੁਟੇਰਿਆਂ ਨੇ ਕੁਝ ਦਿਨ ਪਹਿਲਾਂ ਵਪਾਰੀ ਨੂੰ ਘਰ ‘ਚ ਵੜ ਕੇ ਬੰਦੀ ਬਣਾਇਆ ਸੀ ਤੇ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਸੀ।

 

ਘਟਨਾ ਤੋਂ ਬਾਅਦ ਪੁਲੀਸ ਜਾਂਚ ‘ਚ ਜੁਟੀ ਹੋਈ ਸੀ ਤੇ ਹੁਣ ਤੱਕ ਕੀਤੀ ਜਾਂਚ ‘ਚੋਂ ਪੁਲੀਸ ਨੇ ਸਾਰੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਆਈ ਜੀ ਏ ਐਸ ਛੀਨਾ ਮੁਤਾਬਕ ਪੁਲੀਸ ਦੀ ਜਾਂਚ ‘ਚ ਪਤਾ ਲੱਗਾ ਹੈ ਕਿ ਵਪਾਰੀ ਦੀ ਬਹੂ ਨੇ ਹੀ ਇਹ ਸਾਰੀ ਸਾਜਿਸ਼ ਰਚੀ ਸੀ। ਉਸਨੇ ਹੀ ਮੂੰਹ ਬੋਲੀ ਮਾਂ ਤੇ ਹੋਰ ਸਾਥੀਆਂ ਨਾਲ ਮਿਲ ਕੇ ਘਟਨਾ ਨੂੰ ਅੰਜ਼ਾਮ ਦਿਵਾਇਆ ਸੀ। ਪੁਲੀਸ ਨੇ ਬਹੂ,ਮੂੰਹ ਬੋਲੀ ਮਾਂ ਤੇ ਛੇ ਹੋਰ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।
 

ਦੋਸ਼ੀਆਂ ਕੋਲੋਂ ਨਿਸ਼ਾਨ ਮਾਈਕਰਾ ਕਾਰ,ਤੇਜ਼ਧਾਰ ਹਥਿਆਰ,ਇਕ ਪਿਸਤੌਲ,ਚਾਰ ਲੱਖ 19 ਹਜ਼ਾਰ ਰੁਪਇਆ,170 ਗ੍ਰਾਮ ਸੋਨਾ,ਤਿੰਨ ਕਿਲੋ ਚਾਰ ਸੌ ਗ੍ਰਾਮ ਚਾਂਦੀ ਤੇ ਸੋਨੇ ਦੇ ਹੋਰ ਗਹਿਨੇ ਬਰਾਮਦ ਕੀਤੇ ਹਨ।
 

ਆਈ ਜੀ ਨੇ ਦੱਸਿਆ ਕਿ ਸਵਿਤਾ ਨਾਂਅ ਦੀ ਔਰਤ ਲੁੱਟ ਦਾ ਸ਼ਿਕਾਰ ਹੋਏ ਰਤਨ ਕੁਮਾਰ ਦੇ ਭਾਈ ਦੀ ਬਹੂ ਸੀ। ਉਸਨੇ ਆਪਣੀ ਮੂੰਹ ਬੋਲੀ ਮਾਂ ਦਵਿੰਦਰ ਦੇਵੀ ਨਾਲ ਮਿਲ ਕੇ ਲੁੱਟ ਦੀ ਘਟਨਾ ਨੂੰ ਅੰਜ਼ਾਮ ਦਿਵਾਇਆ ਸੀ। ਇਨ੍ਹਾਂ ਮਾਵਾਂ ਧੀਆਂ ਦੀ ਸੂਹ ਤੇ ਇਨ੍ਹਾਂ ਦੇ ਆਦੇਸ਼ ‘ਤੇ ਹੀ ਛੇ ਲੁਟੇਰਿਆਂ ਨੇ ਲੁੱਟ ਨੂੰ ਅੰਜ਼ਾਮ ਦਿੱਤਾ ਸੀ। ਲੁਟੇਰੇ ਰਤਨ ਕੁਮਾਰ ਦੀ ਸਵਿਫਟ ਗੱਡੀ ਵੀ ਲੈ ਗਏ ਸਨ।
First Published: Wednesday, 10 January 2018 7:11 PM

Related Stories

ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ
ਪੈਟਰੋਲ ਪੰਪ ਕਰਿੰਦਿਆਂ ਨੂੰ ਗੋਲ਼ੀਆਂ ਮਾਰ ਲੁੱਟੇ 17 ਲੱਖ

ਅਬੋਹਰ: ਪੰਜਾਬ-ਰਾਜਸਥਾਨ ਦੇ ਨਾਲ ਲਗਦੇ ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਦੋਦਾਵਾਲਾ

ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ
ਗੁਰਬੀਰ ਗਰੇਵਾਲ ਬਣੇ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ ਜਨਰਲ

ਨਿਊਜਰਸੀ: ਸੀਨੀਅਰ ਵਕੀਲ ਗੁਰਬੀਰ ਗਰੇਵਾਲ ਨੂੰ ਅਮਰੀਕਾ ਦੇ ਪਹਿਲੇ ਸਿੱਖ ਅਟਾਰਨੀ

ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ
ਰਿਆਨ ਕਤਲ ਕਾਂਡ 'ਚ ਪਿੰਟੋ ਪਰਿਵਾਰ ਨੂੰ ਰਾਹਤ

ਚੰਡੀਗੜ੍ਹ: ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀ ਪ੍ਰਦੂਮਨ ਦੇ ਕਤਲ ਮਾਮਲੇ ਵਿੱਚ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!
ਪਵਿੱਤਰ ਸ਼ਹਿਰ ਦਾ ਦਰਜਾ ਸਿਰਫ ਵਿਖਾਵਾ!

ਬਠਿੰਡਾ: ਤਖਤ ਸ੍ਰੀ ਦਮਦਮਾ ਸਾਹਿਬ ਦੀ ਧਰਤੀ ਤਲਵੰਡੀ ਸਾਬੋ ਨੂੰ ਬੇਸ਼ੱਕ ਪਵਿੱਤਰ

ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ
ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਖਹਿਰਾ ਨਾਲ ਸਿੰਗ ਫਸਾਉਣਗੇ ਰਾਣਾ

ਚੰਡੀਗੜ੍ਹ: ਬਿਜਲੀ ਤੇ ਸਿੰਜਾਈ ਮੰਤਰੀ ਦਾ ਅਹੁਦਾ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ
ਰਾਹੁਲ ਦਾ ਫੈਸਲਾ ਸਿਰ ਮੱਥੇ: ਰਾਣਾ ਗੁਰਜੀਤ

ਚੰਡੀਗੜ੍ਹ: ਤਾਜ਼ਾ-ਤਾਜ਼ਾ ਮੰਤਰੀ ਦੀ ਕੁਰਸੀ ਖੁੱਸਣ ਮਗਰੋਂ ਰਾਣਾ ਗੁਰਜੀਤ ਨੇ

ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ
ਮਾਛੀਵਾੜਾ 'ਚ 20 ਕਰੋੜ ਦੀ ਹੈਰੋਇਨ ਜ਼ਬਤ

ਲੁਧਿਆਣਾ: ਪੁਲਿਸ ਨੇ ਮਾਛੀਵਾੜਾ ਤੋਂ 5 ਕਿੱਲੋ ਹੈਰੋਇਨ ਕਾਬੂ ਕੀਤੀ ਹੈ। ਕੌਮਾਂਤਰੀ