ਕਰਜ਼ ਦੇ ਝੰਬੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪ੍ਰਧਾਨ ਮੰਤਰੀ ਮੋਦੀ ਨੂੰ ਠਹਿਰਾਇਆ ਜ਼ਿੰਮੇਵਾਰ

By: ਰਵੀ ਇੰਦਰ ਸਿੰਘ | | Last Updated: Thursday, 7 December 2017 6:51 PM
ਕਰਜ਼ ਦੇ ਝੰਬੇ ਕਿਸਾਨ ਨੇ ਕੀਤੀ ਖ਼ੁਦਕੁਸ਼ੀ, ਪ੍ਰਧਾਨ ਮੰਤਰੀ ਮੋਦੀ ਨੂੰ ਠਹਿਰਾਇਆ ਜ਼ਿੰਮੇਵਾਰ

ਬਰਨਾਲਾ: ਸਰਕਾਰ ਕਿਸਾਨਾਂ ਨੂੰ ਖੇਤੀ ਚੰਗਾ ਜੀਵਨ ਪ੍ਰਦਾਨ ਕਰਨ ਤੋਂ ਅਸਮਰੱਥ ਹੁੰਦੀ ਜਾ ਰਹੀ ਹੈ। ਇਸ ਲਈ ਉਹ ਕੋਈ ਸਹਾਇਕ ਧੰਦੇ ਅਪਣਾਉਂਦਾ ਹੈ ਤੇ ਕਈ ਵਾਰ ਉਹ ਵੀ ਉਸ ਲਈ ਨਾਕਾਫੀ ਸਿੱਧ ਹੁੰਦੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਬਰਨਾਲਾ ਤੋਂ ਆਇਆ ਜਿੱਥੇ ਕਿਸਾਨ ਨੇ ਆਪਣੀ ਨਿੱਘਰਦੀ ਆਰਥਿਕ ਹਾਲਤ ਲਈ ਦੇਸ਼ ਦੇ ਪ੍ਰਧਾਨ ਮੰਤਰੀ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਆਪਣੀ ਜਾਨ ਦੇ ਦਿੱਤੀ।

 

ਜ਼ਿਲ੍ਹੇ ਦੇ ਪਿੰਡ ਠੀਕਰੀਵਾਲਾ ਦੇ ਕਿਸਾਨ ਜਸਵੀਰ ਸਿੰਘ ਉਰਫ ਹਰਮੀਤ ਸਿੰਘ ਨੇ ਘੱਟ ਜ਼ਮੀਨ ਤੇ ਵਧਦੇ ਕਰਜ਼ੇ ਤੋਂ ਦੁਖੀ ਹੋ ਕੇ ਆਤਮਹੱਤਿਆ ਕਰ ਲਈ। 42 ਸਾਲਾ ਕਿਸਾਨ ਸਿਰ ਤਕਰੀਬਨ 7 ਲੱਖ ਰੁਪਏ ਦਾ ਕਰਜ਼ ਸੀ ਤੇ ਉਸ ਕੋਲ 1 ਏਕੜ ਜ਼ਮੀਨ ਹੀ ਸੀ। ਇੰਨੀ ਘੱਟ ਜ਼ਮੀਨ ‘ਤੇ ਖੇਤੀ ਕਰਨ ਨਾਲ ਕਰਜ਼ ਨਹੀਂ ਸੀ ਉੱਤਰਨ ਵਾਲਾ, ਤਾਂ ਉਹ ਡਰਾਇਵਰੀ ਵੀ ਕਰਦਾ ਸੀ।

 

ਮ੍ਰਿਤਕ ਕਿਸਾਨ ਨੂੰ ਸਹਾਇਕ ਧੰਦੇ ਨਾਲ ਵੀ ਕੋਈ ਲਾਹਾ ਨਾ ਹੋਇਆ ਤੇ ਉਸ ਦੀ ਹਾਲਤ ਦਿਨੋ-ਦਿਨ ਨਿੱਘਰਦੀ ਗਈ। ਉਹ ਆਪਣੇ ਪਿੱਛੇ 12 ਸਾਲਾ ਬੱਚਾ, ਪਤਨੀ ਤੇ ਬਜ਼ੁਰਗ ਬਾਪ ਛੱਡ ਗਿਆ ਹੈ। ਮ੍ਰਿਤਕ ਕਿਸਾਨ ਦੇ ਪਿਤਾ ਨੇ ਜਸਵੀਰ ਨੇ ਦੱਸਿਆ ਕਿ ਉਸ ਕੋਲੋਂ ਸੁਸਾਈਡ ਨੋਟ ਵੀ ਮਿਲਿਆ ਸੀ ਜਿਸ ਵਿੱਚ ਉਸ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਆਪਣੀ ਖ਼ੁਦਕੁਸ਼ੀ ਦਾ ਜ਼ਿੰਮੇਵਾਰ ਦੱਸਿਆ ਸੀ। ਖ਼ੁਦਕੁਸ਼ੀ ਪੱਤਰ ਵਿੱਚ ਉਸ ਨੇ ਲਿਖਿਆ ਕਿ ਕੇਂਦਰ ਸਰਕਾਰ ਦੀ ਨੋਟਬੰਦੀ ਕਾਰਨ ਬੈਂਕ ਤੋਂ ਪੈਸੇ ਨਹੀਂ ਸਨ ਮਿਲ ਰਹੇ। ਇਸ ਕਾਰਨ ਉਸ ਨੇ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕ ਨੇ ਖ਼ੁਦਕੁਸ਼ੀ ਪੱਤਰ ਵਿੱਚ ਪ੍ਰਧਾਨ ਮੰਤਰੀ ਮੋਦੀ ਬਾਰੇ ਕਾਫੀ ਭੱਦੀ ਸ਼ਬਦਾਵਲੀ ਵੀ ਵਰਤੀ।

 

ਹਾਲਾਂਕਿ, ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਗੁਰਚਰਨ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਜੀਤ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਧਾਰਾ 174 (ਖ਼ੁਦਕੁਸ਼ੀ ਸਬੰਧੀ ਮਾਮਲੇ) ਤਹਿਤ ਕਾਰਵਾਈ ਕਰ ਦਿੱਤੀ ਹੈ। ਜਾਂਚ ਅਧਿਕਾਰੀ ਨੇ ‘ਮੋਦੀ’ ਵਾਲੇ ਖ਼ੁਦਕੁਸ਼ੀ ਪੱਤਰ ਬਾਰੇ ਕੁਝ ਵੀ ਪਤਾ ਨਾ ਹੋਣ ਦੀ ਗੱਲ ਕਹੀ।

 

ਇੱਥੇ ਦੱਸ ਦਈਏ ਕਿ ਲੰਘੀ ਜੁਲਾਈ ਵਿੱਚ ਅਜਾਨਾਲਾ ਦੇ ਇੱਕ ਕਿਸਾਨ ਮੇਜਰ ਸਿੰਘ ਨੇ ਵੀ ਖ਼ੁਦਕੁਸ਼ੀ ਕੀਤੀ ਸੀ, ਜਿਸ ਨੇ ਆਪਣੇ ਖ਼ੁਦਕੁਸ਼ੀ ਪੱਤਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਸੀ। ਹਾਲਾਂਕਿ, ਇਸ ਮਾਮਲੇ ਵਿੱਚ ਵੀ ਕੈਪਟਨ ਵਿਰੁੱਧ ਤਾਂ ਕੋਈ ਕਾਨੂੰਨੀ ਕਾਰਵਾਈ ਹੋਈ ਨਹੀਂ ਹੈ। ਹੁਣ, ਇਸ ਮਾਮਲੇ ਵਿੱਚ ਪ੍ਰਧਾਨ ਮੰਤਰੀ ਵਿਰੁੱਧ ਕਾਰਵਾਈ ਦਾ ਕੋਈ ਕਿਵੇਂ ਸੋਚ ਸਕਦਾ ਹੈ, ਕਿਉਂਕਿ ਪੁਲਿਸ ਹੀ ਸੁਸਾਈਡ ਨੋਟ ਤੋਂ ਮੁੱਕਰ ਗਈ ਹੈ।

 

ਹੇਠਾਂ ਵੇਖੋ ਮ੍ਰਿਤਕ ਵੱਲੋਂ ਲਿਖਿਆ ਖ਼ੁਦਕੁਸ਼ੀ ਪੱਤਰ-

Barnala_Suicide_Jasvir_Singh_Suicide_Note

 

First Published: Thursday, 7 December 2017 6:51 PM

Related Stories

ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ
ਬੇਅਦਬੀ ਕਾਂਡ ਦੀ ਜਾਂਚ ਮੁਕੰਮਲ, ਰਿਪੋਰਟ ਇਸੇ ਮਹੀਨੇ

ਪਟਿਆਲਾ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਤੇ ਬਹਿਬਲ ਕਲਾਂ

ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!
ਮੌਕ ਡ੍ਰਿੱਲ ਦੌਰਾਨ ਅੰਮ੍ਰਿਤਸਰ ਹਵਾਈ ਅੱਡੇ 'ਤੇ ਢੇਰ ਕੀਤੇ ਅੱਤਵਾਦੀ!

ਅੰਮ੍ਰਿਤਸਰ: ਗੁਰੂ ਨਗਰੀ ਦੇ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ

ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'
ਡੁੱਬਦੇ ਪੰਜਾਬ ਨੂੰ ਬਚਾਉਣ ਦਾ ਇਹ ਵੀ ਇੱਕ ਤਰੀਕਾ, 'ਨਵੀਂ ਸੋਚ ਦੀ ਨਵੀਂ ਪੁਲਾਂਘ'

ਚੰਡੀਗੜ੍ਹ: ਪੰਜਾਬ ਵਿੱਚ ਵਿਆਹਾਂ ਦਾ ਦੌਰ ਚੱਲ ਰਿਹਾ ਹੈ। ਵਿਆਹਾਂ ਵਿੱਚ ਮੋਟੇ

ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ
ਮਿਉਂਸਪਲ ਚੋਣਾਂ 'ਚ ਕਾਂਗਰਸ ਨੇ ਕੀਤਾ ਕਲੀਨ ਸਪੀਵ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ
ਮਿਊਂਸਪਲ ਚੋਣਾਂ ਮਗਰੋਂ ਕਾਂਗਰਸ ਨੇ ਥਾਪੜੀ ਆਪਣੀ ਹੀ ਪਿੱਠ

ਚੰਡੀਗੜ੍ਹ: ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਮਿਊਂਸਿਪਲ ਚੋਣਾਂ ਤੋਂ

ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE
ਨਗਰ ਨਿਗਮ ਤੇ ਕੌਂਸਲ ਚੋਣਾਂ 'ਚ ਕਾਂਗਰਸ ਦੀ ਚੜ੍ਹਤ ਜਾਣੋ ਨਤੀਜੇ LIVE UPDATE

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮਾਂ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ
ਕਾਂਗਰਸ ਨੇ ਹਾਈਜੈਕ ਕੀਤੀ ਚੋਣ: ਭਗਵੰਤ ਮਾਨ

ਚੰਡੀਗੜ੍ਹ: ਪੰਜਾਬ ਦੀਆਂ ਨਗਰ ਕੌਂਸਲ ਤੇ ਨਗਰ ਨਿਗਮ ਚੋਣਾਂ ਦੌਰਾਨ ਹੋਈ ਹਿੰਸਾ ਤੇ

 ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ
ਸ਼ਾਂਤਮਈ ਪਈਆਂ ਨਗਰ ਨਿਗਮ ਤੇ ਕੌਂਸਲ ਦੀਆਂ ਵੋਟਾਂ

ਚੰਡੀਗੜ੍ਹ: ਪੰਜਾਬ ਦੀਆਂ ਤਿੰਨ ਨਗਰ ਨਿਗਮ ਪਟਿਆਲਾ, ਜਲੰਧਰ ਤੇ ਅੰਮ੍ਰਿਤਸਰ ਤੇ 29

ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ
ਵੋਟਾਂ ਦਾ ਕੰਮ ਖ਼ਤਮ, ਨਤੀਜੇ ਆਉਣੇ ਸ਼ੁਰੂ

ਅੰਮ੍ਰਿਤਸਰ: ਪੰਜਾਬ ਨਿਗਮ ਚੋਣਾਂ ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਹੁਣ ਕਿਸੇ ਨੂੰ

ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ
ਵਧੀਕੀਆਂ ਤੋਂ ਤੰਗ ਅਕਾਲੀਆਂ ਨੇ ਚੋਣ ਕਮਿਸ਼ਨ ਕੋਲ ਰੋਏ ਦੁੱਖੜੇ

ਚੰਡੀਗੜ੍ਹ: ਪੰਜਾਬ ਨਿਗਮ ਤੇ ਕੌਂਸਲ ਚੋਣਾਂ ਵਿੱਚ ਹੋਈਆਂ ਵਧੀਕੀਆਂ ਦੀ ਸ਼ਿਕਾਇਤ ਲੈ