ਮੋਦੀ ਸਰਕਾਰ ਨੇ ਲਾਇਆ 'ਗੌਡ ਸਰਵਿਸ ਟੈਕਸ'

By: ਏਬੀਪੀ ਸਾਂਝਾ | | Last Updated: Sunday, 16 July 2017 4:43 PM
ਮੋਦੀ ਸਰਕਾਰ ਨੇ ਲਾਇਆ 'ਗੌਡ ਸਰਵਿਸ ਟੈਕਸ'

ਅੰਮ੍ਰਿਤਸਰ: ਕੇਂਦਰ ਸਰਕਾਰ ਵੱਲੋਂ ਪੂਰੇ ਦੇਸ਼ ਵਿੱਚ ਇੱਕ ਜੁਲਾਈ ਤੋਂ ਲਾਏ ਗਏ ਜੀ.ਐਸ.ਟੀ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੁੰਗਰ ਨੇ “ਗੌਡ ਸਰਵਿਸ ਟੈਕਸ” ਕਰਾਰਦਿਆਂ ਕੇਂਦਰ ਸਰਕਾਰ ‘ਤੇ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਇਲਾਵਾ ਸਾਰੇ ਧਾਰਮਿਕ ਅਸਥਾਨਾਂ ‘ਤੇ ਲਾਏ ਇਸ ਟੈਕਸ ਦਾ ਮਤਲਬ ਹੈ ਕਿ ਰੱਬ ਦੇ ਘਰ ‘ਤੇ ਟੈਕਸ ਲeਇਆ ਗਿਆ ਹੈ।

 

ਉਨ੍ਹਾਂ ਦੇਸ਼ ਦੇ ਵਿੱਤ ਮੰਤਰੀ ਅਰੁਣ ਜੇਤਲੀ ਨੂੰ ਸਵਾਲ ਕੀਤਾ ਕਿ ਦੇਸ਼ ਦੇ ਹਰ ਨਾਗਰਿਕ ਤੋਂ ਇਲਾਵਾ ਕਿਸਾਨਾਂ, ਦੁਕਾਨਦਾਰਾਂ ਤੇ ਧਾਰਮਿਕ ਅਸਥਾਨਾਂ ‘ਤੇ ਲਾਏ ਇਸ ਟੈਕਸ ਦੀ ਥਾਂ ਦੇਸ਼ ਦੇ ਸਰਮਾਏਦਾਰਾਂ ਨੂੰ ਟੈਕਸ ਤੋਂ ਮੁਕਤ ਕਿਉਂ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੱਸੇ ਕਿ ਦੇਸ਼ ਦਾ ਹਜ਼ਾਰਾਂ ਕਰੋੜ ਲੁੱਟ ਕੇ ਭੱਜਿਆ ਸ਼ਰਾਬ ਕਿੰਗ ਵਿਜੇ ਮਾਲਿਆ ਹੁਣ ਤੱਕ ਪਕੜ ਤੋਂ ਬਾਹਰ ਕਿਉਂ ਹੈ?

 

ਬਡੂੰਗਰ ਨੇ ਕਿਹਾ ਕਿ ਦੇਸ਼ ਦਾ ਹਰ ਵਰਗ ਅੱਜ ਜੀਐਸਟੀ ਦੇ ਖਿਲਾਫ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਗੁਰਧਾਮਾਂ ‘ਤੇ ਇਹ ਟੈਕਸ ਲਾਏ ਜਾਣ ਕਰਕੇ ਲੋਕਾਂ ਵਿੱਚ ਰੋਸ ਹੈ। ਅੱਜ ਤੱਕ ਕਦੇ ਵੀ ਕਿਸੇ ਗੁਰਦੁਆਰੇ ‘ਤੇ ਇੰਨਾ ਟੈਕਸ ਨਹੀਂ ਲੱਗਾ। ਇੱਕ ਪਾਸੇ ਗੁਰਦੁਆਰਿਆਂ ਤੇ ਬਾਕੀ ਗੁਰਧਾਮਾਂ ‘ਤੇ ਇਹ ਟੈਕਸ ਲਾਗੂ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਸਿਰਫ ਵਿਜੇ ਮਾਲਿਆ ਹੀ ਨਹੀਂ ਬਲਕਿ ਰਿਲਾਇੰਸ ਕੰਪਨੀ ਦੇ ਪੈਟਰੋਲ ਪੰਪਾਂ ਤੇ ਅਡਾਨੀ ਦੀਆਂ ਕੰਪਨੀਆਂ ਨੂੰ ਇਸ ਟੈਕਸ ਤੋਂ ਰਾਹਤ ਦਿੱਤੀ ਗਈ ਹੈ।

First Published: Sunday, 16 July 2017 4:43 PM

Related Stories

ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ
ਅੰਮ੍ਰਿਤਸਰ ਦੇ ਇਸ ਮੰਦਰ 'ਚ ਬੱਚਿਆਂ ਨੂੰ ਲੰਗੂਰ ਬਣਾ ਮੱਥਾ ਟੇਕਦੇ ਲੋਕ

ਅੰਮ੍ਰਿਤਸਰ: ਗੁਰੂ ਨਗਰੀ ‘ਚ ਸਥਿਤ ਦੁਰਗਿਆਣਾ ਮੰਦਰ ਨਾਲ ਲੱਗਦੇ ਇਤਿਹਾਸਕ ਬੜਾ

ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ
ਅੰਮ੍ਰਿਤਸਰ ਨੇੜੇ ਦੋ ਘੁਸਪੈਠੀਏ ਢੇਰ

ਅੰਮ੍ਰਿਤਸਰ: ਭਾਰਤ-ਪਾਕਿਸਤਾਨ ਦੀ ਸਰਹੱਦ ਤੇ ਅਜਨਾਲਾ ਸੈਕਟਰ ਵਿੱਚ ਪੈਂਦੀ ਸਰਹੱਦੀ

ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !
ਦੀਵਾਲੀ ਤੋਂ ਪਹਿਲਾਂ ਪੈਟਰੋਲ ਹੋਏਗਾ ਸਸਤਾ !

ਅੰਮ੍ਰਿਤਸਰ: ਦੇਸ਼ ਵਿੱਚ ਲਗਾਤਾਰ ਵਧ ਰਹੀਆਂ ਪੈਟਰੋਲ, ਡੀਜ਼ਲ ਦੀਆਂ ਕੀਮਤਾਂ ਤੋਂ

ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ
ਆਖਰ ਕਿੱਥੇ ਗਈ ਪ੍ਰੋਫੈਸਰ ਸੁਖਪ੍ਰੀਤ? ਪੁਲਿਸ ਦੇ ਹੱਥ ਖਾਲੀ

ਅੰਮ੍ਰਿਤਸਰ: ਪਿਛਲੇ ਕੁਝ ਦਿਨਾਂ ਤੋਂ ਲਾਪਤਾ ਹੋਈ ਗੁਰੂ ਨਾਨਕ ਦੇਵ ਯੂਨੀਵਰਸਿਟੀ

ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ
ਗੁਰਦਾਸਪੁਰ ਚੋਣ: ਧਰਮ ਗੁਰੂਆਂ ਦੇ ਅਖਾੜੇ 'ਚ ਭਾਜਪਾ ਲੀਡਰ

ਅੰਮ੍ਰਿਤਸਰ: ਗੁਰਦਾਸਪੁਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਨੇ ਉਮੀਦਵਾਰ ਦਾ ਐਲਾਨ

ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ
ਸ਼੍ਰੋਮਣੀ ਕਮੇਟੀ ਦਾ ਮਾਰਸ਼ਲ ਅਰਜਨ ਸਿੰਘ ਨੂੰ ਸਨਮਾਣ

ਅੰਮ੍ਰਿਤਸਰ- ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ

ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ
ਸ਼੍ਰੋਮਣੀ ਕੇਮਟੀ ਵੱਲੋਂ ਗਿਆਨੀ ਗੁਰਮੁਖ ਸਿੰਘ ਦੇ ਘਰ ਦਾ ਬਿਜਲੀ-ਪਾਣੀ ਬੰਦ

ਅੰਮ੍ਰਿਤਸਰ: ਡੇਰਾ ਸਿਰਸਾ ਮੁਖੀ ਨੂੰ ਮੁਆਫੀ ਦੇਣ ਦੇ ਫੈਸਲੇ ਦਾ ਵਿਰੋਧ ਕਰਨ ਵਾਲੇ

ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ
ਪ੍ਰਦਿਊਮਨ ਦੀ ਹੱਤਿਆ ਮਗਰੋਂ ਪੰਜਾਬ ਦੇ ਸਕੂਲਾਂ 'ਚ ਵੀ ਸਖਤੀ

ਅੰਮ੍ਰਿਤਸਰ: ਗੁੜਗਾਓਂ ਦੇ ਰਿਆਨ ਇੰਟਰਨੈਸ਼ਲ ਸਕੂਲ ਵਿੱਚ ਪੜ੍ਹਨ ਵਾਲੇ 7 ਸਾਲ ਦੇ

ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ
ਸ੍ਰੀ ਅਕਾਲ ਤਖ਼ਤ 'ਤੇ ਮੋਦੀ ਦੀ ਚੜ੍ਹਦੀ ਕਲਾ ਲਈ ਅਰਦਾਸ

ਅੰਮ੍ਰਿਤਸਰ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਭਾਜਪਾ ਲੀਡਰਾਂ ਤੇ

ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ
ਸ਼੍ਰੋਮਣੀ ਕਮੇਟੀ ਅਧੀਨ ਚੱਲਦੀ ਯੂਨੀਵਰਸਿਟੀ 'ਚ ਹੁਣ ਨਹੀਂ ਮਿਲੇਗਾ ਮੀਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੇ ਸ੍ਰੀ ਗੁਰੂ