ਮੇਅਰ ਕੁਲਵੰਤ ਦੀ ਚੁਣੌਤੀ, ਸਿੱਧੂ ਸਸਤੀ ਮਸ਼ੀਨ ਖਰੀਦ ਕੇ ਵਿਖਾਵੇ

By: ABP Sanjha | | Last Updated: Friday, 5 January 2018 5:33 PM
ਮੇਅਰ ਕੁਲਵੰਤ ਦੀ ਚੁਣੌਤੀ, ਸਿੱਧੂ ਸਸਤੀ ਮਸ਼ੀਨ ਖਰੀਦ ਕੇ ਵਿਖਾਵੇ

ਪੁਰਾਣੀ ਤਸਵੀਰ

ਮੁਹਾਲੀ: ਕੈਬਨਿਟ ਮੰਤਰੀ ਨਵਜੋਤ ਸਿੱਧੂ ਦੀ ਕਾਰਵਾਈ ਨੂੰ ਚੁਣੌਤੀ ਦਿੰਦਿਆਂ ਮੁਹਾਲੀ ਦੇ ਮੇਅਰ ਕੁਲਵੰਤ ਸਿੰਘ ਨੇ ਕਿਹਾ ਹੈ ਕਿ ਜੇਕਰ ਕੋਈ ਇਹ ਮਸ਼ੀਨ ਸਸਤੀ ਲੈ ਆਵੇ ਤਾ ਉਹ ਸਜ਼ਾ ਭੁਗਤਣ ਨੂੰ ਤਿਆਰ ਹਨ। ਸਿੱਧੂ ਨੇ ਰੁੱਖ ਛਾਂਗਣ ਵਾਲੀ ਮਸ਼ੀਨ ਮਹਿੰਗੇ ਭਾਅ ਖਰੀਦਣ ਦੇ ਇਲਜ਼ਾਮ ਵਿੱਚ ਕੁਲਵੰਤ ਸਿੰਘ ਨੂੰ ਕੌਂਸਲਰ ਦੇ ਅਹੁਦੇ ਤੋਂ ਹਟਾਉਣ ਦਾ ਨੋਟਿਸ ਭੇਜਿਆ ਹੈ। ਮੇਅਰ ਕੁਲਵੰਤ ਨੇ ਪੰਜਾਬ ਵਿਜੀਲੈਂਸ ਦੀ ਇਸ ਰਿਪੋਰਟ ਨੂੰ ਨਕਾਰਦਿਆਂ ਕਿਹਾ ਕਿ ਸਰਕਾਰ ਇਸ ਤੋਂ ਸਸਤੇ ਭਾਅ ਵਿੱਚ ਇਹ ਮਸ਼ੀਨ ਖਰੀਦ ਕੇ ਦਿਖਾਵੇ। ਜਦੋਂ ‘ABP ਸਾਂਝਾ’ ਨੇ ਸਵਾਲ ਕੀਤਾ ਤਾਂ ਜਵਾਬ ਦੇਣ ਦੀ ਜਗ੍ਹਾ ਉਹ ਕੈਮਰੇ ਤੋਂ ਭੱਜ ਗਏ।

 

ਜਦੋਂ ਮੇਅਰ ਨੂੰ ਇਹ ਪੁੱਛਿਆ ਗਿਆ ਕਿ ਕੀ ਕਾਰਨ ਹੈ ਜੋ ਇਹ ਮਸ਼ੀਨ ਦਾ ਮੁੱਦਾ ਉੱਠਿਆ ਤਾਂ ਕੁਲਵੰਤ ਸਿੰਘ ਨੇ ਜਵਾਬ ਵਿੱਚ ਕਿਹਾ ਕਿ ਇਹ ਤਾਂ ਸਿੱਧੂ ਹੀ ਜਾਣਦੇ ਹੋਣਗੇ। ਰਿਪੋਰਟ ਵਿੱਚ ਸਰਕਾਰ ਨੇ ਦਾਅਵਾ ਕੀਤਾ ਕਿ ਰੁੱਖਾਂ ਨੂੰ ਛਾਂਗਣ ਵਾਲੀ ਮਸ਼ੀਨ ਭਾਰਤ ਵਿੱਚ 28 ਲੱਖ ਦੀ ਹੈ। ਇਸ ਦੀ ਕੀਮਤ ਬਾਹਰਲੇ ਮੁਲਕ ਵਿੱਚ 80 ਲੱਖ ਤੇ ਮੁਹਾਲੀ ਦੀ ਕਾਰਪੋਰੇਸ਼ਨ ਨੂੰ ਇਹ 1 .79 ਕਰੋੜ ਦੀ ਪਈ ਹੈ।

 

ਕਾਬਲੇਗੌਰ ਕੁਲਵੰਤ ਸਿੰਘ ਦੀ ਕੁਰਸੀ ’ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ। ਨਵਜੋਤ ਸਿੱਧੂ ਨੇ ਮੇਅਰ ਕੁਲਵੰਤ ਸਿੰਘ ਨੂੰ ਕੌਂਸਲਰ ਦੇ ਅਹੁਦੇ ਤੋਂ ਹਟਾਉਣ ਦੀ ਕਾਰਵਾਈ ਨੂੰ ਹਰੀ ਝੰਡੀ ਦੇ ਦਿੱਤੀ ਹੈ। ਵਿਭਾਗ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਮੇਅਰ ਖ਼ਿਲਾਫ਼ ਨਿਗਮ ਵੱਲੋਂ ਦਰੱਖਤ ਛਾਂਗਣ ਵਾਲੀ ਮਸ਼ੀਨ ਦੀ ਖ਼ਰੀਦ ਵਿੱਚ ਕਥਿਤ ਵਿੱਤੀ ਗੜਬੜੀਆਂ ਦੇ ਦੋਸ਼ਾਂ ਤਹਿਤ ਕੀਤੀ ਜਾ ਰਹੀ ਹੈ। ਵਿਭਾਗ ਵੱਲੋਂ ਮੇਅਰ ਨੂੰ ਕੌਂਸਲਰ ਦੇ ਅਹੁਦੇ ਤੋਂ ਹਟਾਉਣ ਲਈ ਨੋਟਿਸ ਭੇਜਿਆ ਗਿਆ ਹੈ ਤੇ ਤਿੰਨ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਤਤਕਾਲੀ ਕਮਿਸ਼ਨਰ ਰਾਜੇਸ਼ ਧੀਮਾਨ ਨੂੰ ਮੁਅੱਤਲ ਕਰਨ ਲਈ ਕੇਸ ਸਰਕਾਰ ਕੋਲ ਭੇਜਿਆ ਗਿਆ ਹੈ ਜਦਕਿ ਦੋ ਹੋਰ ਅਧਿਕਾਰੀਆਂ ਨੂੰ ਚਾਰਜਸ਼ੀਟ ਕੀਤਾ ਗਿਆ ਹੈ।
ਸਿੱਧੂ ਨੇ ਮਸ਼ੀਨ ਖ਼ਰੀਦਣ ਦਾ ਹੁਕਮ ਤੁਰੰਤ ਰੱਦ ਕਰਨ ਦੇ ਹੁਕਮ ਕੀਤੇ ਹਨ ਤੇ ਕੰਟਰੈਕਟਰ ਤੋਂ ਐਡਵਾਂਸ ਦਿੱਤੀ ਗਈ ਰਾਸ਼ੀ ਰਿਕਵਰ ਕਰਨ ਦਾ ਵੀ ਹੁਕਮ ਜਾਰੀ ਕੀਤਾ ਹੈ। ਸਿੱਧੂ ਵੱਲੋਂ ਮੇਅਰ ਨੂੰ ਮੁਅੱਤਲ ਕਰਨ ਦਾ ਫ਼ੈਸਲਾ ਰਾਜਸੀ ਪੱਖ ਤੋਂ ਅਹਿਮ ਮੰਨਿਆ ਜਾ ਰਿਹਾ ਹੈ ਕਿਉਂਕਿ ਕੁਲਵੰਤ ਸਿੰਘ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਹਨ ਜਿਨ੍ਹਾਂ ਦੇ ਕਾਂਗਰਸ ਦੇ ਸੀਨੀਅਰ ਆਗੂਆਂ ਨਾਲ ਵੀ ਗੂੜ੍ਹੇ ਸਬੰਧ ਹਨ। ਇਸ ਤਰ੍ਹਾਂ ਨਾਲ ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਮੇਅਰ ਨੂੰ ਕੌਂਸਲਰ ਵਜੋਂ ਹਟਾਉਣ ਦੀ ਸ਼ੁਰੂ ਕੀਤੀ ਕਾਰਵਾਈ ਅਕਾਲੀ ਦਲ ਲਈ ਵੀ ਝਟਕਾ ਹੈ।

First Published: Friday, 5 January 2018 4:33 PM

Related Stories

ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ
ਅੰਮ੍ਰਿਤਸਰ ਏਅਰਪੋਰਟ 'ਤੇ ਅਲਰਟ ਜਾਰੀ

ਅੰਮ੍ਰਿਤਸਰ: ਦੇਸ਼ ਵਿੱਚ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਕਰਕੇ ਅੱਜ

ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ
ਦਿਓਰ ਵੱਲ਼ੋਂ ਦਿਨ-ਦਿਹਾੜੇ ਭਾਬੀ ਦਾ ਕਤਲ

ਤਰਨ ਤਾਰਨ: ਜ਼ਿਲ਼੍ਹੇ ਦੇ ਪਿੰਡ ਮਰਗਿੰਦਪੁਰਾ ‘ਚ ਦਿਓਰ ਨੇ ਦਿਨ-ਦਿਹਾੜੇ ਵਿਧਵਾ

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ