ਪਤਨੀ ਤੇ ਧੀ ਦਾ ਥਾਪੀ ਨਾਲ ਕੁੱਟ-ਕੁੱਟ ਕੇ ਕਤਲ

By: ਏਬੀਪੀ ਸਾਂਝਾ | | Last Updated: Sunday, 2 April 2017 5:04 PM
ਪਤਨੀ ਤੇ ਧੀ ਦਾ ਥਾਪੀ ਨਾਲ ਕੁੱਟ-ਕੁੱਟ ਕੇ ਕਤਲ

ਅੰਮ੍ਰਿਤਸਰ: ਥਾਣਾ ਕੱਥੂਨੰਗਲ ਦੇ ਅਧੀਨ ਆਉਂਦੇ ਪਿੰਡ ਮਾਂਗਾ ਸਰਾਏ ਦੇ ਕਿਸਾਨ ਬਲਵਿੰਦਰ ਸਿੰਘ ਨੇ ਆਪਣੀ ਪਤਨੀ ਤੇ ਧੀ ਦਾ ਕੱਪੜੇ ਧੋਣ ਵਾਲੀ ਥਾਪੀ ਨਾਲ ਕੁੱਟ-ਕੁੱਟ ਕੇ ਕਤਲ ਕਰ ਦਿੱਤਾ। ਕਤਲ ਕਰਨ ਦੀ ਵਜ੍ਹਾ ਇਹ ਸੀ ਕਿ ਜਿਸ ਲੜਕੇ ਨਾਲ ਉਸ ਨੇ ਆਪਣੀ ਧੀ ਦਾ ਰਿਸ਼ਤਾ ਤੈਅ ਕੀਤਾ ਸੀ, ਉਹ ਉਸ ਦੀ ਪਤਨੀ ਤੇ ਧੀ ਨੂੰ ਮਨਜ਼ੂਰ ਨਹੀਂ ਸੀ।

 

ਬਲਵਿੰਦਰ ਸਿੰਘ ਨੇ ਕੁਝ ਮਹੀਨੇ ਪਹਿਲਾਂ ਆਪਣੀ ਧੀ ਅਮਨਦੀਪ ਕੌਰ ਦਾ ਰਿਸ਼ਤਾ ਇਟਲੀ ਵਿੱਚ ਰਹਿਣ ਵਾਲੇ ਨੌਜਵਾਨ ਨਾਲ ਕੀਤਾ ਸੀ। ਦੋਹਾਂ ਦੀ ਮੰਗਣੀ ਵੀ ਹੋ ਚੁੱਕੀ ਸੀ। ਬਲਵਿੰਦਰ ਦੀ ਪਤਨੀ ਹਰਜਿੰਦਰ ਤੇ ਉਸ ਦੇ ਕੁਝ ਰਿਸ਼ਤੇਦਾਰਾਂ ਨੂੰ ਇਹ ਰਿਸ਼ਤਾ ਇਸ ਲਈ ਮਨਜ਼ੂਰ ਨਹੀਂ ਸੀ ਕਿਉਂਕਿ ਲੜਕੇ ਦੀ ਉਮਰ ਲੜਕੀ ਨਾਲੋਂ ਵੱਧ ਸੀ। ਇਸੇ ਦੇ ਚੱਲਦਿਆਂ ਬਲਵਿੰਦਰ ਪਤਨੀ ਹਰਜਿੰਦਰ ਕੱਲ੍ਹ ਰਿਸ਼ਤਾ ਕਰਵਾਉਣ ਵਾਲੇ ਵਿਚੋਲੇ ਨੂੰ ਵਿਆਹ ਨਾ ਕਰਨ ਦੀ ਗੱਲ ਕਹਿ ਆਈ ਸੀ।

 

ਜਦੋਂ ਇਸ ਗੱਲ ਦਾ ਬਲਵਿੰਦਰ ਨੂੰ ਪਤਾ ਲੱਗਾ ਤਾਂ ਉਸ ਨੇ ਇਸ ਵਿੱਚ ਆਪਣੀ ਬੇਇਜ਼ਤੀ ਮਹਿਸੂਸ ਕੀਤੀ। ਉਸ ਕੋਲੋਂ ਇਹ ਗੱਲ ਸਹਾਰੀ ਨਾ ਗਈ। ਰਾਤ ਵੇਲੇ ਬਲਵਿੰਦਰ ਨੇ ਦੋਹਾਂ ਨੂੰ ਥਾਪੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਉਸ ਨੇ ਸਵੇਰ ਵੇਲੇ ਆਪਣੇ ਰਿਸ਼ਤੇਦਾਰਾਂ ਨੂੰ ਇਸ ਗੱਲ ਬਾਰੇ ਖੁਦ ਜਾਣਕਾਰੀ ਦਿੱਤੀ। ਇਸ ਤੋਂ ਬਾਅਦ ਪਿੰਡ ਵਾਲਿਆਂ ਵੱਲੋਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਗਿਆ।

 

ਹਰਜਿੰਦਰ ਦੀ ਭੈਣ ਲਖਵਿੰਦਰ ਕੌਰ ਨੇ ਦੱਸਿਆ ਕਿ ਮੇਰੀ ਭੈਣ ਨੇ ਦੱਸਿਆ ਸੀ ਕਿ ਬਲਵਿੰਦਰ ਬੇਟੀ ਤੇ ਪਰਿਵਾਰ ਦੀ ਮਰਜ਼ੀ ਤੋਂ ਬਿਨਾ ਉਸ ਦਾ ਰਿਸ਼ਤਾ ਤੈਅ ਕਰ ਚੁੱਕਾ ਹੈ। ਇਸ ਕਰਕੇ ਪਰਿਵਾਰ ਵਿੱਚ ਲੜਾਈ ਰਹਿੰਦੀ ਹੈ। ਪੁਲਿਸ ਨੇ ਮੁਲਾਜ਼ਮ ਬਲਵਿੰਦਰ ਸਿੰਘ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਪੁਲਿਸ ਵੱਲੋਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

First Published: Sunday, 2 April 2017 5:04 PM

Related Stories

ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ
ਕਰਜ਼ੇ ਦੀ ਬਲੀ ਚੜ੍ਹਿਆ ਇੱਕ ਹੋਰ ਅੰਨਦਾਤਾ

ਅੰਮ੍ਰਿਤਸਰ: ਅਜਨਾਲਾ ਦੇ ਪਿੰਡ ਤੇੜਾ ਕਲਾਂ ਦੇ ਵਸਨੀਕ ਕਿਸਾਨ ਮੇਜਰ ਸਿੰਘ ਵੱਲੋਂ

ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ
ਬੱਸ ਡਰਾਈਵਰ ਦੀ ਹੋਈ ਮੌਤ, ਕਾਰ ਚਾਲਕਾਂ ਮਾਰੀ ਸੀ ਗੋਲੀ

ਅੰਮ੍ਰਿਤਸਰ: ਬੀਤੇ ਦਿਨੀਂ ਅੰਮ੍ਰਿਤਸਰ-ਫਤਹਿਗੜ੍ਹ ਚੂੜੀਆਂ ਰੋਡ ‘ਤੇ ਨੰਗਲੀ

ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ
ਗੁਰੂ ਨਗਰੀ 'ਚ ਲੁਟੇਰਿਆਂ ਦਾ ਦਹਿਸ਼ਤ, ਦਿਨ-ਦਿਹਾੜੇ ਇੱਕ ਹੋਰ ਲੁੱਟ

ਅੰਮ੍ਰਿਤਸਰ: ਗੁਰੂ ਨਗਰੀ ਅੰਮ੍ਰਿਤਸਰ ਦੀ ਪੁਲਿਸ ਭਾਵੇਂ ਲੁੱਟ-ਖੋਹ ਦੀਆਂ

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ