ਕਿਸ ਨੇ ਟਾਲੀ ਨਾਨਕ ਸ਼ਾਹ ਫ਼ਕੀਰ ਦੀ ਰਿਲੀਜ਼..?

By: ABP Sanjha | | Last Updated: Friday, 13 April 2018 12:54 PM
ਕਿਸ ਨੇ ਟਾਲੀ ਨਾਨਕ ਸ਼ਾਹ ਫ਼ਕੀਰ ਦੀ ਰਿਲੀਜ਼..?

ਚੰਡੀਗੜ੍ਹ: ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਨੂੰ ਅੱਜ ਬਹੁਤੇ ਦੇਸ਼ ਦੇ ਸੂਬਿਆਂ ਵਿੱਚ ਦਿਖਾਇਆ ਨਹੀਂ ਜਾ ਰਿਹਾ ਹੈ। ਇੰਟਰਨੈੱਟ ਤੋਂ ਮਿਲੀ ਜਾਣਕਾਰੀ ਮੁਤਾਬਕ ਹਾਲੇ ਤਕ ਗੁਜਰਾਤ ਦੇ ਇੱਕ ਸਿਨੇਮਾਘਰ ਵਿੱਚ ਇਸ ਫ਼ਿਲਮ ਨੂੰ ਦਿਖਾਇਆ ਜਾ ਸਕਦਾ ਹੈ। ਪੰਜਾਬ ਤੇ ਇਸ ਦੇ ਗੁਆਂਢੀ ਸੂਬਿਆਂ ਵਿੱਚ ਫ਼ਿਲਮ ਦੀ ਸਕਰੀਨਿੰਗ ਨਹੀਂ ਹੋਈ ਹੈ।

 

 

ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਨਿਰਮਾਤਾ ਹਰਿੰਦਰ ਸਿੱਕਾ ਫ਼ਿਲਮ ਨੂੰ ਰਿਲੀਜ਼ ਕਰਨ ਦੇ ਸਮਰੱਥ ਹਨ, ਪਰ ਹਾਲੇ ਤਕ ਪੰਜਾਬ, ਚੰਡੀਗੜ੍ਹ, ਹਰਿਆਣਾ, ਰਾਜਸਥਾਨ, ਦਿੱਲੀ, ਉੱਤਰ ਪ੍ਰਦੇਸ਼ ਤੇ ਹੋਰ ਵੀ ਕਈ ਸੂਬਿਆਂ ਵਿੱਚ ਹਾਲੇ ਤਕ ਇਸ ਫ਼ਿਲਮ ਦੇ ਸ਼ੋਅ ਸ਼ੁਰੂ ਨਹੀਂ ਕੀਤੇ ਗਏ। ਹਾਲਾਂਕਿ, ਨਿਰਮਾਤਾ ਪੱਖ ਤੋਂ ਫ਼ਿਲਮ ਦੀ ਰਿਲੀਜ਼ ਟਾਲੇ ਜਾਣ ਸਬੰਧੀ ਕੋਈ ਅਧਿਕਾਰਤ ਸੂਚਨਾ ਜਾਰੀ ਨਹੀਂ ਕੀਤੀ ਗਈ ਹੈ। ਪਰ ਨਾਨਕ ਸ਼ਾਹ ਫ਼ਕੀਰ ਨੂੰ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਜਾਰੀ ਨਹੀਂ ਕੀਤਾ ਗਿਆ ਹੈ।

 

ਫ਼ਿਲਮ ਦਾ ਲਗਾਤਾਰ ਵਿਰੋਧ ਹੋ ਰਿਹਾ ਹੈ। ਨਿਰਮਾਤਾ ਹਰਿੰਦਰ ਸਿੰਘ ਸਿੱਕਾ ਨੂੰ ‘ਸਬਕ’ ਸਿਖਾਉਣ ਲਈ ਬੀਤੇ ਕੱਲ੍ਹ ਪੰਜ ਸਿੰਘ ਸਾਹਿਬਾਨਾਂ ਨੇ ਅਕਾਲ ਤਖ਼ਤ ਵਿਖੇ ਹੋਈ ਬੈਠਕ ਤੋਂ ਬਾਅਦ ਪੰਥ ਵਿੱਚੋਂ ਵੀ ਛੇਕ ਦਿੱਤਾ ਹੈ। ਹਾਲੇ ਤਕ ਇਸ ਫ਼ਿਲਮ ਦੇ ਵਿਰੋਧ ਵਿੱਚ ਕਿਸੇ ਵੀ ਅਣਸੁਖਾਵੀਂ ਘਟਨਾ ਦੀ ਖ਼ਬਰ ਨਹੀਂ ਹੈ।

 

ਉੱਧਰ ਵਿਵਾਦਿਤ ਫ਼ਿਲਮ ਨਾਨਕ ਸ਼ਾਹ ਫ਼ਕੀਰ ਦੇ ਵਿਰੋਧ ਵਿੱਚ ਸਿੱਖ ਸੰਗਤ ਨੇ ਵੱਖਰੇ ਤੇ ਸ਼ਾਂਤਮਈ ਤਰੀਕੇ ਨਾਲ ਪ੍ਰਦਰਸ਼ਨ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਗਤਾਂ ਨੇ ਵੱਖ ਵੱਖ ਗੁਰੂ ਘਰਾਂ ਵਿੱਚ ਕਾਲੀਆਂ ਦਸਤਾਰਾਂ ਤੇ ਪੱਟੀਆਂ ਬੰਨ੍ਹ ਕੇ ਪਾਠ ਕਰ ਰਹੀਆਂ ਹਨ। ਪਟਿਆਲਾ ਤੋਂ ਸੰਗਤ ਨੇ ਐਲਾਨ ਕੀਤਾ ਕਿ ਨਾਨਕ ਸਾਹ ਫ਼ਕੀਰ ਫ਼ਿਲਮ ਦਾ ਵਿਰੋਧ ਵਿੱਚ ਦੁਪਹਿਰ ਤੋਂ ਬਾਦ ਰੋਸ ਮਾਰਚ ਵੀ ਕੱਢੇ ਜਾਣਗੇ।

 

First Published: Friday, 13 April 2018 12:49 PM

Related Stories

ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ
ਗੁਰਦਾਸਪੁਰ 'ਚ ਪੰਜ ਨੌਜਵਾਨ ਬਿਆਸ 'ਚ ਰੁੜ੍ਹੇ, ਦੋ ਨੂੰ ਬਚਾਇਆ

ਗੁਰਦਾਸਪੁਰ: ਨਹਾਉਣ ਗਏ ਪੰਜ ਨੌਜਵਾਨ ਬਿਆਸ ਦਰਿਆ ਵਿੱਚ ਵਹਿ ਗਏ। ਇਨ੍ਹਾਂ ਵਿੱਚੋਂ

ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'
ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤੀ ਪਹਿਲੀ 'ਚੌਧਰ'

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ

ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ
ਲਹਿੰਦੇ ਪੰਜਾਬ ਦੇ ਰੰਗਮੰਚ ਦਾ ਥੰਮ ਢਹਿਆ

ਚੰਡੀਗੜ੍ਹ: ਸਰਹੱਦ ਪਾਰੋਂ ਪ੍ਰਸਿੱਧ ਅਦਾਕਾਰਾ, ਨਾਟਕਕਾਰਾ ਤੇ ‘ਅਜੋਕਾ

ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ
ਮਜੀਠੀਆ ਖਿਲਾਫ ਸੁੱਖ ਸਰਕਾਰੀਆ ਦਾ ਸਟੈਂਡ ਬਰਕਰਾਰ

ਚੰਡੀਗੜ੍ਹ: ਮਾਲ, ਮਾਇਨਿੰਗ ਤੇ ਜਲ ਸ੍ਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ

ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ
ਪਾਕਿਸਤਾਨ 'ਚ ਜਥੇ ਤੋਂ ਵੱਖ ਹੋਇਆ ਅਮਰਜੀਤ ਪਰਤਿਆ

ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਿਆ ਅਮਰਜੀਤ ਸਿੰਘ ਵਾਪਸ

ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ
ਪਾਕਿਸਤਾਨ 'ਚ ਗਾਇਬ ਸਿੱਖ ਮੁੰਡਾ ਲੱਭਿਆ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੇ ਜਥੇ ਨਾਲ ਪਾਕਿਸਤਾਨ ਗਏ ਅਮਰਜੀਤ ਸਿੰਘ ਦਾ ਪਤਾ

ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ
ਸ਼੍ਰੋਮਣੀ ਕਮੇਟੀ ਦੇ ਜਥੇ 'ਚੋਂ ਕਿਰਨ ਮਗਰੋਂ ਅਮਰਜੀਤ ਨੇ ਮਾਰੀ ਉਡਾਰੀ

ਚੰਡੀਗੜ੍ਹ: ਸ਼੍ਰੋਮਣੀ ਕਮੇਟੀ ਦੀ ਅਗਵਾਈ ਹੇਠ ਪਾਕਿਸਤਾਨ ਵਿਸਾਖੀ ਮਨਾਉਣ ਗਿਆ ਜਥਾ

ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ ਖੁਦਕੁਸ਼ੀ
ਨਾ ਕਾਰਜ਼ ਮਾਫ ਹੋਇਆ, ਨਾ ਬੱਚਿਆਂ ਨੂੰ ਰੁਜਗਾਰ ਮਿਲਿਆ, ਆਖਰ ਕਿਸਾਨ ਨੇ ਕੀਤੀ...

ਗੁਰਦਸਪੁਰ: ਸਰਕਾਰ ਕਰਜ਼ਾ ਮਾਫੀ ਤੇ ਨੌਜਵਾਨਾਂ ਨੂੰ ਰੁਜਗਾਰ ਦੇਣ ਦੇ ਦਾਅਵੇ ਕਰ

ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ
ਅੰਮ੍ਰਿਤਸਰ ਤੋਂ ਦਿੱਲੀ ਜਾਂਦਾ ਜਹਾਜ਼ ਹਾਦਸੇ ਦਾ ਸ਼ਿਕਾਰ

ਨਵੀਂ ਦਿੱਲੀ: ਅੰਮ੍ਰਿਤਸਰ ਤੋਂ ਦਿੱਲੀ ਜਾਂਦੇ ਏਅਰ ਇੰਡੀਆ ਦੇ ਜਹਾਜ਼ ਨੂੰ ਝਟਕਾ

ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ
ਮਜੀਠੀਆ ਦਾ ਕਰੀਬੀ ਸੰਭਾਲੇਗਾ ਸੁਖ ਸਰਕਾਰੀਆ ਦਾ ਕੰਮ

ਚਡੀਗੜ੍ਹ: ਸਾਬਕਾ ਮੰਤਰੀ ਤੇ ਕਿਸੇ ਸਮੇਂ ਮਾਝੇ ਦੇ ਜਰਨੈਲ ਕਹੇ ਜਾਂਦੇ ਬਿਕਰਮ