ਕੰਪਨੀ ਬਾਗ 'ਚ ਛਣਕੇ ਸਿੱਧੂ ਦੇ ਛੈਣੇ

By: ਏਬੀਪੀ ਸਾਂਝਾ | | Last Updated: Wednesday, 5 April 2017 12:54 PM
ਕੰਪਨੀ ਬਾਗ 'ਚ ਛਣਕੇ ਸਿੱਧੂ ਦੇ ਛੈਣੇ

ਅੰਮ੍ਰਿਤਸਰ: ਕੈਬਨਿਟ ਮੰਤਰੀ ਬਣਨ ਪਿੱਛੋਂ ਨਵਜੋਤ ਸਿੰਘ ਸਿੱਧੂ ਅੱਜ ਤੜਕੇ ਕੰਪਨੀ ਬਾਗ ਵਿੱਚ ਪਹੁੰਚੇ। ਸਿੱਧੂ ਨੇ ਜਿੱਥੇ ਲੋਕਾਂ ਨਾਲ ਸੈਰ ਤੇ ਮੁਲਾਕਾਤ ਕੀਤੀ, ਉੱਥੇ ਹੀ ਸਿੱਧੂ ਕਦੇ ਅੱਖਾਂ ਵਿੱਚ ਦਾਰੂ ਪਾਉਂਦੇ, ਕਦੇ ਛੈਣੇ ਵਜਾਉਂਦੇ ਤੇ ਕਦੇ ਮਿਊਜ਼ਿਕ ‘ਤੇ ਡਾਂਸ ਕਰਨ ਤੋਂ ਇਲਾਵਾ ਬਾਕਸਿੰਗ ਕਰਦੇ ਵੀ ਦਿਖਾਈ ਦਿੱਤੇ। ਸਿੱਧੂ ਨੇ ਜਿੱਥੇ ਲੋਕਾਂ ਦਾ ਧੰਨਵਾਦ ਕੀਤਾ, ਉਥੇ ਹੀ ਆਪਣੇ ਕਰੀਬੀ ਤੇ ਲੋਕਲ ਬਾਡੀ ਮੰਤਰੀ ਰਹਿ ਚੁੱਕੇ ਅਨਿਲ ਜੋਸ਼ੀ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕੇ।

 

ਸਿੱਧੂ ਨੇ ਕੰਪਨੀ ਬਾਗ ਪਹੁੰਹਦਿਆਂ ਹੀ ਪਹਿਲਾਂ ਤਾਂ ਸੁਖਬੀਰ ਬਾਦਲ ‘ਤੇ ਹਮਲਾ ਬੋਲਦਿਆਂ ਕਿਹਾ ਕਿ ਇਹ ਸਿੱਧੂ ਹੈ ਸੁਖਬੀਰ ਬਾਦਲ ਨਹੀਂ ਜਿਸ ਦੇ ਅੱਗੇ-ਪਿੱਛੇ 40 ਗੱਡੀਆਂ ਚਲਦੀਆਂ ਹਨ। ਪੰਜਾਬ ਵਿੱਚ ਪਹਿਲੀ ਸਰਕਾਰ ਵੇਲੇ ਹੋਏ ਭ੍ਰਿਸ਼ਟਾਚਾਰ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਰਿਸ਼ਵਤਖੋਰੀ ਨੂੰ ਬੰਦ ਕਰਨ ਲਈ ਕਈ ਵਿਭਾਗ ਬੰਦ ਕੀਤੇ ਜਾ ਰਹੇ ਹਨ। ਪਿਛਲੀ ਸਰਕਾਰ ਵੇਲੇ ਹੋਏ ਸਾਰੇ ਵੱਡੇ ਘਪਲਿਆਂ ਦੀ ਜਾਂਚ ਦੀ ਵੀ ਤਿਆਰੀ ਕੀਤੀ ਜਾ ਰਹੀ ਹੈ।

 

ਉਨ੍ਹਾਂ ਕਿਹਾ ਕਿ ਜਾਂਚ ਵੀ ਅਜਿਹੀ ਹੋਵੇਗੀ ਕਿ ਲੋਕ ਯਾਦ ਕਰਨਗੇ। ਜਾਂਚ ਵੱਡੀ ਕੰਪਨੀ ਕਰੇਗੀ। ਜੋ ਕੁਝ ਵੀ ਪਿਛਲੇ ਸਮੇਂ ਵਿੱਚ ਹੋਇਆ ਉਸ ਨੂੰ ਕਦੇ ਮਿਟਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਉਹ ਜਲਦ ਹੀ ਇਨ੍ਹਾਂ ਸਾਰੇ ਮਸਲਿਆਂ ਦੇ ਹੱਲ ਲਈ ਕੈਪਟਨ ਨਾਲ ਵੀ ਮੁਲਾਕਾਤ ਕਰਨ ਜਾ ਰਹੇ ਹਨ। ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਕੰਮਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਸਿੱਧੂ ਨੇ ਕਿਹਾ, “ਭਾਵੇਂ ਮੇਰੀ ਤੁਲਨਾ 500 ਦੇ ਪੁਰਾਣੇ ਨੋਟ ਨਾਲ ਕੀਤੀ ਗਈ ਪਰ ਮੈਂ ਕਿਸੇ ਐਰੇ-ਗੈਰੇ ਨੱਥੂ ਖੈਰੇ ਨੂੰ ਕੁਝ ਨਹੀਂ ਸਮਝਦਾ।” ਉਨ੍ਹਾਂ ਕਿਹਾ, “ਜੋਸ਼ੀ ਨਾ ਤਿੰਨਾਂ ‘ਚ, ਨਾਂ ਤੇਰ੍ਹਾਂ ‘ਚ, ਨਾ ਪਲੇਰਾਂ ‘ਚ, ਨਾ ਸਪੇਰਾ ‘ਚ, ਚੱਲ ਪਰ੍ਹਾਂ ਤੂੰ।”

 

ਉੱਤਰ ਪ੍ਰਦੇਸ਼ ‘ਚ ਯੋਗੀ ਆਦਿਤਿਆ ਨਾਥ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਉਨ੍ਹਾਂ ਕਿਹਾ ਕਿ ਯੂਪੀ ਦੀ ਜਨਤਾ ਉਨ੍ਹਾਂ ਦੇ ਨਾਲ ਸੀ ਤੇ ਪੰਜਾਂਬ ਦੀ ਜਨਤਾ ਦੀ ਆਵਾਜ਼ ਸਾਡੇ ਨਾਲ ਹੈ। ਇਸ ਲਈ ਅਸੀਂ ਪੰਜਾਂਬ ਸਾਂਭਾਂਗੇ ਤੇ ਉਹ ਯੂ.ਪੀ. ਸੰਭਾਲਣ।

First Published: Wednesday, 5 April 2017 12:54 PM

Related Stories

ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ
ਕੈਪਟਨ ਸਰਕਾਰ ਅੰਮ੍ਰਿਤਸਰ ਤੇ ਲੁਧਿਆਣਾ 'ਤੇ ਮਿਹਰਬਾਨ

ਅੰਮ੍ਰਿਤਸਰ: ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ

ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ
ਸਰਕਾਰੀ ਮੁਲਾਜ਼ਮਾਂ ਦੀਆਂ ਜੇਬਾਂ 'ਤੇ ਡੇਂਗੂ ਦਾ ਡੰਗ

ਅੰਮ੍ਰਿਤਸਰ: ਹਰ ਸਾਲ ਡੇਂਗੂ ਦੀ ਲਪੇਟ ‘ਚ ਆਉਣ ਕਰਕੇ ਕਈ ਲੋਕ ਆਪਣੀਆਂ ਕੀਮਤੀ

ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ
ਸੁਖਬੀਰ ਬਾਦਲ ਦੀ ਮੈਟਰੋ ਬੱਸ ਨੂੰ ਵੀ ਲੱਗੀ ਬਰੇਕ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਦਾ ਡਰੀਮ

ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ
ਗੈਂਗਸਟਰ ਜੱਗੂ ਦੀ ਫਿਰ ਆਈ ਸ਼ਾਮਤ

ਅੰਮ੍ਰਿਤਸਰ: ਪੰਜਾਬ ਪੁਲਿਸ ਲਈ ਪਿਛਲੇ ਲੰਮੇਂ ਸਮੇਂ ਤੋਂ ਸਿਰਦਰਦੀ ਬਣੇ ਗੈਂਗਸਟਰ

ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ
ਹੁਣ ਬੰਗਲਾਦੇਸ਼ ਜਾਵੇਗਾ ਸਿੱਖ ਜੱਥਾ

ਅੰਮ੍ਰਿਤਸਰ: ਬੰਗਲਾਦੇਸ਼ ਵਿੱਚ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਸਿੱਖ

ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ
ਸਰਕਾਰੀ ਸਕੂਲਾਂ ਨੂੰ ਇੱਕੋ ਰੰਗ 'ਚ ਰੰਗਨ ਦਾ ਫਰਮਾਨ

ਅੰਮ੍ਰਿਤਸਰ: ਪੰਜਾਬ ‘ਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਆਏ

ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ
ਪਿੰਗਲਵਾੜਾ ਸੰਸਥਾ ਨੂੰ ਵੀ GST ਤੋਂ ਨਹੀਂ ਬਖਸ਼ਿਆ

ਅੰਮ੍ਰਿਤਸਰ: ਮਾਨਵਤਾ ਦੀ ਸੇਵਾ ਲਈ ਦੁਨੀਆ ਭਰ ਵਿੱਚ ਜਾਣੀ ਜਾਂਦੀ ਸੰਸਥਾ

ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ
ਪੁਰਾਣੀਆਂ ਕੰਬਾਇਨਾਂ ਵਾਲਿਆਂ ਨੂੰ ਵੱਡਾ ਝਟਕਾ

ਅੰਮ੍ਰਿਤਸਰ: ਇਸ ਵਾਰ ਝੋਨੇ ਦੀ ਕਟਾਈ ਲਈ ਪੁਰਾਣੀ ਤਕਨੀਕ ਵਾਲੀਆਂ ਕੰਬਾਇਨਾਂ ਨਹੀਂ

ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ
ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਜਥੇਦਾਰ ਨੇ ਕਮਰ ਕੱਸੀ

ਅੰਮ੍ਰਿਤਸਰ: ਸੂਬੇ ਵਿੱਚ ਲਗਾਤਾਰ ਹੋ ਰਹੀਆਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀਆਂ

GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ
GST ਨੇ ਲਾਈ ਰੁਮਾਲੇ ਤੇ ਚੰਦੋਆ ਦੀ ਸਪਲਾਈ ਨੂੰ ਬਰੇਕ

ਅੰਮ੍ਰਿਤਸਰ: ਭਾਰਤ ਸਰਕਾਰ ਵੱਲੋਂ 1 ਜੁਲਾਈ ਵਿੱਚ ਲਾਗੂ ਕੀਤੇ ਗਏ ਜੀ.ਐਸ.ਟੀ. ਤੋਂ