ਭਗਤ ਸਿੰਘ ਦੇ ਮਿਊਜ਼ੀਅਮ ਦੇ ਉਦਘਾਟਨ ਲਈ ਸਿੱਧੂ ਪੱਬਾਂ ਭਾਰ

By: ਰਵੀ ਇੰਦਰ ਸਿੰਘ | | Last Updated: Friday, 5 January 2018 7:34 PM
ਭਗਤ ਸਿੰਘ ਦੇ ਮਿਊਜ਼ੀਅਮ ਦੇ ਉਦਘਾਟਨ ਲਈ ਸਿੱਧੂ ਪੱਬਾਂ ਭਾਰ

ਬੰਗਾ: ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿੱਚ ਬਣ ਰਹੇ ਅਜਾਇਬ-ਘਰ ਦਾ ਜਾਇਜ਼ਾ ਲੈਣ ਲਈ ਸਥਾਨਕ ਸਰਕਾਰਾਂ ਮੰਤਰੀ ਨਵਜੋਤ ਸਿੰਘ ਸਿੱਧੂ ਇੱਥੇ ਪਹੁੰਚੇ। ਸਿੱਧੂ ਨੇ ਇੱਥੇ ਮਿਊਜ਼ੀਅਮ ਲਈ ਗ੍ਰਾਂਟ ਦਿੱਤੀ ਤੇ ਐਲਾਨ ਕੀਤਾ ਤੇ ਭਗਤ ਸਿੰਘ ਦਾ ਸ਼ਹੀਦੀ ਦਿਨ 23 ਮਾਰਚ ਨੌਜਵਾਨ ਸਸ਼ਕਤੀਕਰਨ ਦਿਵਸ ਵਜੋਂ ਮਨਾਏ ਜਾਣ ਦਾ ਐਲਾਨ ਕੀਤਾ।

 

ਸਿੱਧੂ ਨੇ ਕਿਹਾ ਕਿ ਭਗਤ ਸਿੰਘ ਪੰਜਾਬ ਦੇ ਹੀ ਨਹੀਂ ਬਲਕਿ ਦੇਸ਼ ਦੇ ਨੌਜਵਾਨਾਂ ਦੇ ਰੋਲ ਮਾਡਲ ਹਨ। ਉਨ੍ਹਾਂ ਦੀ ਕੁਰਬਾਨੀ ਤੋਂ ਹਰ ਨੌਜਵਾਨ ਨੂੰ ਸੇਧ ਲੈਣੀ ਚਾਹੀਦੀ ਹੈ। ਇਸ ਲਈ 23 ਮਾਰਚ ਨੂੰ ਯੂਥ ਇੰਪਾਵਰਮੈਂਟ ਦਿਵਸ ਵਜੋਂ ਮਨਾਇਆ ਜਾਵੇਗਾ ਤੇ ਚੰਗੀਆਂ ਪ੍ਰਾਪਤੀਆਂ ਕਰਨ ਵਾਲੇ ਨੌਜਵਾਨਾਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ।

 

ਮੰਤਰੀ ਨੇ ਐਲਾਨ ਕੀਤਾ ਕਿ ਸ਼ਹੀਦ ਭਗਤ ਸਿੰਘ ਦੀ ਹੱਥ ਲਿਖਤ ਡਾਇਰੀ ਪੂਰੇ ਪੰਜਾਬ ਦੇ ਸਕੂਲਾਂ ਵਿੱਚ ਮੁਫ਼ਤ ਵੰਡੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਰਕਾਰ ਨੇ ਸ਼ਹੀਦ ਭਗਤ ਸਿੰਘ ਦੇ ਭਤੀਜੇ ਅਭੈ ਸਿੰਘ ਸੰਧੂ ਨੂੰ ਇਸ ਕਾਰਜ ਦੀ ਜ਼ਿੰਮੇਵਾਰੀ ਸੌਂਪੀ ਹੈ।

 

ਸਿੱਧੂ ਨੇ ਇਸ ਮਿਊਜ਼ੀਅਮ ਲਈ ਦੋ ਕਰੋੜ ਦੀ ਗ੍ਰਾਂਟ ਦਾ ਚੈੱਕ ਬੰਗਾ ਤੇ ਨਵਾਂ ਸ਼ਹਿਰ ਦੇ ਵਿਧਾਇਕਾਂ ਨੂੰ ਸੌਂਪਿਆ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 23 ਮਾਰਚ 2018 ਨੂੰ ਮਿਊਜ਼ੀਅਮ ਦਾ ਉਦਘਾਟਨ ਕਰਨਗੇ। ਮਿਊਜ਼ੀਅਮ ਦਾ ਨੀਂਹ ਪੱਥਰ ਤਤਕਾਲੀ ਕੇਂਦਰੀ ਮੰਤਰੀ ਪੀ. ਚਿਦੰਬਰਮ ਨੇ ਰੱਖਿਆ ਸੀ। 22 ਮਹੀਨਿਆਂ ਵਿੱਚ ਤਿਆਰ ਹੋਣ ਵਾਲੇ ਇਸ ਮਿਊਜ਼ੀਅਮ ਨੂੰ 8 ਸਾਲਾਂ ਤਕ ਵੀ ਪੂਰਾ ਨਹੀਂ ਕੀਤਾ ਗਿਆ। ਮੀਡੀਆ ਵੱਲੋਂ ਮਾਮਲਾ ਚੁੱਕੇ ਜਾਣ ‘ਤੇ ਹੁਣ ਸਿੱਧੂ ਇਸ ਮਾਮਲੇ ਵਿੱਚ ਖਾਸੀ ਰੁਚੀ ਵਿਖਾ ਰਹੇ ਹਨ।

First Published: Friday, 5 January 2018 7:30 PM

Related Stories

ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ
ਕਿਸਾਨਾਂ ਨੇ ਖੋਲ੍ਹਿਆ ਕੈਪਟਨ ਸਰਕਾਰ ਵਿਰੁੱਧ ਮੋਰਚਾ

ਪਟਿਆਲਾ: ਚੋਣ ਵਾਅਦਿਆਂ ਦੀ ਪੂਰਤੀ ਨਾ ਕਰਨ ਦੇ ਰੋਸ ਵਿੱਚ ਕਿਸਾਨਾਂ ਨੇ ਕੈਪਟਨ

ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼
ਸੰਸਦ ਮੈਂਬਰ ਨੂੰ ਹਸਪਤਾਲ 'ਚ ਵੇਖ ਡਾਕਟਰਾਂ ਦੇ ਉੱਡੇ ਹੋਸ਼

ਅੰਮ੍ਰਿਤਸਰ: ਗੁਰੂ ਨਗਰੀ ਵਿੱਚ ਬਣਿਆ ਸਰਕਾਰੀ ਟੀ.ਬੀ. ਹਸਪਤਾਲ ਖੁਦ ਬਿਮਾਰੀ ਦੀ

ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ
ਮਨਜੀਤ ਸਿੰਘ ਕਲਕੱਤਾ ਨੂੰ ਸੇਜ਼ਲ ਅੱਖਾਂ ਨਾਲ ਅੰਤਿਮ ਵਿਦਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੁੱਖ ਸਕੱਤਰ,

ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ 'ਚ ਵਿਸਾਖੀ ਵੇਖਣ ਦੇ ਚਾਹਵਾਨਾਂ ਤੋਂ ਪਾਸਪੋਰਟ ਮੰਗੇ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਾਕਿਸਤਾਨ ਸਥਿਤ

 ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ
ਗੁਰੂ ਨਗਰੀ 'ਚ ਤਿਰੰਗੇ ਉਤਾਰਨ 'ਤੇ ਬੀਜੀਪੀ ਲੀਡਰ ਦੀ ਚੇਤਾਵਨੀ

ਅੰਮ੍ਰਿਤਸਰ: ਆਪਣੇ ਕਾਰਜਕਾਲ ਦੌਰਾਨ ਅਟਾਰੀ ਸਰਹੱਦ ਤੇ ਅੰਮ੍ਰਿਤਸਰ ਦੇ ਇੱਕ ਪਾਰਕ

ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ
ਕਲਕੱਤਾ ਦੀ ਮੌਤ 'ਤੇ ਸ਼੍ਰੋਮਣੀ ਕਮੇਟੀ ਵੱਲੋਂ ਸ਼ੋਕ ਪ੍ਰਗਟ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ

ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ
ਸਾਬਕਾ ਕੈਬਨਿਟ ਮੰਤਰੀ ਮਨਜੀਤ ਸਿੰਘ ਕਲਕੱਤਾ ਨਹੀਂ ਰਹੇ

ਅੰਮ੍ਰਿਤਸਰ: ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ

ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ
ਮਾੜੇ ਕਿਰਦਾਰ ਵਾਲੇ ਸਿੱਖਾਂ ਵਿਰੁੱਧ ਸ਼੍ਰੋਮਣੀ ਕਮੇਟੀ ਕਰੇਗੀ ਕਾਰਵਾਈ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੈਠਕ ਵਿੱਚ ਬੀਤੇ ਸਮੇਂ

ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!
ਚਰਨਜੀਤ ਚੱਢਾ ਨੂੰ ਹਨੀ ਟ੍ਰੈਪ 'ਚ ਫਸਾਇਆ!

ਚੰਡੀਗੜ੍ਹ: ਚੀਫ ਖਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਚਰਨਜੀਤ ਸਿੰਘ ਚੱਢਾ ਦੇ

ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ
ਅੰਮ੍ਰਿਤਧਾਰੀ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਕੁੱਟਿਆ, ਦੋ ਹੋਰਾਂ ਨੂੰ ਧਮਕੀ

ਅੰਮ੍ਰਿਤਸਰ: ਬਾਰ੍ਹਵੀਂ ‘ਚ ਪੜ੍ਹਨ ਵਾਲੇ ਅੰਮ੍ਰਿਤਧਾਰੀ ਸਿੱਖ ਨੂੰ ਕੁਝ