ਜਦੋਂ ਕੈਪਟਨ ਅਮਰਿੰਦਰ ਨੇ ਕੀਤੀ ਨਵੀਂ ਪਾਰਟੀ ਬਣਾਉਣ ਦੀ ਤਿਆਰੀ!

By: ABP SANJHA | | Last Updated: Thursday, 18 May 2017 12:19 PM
ਜਦੋਂ ਕੈਪਟਨ ਅਮਰਿੰਦਰ ਨੇ ਕੀਤੀ ਨਵੀਂ ਪਾਰਟੀ ਬਣਾਉਣ ਦੀ ਤਿਆਰੀ!

ਚੰਡੀਗੜ੍ਹ: ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਵੀਂ ਪਾਰਟੀ ਬਣਾਉਣ ਦੀ ਤਿਆਰੀ ਵਿੱਚ ਸਨ। ਉਨ੍ਹਾਂ ਨੇ ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਇਹ ਰਾਜ਼ ਖੋਲ੍ਹਦਿਆਂ ਕਿਹਾ ਕਿ ਕਾਂਗਰਸ ਲੀਡਰਸ਼ਿਪ ਨਾਲ ਮੱਤਭੇਦ ਹੋਣ ਕਾਰਨ ਉਹ ਆਪਣੀ ਨਵੀਂ ਪਾਰਟੀ ਬਣਾਉਣ ਬਾਰੇ ਸੋਚ ਰਹੇ ਸਨ। ਇਹ ਰਿਪੋਰਟ ਮੀਡੀਆ ਵਿੱਚ ਆਉਣ ਮਗਰੋਂ ਕਾਂਗਰਸ ਹਾਈਕਮਾਨ ਨੇ ਪ੍ਰਤਾਪ ਸਿੰਘ ਬਾਜਵਾ ਨੂੰ ਹਟਾ ਕੇ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾ ਦਿੱਤਾ ਸੀ।

 

ਇਸ ਦੇ ਨਾਲ ਹੀ ਕੈਪਟਨ ਨੇ ਸਪਸ਼ਟ ਕੀਤਾ ਕਿ ਭਾਰਤੀ ਜਨਤਾ ਪਾਰਟੀ (ਬੀ.ਜੇ.ਪੀ) ਵਿੱਚ ਸ਼ਾਮਲ ਹੋਣ ਦਾ ਵਿਚਾਰ ਉਨ੍ਹਾਂ ਦੇ ਮਨ ਵਿੱਚ ਕਦੇ ਨਹੀਂ ਆਇਆ। ਉਨ੍ਹਾਂ ਇਸ ਸਬੰਧੀ ਮੀਡੀਆ ਰਿਪੋਰਟਾਂ ਨੂੰ ਰੱਦ ਕਰਦਿਆਂ ਕਿਹਾ ਕਿ ਭਾਵੇਂ ਉਨ੍ਹਾਂ ਨੇ ਕਾਂਗਰਸ ਲੀਡਰਸ਼ਿਪ ਨਾਲ ਮੱਤਭੇਦਾਂ ਕਾਰਨ ਨਵੀਂ ਪਾਰਟੀ ਬਣਾਉਣ ਬਾਰੇ ਸੋਚਿਆ ਸੀ ਪਰ ਬੀਜੇਪੀ ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਨੇ ਕਦੇ ਨਹੀਂ ਸੋਚਿਆ।

 

ਸਾਰਾਗੜ੍ਹੀ ਦੀ ਜੰਗ ਬਾਰੇ ਆਪਣੀ ਕਿਤਾਬ ਤੇ ਅਧਿਕਾਰਤ ਜੀਵਨੀ ‘ਦੀ ਪੀਪਲਜ਼ ਮਹਾਰਾਜਾ’ ਦੀ ਦਿੱਲੀ ਵਿੱਚ ਘੁੰਡ ਚੁਕਾਈ ਵੇਲੇ ਸੁਹੇਲ ਸੇਠ ਨਾਲ ਗਲਬਾਤ ਦੌਰਾਨ ਮੁੱਖ ਮੰਤਰੀ ਨੇ ਕੈਨੇਡਾ ਦੇ ਰੱਖਿਆ ਮੰਤਰੀ ਦੇ ਖਾਲਿਸਤਾਨੀਆਂ ਵੱਲ ਝੁਕਾਅ ਤੇ ਕਸ਼ਮੀਰ ਵਿੱਚ ਭਾਰਤੀ ਫੌਜੀ ਅਫਸਰ ਵੱਲੋਂ ‘ਮਾਨਵੀ ਢਾਲ’ ਬਣਾਏ ਜਾਣ ਵਰਗੇ ਵਿਵਾਦਪੂਰਨ ਵਿਸ਼ਿਆਂ ‘ਤੇ ਵੀ ਆਪਣੇ ਵਿਚਾਰ ਪ੍ਰਗਟਾਉਣ ਤੋਂ ਟਾਲਾ ਨਹੀਂ ਵੱਟਿਆ।

 

ਕੈਨੇਡਾ ਦੀ ਸਰਕਾਰ ਵਿੱਚ ਖਾਲਿਸਤਾਨੀ ਸਮਰਥਨ ਬਾਰੇ ਆਪਣੇ ਰੁਖ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਜਸਟਿਨ ਟਰੂਡੋ ਦੀ ਸਰਕਾਰ ਵਿੱਚ ਬਹੁਤ ਸਾਰੇ ਮੈਂਬਰ ਖਾਲਿਸਤਾਨੀ ਹਮਾਇਤੀ ਹਨ। ਕੈਪਟਨ ਨੇ ਮੇਜਰ ਨਿਤਿਨ ਗੋਗੋਈ ਨੂੰ ਆਪਣਾ ਸਮਰਥਨ ਦੁਹਰਾਉਂਦੇ ਹੋਏ ਕਿਹਾ ਕਿ ਉਸ ਨੇ ਆਪਣੇ ਆਦਮੀਆਂ ਦੀ ਰੱਖਿਆ ਲਈ ਇਹ ਸਹੀ ਫੈਸਲਾ ਲਿਆ ਸੀ। ਮੁੱਖ ਮੰਤਰੀ ਨੇ ਕਿਹਾ ਕਿ ਉਸ ਅਧਿਕਾਰੀ ਨੇ ਵਧੀਆ ਕਾਰਜ ਕੀਤਾ। ਸਮੁੱਚੀ ਭਾਰਤੀ ਫੌਜ ਨੂੰ ਉਸ ਦਾ ਸਮਰਥਨ ਕਰਨਾ ਚਾਹੀਦਾ ਹੈ। ਉਸ ਨੂੰ ਸ਼ਾਨਦਾਰ ਸੇਵਾਵਾਂ ਲਈ ਮੈਡਲ ਦਿੱਤਾ ਜਾਣਾ ਚਾਹੀਦਾ ਹੈ।

First Published: Thursday, 18 May 2017 12:10 PM

Related Stories

ਨਵਜੋਤ ਸਿੱਧੂ ਵੱਲ਼ੋਂ ਕਰੋੜਾਂ ਦਾ ਘੁਟਾਲਾ ਬੇਨਕਾਬ!
ਨਵਜੋਤ ਸਿੱਧੂ ਵੱਲ਼ੋਂ ਕਰੋੜਾਂ ਦਾ ਘੁਟਾਲਾ...

ਲੁਧਿਆਣਾ: ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਅੱਗ ਬਝਾਊ ਵਿਭਾਗ ਵਿੱਚ

ਕੈਪਟਨ ਦੀ ਹੋਈ ਬਾਦਲਾਂ ਨਾਲ ਡੀਲ, ਘੁਟਾਲਿਆਂ 'ਚੋਂ ਬਚਾਅ ਰਹੀ ਸਰਕਾਰ!
ਕੈਪਟਨ ਦੀ ਹੋਈ ਬਾਦਲਾਂ ਨਾਲ ਡੀਲ, ਘੁਟਾਲਿਆਂ...

ਚੰਡੀਗੜ੍ਹ: ਆਮ ਆਦਮੀ ਪਾਰਟੀ (ਆਪ) ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ

ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਅਪਮਾਣ, ਸ਼੍ਰੋਮਣੀ ਕਮੇਟੀ ਸਰਕਾਰ 'ਤੇ ਭੜਕੀ
ਸੋਸ਼ਲ ਮੀਡੀਆ ’ਤੇ ਸ੍ਰੀ ਗੁਰੂ ਗੋਬਿੰਦ ਸਿੰਘ...

ਅੰਮ੍ਰਿਤਸਰ: ਸੋਸ਼ਲ ਮੀਡੀਆ ’ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀਆਂ

ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ
ਮਜੀਠੀਆ ਦੇ ਕਾਂਗਰਸੀ ਲੀਡਰ ਲਾਲੀ ਗਾਲੋ-ਗਾਲੀ

ਅੰਮ੍ਰਿਤਸਰ: ਮਜੀਠਾ ਹਲਕੇ ਵਿੱਚ ਦਲਿਤਾਂ ਨਾਲ ਹੋ ਰਹੀ ਧੱਕੇਸ਼ਾਹੀ ਦੇ ਮੁੱਦੇ ‘ਤੇ

ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ ਠੋਕਾਂਗਾ: ਮਜੀਠੀਆ ਨੂੰ ਚੜ੍ਹਿਆ ਰੋਹ
ਮੈਨੂੰ ਅੰਦਰ ਕਰ ਦਿਓ ਨਹੀਂ ਤਾਂ ਸਭ ਨੂੰ...

ਅੰਮ੍ਰਿਤਸਰ: ‘ਮਾਝੇ ਦੇ ਜਰਨੈਲ’ ਵਜੋਂ ਜਾਣੇ ਜਾਂਦੇ ਸਾਬਕਾ ਮੰਤਰੀ ਬਿਕਰਮ

 ਨਹੀਂ ਘਟਣਗੇ ਰੇਤਾ-ਬਜਰੀ ਦਾ ਭਾਅ, ਸਰਕਾਰੀ ਖਜ਼ਾਨੇ ਹੋਣਗੇ ਫੁੱਲ!
ਨਹੀਂ ਘਟਣਗੇ ਰੇਤਾ-ਬਜਰੀ ਦਾ ਭਾਅ, ਸਰਕਾਰੀ...

ਚੰਡੀਗੜ੍ਹ: ਕਾਂਗਰਸ ਲਗਾਤਾਰ ਅਕਾਲੀ-ਬੀਜੇਪੀ ਸਰਕਾਰ ਨੂੰ ਰੇਤ ਮਾਫੀਏ ਦੇ ਨਾਂ

ਕੈਪਟਨ ਦੀ ਮਾਇਨਿੰਗ ਨੀਤੀ ਦਾ 'ਆਪ' ਨੇ ਕੀਤਾ 'ਆਪ੍ਰੇਸ਼ਨ'
ਕੈਪਟਨ ਦੀ ਮਾਇਨਿੰਗ ਨੀਤੀ ਦਾ 'ਆਪ' ਨੇ ਕੀਤਾ...

ਚੰਡੀਗੜ੍ਹ: ਕੈਪਟਨ ਸਰਕਾਰ ਦੀ ਮਾਇਨਿੰਗ ਨੀਤੀ ਤੋਂ ਆਮ ਆਦਮੀ ਪਾਰਟੀ ਖੁਸ਼ ਨਹੀਂ।

ਮੋਦੀ ਦੇ ਰਾਜ 'ਚ 40 ਹਜ਼ਾਰ ਕਿਸਾਨਾਂ ਨੇ ਮੌਤ ਨੂੰ ਗਲ ਲਾਇਆ
ਮੋਦੀ ਦੇ ਰਾਜ 'ਚ 40 ਹਜ਼ਾਰ ਕਿਸਾਨਾਂ ਨੇ ਮੌਤ ਨੂੰ...

ਚੰਡੀਗੜ੍ਹ: ਨਰਿੰਦਰ ਮੋਦੀ ਦੀ ਅਗਵਾਈ ਵਾਲੀ ਬੀਜੇਪੀ ਸਰਕਾਰ ਦੇ ਤਿੰਨ ਸਾਲ ਪੂਰੇ

ਹੁਣ ਕੈਪਟਨ ਦੇ ਨਿਸ਼ਾਨੇ 'ਤੇ ਗੈਂਗਸਟਰ
ਹੁਣ ਕੈਪਟਨ ਦੇ ਨਿਸ਼ਾਨੇ 'ਤੇ ਗੈਂਗਸਟਰ

ਚੰਡੀਗੜ੍ਹ: ਅਕਾਲੀ-ਬੀਜੇਪੀ ਸਰਕਾਰ ਤੋਂ ਬਾਅਦ ਹੁਣ ਪੰਜਾਬ ਦੇ ਅਮਨ-ਕਾਨੂੰਨ ਦੀ

ਗੁਰੂ ਨਗਰੀ 'ਚ ਦਰਦਨਾਕ ਹਾਦਸਾ, 5 ਮੌਤਾਂ 11 ਜ਼ਖ਼ਮੀ
ਗੁਰੂ ਨਗਰੀ 'ਚ ਦਰਦਨਾਕ ਹਾਦਸਾ, 5 ਮੌਤਾਂ 11...

ਅੰਮ੍ਰਿਤਸਰ: ਬਿਆਸ ਵਿੱਚ ਭਿਆਨਕ ਹਾਦਸੇ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ ਤੇ 11